ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।



ਕਿਸਾਨ ਲੀਡਰਾਂ ਰਮਿੰਦਰ ਪਟਿਆਲਾ, ਹਰਮੀਤ ਕਾਦੀਆਂ, ਪ੍ਰੇਮ ਸਿੰਘ ਭੰਗੂ, ਜੰਗਵੀਰ ਸਿੰਘ ਤੇ ਮੁਕੇਸ਼ ਚੰਦਰ ਸ਼ਰਮਾ ਨੇ 'ਏਬੀਪੀ ਸਾਂਝਾ' ਨਾਲ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

ਦੂਜੇ ਪਾਸੇ 32 ਕਿਸਾਨ ਜਥੇਬੰਦੀਆਂ ਦੇ ਲੀਡਰ ਇਸ ਬਾਰੇ ਇੱਕ ਰਾਏ ਨਹੀਂ ਹਨ। ਕਈ ਜਥੇਬੰਦੀਆਂ ਚੋਣਾਂ ਲੜਨ ਦੇ ਹੱਕ ਵਿੱਚ ਹਨ ਪਰ ਬਹੁਤੀਆਂ ਜਥੇਬੰਦੀਆਂ ਚੋਣਾਂ ਤੋਂ ਦੂਰ ਰਹਿ ਕੇ ਕਿਸਾਨ ਮਸਲਿਆਂ 'ਤੇ ਸੰਘਰਸ਼ ਹੀ ਕਰਨਾ ਚਾਹੁੰਦੀਆਂ ਹਨ। ਇਸ ਲਈ ਕੋਈ ਵੀ ਕਿਸਾਨ ਲੀਡਰ ਇਸ ਬਾਰੇ ਖੁੱਲ੍ਹ ਕੇ ਐਲਾਨ ਨਹੀਂ ਕਰ ਰਿਹਾ।

ਕਿਸਾਨ ਲੀਡਰਾਂ ਨੇ ਕਿਹਾ ਕਿ ਜੇਕਰ 17 ਦਸੰਬਰ ਦੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਦਾ ਤਾਂ ਚੰਨੀ ਸਰਕਾਰ ਵੀ ਮੋਰਚੇ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕੋਠੀ ਦਾ ਉਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ ਜਿਵੇਂ ਦਿੱਲੀ ਨੂੰ ਘੇਰਿਆ ਗਿਆ ਸੀ। ਕਿਸਾਨ ਲੀਡਰਾਂ ਨੇ ਕਿਹਾ ਕਿ ਜੇਕਰ ਸਾਡੇ ਮਸਲੇ ਹੱਲ ਨਾ ਹੋਏ ਤਾਂ ਮੁੱਖ ਮੰਤਰੀ ਵੀ ਵਿਰੋਧ ਲਈ ਤਿਆਰ ਰਹਿਣ।


 




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :



 



 



Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ