Punjab News: ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ 'ਤੇ ਘੱਟੋ-ਘੱਟ ਵਿਕਰੀ ਮੁੱਲ (MSP) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਦੇ ਨਾਲ ਹੀ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।


ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੇ ਦਿਨੀਂ 14 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਗਿਆ ਹੈ। ਹਰ 6 ਮਹੀਨੇ ਬਾਅਦ MSP ਵਧਾਇਆ ਜਾ ਰਿਹਾ ਹੈ। ਪਰ ਉਸ ਵਧੇ ਹੋਏ MSP 'ਤੇ ਖਰੀਦ ਕਰਨਾ ਸਭ ਤੋਂ ਵੱਡਾ ਮੁੱਦਾ ਹੈ। ਇਸ ਦੇ ਲਈ ਕਿਸਾਨ ਕਾਨੂੰਨੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ। ਝੋਨੇ ਦੀ ਖਰੀਦ 'ਤੇ ਕੀਤਾ ਗਿਆ 117 ਰੁਪਏ ਦਾ ਵਾਧਾ, ਕੀ ਕਿਸਾਨਾਂ ਦਾ ਇਸ ਨਾਲ ਸਰ ਜਾਵੇਗਾ? ਅਸੀਂ ਚਰਚਾ ਦਾ ਸੱਦਾ ਰਹੇ ਹਾਂ ਕਿ ਸਾਡੀ ਲਾਗਤ ਅਤੇ ਖਰਚਾ ਕਿੰਨਾ ਹੈ।


ਇਹ ਵੀ ਪੜ੍ਹੋ: Punjab News: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਚੱਕਾਂ ਜਾਮ ਦਾ ਕੀਤਾ ਐਲਾਨ


ਪੰਧੇਰ ਨੇ ਕਿਹਾ ਕਿ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲੰਦਾ ਯੂਨੀਵਰਸਿਟੀ ਵਿੱਚ ਜਾ ਕੇ ਸੁਪਨੇ ਦਿਖਾਉਂਦੇ ਹਨ। ਦੂਜੇ ਪਾਸੇ NEET ਪ੍ਰੀਖਿਆ 'ਚ ਧਾਂਦਲੀ ਚੱਲ ਰਹੀ ਹੈ। ਹੁਣ ਉਹ ਦੋਸ਼ੀ ਵੀ ਫੜੇ ਗਏ ਹਨ। ਇਨ੍ਹਾਂ ਕੋਲੋਂ 2-2 ਕਰੋੜ ਰੁਪਏ ਵੀ ਜ਼ਬਤ ਕੀਤੇ ਗਏ ਹਨ। ਹੈਰਾਨੀ ਦੀ ਗੱਲ ਹੈ ਕਿ 24 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅੰਧਕਾਰ ਵਿੱਚ ਸੁੱਟਿਆ ਜਾ ਰਿਹਾ ਹੈ।


ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ। ਅੱਜ 12 ਵਜੇ ਕਿਸਾਨ ਭਵਨ ਵਿੱਚ ਦੋਵੇਂ ਮੰਚ ਕਿਸਾਨ ਸਾਂਝਾ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਪ੍ਰੈਸ ਦੇ ਸਾਹਮਣੇ ਆਪਣੇ ਅਗਲੇ ਪ੍ਰੋਗਰਾਮ ਰੱਖਣਗੇ। 


ਦੱਸ ਦਈਏ ਕਿ ਕਿਸਾਨਾਂ ਨੇ 13 ਫਰਵਰੀ ਤੋਂ ਆਪਣੀ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ। 


ਇਹ ਵੀ ਪੜ੍ਹੋ: MSP: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਇਨ੍ਹਾਂ ਫਸਲਾਂ 'ਤੇ ਵਧਾਈ ਬੰਪਰ MSP, ਜਾਣੋ ਨਵੇਂ ਰੇਟ