ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਨਵੀਂ ਦਿੱਲੀ: ਖੇਤੀਬਾੜੀ ਕਾਨੂੰਨ (Farm Law)ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਸ਼ੁੱਕਰਵਾਰ ਨੂੰ 197 ਦਿਨ ਹੋਏ ਹਨ। ਸ਼ੁੱਕਰਵਾਰ ਨੂੰ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ, ਅਤੇ ਨਾਲ ਹੀ ਸਰਕਾਰ 'ਤੇ ਦਬਾਅ ਬਣਾਉਣ ਦੀ ਰਣਨੀਤੀ ਤਿਆਰ ਕੀਤੀ। ਇਸ ਦੌਰਾਨ 26 ਜੂਨ ਨੂੰ ਕਿਸਾਨਾਂ ਨੇ ਦੇਸ਼ ਭਰ ਦੇ ਰਾਜ ਭਵਨਾਂ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ। ਨਾਲ ਹੀ 24 ਜੂਨ ਨੂੰ ਸਾਰੀਆਂ ਸਰਹੱਦਾਂ 'ਤੇ ਕਿਸਾਨ ਸੰਤ ਰਵਿਦਾਸ ਦਾ ਜਨਮ ਦਿਹਾੜਾ ਮਨਾਉਣਗੇ।


ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਨੇ ਕਿਹਾ ਕਿ 26 ਜੂਨ ਨੂੰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਦੌਰਾਨ ਕਾਲੇ ਝੰਡੇ ਦਿਖਾਏ ਜਾਣਗੇ। ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਵੀ ਭੇਜਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਧਰਮਿੰਦਰ ਮਲਿਕ ਨੇ ਦੱਸਿਆ ਕਿ 26 ਜੂਨ ਨੂੰ ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਰਾਜ ਭਵਨਾਂ 'ਤੇ ਕਾਲੇ ਝੰਡੇ ਦਿਖਾ ਕੇ ਅਤੇ ਹਰ ਰਾਜ ਵਿਚ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਨੂੰ ਮੰਗ ਪੱਤਰ ਦੇ ਕੇ ਉਹ ਆਪਣਾ ਵਿਰੋਧ ਦਰਜ ਕਰਵਾਉਣਗੇ।


ਆਲ ਇੰਡੀਆ ਕਿਸਾਨ ਸਭਾ, ਹਰਿਆਣਾ ਦੇ ਇੰਦਰਜੀਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਰਾਜ ਭਵਨਾਂ ਦੇ ਬਾਹਰ 26 ਜੂਨ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰੇਗਾ, ਜਦੋਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਾਡਾ ਅੰਦੋਲਨ 7 ਮਹੀਨੇ ਪੂਰੇ ਹੋਣਗੇ। ਇਸ ਦਿਨ ਨੂੰ ਖੇਤੀ ਬਚਾਓ, ਲੋਕਤੰਤਰ ਬਚਾਓ ਦਿਹਾੜੇ ਵਜੋਂ ਮਨਾਇਆ ਜਾਵੇਗਾ।


ਇਸ ਦੇ ਨਾਲ ਹੀ ਕਿਸਾਨ ਨੇਤਾਵਾਂ ਮੁਤਾਬਕ 26 ਜੂਨ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿੱਚ ਐਮਰਜੈਂਸੀ ਲਗਾਈ ਸੀ। ਅੱਜ ਵੀ ਮੋਦੀ ਸਰਕਾਰ ਨੇ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ। ਦੂਜੇ ਪਾਸੇ, ਕਿਸਾਨਾਂ ਨੇ ਵੀ ਸਰਹੱਦ 'ਤੇ ਔਰਤਾਂ ਦੀ ਸੁਰੱਖਿਆ 'ਤੇ ਚਿੰਤਾ ਜ਼ਾਹਰ ਕੀਤੀ। ਕਿਸਾਨਾਂ ਦੇ ਅਨੁਸਾਰ ਅੰਦੋਲਨ ਵਾਲੀ ਥਾਂ 'ਤੇ ਔਰਤਾਂ ਦੀ ਸੁਰੱਖਿਆ ਲਈ ਸ਼ਨੀਵਾਰ ਤੱਕ ਇੱਕ ਕਮੇਟੀ ਬਣਾਈ ਜਾਏਗੀ। ਉੱਥੇ ਹੀ ਇੱਕ ਮੋਬਾਈਲ ਨੰਬਰ ਜਨਤਕ ਕੀਤਾ ਜਾਵੇਗਾ।


ਐਸਕੇਐਮ ਮੁਤਾਬਕ ਕਿਸਾਨ ਕਾਲੇ ਝੰਡੇ ਦਿਖਾ ਕੇ ਵੱਖ-ਵੱਖ ਥਾਂਵਾਂ ‘ਤੇ ਭਾਜਪਾ ਨੇਤਾਵਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਨੂੰ ਕੈਥਲ ਵਿੱਚ ਕਾਲੇ ਝੰਡਿਆਂ ਅਤੇ ਨਾਅਰੇਬਾਜ਼ੀ ਦਾ ਸਾਹਮਣਾ ਕਰਨਾ ਪਿਆ। ਔਰਤਾਂ ਅਤੇ ਮਰਦ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਵਿਰੋਧ ਜ਼ਾਹਕ ਕਰਨ ਲਈ ਬੁਰੀ ਤਰ੍ਹਾਂ ਗਰਮੀ ਦਾ ਸਾਹਮਣਾ ਕੀਤਾ। ਚਰਖੀ ਦਾਦਰੀ ਵਿਚ ਵੀ ਭਾਜਪਾ ਦੀ ਬਬੀਤਾ ਫੋਗਾਟ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।


ਜਿੱਥੇ ਵੱਖ-ਵੱਖ ਸੂਬਿਆਂ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਹੋ ਰਹੇ ਹਨ, ਉੱਥੇ ਹੀ ਸ਼ਨੀਵਾਰ ਨੂੰ ਉਤਰਾਖੰਡ ਤੋਂ ਤਰਾਈ ਕਿਸਾਨ ਸੰਗਠਨ ਦੀ ਇੱਕ ਟੁਕੜੀ ਗਾਜ਼ੀਪੁਰ ਦੀ ਸਰਹੱਦ 'ਤੇ ਪਹੁੰਚ ਗਈ। ਇਸੇ ਤਰ੍ਹਾਂ ਏਆਈਕੇਐਮਐਸ ਦੇ ਪ੍ਰਤੀਨਿਧੀ ਮੰਡਲ ਅਤੇ ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਸਮਰਥਕ ਵੀ ਗਾਜੀਪੁਰ ਧਰਨੇ ਵਾਲੀ ਥਾਂ ’ਤੇ ਪਹੁੰਚੇ। ਪਿਛਲੇ ਸਾਲ 26 ਨਵੰਬਰ ਤੋਂ ਤਿੰਨ ਨਵੇਂ ਬਣਾਏ ਗਏ ਫਾਰਮ ਕਾਨੂੰਨਾਂ ਵਿਰੁੱਧ ਕਿਸਾਨ ਕੌਮੀ ਰਾਜਧਾਨੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ: Terrorists Attack: ਸੋਪੋਰ 'ਚ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ 'ਤੇ ਹਮਲਾ, 3 ਪੁਲਿਸ ਮੁਲਾਜ਼ਮ ਸ਼ਹੀਦ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904