ਪੜਚੋਲ ਕਰੋ

ਕਿਸਾਨਾਂ ਦੇ ਹੌਸਲੇ ਬੁਲੰਦ, ਕਿਸਾਨ ਅੰਦੋਲਨ ਦਾ ਅਸਰ ਦਿਖਾਈ ਦੇਣ ਲੱਗਾ 

ਪੰਜਾਬ ਸਰਕਾਰ ਨੇ ਆਉਂਦੇ ਸੀਜਨ 'ਚ ਝੋਨੇ ਦੀ ਖਰੀਦ ਲਈ ਇਸ ਦੇ ਰਕਬੇ ਦੀ ਫਰਦ ਮੰਡੀ ਬੋਰਡ ਦੇ ਪੋਰਟਲ 'ਤੇ ਅਪਲੋਡ ਕਰਨ ਦਾ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ 'ਤੇ  ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 311 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਪੰਜਾਬ ਸਰਕਾਰ ਨੇ ਆਉਂਦੇ ਸੀਜਨ 'ਚ ਝੋਨੇ ਦੀ ਖਰੀਦ ਲਈ ਇਸ ਦੇ ਰਕਬੇ ਦੀ ਫਰਦ ਮੰਡੀ ਬੋਰਡ ਦੇ ਪੋਰਟਲ 'ਤੇ ਅਪਲੋਡ ਕਰਨ ਦਾ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ ਹੈ। ਅੱਜ ਧਰਨੇ ਵਿੱਚ ਇਸ ਫਰਮਾਨ ਪਿੱਛੇ ਲੁਕੇ ਸਰਕਾਰ ਦੇ ਅਸਲੀ ਮਨਸੂਬਿਆਂ ਤੇ ਵਿਚਾਰ ਚਰਚਾ ਕੀਤਾ ਗਿਆ।

ਬੁਲਾਰਿਆਂ ਨੇ ਕਿਹਾ ਕਿ ਇਹ ਫਰਮਾਨ ਅੱਗੇ ਚੱਲ ਕੇ ਸਰਕਾਰੀ ਖਰੀਦ ਬੰਦ ਕਰਨ ਦੀ ਸਾਜਿਸ਼ੀ ਕਵਾਇਦ ਦਾ ਹਿੱਸਾ ਹੈ। ਪੰਜਾਬ ਵਿੱਚ ਇੱਕ-ਤਿਹਾਈ ਤੋਂ ਵੀ ਵੱਧ ਜ਼ਮੀਨ ਉਪਰ ਖੇਤੀ, ਠੇਕੇ 'ਤੇ ਲੈ ਕੇ ਕੀਤੀ ਜਾਂਦੀ ਹੈ। ਫਰਦ ਵਾਲੇ ਫਰਮਾਨ ਕਾਰਨ ਇਨ੍ਹਾਂ ਠੇਕੇ ਵਾਲੇ ਕਿਸਾਨਾਂ ਨੂੰ ਬਹੁਤ ਪ੍ਰੇਸ਼ਾਨੀ ਹੋਵੇਗੀ ਕਿਉਂਕਿ ਨਵੇਂ ਫਰਮਾਨ ਅਨੁਸਾਰ ਫਸਲ ਦੀ ਪੇਮੈਂਟ ਜ਼ਮੀਨ ਮਾਲਕ ਨੂੰ ਹੋਵੇਗੀ।

ਕਿਸਾਨਾਂ ਨੂੰ ਫਰਦਾਂ ਲੈਣ, ਅਪਲੋਡ ਕਰਨ, ਫਰਦਾਂ 'ਚ ਮ੍ਰਿਤਕਾਂ ਦੇ ਨਾਂਅ ਹੋਣ, ਮਲਕੀਅਤਾਂ ਸਾਂਝੀਆਂ ਹੋਣ ਆਦਿ ਵਰਗੀਆਂ ਅਨੇਕਾਂ ਅਮਲੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਇਹ ਨਾਦਰਸ਼ਾਹੀ ਫਰਮਾਨ ਤੁਰੰਤ ਵਾਪਸ ਲਵੇ।

ਬੁਲਾਰਿਆਂ ਨੇ ਕਿਹਾ ਕਿ  ਇਸ ਪਾਰਲੀਮੈਂਟ ਸ਼ੈਸਨ ਦੌਰਾਨ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੇ ' ਵੋਟਰਜ਼ ਵਿੱਪ' ਦਾ ਅਸਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਨੇਤਾਵਾਂ ਨੇ ਪਿਛਲੇ ਸ਼ੈਸਨ ਦੇ ਮੁਕਾਬਲੇ ਐਂਤਕੀ ਵਧੇਰੇ ਜ਼ੋਰ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉਭਾਰੀ।

ਕੱਲ੍ਹ 14 ਵਿਰੋਧੀ ਪਾਰਟੀਆਂ ਦੇ ਸਾਂਸਦ 'ਕਿਸਾਨ ਸੰਸਦ' ਵਿੱਚ ਸ਼ਾਮਲ ਹੋਏ ਅਤੇ ਇਸ ਦੀ ਕਾਰਵਾਈ ਤੋਂ ਬਹੁਤ ਪ੍ਰਭਾਵਿਤ ਹੋਏ। ਵੋਟਰਜ਼ ਵਿੱਪ ਪ੍ਰਤੀ ਉਦਾਸੀਨ ਕੁੱਝ ਖੇਤਰੀ ਸਿਆਸੀ ਪਾਰਟੀਆਂ 'ਤੇ ਕਿਸਾਨ ਮੋਰਚੇ ਨੇ ਬਾਜ ਅੱਖ ਰੱਖੀ ਹੋਈ ਹੈ।
   
ਟਾਪ ਹੈਡਲਾਈਨ

Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget