(Source: ECI/ABP News/ABP Majha)
ਮੋਦੀ ਸਰਕਾਰ ਦੇ ਸੱਦੇ ਮਗਰੋਂ ਕਿਸਾਨ ਜਥੇਬੰਦੀਆਂ ਬੁਲਾਈ ਮੀਟਿੰਗ, ਗੱਲਬਾਤ ਦਾ ਰਾਹ ਖੁੱਲ੍ਹਿਆ
ਕਿਸਾਨ ਲੀਡਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਦਿੱਲੀ ਮੀਟਿੰਗ ’ਚ ਸ਼ਮੂਲੀਅਤ ਕਰਨ ਸਬੰਧੀ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ’ਚ ਸੱਦੀ ਗਈ ਹੈ।
ਚੰਡੀਗੜ੍ਹ: ਖੇਤੀ ਕਾਨੂੰਨਾਂ ਬਾਰੇ ਗੱਲਬਾਤ ਲਈ ਕੇਂਦਰ ਸਰਕਾਰ ਦੇ ਸੱਦੇ ਮਗਰੋਂ 30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ 12 ਨਵੰਬਰ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਬਾਰੇ ਬੁਲਾਈ ਮੀਟਿੰਗ ਬਾਰੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ 13 ਨਵੰਬਰ ਨੂੰ ਦਿੱਲੀ ’ਚ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਭੇਜਿਆ ਹੈ।
ਇਸ ਬਾਰੇ ਕਿਸਾਨ ਲੀਡਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਦਿੱਲੀ ਮੀਟਿੰਗ ’ਚ ਸ਼ਮੂਲੀਅਤ ਕਰਨ ਸਬੰਧੀ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ’ਚ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸਾਂਝੀ ਮੀਟਿੰਗ ਦੌਰਾਨ ਹੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਬਾਰੇ ਫ਼ੈਸਲਾ ਕੀਤਾ ਜਾਣਾ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਜਥੇਬੰਦੀਆਂ ਦਰਮਿਆਨ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ’ਚ ਸ਼ਮੂਲੀਅਤ ਕਰਨ ਸਬੰਧੀ ਆਮ ਸਹਿਮਤੀ ਬਣ ਗਈ ਹੈ।
ਕੇਂਦਰੀ ਖੇਤੀ ਮੰਤਰਾਲੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਭੇਜੇ ਸੱਦੇ ਮੁਤਾਬਕ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਰੇਲ ਮੰਤਰੀ ਪਿਯੂਸ਼ ਗੋਇਲ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਵਿਗਿਆਨ ਭਵਨ ’ਚ ਮੀਟਿੰਗ ਰੱਖੀ ਗਈ ਹੈ। ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 24 ਸਤੰਬਰ ਤੋਂ ਸੰਘਰਸ਼ ਵਿੱਢਿਆ ਹੋਇਆ ਹੈ ਤੇ ਪਹਿਲੀ ਅਕਤੂਬਰ ਤੋਂ ਤਾਂ ਅਣਮਿਥੇ ਸਮੇਂ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਸੀ।
ਅਕਾਲੀ ਦਲ (ਬ) ਨੂੰ ਟੱਕਰ ਦੇਣ ਲਈ ਪੰਥਕ ਧਿਰਾਂ ਦਾ ਵੱਡਾ ਐਲਾਨ
ਪੰਜਾਬ ਸਰਕਾਰ ਵੱਲੋਂ ਕੀਤੀ ਦਖ਼ਲਅੰਦਾਜ਼ੀ ਕਾਰਨ ਕਿਸਾਨਾਂ ਨੇ ਭਾਵੇਂ ਮਾਲ ਗੱਡੀਆਂ ਲਈ 21 ਨਵੰਬਰ ਤੱਕ ਲਾਂਘਾ ਦੇਣ ਦਾ ਐਲਾਨ ਕਰ ਦਿੱਤਾ ਸੀ ਪਰ ਕੇਂਦਰੀ ਰੇਲਵੇ ਮੰਤਰਾਲੇ ਨੇ ਯਾਤਰੂ ਤੇ ਮਾਲ ਗੱਡੀਆਂ ਇਕੱਠਿਆਂ ਹੀ ਚਲਾਉਣ ਦੀ ਅੜੀ ਫੜ੍ਹ ਕੇ ਮਾਲ ਗੱਡੀਆਂ ਦੀ ਆਵਾਜਾਈ ਵੀ ਬਹਾਲ ਨਹੀਂ ਕੀਤੀ।
ਜਾਖੜ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ, ਪੰਜਾਬ ਕਾਂਗਰਸ 'ਚ ਨਹੀਂ ਹੋਵੇਗਾ ਕੋਈ ਫੇਰਬਦਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ