ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਿਛਲੇ 66 ਦਿਨਾਂ ਤੋਂ ਕਿਸਾਨਾਂ ਦਾ ਲਗਾਤਾਰ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆ ਹੁਣ ਦਿੱਲੀ 'ਵੀ ਪਿਛਲੇ 10 ਦਿਨਾਂ ਤੋਂ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦਰਮਿਆਨ ਕਿਸਾਨਾਂ ਅਤੇ ਕੇਂਦਰ ਵਲੋਂ ਪ੍ਰਦਰਸ਼ਨ ਖ਼ਤਮ ਕਰਵਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ਨੀਵਾਰ ਨੂੰ ਪੰਜਾਬ ਦੇ ਕਿਸਾਨਾਂ ਨੇ ਵੱਖ-ਵੱਖ ਥਾਂਵਾਂ 'ਤੇ ਮੋਦੀ ਸਮੇਤ ਕਾਰਪੋਰੇਟ ਲੋਕਾਂ ਦੇ ਪੁਲਤੇ ਸਾੜੇ। ਮੋਗਾ ਦੇ ਟੋਲ ਪਲਾਜ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਮਿਲ ਕੇ ਪਹਿਲਾਂ ਦੋ ਕਿਲੋਮੀਟਰ ਦਾ ਅਰਥੀ ਚੁੱਕ ਕੇ ਪ੍ਰਦਰਸ਼ਨ ਕੀਤਾ ਗਿਆ ਤੇ ਪੁਤਲਾ ਫੂਕਿਆ। ਹਰਮੰਦਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਹੁਣ ਲੜਾਈ ਦੇਸ਼ ਭਰ ਤੋਂ ਸ਼ੁਰੂ ਹੋ ਗਈ ਹੈ ਅਤੇ ਹੁਣ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਸਾਡਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਾਲੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਜ਼ਿਲ੍ਹਾ ਗੁਰਦਾਸਪੁਰ ' ਵੱਖ-ਵੱਖ ਥਾਂਵਾਂ 'ਤੇ ਪੁਤਲੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਆਉਣ ਵਾਲੇ ਸਮੇਂ ' ਵੱਡੇ ਪੱਧਰ 'ਤੇ ਸੰਘਰਸ਼ ਉਲੀਕੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।

ਕਿਸਾਨ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਗੋਲਡ ਮੈਡਲ ਨਾਲ ਕੀਤਾ ਜਾਏਗਾ ਸਨਮਾਨਿਤ

ਗੱਲ ਕਰਿਏ ਬਠਿੰਡਾ ਦੀ ਤਾਂ ਇੱਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਬਠਿੰਡਾ ਥਰਮਲ ਗੇਟ 'ਤੋ ਇੱਕਠੇ ਹੋਕੇ ਰੈਲੀ ਕੀਤੀ ਗਈ। ਇਸ ਤੋਂ ਉਪਰੰਤ ਪ੍ਰਧਾਨ ਮੰਤਰੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਤੋ ਗੁਰਵਿੰਦਰ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਨਵੇਂ ਖੇਤੀ ਕਾਨੂੰਨਾਂ ਅਤੇ ਨਵੇਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2020 ਅਤੇ ਨਵੇਂ ਕਿਰਤ ਕਾਨੂੰਨਾਂ ਨਾਲ ਸਮੁੱਚੇ ਦੇਸ ਕਿਸਾਨਾਂ-ਮਜ਼ਦੂਰਾਂ ਤੋਂ ਇਲਾਵਾ ਸਮੁੱਚੇ ਦੇਸ ਦੇ ਕਿਰਤੀ ਵਰਗ 'ਤੇ ਮਾਰੂ ਅਸਰ ਪੈਣਗੇ

ਬਰਨਾਲਾ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਕਿਸਾਨ ਜੱਥੇਬੰਦੀਆਂ ਦੇ ਸੱਦੇ ’ਤੇ ਇੱਕ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਮਾਮਲਾ ਹੱਲ ਨਹੀਂ ਕਰ ਰਹੀ। ਇਨ੍ਹਾਂ ਮੀਟਿੰਗਾਂ ਵਿਚ ਕੇਂਦਰ ਸਰਕਾਰ ਅਜੇ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧ ਕਰਨ ਦੀ ਗੱਲ ਕਰ ਰਹੀ ਹੈ। ਪਰ ਇਹ ਕਾਨੂੰਨ ਕਿਸਾਨੀ ਅਤੇ ਖੇਤੀ ਵਿਰੋਧੀ ਹੈ, ਜਿਸ ਕਾਰਨ ਇਸ ਨੂੰ ਰੱਦ ਕਰਕੇ ਇਸ ਨੂੰ ਦਬਾ ਦਿੱਤਾ ਜਾਵੇਗਾ।

ਰਾਜਪੁਰਾ ਦੇ ਨਾਭਾ ਥਰਮਲ ਪਲਾਂਟ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।

BJP Leader ਨੂੰ ਕਿਸਾਨਾਂ ਦਾ ਘੇਰਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904