ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨੀ ਅੰਦੋਲਨ ਜਾਰੀ ਹੈ। ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਦਿੱਲੀ ਵਿਖੇ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਵਿੱਚੋਂ ਕਿਸਾਨਾਂ ਵੱਲੋਂ ਦਿੱਲੀ ਨੂੰ ਜਾਣ ਲਈ ਚਾਲੇ ਪਾਏ ਜਾ ਰਹੇ ਹਨ।
ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਫਲੇ ਜ਼ਿਲ੍ਹਾ ਬਰਨਾਲਾ ਵਿੱਚੋਂ ਸੈਂਕੜੇ ਟਰੈਕਟਰਾਂ ਨਾਲ ਦਿੱਲੀ ਵੱਲ ਨੂੰ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਵਿੱਚ ਕਾਫ਼ੀ ਜੋਸ਼ ਅਤੇ ਉਤਸ਼ਾਹ ਹੈ। ਕਿਸਾਨਾਂ ਵੱਲੋਂ ਦਿੱਲੀ ਵਿਖੇ ਸ਼ਾਂਤਮਈ ਤਰੀਕੇ ਨਾਲ ਟਰੈਕਟਰ ਰੇਡ ਕੀਤੀ ਜਾਣੀ ਹੈ। ਪਰ ਸਰਕਾਰ ਪਹਿਲੇ ਹੀ ਦਿਨ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਖਲਲ ਪਾ ਰਹੀ ਹੈ।
ਭਾਵੇਂ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤਿਆਰ ਨਹੀਂ ਹੈ, ਪਰ ਕਿਸਾਨਾਂ ਦੇ ਹੌਸਲੇ ਦੋ ਮਹੀਨੇ ਬਾਅਦ ਵੀ ਪੂਰੀ ਤਰ੍ਹਾਂ ਬੁਲੰਦ ਹਨ। ਇਸ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਨੂੰ ਅੱਜ ਰਵਾਨਾ ਹੋ ਰਹੇ ਹਨ। ਜਿਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਦਿੱਲੀ ਤੋਂ ਵਾਪਸ ਨਹੀਂ ਪਰਤਣਗੇ।
ਕੇਂਦਰ ਸਰਕਾਰ ਨੂੰ ਹਰ ਹਾਲਾਤ ਇਹ ਖੇਤੀ ਕਾਨੂੰਨ ਰੱਦ ਕਰਵਾਉਣ ਕਰਨੇ ਹੀ ਪੈਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ 2022 ਅਤੇ 2024 ਤੱਕ ਵੀ ਕਿਸਾਨ ਸੰਘਰਸ਼ ਕਰਨ ਨੂੰ ਤਿਆਰ ਹਨ ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ