ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ ਹੁਣ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਖਿਲਾਫ ਵੀ ਮੋਰਚਾ ਖੋਲ੍ਹ ਦਿੱਤਾ ਹੈ, ਜਿਸ ਤਹਿਤ ਅੱਜ ਕਿਸਾਨਾਂ ਵੱਲੋਂ ਅੰਮ੍ਰਿਤਸਰ ਹਰੀਕੇ ਮੁੱਖ ਮਾਰਗ 'ਤੇ ਪਿੰਡ ਚੱਬਾ 'ਚ ਕੇਂਦਰੀ ਮੰਤਰੀ ਹਰਸ਼ਵਰਧਨ ਦਾ ਪੁਤਲਾ ਸਾੜਿਆ ਗਿਆ।


ਕਿਸਾਨਾਂ ਮੁਤਾਬਕ ਕੇਂਦਰੀ ਸਿਹਤ ਮੰਤਰੀ ਵੱਲੋਂ ਦੇਸ਼ 'ਚ ਵਧ ਰਹੇ ਕੇਸਾਂ ਲਈ ਕਿਸਾਨੀ ਅੰਦੋਲਨ ਨੂੰ ਜਿੰਮੇਵਾਰ ਦੱਸਿਆ ਗਿਆ ਸੀ ਤੇ ਇਸ ਬਿਆਨ ਤੋਂ ਕਿਸਾਨ ਭੜਕ ਉੱਠੇ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪਿੰਡ ਚੱਬਾ ਵਿਖੇ ਸੜਕ 'ਤੇ ਕੇਂਦਰ ਸਰਕਾਰ ਖਿਲਾਫ, ਸਿਹਤ ਮੰਤਰੀ ਡਾ. ਹਰਸ਼ਵਰਧਨ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਖਿਲਾਫ ਨਾਅਰੇਬਾਜੀ ਕੀਤੀ ਤੇ ਸਿਹਤ ਮੰਤਰੀ ਦਾ ਪੁਤਲਾ ਸਾੜਿਆ ਗਿਆ।


ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵੱਧਦੇ ਕੇਸਾਂ ਬਾਬਤ ਆਇਦ ਕੀਤੀਆਂ ਪਾਬੰਦੀਆਂ ਦੇ ਬਾਵਜੂਦ ਕਿਸਾਨਾਂ ਵੱਲੋਂ ਅੱਜ ਕੀਤੇ ਗਏ ਇਕੱਠ ਬਾਰੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ ਤੇ ਕਿਸਾਨੀ ਅੰਦੋਲਨ ਦਬਾਉਣ ਨੂੰ ਲਈ ਅਜਿਹੀਆਂ ਚਾਲਾਂ ਚੱਲ ਰਹੀ ਹੈ।


ਉਨ੍ਹਾਂ ਕਿਹਾ ਅਸੀਂ ਸਰਕਾਰ ਦੀਆਂ ਪਾਬੰਦੀਆਂ ਦੇ ਬਾਵਜੂਦ ਪਿੰਡਾਂ 'ਚ ਮੀਟਿੰਗਾਂ ਜਾਰੀ ਰੱਖਾਂਗੇ ਤੇ 18 ਅਪ੍ਰੈਲ ਨੂੰ ਮਹਾਂ ਕਿਸਾਨ ਰੈਲੀ 'ਚ ਇਕ ਲੱਖ ਤੋਂ ਵੱਧ ਕਿਸਾਨ ਤੇ ਪੰਜਾਬ ਦੇ ਲੋਕ ਇਕੱਠੇ ਕਰਾਂਗੇ।


ਇਹ ਵੀ ਪੜ੍ਹੋDeep Sidhu Case Hearing: ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ


ਇਹ ਵੀ ਪੜ੍ਹੋOnline Exam: ਕੋਰੋਨਾ ਦੇ ਕਹਿਰ 'ਚ ਹੋਣਗੇ 10ਵੀਂ ਤੇ 12ਵੀਂ ਦੀ ਪ੍ਰੀਖਿਆ? 1 ਲੱਖ ਤੋਂ ਵੱਧ ਵਿਦਿਆਰਥੀ ਚਾਹੁੰਦੇ ਨਾ ਹੋਣ ਪ੍ਰੀਖਿਆਵਾਂ, ਜਾਣੋ CBSE ਦਾ ਜਵਾਬ


ਇਹ ਵੀ ਪੜ੍ਹੋਹਰਿਆਣਾ ਦੇ ਆੜ੍ਹਤੀ ਵੀ ਹੋ ਗਏ ਬਾਗੀ, ਪੂਰੇ ਸੂਬੇ 'ਚ ਕੰਮ ਕਰਨ ਤੋਂ ਇਨਕਾਰ, ਮਜ਼ਦੂਰ ਕਰ ਰਹੇ ਮੰਡੀਆਂ 'ਚ ਆਰਾਮ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904