Farmer Protest: ਲੋਕ ਸਭਾ ਚੋਣਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਕ੍ਰਾਂਤੀਕਾਰੀ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਭਾਜਪਾ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਕਰ ਰਹੀ ਹੈ, ਦੂਜੇ ਪਾਸੇ ਉਹ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਤੋਂ ਆਪਣੇ ਲਈ ਵੋਟਾਂ ਵੀ ਮੰਗ ਰਹੀ ਹੈ।


ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਸਾਂਝਾ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਕਿਉਂਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ 10 ਸਾਲ ਲਗਾਤਾਰ ਅਣਗੌਲਿਆ ਕੀਤਾ।


ਭਾਜਪਾ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਪਰ ਆਮਦਨ ਦੁੱਗਣੀ ਕਰਨ ਦੀ ਬਜਾਏ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਵਾਲੇ ਕਿਸਾਨਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ ਹਨ।


ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਹਰਿਆਣਾ ਸਰਹੱਦ 'ਤੇ ਇਸ ਤਰ੍ਹਾਂ ਰੋਕਿਆ ਗਿਆ ਜਿਵੇਂ ਉਹ ਕਿਸੇ ਹੋਰ ਦੇਸ਼ ਤੋਂ ਆ ਰਹੇ ਹੋਣ। ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਗੋਲੀਆਂ ਚਲਾਈਆਂ ਗਈਆਂ। ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਉਹ ਸਾਰੇ ਹੱਥਕੰਡੇ ਅਪਣਾਏ ਗਏ ਤਾਂ ਜੋ ਕਿਸਾਨ ਅੱਗੇ ਨਾ ਵਧ ਸਕਣ। ਅਜਿਹੇ ਵਿੱਚ ਹੁਣ ਸਮਾਂ ਆ ਗਿਆ ਹੈ ਕਿ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਵੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।