Farmer Protest: ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਕੀਤਾ ਮੁਲਤਵੀ, ਪੁਲਿਸ ਦੀ ਕਾਰਵਾਈ ਵਿੱਚ 8 ਕਿਸਾਨ ਜ਼ਖ਼ਮੀ, ਜਾਣੋ ਪੰਧੇਰ ਨੇ ਕੀ ਕਿਹਾ ?
ਕਿਸਾਨ ਆਗੂ ਸਰਵਣ ਪੰਧੇਰ ਅਨੁਸਾਰ 8-9 ਕਿਸਾਨ ਜ਼ਖ਼ਮੀ ਹੋਏ ਹਨ। ਜਿਸ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਥੇ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਗਿਆ। ਹੁਣ ਮੀਟਿੰਗ ਕਰਕੇ ਰਣਨੀਤੀ ਬਣਾਵਾਂਗੇ।
Farmer Protest: ਪੰਜਾਬ ਦੇ 101 ਕਿਸਾਨ ਐਤਵਾਰ (8 ਦਸੰਬਰ) ਨੂੰ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ ਸਨ, ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਪੁਲ 'ਤੇ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਲਈ ਮਨਜ਼ੂਰੀ ਪੱਤਰ ਮੰਗਿਆ। ਉਨ੍ਹਾਂ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ।
ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਹਾਲਾਂਕਿ ਇਸ ਦੌਰਾਨ ਹਰਿਆਣਾ ਪੁਲਿਸ ਨੇ ਵੀ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਬਾਅਦ ਜਥੇ ਨੂੰ ਕਰੀਬ ਸਾਢੇ ਚਾਰ ਘੰਟੇ ਬਾਅਦ ਵਾਪਸ ਬੁਲਾਇਆ ਗਿਆ।
#WATCH | Drone visuals from Punjab-Haryana Shambhu border as farmers' held 'Dilli Chalo' protest today.
— ANI (@ANI) December 8, 2024
Farmer leader Sarwan Singh Pandher said, "Today we have decided to withdraw the 'jatha'. The agitation will continue today. One farmer has been admitted to PGI and is in… pic.twitter.com/IUnf1qNqOu
ਕਿਸਾਨ ਆਗੂ ਸਰਵਣ ਪੰਧੇਰ ਅਨੁਸਾਰ 8-9 ਕਿਸਾਨ ਜ਼ਖ਼ਮੀ ਹੋਏ ਹਨ। ਜਿਸ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਥੇ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਗਿਆ। ਹੁਣ ਮੀਟਿੰਗ ਕਰਕੇ ਰਣਨੀਤੀ ਬਣਾਵਾਂਗੇ।
ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















