ਚੰਡੀਗੜ੍ਹ: ਦੇਸ਼ ਭਰ ਦੇ ਕਿਸਾਨ ਇੱਕ ਵਾਰ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਤੇ ਨੌਕਰੀ, ਕਿਸਾਨਾਂ ਨੂੰ ਪੈਨਸ਼ਨ ਤੇ ਫ਼ਸਲੀ ਬੀਮਾ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਤਾਲਮੇਲ ਕਮੇਟੀ ਦੇ ਲੀਡਰਾਂ ਨੇ ਦੱਸਿਆ ਕਿ ਕਮੇਟੀ ਵੱਲੋਂ 3 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਇਸ ਬੰਦ ਦਾ 250 ਦੇ ਕਰੀਬ ਜਥੇਬੰਦੀਆਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੀ ਮੰਗਾਂ-
ਘੱਟੋ-ਘੱਟ ਸਮੱਰਥਨ ਮੁੱਲ ਨਿਯਮਤ ਕੀਤੀਆਂ ਖੇਤੀ ਫ਼ਸਲਾਂ ਤੇ ਬਾਕੀ ਫ਼ਸਲਾਂ ਦਾ ਸਮਰਥਨ ਮੁੱਲ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਦੇਣ
ਕਿਸਾਨਾਂ ਦੀ ਕਰਜ਼ਾ ਮੁਆਫ਼ੀ
ਕੀੜੇਮਾਰ ਦਵਾਈਆਂ ਦੇ ਰੇਟ ਘੱਟ ਕਰਨ
ਕਰਜ਼ਿਆਂ ਤੇ ਆਰਥਿਕ ਤੰਗੀਆਂ ਕਾਰਨ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮਾਲੀ ਸਹਾਇਤਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ
60 ਸਾਲ ਦੇ ਕਿਸਾਨ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਦੇਣ
ਫ਼ਸਲ ਬੀਮਾ ਯੋਜਨਾ ਲਾਗੂ ਕਰਨਾ
ਕਿਸਾਨ 8 ਜਨਵਰੀ ਨੂੰ ਕਰਨਗੇ ਭਾਰਤ ਬੰਦ
ਏਬੀਪੀ ਸਾਂਝਾ
Updated at:
01 Jan 2020 04:09 PM (IST)
ਦੇਸ਼ ਭਰ ਦੇ ਕਿਸਾਨ ਇੱਕ ਵਾਰ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
- - - - - - - - - Advertisement - - - - - - - - -