ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ (Punjab Farmers Protest) ਨੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ (PM Narendra Modi Ferozpur Rally) ਦਾ ਵਿਰੋਧ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਮੰਗਲਵਾਰ ਰਾਤ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ (Gajender Shekhawat) ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ। ਇਸ ਵਿੱਚ ਫੈਸਲਾ ਕੀਤਾ ਗਿਆ ਕਿ 15 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 15 ਜਨਵਰੀ ਤੋਂ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਵਾਲੀ ਕਮੇਟੀ ਬਣਾਈ ਜਾਵੇਗੀ।


ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਕਿ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ 31 ਜਨਵਰੀ ਤੱਕ ਵਾਪਸ ਲੈ ਲਏ ਜਾਣਗੇ। ਫਿਰੋਜ਼ਪੁਰ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਹੋਈ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।


ਦੱਸ ਦਈਏ ਕਿ ਕੁਝ ਕਿਸਾਨ ਧਿਰਾਂ ਵੱਲੋਂ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਜਾ ਰਿਹਾ ਸੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਫਿਰੋਜ਼ਪੁਰ ਜ਼ੀਰਾ ਰੋਡ, ਹਰੀਕੇ ਹੈੱਡ ਤੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਜਾਮ ਕਰ ਦਿੱਤਾ ਸੀ। 


ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਆਗੂਆਂ ਨੇ ਕਿਹਾ ਸੀ ਕਿ ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ ਤੇ ਕਿਸਾਨਾਂ ਦੇ ਪਰਚੇ ਰੱਦ ਕੀਤੇ ਜਾਣ। ਇਸ ਦੇ ਨਾਲ ਹੀ MSP ਤੇ ਕਮੇਟੀ ਬਣਾਈ ਜਾਵੇ। 



ਇਹ ਵੀ ਪੜ੍ਹੋ: Sukhdev Singh Dhindsa Corona Positive: ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ 'ਚ ਸ਼ਾਮਲ ਨਹੀਂ ਹੋਣਗੇ ਢੀਂਡਸਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904