Farmers Protest: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਅੱਜ ਸਵੇਰੇ 11 ਵਜੇ ਦਿੱਲੀ ਨੂੰ ਕੂਚ ਕਰਨਗੇ। ਇਸ ਤੋਂ ਪਹਿਲਾਂ ਅੱਜ ਸਵੇਰੇ 6 ਵਜੇ ਹੀ ਧਰਨੇ ਵਾਲੀ ਥਾਂ 'ਤੇ ਹਰਕਤ ਦਿਖਾਈ ਦਿੱਤੀ। ਕਿਸਾਨਾਂ ਨੇ ਆਪੋ ਆਪਣੇ ਟਰੈਕਟਰ ਟਰਾਲੀਆਂ ਸਵੇਰੇ 6 ਤੋਂ ਹੀ ਲਾਈਨਾਂ 'ਚ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।



ਹੁਣ ਇੰਤਜਾਰ ਹੈ ਤਾਂ ਸਿਰਫ਼ 11 ਵਜੇ ਦਾ ਜਾਂ ਫਿਰ ਇਸ ਤੈਅ ਸਮੇਂ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਦੇ ਫੋਨ ਦਾ, ਕਿਉਂਕਿ ਬੀਤੇ ਦਿਨ ਵੀ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਸੀ ਕਿ ਸਾਨੂੰ ਹਾਲੇ ਵੀ ਉਮੀਦ ਹੈ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਮਨ ਲਵੇਗੀ। 


 
 ਮੰਗਲਵਾਰ ਦੇਰ ਰਾਤ ਪੰਜਾਬ ਤੋਂ ਭਾਰੀ ਮਸ਼ੀਨਰੀ ਲੈ ਕੇ ਸ਼ੰਭੂ ਬਾਰਡਰ ਵੱਲ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਨਾਕਾਬੰਦੀ ਨੂੰ ਲੈ ਕੇ ਝੜਪ ਹੋ ਗਈ ਸੀ। ਇਸ ਵਿੱਚ ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਅਤੇ ਮੁਹਾਲੀ ਦੇ ਐਸਪੀ ਜਗਵਿੰਦਰ ਸਿੰਘ ਚੀਮਾ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


ਇਸ ਦੇ ਨਾਲ ਹੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਘੱਗਰ ਨਦੀ 'ਤੇ ਬਣੇ ਪੁਲ 'ਤੇ ਸੀਮਿੰਟ ਦੇ ਗਾਰਡਰ ਅਤੇ ਕੰਡਿਆਲੀ ਤਾਰਾਂ ਨਾਲ ਬੈਰੀਕੇਡ ਲਗਾ ਦਿੱਤਾ ਹੈ। ਇਸ ਨੂੰ ਤੋੜਨ ਲਈ ਕਿਸਾਨ ਜੇਸੀਬੀ, ਹਾਈਡ੍ਰੌਲਿਕ ਕਰੇਨ ਅਤੇ ਬੁਲੇਟ ਪਰੂਫ ਪੋਕਲੇਨ ਮਸ਼ੀਨ ਵੀ ਲੈ ਕੇ ਆਏ ਹਨ।


ਕਿਸਾਨ ਆਗੂਆਂ ਦੀ ਰਣਨੀਤੀ ਅਨੁਸਾਰ ਸਵੇਰੇ 6 ਵਜੇ ਟਰੈਕਟਰ ਲਾਈਨ ਵਿੱਚ ਖੜ੍ਹੇ ਕਰ ਦਿੱਤੇ । ਸ਼ੰਭੂ ਸਰਹੱਦ 'ਤੇ 1200 ਦੇ ਕਰੀਬ ਟਰੈਕਟਰ ਅਤੇ ਖਨੌਰੀ ਸਰਹੱਦ 'ਤੇ 800 ਟਰੈਕਟਰ ਖੜ੍ਹੇ ਹਨ। ਇਹ ਗਿਣਤੀ ਵਧ ਸਕਦੀ ਹੈ।


ਅੱਜ ਅੰਦੋਲਨ ਦਾ 9ਵਾਂ ਦਿਨ ਹੈ। ਅੱਠ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਵੱਖ-ਵੱਖ ਕਾਰਨਾਂ ਕਰਕੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 2 ਕਿਸਾਨ ਅਤੇ 2 ਪੁਲਿਸ ਸਬ-ਇੰਸਪੈਕਟਰ ਸ਼ਾਮਲ ਹਨ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।