ਗੁਰਦਾਸਪੁਰ: ਗੁਰਦਸਾਪੁਰ ਲੋਕ ਸਭਾ ਸੀਟ ਅਧੀਨ ਆਉਦੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ ਸੰਨੀ ਦਿਓਲ ਲੋਕ ਸਭਾ ਚੋਣਾਂ 'ਚ ਜਿੱਤ ਦਰਜ ਕਰਨ ਮਗਰੋਂ ਆਪਣੇ ਹਲਕੇ ਦੇ ਲੋਕਾਂ ਦਾ ਖਿਆਲ ਹੀ ਭੁੱਲ ਗਏ। ਇਸ ਤੋਂ ਇਲਾਵਾ ਖੇਤੀ ਕਾਨੂੰਨਾਂ 'ਤੇ ਵੀ ਸੰਨੀ ਦਿਓਲ ਨੇ ਸਰਕਾਰ ਦਾ ਹੀ ਸਾਥ ਦਿੱਤਾ ਹੈ।


ਅਦਾਕਾਰ ਤੋਂ ਸੰਸਦ ਮੈਂਬਰ ਬਣੇ ਸੰਨੀ ਦਿਓਲ ਪਿਛਲੇ ਸਾਲ ਸਤੰਬਰ ਤੋਂ ਹੀ ਹਲਕੇ ਤੋਂ ਲਾਪਤਾ ਹਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸੀਆਈਡੀ ਰਿਪੋਰਟਾਂ ਮੁਤਾਬਕ ਜੇਕਰ ਸੰਨੀ ਦਿਓਲ ਨੂੰ ਸਾਹਮਣੇ ਆਉਣ ਤੇ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।


ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਸਾਬਕਾ ਸੈਨਿਕ ਸੰਘਰਸ਼ ਕਮੇਟੀ ਤੇ ਕਿਸਾਨ ਣਜਦੂਰ ਸੰਘਰਸ਼ ਮੋਰਚਾ ਨੇ ਸੰਨੀ ਦਿਓਲ ਦਾ ਬਾਈਕਾਰਟ ਕਰਨ ਦਾ ਫੈਸਲਾ ਕੀਤਾ ਹੈ। ਕੁੱਲ ਹਿੰਦ ਕਿਸਾਨ ਸੰਘ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਡਾ: ਧਰਮਪਾਲ ਨੇ ਕਿਹਾ ਕਿ ਜੇਕਰ ਅਦਾਕਾਰ ਗੁਰਦਾਸਪੁਰ ਆਇਆ ਤਾਂ ਉਸ ਦਾ ਨਾ ਸਿਰਫ ਬਾਈਕਾਟ ਕੀਤਾ ਜਾਵੇਗਾ ਬਲਕਿ ਪਠਾਨਕੋਟ ਵਿਖੇ ਉਨ੍ਹਾਂ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।


ਉਧਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਜੇਪੀ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਸੱਦਾ ਭੇਜਦਿਆਂ ਕਿਹਾ ਹੈ ਕਿ ਉਹ ਪੰਜਾਬ ਆਉਣ ਅਤੇ ਕਿਸਾਨਾਂ ਨੂੰ ਗਿਆਨ ਦੇਣ ਕਿ ਖੇਤੀ ਕਾਨੂੰਨਾਂ ਦੇ ਸਹੀ ਲਾਭ ਹਨ। ਦਰਅਸਲ ਹੇਮਾ ਮਾਲਿਨੀ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ "ਕਾਨੂੰਨ ਚੰਗੇ ਹਨ ਪਰ ਕਿਸਾਨ ਫਾਇਦਿਆਂ ਨੂੰ ਸਮਝਣ ਵਿੱਚ ਅਸਫਲ ਰਹੇ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ