ਬਰਨਾਲਾ: ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਬਰਨਾਲਾ ਹਲਕੇ ਤੋਂ ਭਾਜਪਾ ਉਮੀਦਵਾਰ ਧੀਰਜ ਦੱਦਾਹੂਰ ਦੀ ਚੋਣ ਮੁਹਿੰਮ ਨੂੰ ਤੇਜ ਕਰਨ ਹਿੱਤ ਬਰਨਾਲਾ ਪਹੁੰਚਣ ਮੌਕੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਇਕੱਤਰ ਹੋਏ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਮਰਦ ਔਰਤਾਂ ਨੇ ਜੋਰਦਾਰ ਵਿਰੋਧ ਕੀਤਾ। 


ਇਸ ਸਮੇਂ ਬੁਲਾਰਿਆਂ ਨੇ ਕਿਹਾ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ 378 ਦਿਨ ਲਗਾਤਾਰ ਚੱਲੇ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਦੀ ਕਾਤਲ ਮੋਦੀ ਹਕੂਮਤ ਵੋਟਾਂ ਦੀ ਫਸਲਾਂ ਬਟੋਰਨ ਲਈ ਲੋਕਾਂ ਦੇ ਵੱਲੋਂ ਬੁੱਤਾਂ ਲੱਥ ਚੁੱਕੇ ਸਿੱਖ ਆਗੂਆਂ ਰਾਹੀਂ ਪੰਜਾਬ ਅੰਦਰ ਘੁਸਪੈਠ ਕਰ ਰਹੀ ਹੈ। ਅਜਿਹਾ ਕਰਕੇ ਮੋਦੀ ਹਕੂਮਤ ਸਾਡੇ ਜਖਮਾਂ'ਤੇ ਲੂਣ ਛਿੜਕ ਰਹੀ ਹੈ। ਪੰਜਾਬ ਅੰਦਰ ਕਿਸਾਨਾਂ ਦੇ ਕਾਤਲ ਮੋਦੀ ਲਾਣੇ ਨੇ ਯੋਜਨਾਬੱਧ ਢੰਗ ਨਾਲ ਮੋਦੀ, ਸ਼ਾਹ ਸਮੇਤ ਸਮੁੱਚੇ ਲੁੰਗ ਲਾਣੇ ਨੂੰ ਤੋਰ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਲੋਕ ਦੋਖੀ ਹਾਕਮਾਂ ਦੀ ਰਾਖੀ ਲਈ ਸਮੁੱਚੀ ਹਕੂਮਤੀ ਮਸ਼ੀਨਰੀ ਨੂੰ ਝੋਕਿਆ ਹੋਇਆ ਹੈ। ਇਨ੍ਹਾਂ ਸਭ ਹੱਥ ਕੰਡਿਆਂ ਦੇ ਬਾਵਜੂਦ ਵੀ ਮੋਦੀ ਹਕੂਮਤ ਨੂੰ ਤਿੱਖੇ ਕਿਸਾਨੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


ਬੁਲਾਰਿਆਂ ਕਿਹਾ ਕਿ ਮੋਦੀ ਹਕੂਮਤ ਕੋਲ ਵੋਟਾਂ ਦੀ ਫਸਲ ਵੱਢਣ ਦਾ ਖੁੱਲਾ ਸਮਾਂ ਹੈ, ਪਰ 9 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਨੂੰ ਲਾਗੂ ਕਰਨ ਲਈ ਕੋਈ ਸਮਾਂ ਨਹੀਂ ਹੈ। ਉਲਟਾ ਲਖੀਮਪੁਰ ਖੀਰੀ ਕਾਂਡ ਰਚਾਉਣ ਦੇ ਜਿੰਮੇਵਾਰ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਵੱਲੋਂ ਜਮਾਨਤ ਦੇ ਦਿੱਤੀ ਹੈ। ਹਾਲਾਂ ਕਿ ਸੁਪਰੀਮ ਕੋਰਟ ਦੀ ਅਗਵਾਈ ਵਿੱਚ ਸੇਵਾ ਮੁਕਤ ਜੱਜ ਜੈਨ ਦੀ ਅਗਵਾਈ ਵਿੱਚ ਬਣੀ ਸਿੱਟ ਨੇ ਇਸ ਨੂੰ ਯੋਜਨਾਬੱਧ ਤਰੀਕੇ ਨਾਲ ਕੀਤਾ ਕਤਲ ਕਿਹਾ ਹੈ। ਇਸ ਲਈ ਬੀਜੇਪੀ ਦੇ ਉਮੀਦਵਾਰਾਂ, ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਆ ਰਹੇ ਕੇਂਦਰੀ ਮੰਤਰੀਆਂ ਦਾ ਹਰ ਵਿੱਚ ਤਿੱਖਾ ਵਿਰੋਧ ਕੀਤਾ ਜਾਵੇਗਾ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ