ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਖੇਤੀ ਬਿੱਲ ਪਾਸ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡ ਦੇਣ। ਕਿਸਾਨ ਜਥੇਬੰਦੀਆਂ ਨੇ ਇਸ ਬਾਰੇ ਫੈਸਲਾ ਲੈਣ ਲਈ ਅੱਜ ਮੀਟਿੰਗ ਬੁਲਾ ਲਈ ਹੈ। ਮੀਟਿੰਗ ਵਿੱਚ ਕਿਸਾਨ ਲੀਡਰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੋਧ ਬਿੱਲਾਂ ਦਾ ਵਿਸ਼ਲੇਸ਼ਣ ਕਰਨਗੇ।
ਕਿਸਾਨ ਧਿਰਾਂ ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੇ ਅਗਲੇ ਕਦਮ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੇਂਦਰੀਕਰਨ ਦੇ ਏਜੰਡੇ ਖ਼ਿਲਾਫ਼ ਪੂਰਾ ਪੰਜਾਬ ਇਕਜੁੱਟ ਹੋਇਆ ਹੈ। ਕਿਸਾਨ ਸੰਘਰਸ਼ ਦੀ ਬਦੌਲਤ ਸਿਆਸੀ ਧਿਰਾਂ ਨੂੰ ਵੀ ਆਪਣੀ ਹਠ ਤਿਆਗਣੀ ਪਈ ਹੈ।
ਇਸ ਬਾਰੇ ਕਿਸਾਨ ਲੀਡਰ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਲਈ ਖੇਤੀ ਸੋਧ ਬਿੱਲਾਂ ਤੋਂ ਇਲਾਵਾ ਹੋਰ ਵੀ ਅਗਲੇਰੇ ਕਦਮ ਚੁੱਕੇ ਜਾਣ ਦੀ ਲੋੜ ਹੈ। ਕਿਸਨਾਨ ਲੀਡਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਸੋਧ ਬਿੱਲਾਂ ਸਬੰਧੀ ਕਿਸਾਨ ਆਗੂਆਂ ’ਚ ਹਾਲੇ ਭੰਬਲਭੂਸਾ ਹੈ ਤੇ ਉਹ ਕਿਸਾਨ ਅੰਦੋਲਨ ਦੌਰਾਨ ਨਵੇਂ ਖੇਤੀ ਸੋਧ ਬਿੱਲਾਂ ਦੇ ਨਫ਼ੇ-ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂ ਕਰਾਉਣਗੇ।
ਹੁਣ ਕਿਸਾਨ ਜਥੇਬੰਦੀਆਂ 'ਤੇ ਸਭ ਦੀਆਂ ਨਜ਼ਰਾਂ, ਅੱਜ ਹੋਏਗਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
21 Oct 2020 10:59 AM (IST)