ਅਸ਼ਰਫ ਢੁੱਡੀ
ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਇਸ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੋਸਟਰ ਲਗਾਏ ਗਏ ਸਨ ਕਿ ਜੋ "ਕਿਸਾਨਾਂ ਨਾਲ ਖੜੇਗਾ ਉਹੀ ਪਿੰਡਾਂ ਵਿੱਚ ਵੜੇਗਾ" ਅਤੇ ਪਿੰਡਾਂ ਵਿੱਚ ਸਿਆਸੀ ਅਤੇ ਰਾਜਸੀ ਲੀਡਰਾਂ ਦੇ ਆਉਣ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।
ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪਿੰਡ ਹਰੀਕੇ ਕਲਾਂ ਪਾਰਕ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸੀ। ਜਿੱਥੇ ਉਹਨਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਇਸ ਸਮੇਂ ਕਿਸਾਨ ਆਗੂਆਂ ਨੇ ਕਾਲੀਆ ਝੰਡੀਆਂ ਦਿਖਾ ਕੇ ਰਾਜਾ ਵੜਿੰਗ ਦਾ ਵਿਰੋਧ ਕੀਤਾ।ਇਸ ਸਮੇਂ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ।
ਕਿਸਾਨਾਂ ਨੇ ਕਿਹਾ ਕਿ "ਜੋ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਸੀ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ। ਅਸੀਂ ਭਵਿਖ ਵਿੱਚ ਵੀ ਪਿੰਡ 'ਚ ਨਹੀਂ ਆਉਣ ਦੇਵਾਂਗੇ। ਸਾਡੇ ਪਿੰਡ ਕੋਈ ਵੀ ਲੀਡਰ ਆਏਗਾ ਅਸੀਂ ਉਸਦਾ ਘਿਰਾਓ ਕਰਾਂਗੇ।" ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਸਾਡੇ ਵਿੱਚ ਕੋਈ ਵੀ ਲੀਡਰ ਨਾ ਆਵੇ।"
ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਸਿਧਪੁਰ ਦੇ ਕਿਸਾਨ ਲੀਡਰਾਂ ਨੇ ਕਿਹਾ ਕਿ "ਅਸੀਂ ਕਿਸੇ ਵੀ ਪਾਰਟੀ ਦੇ ਲੀਡਰ ਨੂੰ ਪਿੰਡ ਵਿੱਚ ਨਹੀਂ ਆਉਣ ਦਿਆਂਗੇ।ਕਿਸਾਨ ਜੇਲ੍ਹ ਕੱਟ ਕੇ ਆਏ ਹਨ। ਜੇਕਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਹੀ ਪੰਜਾਬ ਲਈ ਛੱਡ ਦੇਣ ਤਾਂ ਪੰਜਾਬ ਦੇ ਲੋਕਾਂ ਦਾ ਭਲਾ ਹੋ ਜਾਏਗਾ।ਪਰ ਇਹ ਸਿਆਸੀ ਲੋਕ ਤਾਂ ਆਪਣਾ ਢਿੱਡ ਭਰਨ ਤੇ ਲੱਗੇ ਹੋਏ ਹਨ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਸਿਆਸੀ ਲੋਕਾਂ ਨੂੰ ਪਿੰਡਾ ਵਿੱਚ ਲੋਕ ਹੀ ਛਿੱਤਰ ਮਾਰਨਗੇ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ