ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਹੁਕਮਰਾਨਾਂ ਨੂੰ ਲਾਹਨਤਾਂ ਪਾ ਰਹੇ ਹਨ। ਉੱਥੇ ਹੀ ਪੰਜਾਬ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਸਿਆਸੀ ਆਗੂਆਂ ਨੂੰ ਲਾਹਨਤਾਂ ਪਾ ਰਹੇ ਹਨ।
ਜਿਸ ਦੇ ਤਹਿਤ ਅੱਜ ਨਾਭਾ 'ਚ ਕਿਸਾਨਾਂ ਨੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਜੰਮ ਕੇ ਲਾਹਨਤਾਂ ਪਾਈਆਂ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਸਾਧੂ ਸਿੰਘ ਧਰਮਸੋਤ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਦੱਸ ਦੇਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਭਾਦਸੋਂ ਪੁੱਜੇ ਸੀ। ਕਿਸਾਨਾਂ ਦਾ ਕਹਿਣਾ ਸਰਕਾਰ ਤੋਂ ਸਵਾਲ ਪੁੱਛਣਾ ਉਨ੍ਹਾਂ ਦਾ ਹੱਕ ਜਦੋਂ ਤੱਕ ਸਵਾਲਾਂ ਦਾ ਜਵਾਬ ਸੁਣਨ ਨਹੀਂ ਮਿਲਦਾ ਉਹ ਆਪਣਾ ਵਿਰੋਧ ਜਾਰੀ ਰੱਖਣਗੇ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 28 ਜੂਨ ਨੂੰ ਅਸੀਂ ਕੈਬਨਿਟ ਮੰਤਰੀ ਧਰਮਸੋਤ ਦਾ ਵਿਰੋਧ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਸਾਡੀ ਕਿਸਾਨ ਬੀਬੀ ਦਾ ਅਪਮਾਨ ਕੀਤਾ ਸੀ। ਧਰਮਸੋਤ ਨੇ ਉਸ ਨਾਲ ਬਦਸਲੂਕੀ ਕਰਦਿਆਂ ਕਿਹਾ ਕਿ ਉਹ ਮਜ਼ਦੂਰ ਹੈ ਅਤੇ ਕਿਸਾਨ ਵੀ ਨਹੀਂ। ਇਸੇ ਕਾਰਨ ਨਾਭਾ ਵਿੱਚ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਧਰਮਸੋਤ ਕਿਸਾਨ ਜਨਤਕ ਤੌਰ 'ਤੇ ਬੀਬੀ ਤੋਂ ਮੁਆਫੀ ਨਹੀਂ ਮੰਗਦੇ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚਹਿਲ ਵਿਖੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂਆਂ 'ਤੇ ਗਲਤ ਸ਼ਬਦਾਵਲੀ ਵਰਤਣ ਦਾ ਇਲਜਾਮ ਲੱਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵਧ ਗਿਆ।
ਇਹ ਵੀ ਪੜ੍ਹੋ: 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 'ਤੇ ਚੜ੍ਹਿਆ 'ਤੀਜ' ਦਾ ਰੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904