Punjab News: ਬੀਕੇਯੂ ਉਗਰਾਹਾਂ ਦੇ ਆਗੂਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ 'ਚ ਮੁੱਖ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੀ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਆਈਆਂ ਹਨ ਤੇ ਅਸੀਂ ਫ਼ਸਲੀ ਵਿਭਿੰਨਤਾ ਬਾਰੇ ਵੀ ਕੁਝ ਸੁਝਾਅ ਦਿੱਤੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਲਈ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਦੀ 23 ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਹੋਵੇਗੀ।
ਇਸ ਦੌਰਾਨ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਕਿਸਾਨ ਆਗੂ ਪੰਜਾਬ ਭਵਨ ਪਹੁੰਚ ਗਏ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪੰਜ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜੋ ਖ਼ਤਮ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਲਈ ਸੰਯੁਕਤ ਕਿਸਾਨ ਮੋਰਚੇ (SKM) ਦੀਆਂ ਸਿਰਫ਼ 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸੱਦਾ ਭੇਜਿਆ ਹੈ।
ਦਰਅਸਲ ਚੋਣਾਂ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨਾਲੋਂ 22 ਕਿਸਾਨ ਜਥੇਬੰਦੀਆਂ ਨੇ ਅਲੱਗ ਹੋ ਕੇ ਸੰਯੁਕਤ ਸਮਾਜ ਮੋਰਚਾ ਬਣਾ ਲਿਆ ਸੀ ਤੇ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਉਹ ਇੱਕ ਵੀ ਸੀਟ ਨਹੀਂ ਜਿੱਤ ਸਕੀਆਂ।
ਇਹ ਵੀ ਪੜ੍ਹੋ
Punjab News : ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਰੱਦ, ਜਾਣੋ ਵਜ੍ਹਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 ਅਪ੍ਰੈਲ ਦਾ ਦਿੱਲੀ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਉਹ ਅਗਲੇ 2-3 ਦਿਨਾਂ ਦੇ ਅੰਦਰ ਦਿੱਲੀ ਜਾਣਗੇ। ਦਰਅਸਲ ਇਸ ਦੌਰਾਨ ਮੁੱਖ ਮੰਤਰੀ ਤੇ ਦੋ ਮੰਤਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਕਾਂ ਦਾ ਦੌਰਾ ਕਰਨਾ ਸੀ।
ਸਿੱਖਿਆ ਮੰਤਰੀ, ਸਿਹਤ ਮੰਤਰੀ, ਸਿਹਤ ਸਕੱਤਰ ਤੇ ਸਿੱਖਿਆ ਸਕੱਤਰ ਵੀ ਭਗਵੰਤ ਮਾਨ ਨਾਲ ਜਾ ਰਹੇ ਸਨ। ਦਰਅਸਲ ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਪੰਜਾਬ 'ਚ 16,000 ਪਿੰਡ 'ਚ ਦਿੱਲੀ ਦੀ ਤਰਜ਼ 'ਤੇ ਕਲੀਨਕ ਬਣਾਏ ਜਾਣਗੇ। ਸਿਹਤ ਨੂੰ ਲੈ ਕੇ 'ਆਪ' ਨੇ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇ ਨਾਲ-ਨਾਲ ਸਾਰੇ ਸਰਕਾਰੀ ਹਸਪਤਾਲਾਂ ਦੀ ਵਿਵਸਥਾ ਨੂੰ ਸੁਧਾਰਨ ਦਾ ਭਰੋਸਾ ਦਿੱਤਾ ਸੀ।