ਬੀਜੇਪੀ ਪ੍ਰਧਾਨ ਅਸ਼ਵਨੀ ਨੂੰ ਮੁੜ ਕਰਨਾ ਪਿਆ ਵਿਰੋਧ ਦਾ ਸਾਹਮਣਾ
ਏਬੀਪੀ ਸਾਂਝਾ | 17 Oct 2020 01:00 PM (IST)
ਲੁਧਿਆਣਾ 'ਚ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਇੱਕ ਵਾਰ ਫਿਰ ਕਿਸਾਨ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ।
ਲੁਧਿਆਣਾ: ਇੱਥੇ ਪਹੁੰਚੇ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਇੱਕ ਵਾਰ ਫਿਰ ਕਿਸਾਨ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ। ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਹੋਟਲ ਮਹਾਰਾਜਾ ਵਿਖੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਜਿਥੇ ਐਡਵੋਕੇਟ ਵਿਕਰਮਜੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਣਾ ਸੀ। ਪਰ ਕਿਸਾਨਾਂ ਨੇ ਹੋਟਲ ਮਹਾਰਾਜਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਅਸ਼ਵਨੀ ਦਾ ਘੇਰਾਓ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਸ਼ਵਨੀ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਨਾਲ ਹੀ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ। ਸੂਬੇ 'ਚ ਲੀਡਰਾਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤਾਂ ਸੂਬੇ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਦੀ ਐਂਟਰੀ 'ਤੇ ਵੀ ਪਾਬੰਦੀ ਲਗਾਈ ਹੈਈ ਹੈ, ਜਿਸ ਦੇ ਪੋਸਟਰ ਪਿੰਡਾਂ 'ਚ ਲੱਗੇ ਹਨ। ਕਿਸਾਨਾ ਵਲੋਂ ਸਿਆਸਤਦਾਨਾਂ ਦਾ ਵਿਰੋਧ ਜਾਰੀ, ਰਾਜਾ ਵੜਿੰਗ ਨੂੰ ਮੁਕਤਸਰ ਪਿੰਡ ਵਿੱਚ ਦਿਖਾਏ ਗਏ ਕਾਲੇ ਝੰਡੇ ਅਮ੍ਰਿਤਸਰ 'ਚ ਪ੍ਰਸਿੱਧ ਲੰਗੂਰ ਮੇਲੇ ਦੀਆਂ ਰੌਣਕਾਂ,ਜਾਣੋ ਕੀ ਹੈ ਖਾਸ ਇਸ ਮੇਲੇ 'ਚ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904