Sukhbir Badal Rally: ਸੁਖਬੀਰ ਬਾਦਲ ਦੀ ਰੈਲੀ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਕਿਸਾਨਾਂ ਦੀ ਪੁਲਿਸ ਨਾਲ ਝੜਪ
Sukhbir Badal: ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਸਿਆਸੀ ਸਰਗਰਮੀਆਂ ਹੁਣ ਤੋਂ ਤੇਜ਼ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ 100 ਦਿਨ ਪੰਜਾਬ ਯਾਤਰਾ ਕਰ ਰਹੇ ਹਨ।
ਮੋਗਾ: ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਦੀ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਦੇ ਆਹਮੋ-ਸਾਹਮਣੇ ਹੋਣ ਦੀ ਖ਼ਬਰ ਹੈ। ਹਾਸਲ ਜਾਣਕਾਰੀ ਮੁਤਾਬਕ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ 'ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਦੱਸ ਦਈਏ ਕਿ ਸੂਬੇ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ ਜਿਸ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਆਪਣੀ ਤਾਕਤ ਦਿਖਾਉਣ 'ਚ ਲੱਗ ਗਈਆਂ ਹਨ।
Protest by farmers ahead of Sukhbir Badal's public address in Moga district. @ndtv pic.twitter.com/OrdaI1TzOi
— Mohammad Ghazali (@ghazalimohammad) September 2, 2021
ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ 'ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਕਿਸਾਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਾਰੀਆਂ ਧਿਰਾਂ ਵਿਰੁੱਧ ਪੋਸਟਰ ਜੰਗ ਸ਼ੁਰੂ ਕਰ ਦਿੱਤੀ ਹੈ। ਉਧਰ, ਸੂਬੇ ਵਿੱਚ ਮੁੱਖ ਸੰਘਰਸ਼ ਸੱਤਾਧਾਰੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਕਾਰ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨ ਮੌਕੇ ਵੀ ਉਥੇ ਹੀ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੋਏ ਅਤੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਿਹਾ ਕਿ ਇਹ ਜੋ ਕੁਝ ਕੁ ਲੋਕ ਇਕੱਠੇ ਹੋ ਰਹੇ ਹਨ ਇਹ ਕਿਸਾਨ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ।
ਨਾਲ ਹੀ ਸੁਖਬੀਰ ਬਾਦਲ ਦੀ ਪੰਜਾਬ ਯਾਤਰਾ ਦੌਰਾਨ ਪਹਿਲੇ ਦਿਨ ਹੀ ਉਨ੍ਹਾਂ ਨੂੰ ਜ਼ੀਰਾ ਤੋਂ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਆਪਣੀ ਇਸ ਯਾਤਰਾ ਦੀ ਸ਼ੁਰੂਆਤ ਕਰਨੀ ਪਈ ਸੀ।
ਇਹ ਵੀ ਪੜ੍ਹੋ: Sidnaaz: ਸਿਧਾਰਥ ਸ਼ੁਕਲਾ ਦੀ ਮੌਤ ਦੀ ਖ਼ਬਰ ਨੇ ਸ਼ਹਿਨਾਜ਼ ਗਿੱਲ ਦੀ ਕੀਤੀ ਇਹ ਹਾਲਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904