ਪੜਚੋਲ ਕਰੋ

ਖੇਤੀ ਆਰਡੀਨੈਂਸਾਂ ਦੇ ਵਿਰੋਧ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਸ਼ੁਰੂ

ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵਲੋਂ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਜਿਸਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 21 ਤੋਂ 26 ਜੁਲਾਈ ਤੱਕ ਸਰਕਾਰ ਦੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਬਰਨਾਲਾ: ਕੇਂਦਰ ਸਰਕਾਰ (Central Government) ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ (Agriculture Ordinance) ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ (Farmers organizations) ਵਲੋਂ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਜਿਸਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 21 ਤੋਂ 26 ਜੁਲਾਈ ਤੱਕ ਸਰਕਾਰ ਦੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਰਨਾਲਾ ਜ਼ਿਲੇ ਦੇ ਪਿੰਡਾਂ ਵਿੱਚ ਸਰਕਾਰ ਦੇ ਅਰਥੀ ਫ਼ੂਕ ਕੇ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ ਅਤੇ ਮਜ਼ਦੂਰ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਕਿਸਾਨਾਂ ਲਈ ਬੇਹੱਦ ਖ਼ਤਰਨਾਕ ਹਨ। ਸਰਕਾਰ ਦੀ ਨੀਅਤ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਹੈ। ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਸਰਕਾਰ ਦੀ ਇਸ ਕਿਸਾਨ ਵਿਰੋਧੀ ਨੀਤੀ ਦਾ ਡੱਟ ਕੇ ਵਿਰੋਧ ਕਰਨਗੇ। ਇਸੇ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਫ਼ੂਕੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਭਾਜਪਾ ਦੀ ਭਾਈਵਾਲ ਸ਼ੋ੍ਮਣੀ ਅਕਾਲੀ ਦਲ ਭਾਵੇਂ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕਰ ਰਹੀ ਹੈ। ਪਰ ਨ੍ਹਾਂ ਨੇ ਖੇਤੀ ਆਰਡੀਨੈਂਸਾਂ ’ਤੇ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੀ ਦਸਤਖ਼ਤ ਹੋਏ ਹਨ। ਜਿਸ ਕਰਕੇ ਅਕਾਲੀ ਦਲ ਨੂੰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਆਰਡੀਨੈਂਸ ਵਾਪਸ ਨਾ ਲਏ ਤਾਂ ਉਹ ਰੇਲਾਂ, ਸੜਕਾਂ ਜਾਮ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget