Haryana news: ਅੱਜ ਅੰਬਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੇ ਵਿਰੋਧ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ।


ਮੀਟਿੰਗ ਵਿੱਚ ਲਏ ਗਏ ਫੈਸਲੇ



  • ਹਰ ਪਿੰਡ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਦਾ ਪੋਸਟਰ ਲਾਇਆ ਜਾਵੇਗਾ

  • ਭਾਜਪਾ ਆਗੂਆਂ ਦਾ ਸ਼ਾਤੀਪੂਰਣ ਢੰਗ ਨਾਲ ਵਿਰੋਧ ਕੀਤਾ ਜਾਵੇਗਾ।

  • 7 ਅਪਰੈਲ ਨੂੰ ਰੋਸ ਮਾਰਚ ਕੱਢਿਆ ਜਾਵੇਗਾ।

  • ਸਰਕਾਰ ‘ਤੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਛੱਡਣ ਦਾ ਦਬਾਅ ਬਣਾਇਆ ਜਾਵੇਗਾ।

  • ਜੇਕਰ ਗੱਲ ਨਹੀਂ ਮੰਨੀ ਤਾਂ ਸ਼ੰਭੂ ਬਾਰਡਰ ਕੋਲ ਅਣਮਿੱਥੇ ਸਮੇਂ ਲਈ ਰੇਲ ਮਾਰਗ ਠੱਪ ਕਰ ਦਿੱਤਾ ਜਾਵੇਗਾ।


ਉੱਥੇ ਹੀ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਬੁਲਾਰੇ ਤੇਜਵੀਰ ਸਿੰਘ ਨੇ ਪੰਜੋਖਰਾ ਸਾਹਿਬ ਵਿੱਚ ਦੱਸਿਆ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਅੱਜ 3 ਅਪਰੈਲ ਨੂੰ ਪੰਜਾਬ ਦੀ ਧਰਤੀ ‘ਤੇ ਖੜ੍ਹੇ ਕਿਸਾਨਾਂ ਦੀਆਂ ਟਰਾਲੀਆਂ ਵਿਚੋਂ ਗੋਲੀਆਂ ਦੇ ਖੋਲ ਮਿਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ 13 ਫਰਵਰੀ ਅਤੇ 21 ਫਰਵਰੀ ਨੂੰ ਕਿਸਾਨਾਂ ‘ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਸਨ।


ਇਹ ਵੀ ਪੜ੍ਹੋ: Punjab news: ਸਰਕਾਰ ਵਲੋਂ ਟੋਲ ਪਲਾਜ਼ਾ ਬੰਦ ਕਰਨ ਦੇ ਫੈਸਲੇ ਦਾ ਲੋਕਾਂ ਨੇ ਕੀਤਾ ਸਵਾਗਤ, ਕਿਹਾ- ਸਾਡੇ ਪੈਸੇ ਦੀ ਹੋਵੇਗੀ ਬਚਤ


ਦੱਸ ਦਈਏ ਕਿ 13 ਫਰਵਰੀ ਤੋਂ ਜਾਰੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਦੇਣ ਦੇ ਨਾਲ-ਨਾਲ ਹੁਣ ਪੁਲਿਸ ਗ੍ਰਿਫ਼ਤਾਰ ਵੀ ਕਰ ਰਹੀ ਹੈ। ਅੰਬਾਲਾ ਪੁਲਿਸ ਨੇ ਵਾਟਰ ਕੈਨਨ ਬੁਆਏ ਨਵਦੀਪ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿੱਚ ਕੀਤੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: CM mann meet with kejriwal: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਿਲਣ ਜਾਣਗੇ ਸੀਐਮ ਮਾਨ! ਲਿਖੀ ਚਿੱਠੀ