ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ, ਇੱਕ ਮਹੀਨੇ ਦੀ ਮਿਲੀ ਮੋਹਲਤ

Punjab News : ਪੰਜਾਬ ਦੇ 44 ਫੀਸਦੀ ਕਿਸਾਨਾਂ ਨੂੰ ਮੁੜ ਤੋਂ ਇਸ ਸਕੀਮ ਦੇ ਤਹਿਤ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਵਾ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅਪੀਲ ਕੀਤੀ

ਚੰਡੀਗੜ੍ਹ : ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਸਬੰਧੀ ਕੀਤੀ ਗਈ ਵੀਡੀਓ-ਕਾਨਫਰੰਸ ਮੀਟਿੰਗ ਵਿਚ ਭਾਗ ਲਿਆ।ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿਚ 44 ਫੀਸਦੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਵਿਚ ਝੋਨੇ ਅਤੇ ਨਰਮੇ ਦਾ ਸੀਜਨ ਹੋਣ ਕਾਰਨ ਇਸ ਕੰਮ ਦੀ ਰਫਤਾਰ ਵਿਚ ਥੋੜੀ ਕਮੀ ਆਈ ਸੀ, ਜਿਸ ਬਾਰੇ ਉਨ੍ਹਾਂ ਕੇਂਦਰੀ ਮੰਤਰੀ  ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ ਜਾਵੇ।ਜਿਸ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੇ 30 ਸਤੰਬਰ ਤੱਕ ਇਹ ਕੰਮ ਮੁਕੰਮਲ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਸਾਲ 2019 ਵਿਚ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2 ਹਜ਼ਾਰ ਰੁਪਏ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਲਾਗੂ ਕੀਤੀ ਗਈ ਸੀ।ਪੰਜਾਬ ਦੇ 17.50 ਲੱਖ ਕਿਸਾਨ ਇਸ ਸਕੀਮ ਅਧੀਨ ਰਜਿਸਟਰ ਹਨ, ਜਿੰਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ।ਪਰ ਕੇਂਦਰ ਸਰਕਾਰ ਨੇ ਇਸ ਸਕੀਮ ਅਧੀਨ ਰਜਿਸਟਰ ਕਿਸਾਨਾਂ ਦੀ ਮੁੜ ਤੋਂ ਸਮੀਖਿਆ ਕਰਨ ਲਈ ਸਾਰੇ ਰਾਜਾਂ ਨੂੰ ਆਦੇਸ਼ ਦਿੱਤੇ ਹਨ ਤਾਂ ਜੋ ਸਿਰਫ ਯੋਗ ਲਾਭਪਾਤਰੀਆਂ ਨੂੰ ਹੀ ਇਸ ਸਕੀਮ ਦਾ ਲਾਭ ਮਿਲ ਸਕੇ।

ਪੰਜਾਬ ਦੇ 44 ਫੀਸਦੀ ਕਿਸਾਨਾਂ ਨੂੰ ਮੁੜ ਤੋਂ ਇਸ ਸਕੀਮ ਦੇ ਤਹਿਤ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਵਾ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅਪੀਲ ਕੀਤੀ ਹੈ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਭਾਰਤ ਸਰਕਾਰ ਵਲੋਂ ਸਥਾਪਤ ਕੀਤੇ ਗਏ ਕਾਮਨ ਸਰਵਿਸ ਸੈਂਟਰਾਂ ‘ਤੇ ਜਾ ਕੇ ਈ-ਕੇ.ਵਾਈ.ਸੀ ਰਜਿਸਟਰੇਸ਼ਨ ਕਰਵਾਉਣ ਜਾਂ ਆਨਲਾਈਨ ਪੋਰਟਲ ‘ਤੇ ਜਾ ਕੇ ਖੁਦ ਰਜਿਸਟਰੇਸ਼ਨ ਕਰਵਾਉਣ।

ਉਨ੍ਹਾਂ ਨਾਲ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਇਸ ਕੰਮ ਨੂੰ ਹਰ ਹਾਲ ਵਿਚ ਸਮਾਂ ਰਹਿੰਦਿਆਂ ਪੂਰਾ ਕਰਨਾ ਯਕੀਨੀ ਬਣਾਉਣ।ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਦਿੱਤੇ ਕਿ ਇਸ ਸਕੀਮ ਦੇ ਲਈ ਕਿਸਾਨਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਵੀ ਲਿੰਕ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget