ਨਵੀਂ ਦਿੱਲੀ: ਅੱਜ ਕਿਸਾਨਾਂ ਅਤੇ ਕੇਂਦਰ ਵਿਚਾਲੇ 8ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ 40ਵਾਂ ਦਿਨ ਹੈ ਤੇ ਸਰਕਾਰ ਉਮੀਦ ਕਰ ਰਹੀ ਹੈ ਕਿ ਅੱਜ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਏਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਸਰਕਾਰ ਨਾਲ ਗੱਲਬਾਤ ਦਾ ਏਜੰਡਾ ਹੋਵੇਗੀ। ਇਸ ਤੋਂ ਇਲਾਵਾ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲਏ ਜਾਣ ਤੇ ਐਮਐਸਪੀ ਕਾਨੂੰਨ ਬਣਾਇਆ ਜਾਏ। ਇਸ ਤੋਂ ਬਿਨ੍ਹਾਂ ਅਸੀਂ ਵਾਪਸ ਨਹੀਂ ਜਾਵਾਂਗੇ।


ਕਿਸਾਨ ਮਜ਼ਦੂਰ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ, "ਜੇਕਰ ਅੱਜ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਬਣਦੀ ਤੇ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਨਹੀਂ ਆਉਂਦਾ ਤਾਂ ਸਾਡੇ ਅਗਲੇ ਪ੍ਰੋਗਰਾਮ ਪਹਿਲਾਂ ਹੀ ਤਿਆਰ ਹਨ। 6 ਜਨਵਰੀ ਨੂੰ ਟਰੈਕਟਰ ਮਾਰਚ ਕੀਤੇ ਜਾਣਗੇ, 7 ਜਨਵਰੀ ਨੂੰ ਦੇਸ਼ ਨੂੰ ਜਗਾਉਣ ਦਾ ਅਭਿਆਸ ਸ਼ੁਰੂ ਹੋਵੇਗਾ।