Rail Roko Andolan: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਅੱਜ 9 ਅਪ੍ਰੈਲ ਨੂੰ ਦੇਸ਼ ਭਰ ਦੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਪੰਧੇਰ ਨੇ ਕਿਹਾ ਕਿ ਕਿ ਹੁਣ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਅੱਜ ਲਿਆ ਜਾਵੇਗਾ।
ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਦੇ ਵੱਲੋਂ ਇੱਕ ਵੀਡੀਓ ਦੇ ਜਰੀਏ ਦੱਸਿਆ ਗਿਆ ਕਿ ਅੱਜ ਚੰਡੀਗੜ੍ਹ ਦੇ ਵਿੱਚ ਸਰਕਾਰ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਨਵਾਂ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ 9 ਅਪ੍ਰੈਲ ਨੂੰ ਕਿਸਾਨਾਂ ਦੇ ਵੱਲੋਂ ਰੇਕੋ ਅੰਦੋਲਨ ਸ਼ੁਰੂ ਕਰਨਾ ਸੀ ਉਸ ਨੂੰ ਇੱਕ ਦਿਨ ਵਾਸਤੇ ਮੁਲਤਵੀ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਿਸ਼ਚਿਤ ਕਰੇ ਕਿ ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਬਿਜਲੀ ਪਾਣੀ ਦੀ ਸਮੱਸਿਆ ਨਾ ਆਵੇ ਅਤੇ ਦੂਜੀ ਤਰਫ ਜੋ ਹਰਿਆਣਾ ਦੇ ਵਿੱਚ ਨੌਜਵਾਨ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਦੀ ਰਿਹਾਈ ਦੇ ਲਈ ਸਰਕਾਰ ਹਰਿਆਣਾ ਸਰਕਾਰ ਦੇ ਨਾਲ ਗੱਲਬਾਤ ਸ਼ੁਰੂ ਕਰੇ ਜਿਸ ਲਈ 9 ਅਪ੍ਰੈਲ ਨੂੰ ਰੇਲ ਰੋਕੋ ਅੰਦੋਲਨ ਇੱਕ ਦਿਨ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ