(Source: ECI/ABP News)
Bhagwant Mann: ਅੱਗੇ ਤੋਂ ਕਿਸਾਨ ਜਥੇਬੰਦੀਆਂ ਨਹੀਂ ਰੋਕਣਗੀਆਂ ਸੜਕਾਂ ਤੇ ਰੇਲਾਂ ! ਗੰਨੇ ਦਾ ਭਾਅ ਵਧਾਉਣ ਦਾ ਦਿੱਤਾ ਭਰੋਸਾ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਰੇਲ ਰੋਕੋ ਤੇ ਆਵਾਜਾਈ ਰੋਕਣ ਵਾਲਾ ਮਾਹੌਲ ਪੈਦਾ ਨਹੀਂ ਹੋਵੇਗਾ । ਸਾਰੀਆਂ ਯੂਨੀਅਨਾਂ ਤੇ ਇਸ ਉੱਤੇ ਸਹਿਮਤੀ ਪ੍ਰਗਟ ਕੀਤੀ ਹੈ ਕਿ ਅੱਗੇ ਤੋਂ ਅਜਿਹਾ ਨਹੀਂ ਕੀਤਾ ਜਾਵੇਗਾ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਮਿਲੇਗੀ।
![Bhagwant Mann: ਅੱਗੇ ਤੋਂ ਕਿਸਾਨ ਜਥੇਬੰਦੀਆਂ ਨਹੀਂ ਰੋਕਣਗੀਆਂ ਸੜਕਾਂ ਤੇ ਰੇਲਾਂ ! ਗੰਨੇ ਦਾ ਭਾਅ ਵਧਾਉਣ ਦਾ ਦਿੱਤਾ ਭਰੋਸਾ Farmers organizations will not stop the roads and trains from now on The decision was made in the meeting Bhagwant Mann: ਅੱਗੇ ਤੋਂ ਕਿਸਾਨ ਜਥੇਬੰਦੀਆਂ ਨਹੀਂ ਰੋਕਣਗੀਆਂ ਸੜਕਾਂ ਤੇ ਰੇਲਾਂ ! ਗੰਨੇ ਦਾ ਭਾਅ ਵਧਾਉਣ ਦਾ ਦਿੱਤਾ ਭਰੋਸਾ](https://feeds.abplive.com/onecms/images/uploaded-images/2023/06/13/e34bbd183536e226c18a7b06b5609cf31686619657889785_original.webp?impolicy=abp_cdn&imwidth=1200&height=675)
Punjab News: ਕਿਸਾਨਾਂ ਦੇ ਧਰਨੇ ਵਿਚਾਲੇ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਛੇਤੀ ਹੀ ਕਿਸਾਨਾਂ ਨੂੰ ਗੰਨੇ ਦੇ ਭਾਅ ਨੂੰ ਲੈ ਕੇ ਖ਼ੁਸ਼ਖਬਰੀ ਮਿਲੇਗੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਬਣ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 700 ਕਰੋੜ ਰੁਪਇਆ ਸ਼ੂਗਰ ਮਹਿਕਮੇ ਦਾ ਕਰਜ਼ਾ ਮੋੜਿਆ ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਛੱਡਿਆ ਗਿਆ ਸੀ। ਸਿਰਫ਼ 2 ਮਿੱਲਾਂ ਨੇ ਕਿਸਾਨਾਂ ਦੇ ਪੈਸੇ ਦੇਣੇ ਹਨ ਉਹ ਵੀ ਛੇਤੀ ਹੀ ਲਏ ਜਾਣਗੇ। ਫਗਵਾੜਾ ਮਿੱਲ ਦੇ ਮਾਲਕ ਉੱਤੇ ਪਰਚਾ ਹੋਇਆ ਤੇ ਪ੍ਰਾਪਰਟੀ ਵੀ ਅਟੈਚ ਕੀਤੀ ਗਈ ਹੈ ਜਿਸ ਨੂੰ ਵੇਚ ਕੇ ਕਿਸਾਨਾਂ ਨੂੰ ਪੈਸੇ ਦਿੱਤੇ ਜਾਣਗੇ।
ਕਿਸਾਨ ਯੂਨੀਅਨਾਂ ਨਾਲ਼ ਮੀਟਿੰਗ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ, ਚੰਡੀਗੜ੍ਹ ਤੋਂ Live.. https://t.co/YCABq8fxot
— Bhagwant Mann (@BhagwantMann) November 24, 2023
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਰੇਲ ਰੋਕੋ ਤੇ ਆਵਾਜਾਈ ਰੋਕਣ ਵਾਲਾ ਮਾਹੌਲ ਪੈਦਾ ਨਹੀਂ ਹੋਵੇਗਾ । ਸਾਰੀਆਂ ਯੂਨੀਅਨਾਂ ਤੇ ਇਸ ਉੱਤੇ ਸਹਿਮਤੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਛੇਤੀ ਹੀ ਉਨ੍ਹਾਂ ਨੂੰ ਖ਼ੁਸ਼ਖਬਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਬਣ ਜਾਵੇਗਾ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੀ ਖ਼ੁਸ਼ਖਬਰੀ ਕਿਸਾਨਾਂ ਨੂੰ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮੁਆਵਜ਼ੇ ਬਾਰੇ ਵੀ ਆਉਣ ਵਾਲੇ ਦਿਨਾਂ ਵਿੱਚ ਚੰਗੀ ਖ਼ਬਰ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਧਰਨਿਆਂ ਨਾਲ ਆਮ ਲੋਕ ਖ਼ਿਲਾਫ਼ ਹੋ ਜਾਂਦੇ ਹਨ। ਮਾਨ ਨੇ ਕਿਹਾ ਕਿ ਕਿਸਾਨ ਗੱਲਬਾਤ ਕਰਨ ਲਈ ਸਿੱਧੇ ਵੀ ਉਨ੍ਹਾਂ ਨਾਲ ਮੀਟਿੰਗ ਕਰਨ ਆ ਸਕਦੇ ਹਨ ਜੇ ਸਰਕਾਰ ਉਨ੍ਹਾਂ ਦੀ ਗੱਲ ਫਿਰ ਵੀ ਨਹੀਂ ਸੁਣਦੀ ਤਾਂ ਉਹ ਪ੍ਰਦਰਸ਼ਨ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਇਸ ਤਰ੍ਹਾਂ ਸੜਕਾਂ ਤੇ ਰੇਲਾਂ ਬੰਦ ਕਰਨ ਨਾਲ ਆਮ ਲੋਕ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਆਵਾਜਾਈ ਰੋਕਣ ਵਾਲਾ ਟਰੈਂਡ ਭਵਿੱਖ ਵਿੱਚ ਬੰਦ ਹੋਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਤੰਗ ਕਰਕੇ ਸਰਕਾਰ ਨਾਲ ਗੱਲ ਕਰਨੀ ਕੋਈ ਚੰਗੀ ਗੱਲ ਨਹੀਂ ਹੈ। ਇਸ ਮੁੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਹਿਮਤੀ ਪ੍ਰਗਟ ਕੀਤੀ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਬਾਬਤ ਕਿਹਾ ਕਿ ਕਿਸਾਨ ਜੋ ਮੰਗਾਂ ਲੈ ਕੇ ਆ ਰਹੇ ਹਨ ਉਹ ਸਾਰੀਆਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਇਸ ਲਈ ਇਸ ਦਾ ਹੱਲ ਕੇਂਦਰ ਸਰਕਾਰ ਦੇ ਹੱਥ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਵੀ ਕੇਂਦਰ ਨਾਲ ਜੁੜਿਆ ਹੋਇਆ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)