ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਹਾਲਾਂਕਿ ਕੇਂਦਰ ਸਰਕਾਰ ਇੱਥੇ ਝੁਕਦੀ ਹੋਈ ਨਜ਼ਰ ਆ ਰਹੀ ਹੈ। ਕਿਸਾਨ ਵੀ ਆਪਣੀਆਂ ਮੰਗਾਂ ਮਨਵਾਏ ਬਿਨ੍ਹਾਂ ਪਿੱਛੇ ਹਟਣ ਨੂੰ ਤਿਆਰ ਨਹੀਂ। ਇਸ ਵਿੱਚ ਅੱਜ ਮੋਦੀ ਨੇ ਕੈਬਨਿਟ ਮੀਟਿੰਗ ਬੁਲਾਈ ਹੈ।

ਕੇਂਦਰ ਸਰਕਾਰ ਤੇ ਕਿਸਾਨਾਂ ਦੇ ਵਿੱਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੇਚਾ ਫਸਿਆ ਹੋਇਆ ਹੈ। ਕਿਸਾਨ ਤੇ ਕੇਂਦਰ ਸਰਕਾਰ ਦੋਨਾਂ ਹੀ ਝੁਕਣ ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ਜਿੱਥੇ ਖੇਤੀ ਕਾਨੂੰਨਾਂ 'ਚ ਸੁਧਾਰ ਦੀ ਗੱਲ ਕਹਿ ਰਹੀ ਹੈ, ਉੱਥੇ ਹੀ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਅੜੇ ਹੋਏ ਹਨ। ਇਸ ਵਿੱਚ ਹੁਣ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਹੋਏਗੀ।

ਕੈਬਨਿਟ ਦੀ ਮੀਟਿੰਗ
ਕੇਂਦਰੀ ਮੰਤਰੀ ਮੰਡਲ ਸਵੇਰੇ 10.30 ਵਜੇ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰੇਗਾ। ਕਿਸਾਨ ਅੰਦੋਲਨ ਕਾਰਨ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ 11 ਵਜੇ ਕਿਸਾਨ ਸਰਕਾਰ ਤੋਂ ਪ੍ਰਸਤਾਵ ਵੀ ਲੈ ਸਕਦੇ ਹਨ ਤੇ 12 ਵਜੇ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋ ਸਕਦੀ ਹੈ।

ਦਰਅਸਲ, ਕਿਸਾਨ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਦਿੱਲੀ ਬਾਰਡਰ 'ਤੇ ਡੇਰਾ ਲਗਾ ਕੇ ਬੈਠੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨ ਦਿੱਲੀ ਦੀ ਸਰਹੱਦ ‘ਤੇ ਰਹਿਣਗੇ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਕਈ ਪੱਧਰੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਦੋਵਾਂ ਵਿਚਾਲੇ ਗੱਲਬਾਤ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ।