ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਨੇ ਮੋਬਾਈਲ ਟਾਵਰ ਤੋੜਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਇਸ ਨਾਲ ਸੰਘਰਸ਼ ਨੂੰ ਢਾਅ ਲੱਗ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਹੈ ਕਿ ਉਹ ਮੋਬਾਈਲ ਟਾਵਰਾਂ ਜਾਂ ਹੋਰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਕਾਰਵਾਈ ਦੇ ਖ਼ਿਲਾਫ਼ ਹਨ।
ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਤੇ ਕਾਰਕੁਨਾਂ ਨੂੰ ਅਜਿਹੀਆਂ ਗਤੀਵਿਧੀਆ ਤੋਂ ਦੂਰ ਰਹਿਣ ਲਈ ਕਿਹਾ ਹੈ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ, ‘ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਜਿਹੀਆਂ ਚੀਜ਼ਾਂ ਦੇ ਖ਼ਿਲਾਫ਼ ਹਨ। ਅਸੀਂ ਕਦੀ ਵੀ ਅਜਿਹੀਆਂ ਚੀਜ਼ਾਂ ਦੀ ਹਮਾਇਤ ਨਹੀਂ ਕੀਤੀ ਜਿੱਥੇ ਲੋਕ ਮੋਬਾਈਲ ਟਾਵਰਾਂ, ਸਰਕਾਰੀ ਜਾਇਦਾਦ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹਨ।’
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਤੇ ਹੋਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹਾ ਕੋਈ ਕੰਮ ਨਾ ਕਰਨ ਜਿਸ ਨਾਲ ਜਨਤਕ ਜਾਇਦਾਦ ਦਾ ਨੁਕਸਾਨ ਹੋਵੇ। ਇਸੇ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਧਰਮਪਾਲ ਨੇ ਕਿਹਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕੰਪਨੀ ਦੇ ਢਾਂਚੇ ਨੂੰ ਨੁਕਸਾਨ ਨਾ ਪਹੁੰਚਾਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਸਿਰਫ਼ ਕੰਪਨੀਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ ਨਾ ਕਿ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦਾ।
ਕਿਸਾਨ ਜਥੇਬੰਦੀਆਂ ਵੱਲੋਂ ਮੋਬਾਈਲ ਟਾਵਰ ਤੋੜਨ ਵਾਲਿਆਂ ਨੂੰ ਨਸੀਹਤ
ਏਬੀਪੀ ਸਾਂਝਾ
Updated at:
30 Dec 2020 10:28 AM (IST)
ਕਿਸਾਨ ਜਥੇਬੰਦੀਆਂ ਨੇ ਮੋਬਾਈਲ ਟਾਵਰ ਤੋੜਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਇਸ ਨਾਲ ਸੰਘਰਸ਼ ਨੂੰ ਢਾਅ ਲੱਗ ਸਕਦੀ ਹੈ।
- - - - - - - - - Advertisement - - - - - - - - -