- Home
-
ਖ਼ਬਰਾਂ
-
ਪੰਜਾਬ
Farmers Protest LIVE Updates: ਅੰਦੋਲਨ ਦਾ 30ਵਾਂ ਦਿਨ, ਸਰਕਾਰ ਵੱਲੋਂ 2-2 ਹਜ਼ਾਰ ਦੇ ਕਿਸਾਨ ਖੁਸ਼ ਕਰਨ ਦੀ ਕੋਸ਼ਿਸ਼
Farmers Protest LIVE Updates: ਅੰਦੋਲਨ ਦਾ 30ਵਾਂ ਦਿਨ, ਸਰਕਾਰ ਵੱਲੋਂ 2-2 ਹਜ਼ਾਰ ਦੇ ਕਿਸਾਨ ਖੁਸ਼ ਕਰਨ ਦੀ ਕੋਸ਼ਿਸ਼
ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਜਾਣੋ ਪਲ-ਪਲ ਦਾ ਹਾਲ ਏਬੀਪੀ ਸਾਂਝਾ 'ਤੇ
ਏਬੀਪੀ ਸਾਂਝਾ
Last Updated:
25 Dec 2020 04:45 PM
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਤਦ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਨਹੀਂ ਖੋਹ ਸਕਦੀ। ਉਨ੍ਹਾਂ ਕਿਹਾ ਕਿ ‘ਘੱਟੋ-ਘੱਟ ਸਮਰਥਨ ਮੁੱਲ’ (ਐਮਐਸਪੀ) ਦੀ ਵਿਵਸਥਾ ਜਾਰੀ ਰਹੇਗੀ ਤੇ ਮੰਡੀਆਂ ਬੰਦ ਨਹੀਂ ਹੋਵੇਗੀ। ਦਿੱਲੀ ਲਾਗਲੇ ਪਿੰਡ ਕਿਸ਼ਨਗੜ੍ਹ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸਾਨ ਜੱਥੇਬੰਦੀਆਂ ਇਹ ਸੋਚਦੇ ਹਨ ਕਿ ਨਵੇਂ ਖੇਤੀ ਕਾਨੂੰਨਾਂ ਦੀ ਕੋਈ ਵੀ ਵਿਵਸਥਾ ਉਨ੍ਹਾਂ ਦੇ ਹਿਤਾਂ ਵਿਰੁੱਧ ਹੈ, ਤਾਂ ਕੇਂਦਰ ਸਰਕਾਰ ਇਸ ਉੱਤੇ ਚਰਚਾ ਕਰਨ ਤੇ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਤਿਆਰ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ (Punjabs Farmers) ਨੂੰ ਪ੍ਰਦਰਸ਼ਨ ਖ਼ਤਮ ਕਰਕੇ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਕਿਸਾਨਾਂ ਦੀਆਂ 40 ਜਥੇਬੰਦੀਆਂ (Farmers Unions) ਨਾਲ ਗੱਲਬਾਤ ਦੀ ਪੇਸ਼ਕਸ਼ ਕਰਦਿਆਂ ਤੋਮਰ ਨੇ ਆਸ ਪ੍ਰਗਟਾਈ ਹੈ ਕਿ ਕਿਸਾਨ ਇਨ੍ਹਾਂ ਤਿੰਨ ਕਾਨੂੰਨਾਂ ਦੀ ਅਹਿਮੀਅਤ ਨੂੰ ਸਮਝਣਗੇ। ਇਹ ਰੇੜਕਾ ਖ਼ਤਮ ਕਰਨ ਲਈ ਹੱਲ ਲੱਭਣ ਵਾਸਤੇ ਸਰਕਾਰ ਨਾਲ ਗੱਲਬਾਤ ਕਰਨਗੇ।
ਕਿਸਾਨ ਦਿੱਲੀ ਦੇ ਸਰਹੱਦਾਂ 'ਤੇ ਇੱਕ ਮਹੀਨੇ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਬਟਨ ਦਬਾ ਕੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕੀਤੀ ਗਈ। 18000 ਕਰੋੜ ਰੁਪਏ ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਤੁਰੰਤ ਟ੍ਰਾਂਸਫਰ ਕੀਤੇ ਗਏ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਛੇ ਸੂਬਿਆਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕੀਤਾ। ਇਸ ਦੌਰਾਨ ਆਪ ਦੇ ਆਗੂਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤੇ ਭਗਵੰਤ ਮਾਨ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸੰਸਦ ਵਿੱਚ ਪੀਐਮ ਮੋਦੀ ਸਾਹਮਣੇ ਨਾਅਰੇਬਾਜ਼ੀ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਤਦ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਨਹੀਂ ਖੋਹ ਸਕਦੀ। ਉਨ੍ਹਾਂ ਕਿਹਾ ਕਿ ‘ਘੱਟੋ-ਘੱਟ ਸਮਰਥਨ ਮੁੱਲ’ (ਐਮਐਸਪੀ) ਦੀ ਵਿਵਸਥਾ ਜਾਰੀ ਰਹੇਗੀ ਤੇ ਮੰਡੀਆਂ ਬੰਦ ਨਹੀਂ ਹੋਵੇਗੀ। ਦਿੱਲੀ ਲਾਗਲੇ ਪਿੰਡ ਕਿਸ਼ਨਗੜ੍ਹ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸਾਨ ਜੱਥੇਬੰਦੀਆਂ ਇਹ ਸੋਚਦੇ ਹਨ ਕਿ ਨਵੇਂ ਖੇਤੀ ਕਾਨੂੰਨਾਂ ਦੀ ਕੋਈ ਵੀ ਵਿਵਸਥਾ ਉਨ੍ਹਾਂ ਦੇ ਹਿਤਾਂ ਵਿਰੁੱਧ ਹੈ, ਤਾਂ ਕੇਂਦਰ ਸਰਕਾਰ ਇਸ ਉੱਤੇ ਚਰਚਾ ਕਰਨ ਤੇ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਈ ਵੀ ਕਿਸਾਨਾਂ ਦੀ ਜ਼ਮੀਨ ਨਹੀਂ ਲੈ ਸਕਦਾ। ਇਸ ਜ਼ਮੀਨ ਬਾਰੇ ਭੰਬਲਭੂਸਾ ਫੈਲ ਰਿਹਾ ਹੈ। ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਗਗਨ ਪਾਰਿੰਗ ਨਾਲ ਗੱਲਬਾਤ ਕੀਤੀ। ਗਗਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਸ ਨੇ ਆਪਣੇ ਪੈਸੇ ਦੀ ਵਰਤੋਂ ਜੈਵਿਕ ਖੇਤੀ ਵਿੱਚ ਕੀਤੀ ਤੇ ਮਜ਼ਦੂਰਾਂ ਨੂੰ ਪੈਸੇ ਦਿੱਤੇ। ਪ੍ਰਧਾਨ ਮੰਤਰੀ ਮੋਦੀ ਨੇ ਗਗਨ ਨੂੰ ਪੁੱਛਿਆ ਕਿ ਕੀ ਕੰਪਨੀ ਸਿਰਫ ਤੁਹਾਡਾ ਅਦਰਕ ਲੈਂਦੀ ਹੈ ਜਾਂ ਸਿਰਫ ਜ਼ਮੀਨ ਲੈਂਦੀ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਵਿਅਕਤੀ ਦੇ ਜੀਵਨ ਦੇ ਨਾਲ-ਨਾਲ ਦੇਸ਼ ਦੀ ਜ਼ਿੰਦਗੀ ਵਿੱਚ ਅਜਿਹੇ ਪਲ ਹੁੰਦੇ ਹਨ ਜਦੋਂ ਕੁਝ ਚੰਗਾ ਕਰਨ ਵਿੱਚ ਰੁਕਾਵਟਾਂ ਆਉਂਦੀਆਂ ਹਨ। ਅੱਜ ਅਸੀਂ ਅਜਿਹੀ ਹੀ ਸਥਿਤੀ ਵਿੱਚੋਂ ਲੰਘ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਤਿੰਨੇ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ ਤੇ ਮੇਰੇ ਨਾਲ ਗੱਲਬਾਤ ਕਰਨ ਲਈ ਆਏ। ਮੈਨੂੰ ਪਤਾ ਲੱਗਿਆ ਕਿ ਕਿਸਾਨ ਸੈਨਾ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਲਈ ਦਿੱਲੀ ਕੂਚ ਕਰਨ ਲੱਗੇ ਹਨ, ਪਰ ਸਾਡੇ ਦਖਲ ਤੋਂ ਬਾਅਦ ਤੁਸੀਂ ਇੱਥੇ ਆ ਕੇ ਸਾਡੇ ਨਾਲ ਗੱਲ ਕਰਨ ਦਾ ਫ਼ੈਸਲਾ ਕੀਤਾ।
ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਸਮੇਤ ਅਮਰੀਕਾ ਦੇ ਸੱਤ ਪ੍ਰਭਾਵਸ਼ਾਲੀ MPs ਨੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਭਾਰਤ ’ਚ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਉਹ ਭਾਰਤ ਦੇ ਵਿਦੇਸ਼ੀ ਮੰਤਰੀ ਕੋਲ ਉਠਾਉਣ। ਭਾਰਤ ਨੇ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਨੂੰ ‘ਭਰਮਾਊ ਸੂਚਨਾਵਾਂ ਉੱਤੇ ਆਧਾਰਤ’ ਤੇ ‘ਗ਼ੈਰ-ਵਾਜਬ’ ਦੱਸਿਆ ਹੈ ਤੇ ਜ਼ੋਰ ਦੇ ਕੇ ਆਖਿਆ ਹੈ ਕਿ ਇਹ ਇੱਕ ਜਮਹੂਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਜੁੜਿਆ ਮੁੱਦਾ ਹੈ।
ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਹੁਣ ਤੱਕ 11 ਕਰੋੜ 4 ਲੱਖ ਕਿਸਾਨ ਰਜਿਸਟਰਡ ਹੋਏ ਹਨ ਤੇ ਇਸ ਯੋਜਨਾ ਤਹਿਤ ਦੇਸ਼ ਦੇ 10 ਕਰੋੜ 59 ਲੱਖ ਕਿਸਾਨਾਂ ਨੂੰ 96,000 ਕਰੋੜ ਰੁਪਏ ਦਿੱਤੇ ਗਏ ਹਨ। ਵਧੇਰੇ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਤਬਦੀਲ ਕੀਤੀ ਗਈ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਸਾਲਾਨਾ ਬਜਟ ਲਗਪਗ 75,000 ਕਰੋੜ ਰੁਪਏ ਦਾ ਹੈ।
ਹਰਿਆਣਾ ਵਿੱਚ ਅੱਜ ਕਿਸਾਨਾਂ ਨੇ ਟੋਲ ਫਰੀ ਕਰ ਦਿੱਤੇ ਹਨ ਤੇ ਸਾਰੀਆਂ ਗੱਡੀਆਂ ਫਰੀ ਲੰਘਾਈਆਂ ਜਾ ਰਹੀਆਂ ਹਨ। ਝੱਜਰ-ਰੋਹਤਕ ਨੈਸ਼ਨਲ ਹਾਈਵੇ 'ਤੇ ਟੋਲ ਕਿਸਾਨਾਂ ਨੇ ਸਵੇਰੇ 9 ਵਜੇ ਤੋਂ ਮੁਫਤ ਕਰ ਦਿੱਤਾ। ਟੋਲ ਮੈਨੇਜਰ ਨਿਤੇਸ਼ ਮਲਿਕ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਹਿਮਤ ਨਹੀਂ ਹੋਏ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੱਜ ਤੀਜਾ ਜੱਥਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿੱਲੀ ਲਈ ਰਵਾਨਾ ਹੋਇਆ। ਅੱਤ ਦੀ ਪੈ ਰਹੀ ਠੰਢ ਤੋਂ ਬੇਪ੍ਰਵਾਹ ਕਿਸਾਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਦਿੱਲੀ ਵੱਲ ਜੀਟੀ ਰੋਡ ਰਾਹੀਂ ਕੂਚ ਕਰ ਰਹੇ ਹਨ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਜਿਵੇਂ-ਜਿਵੇਂ ਕਾਫਲਾ ਸ਼ੰਭੂ ਬਾਰਡਰ ਵੱਲ ਵਧੇਗਾ, ਇਹ ਵੱਡਾ ਹੁੰਦਾ ਜਾਵੇਗਾ।
ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਜਧਾਨੀ ਦੀਆਂ ਹੱਦਾਂ ’ਤੇ ਡਟੇ ਹੋਏ ਕਿਸਾਨਾਂ ਨੂੰ 30 ਦਿਨ ਹੋਏ ਹਨ। ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਛੇ ਦੌਰ ਦੀ ਗੱਲਬਾਤ ਦਾ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਪਿਛਲੇ ਲਗਪਗ ਮਹੀਨੇ ਤੋਂ ਦਿੱਲੀ ਦੀਆਂ ਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ, ਤਿੰਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ।
ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਤੇ ਕਰੀਬ ਇਕ ਮਹੀਨੇ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕੱਲ੍ਹ ਟਵੀਟ ਕਰਕੇ ਕਿਹਾ ਸੀ ਕਿ ਇਹ ਦਿਨ ਕਿਸਾਨਾਂ ਲਈ ਬੇਹੱਦ ਅਹਿਮ ਹੋਵੇਗਾ। ਪੀਐਮ ਮੋਦੀ ਪੀਐਮ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਦਿਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਵੀ ਮਨਾਈ ਜਾਵੇਗੀ।
ਪੰਚਕੂਲਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਵਿਵਾਦਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਅਸੀਂ ਤਮਾਸ਼ਾ ਦੇਖ ਰਹੇ ਹਾਂ, ਕਾਨੂੰਨ ਰੱਦ ਕਰਨ ਲਈ ਦਬਾਅ ਬਣਾ ਰਹੇ ਹਨ। ਕੀ ਇਹ ਲੋਕਤੰਤਰ ਹੈ? ਉਨ੍ਹਾਂ ਕਿਹਾ ਕਿ ਅੜ੍ਹਬਪੁਣਾ ਨਹੀਂ ਚੱਲੇਗਾ ਤੇ ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋਗੇ ਤਾਂ ਇਹ ਵੀ ਨਹੀਂ ਚੱਲੇਗਾ। ਸਭ ਨੂੰ ਆਪਣਾ ਗੱਲ ਸੱਭਿਅਕਕ ਢੰਗ ਨਾਲ ਰੱਖਣ ਦਾ ਅਧਿਕਾਰ ਹੈ ਤੇ ਲੋਕਤੰਤਰ ਵਿੱਚ ਇਸ ਦੀ ਆਜ਼ਾਦੀ ਵੀ ਦਿੱਤੀ ਗਈ ਹੈ।
ਬਾਗਪਤ ਖੇਤਰ ਤੋਂ ਕਿਸਾਨ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਬਾਗਪਤ ਦੇ ਕਿਸਾਨਾਂ ਨੇ ਮੈਨੂੰ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਇੱਕ ਪੱਤਰ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਕਿਹਾ ਹੈ ਕਿ ਸਰਕਾਰ ਨੂੰ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਕਿਸੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ।
ਕਿਸਾਨ ਮਜ਼ਦੂਰ ਸੰਘ ਦੇ 60 ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ। ਕਿਸਾਨ ਮਜ਼ਦੂਰ ਸੰਘ, ਬਾਗਪਤ ਨਾਲ ਸਬੰਧਤ 60 ਕਿਸਾਨਾਂ ਦੇ ਵਫ਼ਦ ਨੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ।
ਦਿੱਲੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਹੂਲਤ ਲਈ ਸਮਾਜ ਸੇਵੀ ਸੰਸਥਾ ਖਾਲਸਾ ਏਡ ਵਲੋਂ 'ਕਿਸਾਨ ਮਾਲ' ਖੋਲ੍ਹਿਆ ਗਿਆ ਹੈ। ਇਥੇ ਕੋਈ ਵੀ ਪ੍ਰਦਰਸ਼ਨਕਾਰੀ ਕਿਸਾਨ ਆਪਣੇ ਲਈ ਮੁੱਢਲੀਆਂ ਸਹੂਲਤ ਦੀਆਂ ਚੀਜ਼ਾਂ ਆਪਣੇ ਨਾਪ ਮੁਤਾਬਕ ਮੁਫ਼ਤ 'ਚ ਲੈ ਸਕਦਾ ਹੈ।
ਕਿਸਾਨ ਅੰਦੋਲਨ ਸਾਹਮਣੇ ਮੋਦੀ ਸਰਕਾਰ ਮੁੜ ਝੁਕਦੀ ਨਜ਼ਰ ਆ ਰਹੀ ਹੈ। ਕਿਸਾਨਾਂ ਦੇ ਦੋ-ਟੁਕ ਜਵਾਬ ਮਗਰੋਂ ਕੇਂਦਰ ਸਰਕਾਰ ਮੁੜ ਗੱਲ਼ਬਾਤ ਲਈ ਤਿਆਰ ਹੋ ਗਈ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਦਿਆਂ ਕਿਹਾ ਹੈ ਕਿ ਉਹ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਸਰਕਾਰ ਨੇ ਕਿਸਾਨਾਂ ਤੋਂ ਮੀਟਿੰਗ ਲਈ ਤਾਰੀਖ ਤੇ ਸਮੇਂ ਬਾਰੇ ਪੁੱਛਿਆ ਹੈ। ਉਂਝ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਤਿੰਨ ਕਾਨੂੰਨਾਂ ਵਿੱਚ ਐਮਐਸਪੀ ਦੀ ਕੋਈ ਗੱਲ ਨਹੀਂ ਹੈ ਤੇ ਇਸ ਦੀ ਮੰਗ ਤਰਕਸੰਗਤ ਨਹੀਂ। ਜ਼ਰੂਰੀ ਚੀਜ਼ਾਂ ਐਕਟ ਵਿੱਚ ਸੋਧ ਬਾਰੇ ਗੱਲ ਕਰਨਾ ਸੰਭਵ ਹੈ। ਇਸ ਤੋਂ ਇਲਾਵਾ ਬਿਜਲੀ ਐਕਟ ਤੇ ਪਰਾਲੀ ਨੂੰ ਲੈ ਕੇ ਸਿਰਫ ਪ੍ਰਸਤਾਵ ਲਿਆਂਦਾ ਗਿਆ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਧੀਰ ਰੰਜਨ ਚੌਧਰੀ ਤੇ ਗੁਲਾਬ ਨਬੀ ਆਜ਼ਾਦ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 2 ਕਰੋੜ ਦਸਤਖਤਾਂ ਦਾ ਮੰਗ ਪੱਤਰ ਸੌਂਪਿਆ। ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਹੈ ਕਿ ਕਿਸਾਨ ਨਹੀਂ ਹਟਣਗੇ, ਪ੍ਰਧਾਨ ਮੰਤਰੀ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕਿਸਾਨ ਤੇ ਮਜ਼ਦੂਰ ਵਾਪਸ ਘਰ ਚਲੇ ਜਾਣਗੇ। ਉਨ੍ਹਾਂ ਕਿਹਾ, ‘ਸੰਸਦ ਦਾ ਸਾਂਝਾ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਦੇ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਮਾਰਚ ਨੂੰ ਪੁਲਿਸ ਨੇ ਰਸਤੇ 'ਚ ਹੀ ਰੋਕ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਸਣੇ ਹੋਰ ਕਈ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ। ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕੱਠੇ ਕੀਤੇ ਗਏ ਦੋ ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ। ਇਸ ਮਾਰਚ ਦੀ ਅਗਵਾਈ ਰਾਹੁਲ ਗਾਂਧੀ ਨੇ ਕਰਨੀ ਸੀ। ਪੁਲਿਸ ਨੇ ਕਾਂਗਰਸ ਨੂੰ ਮਾਰਚ ਕਰਨ ਦੇ ਇਜਾਜ਼ਤ ਦੇਣ ਤੋਂ ਇਨਾਕਾਰ ਕਰ ਦਿੱਤਾ ਤੇ ਦਫਾ 144 ਲਾ ਦਿੱਤੀ।
ਭਾਰਤੀ ਕਿਸਾਨ ਯੂਨੀਅਨ ਦੇ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਸਾਡਾ ਸੰਘਰਸ਼ ਜਾਰੀ ਰਹੇਗਾ, ਸਾਡੇ ਹੌਸਲੇ ਬੁਲੰਦ ਹਨ। ਜੇ ਸਰਕਾਰ ਇਸ ਕਾਨੂੰਨ ਨੂੰ ਜਲਦੀ ਤੋਂ ਜਲਦੀ ਰੱਦ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤੇਜ਼ ਹੋ ਜਾਵੇਗਾ। ਸਾਨੂੰ ਦੁਨੀਆਂ ਦਾ ਸਮਰਥਨ ਮਿਲ ਰਿਹਾ ਹੈ।
ਕਾਂਗਰਸੀ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦਾ ਵਫ਼ਦ ਅੱਜ ਰਾਸ਼ਟਰਪਤੀ ਨੂੰ ਮਿਲੇਗਾ। ਦੋ ਬੱਸਾਂ ਕਾਂਗਰਸ ਦਫਤਰ ਬੁਲਾਈਆਂ ਗਈਆਂ ਹਨ ਜਿਨ੍ਹਾਂ ਰਾਹੀਂ ਵਫਦ ਦੇ ਆਗੂ ਰਾਸ਼ਟਰਪਤੀ ਭਵਨ ਜਾਣਗੇ। ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨ ਦੀ ਆਗਿਆ ਨਹੀਂ ਦਿੱਤੀ ਹੈ। ਕਾਂਗਰਸ ਦਫ਼ਤਰ ਦੇ ਆਸ ਪਾਸ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਭਾਰਤ ਦੇ ਕਿਸਾਨ ਅਜਿਹੇ ਦੁਖਾਂਤ ਤੋਂ ਬਚਣ ਲਈ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਸ ਸੱਤਿਆਗ੍ਰਹਿ ਵਿੱਚ, ਸਾਨੂੰ ਸਾਰਿਆਂ ਨੂੰ ਦੇਸ਼ ਦੇ ਅੰਨਾਡਾਤਾ ਦਾ ਸਮਰਥਨ ਕਰਨਾ ਪਏਗਾ।
ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਵਿਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 7ਵੀਂ ਕਿਸਤ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਾਪਾਈ ਦੀ ਜਯੰਤੀ 'ਤੇ 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੁਦ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤੇ 'ਚ 18 ਹਜ਼ਾਰ ਕਰੋੜ ਰੁਪਏ ਦੀ ਕਿਸ਼ਤ ਟ੍ਰਾਂਸਫਰ ਕਰਨਗੇ। ਹਰ ਕਿਸਾਨ ਦੇ ਖਾਤੇ 2-2 ਹਜ਼ਾਰ ਰੁਪਏ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਛੇ ਸੂਬਿਆਂ ਦੇ ਕਿਸਾਨਾਂ ਦੇ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਨ ਵੀ ਕਰਨਗੇ।
ਕੇਂਦਰ ਵਲੋਂ ਪਾਸ ਕੀਤੇ ਵਿਵਾਦਪੂਰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮੂਹ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ। ਇਸ ਮਗਰੋਂ 13 ਕਿਸਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਦੰਗਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਿਸਾਨਾਂ 'ਤੇ ਇਲਜ਼ਾਮ ਹੈ ਕਿ ਉਨ੍ਹਾਂ ਖੱਟਰ ਦੇ ਕਾਫਲੇ ਨੂੰ ਰੋਕਿਆ ਤੇ ਗੱਡੀਆਂ ਤੇ ਡੰਡੇ ਮਾਰੇ।
ਕਿਸਾਨ ਜਥੇਬੰਦੀਆਂ ਨੇ ਅੱਜ ਫਤਿਆਬਾਦ ਵਿੱਚ ਕਿਸਾਨ ਦਿਵਸ ਮੌਕੇ ‘ਕਿਸਾਨ ਪੰਚਾਇਤ’ ਸੈਮੀਨਾਰ ਕੀਤਾ। ਇਸ ਮੌਕੇ ਹਜ਼ਾਰਾਂ ਕਿਸਾਨ ਅਨਾਜ ਮੰਡੀ ਦੇ ਸ਼ੈੱਡ ਹੇਠ ਇਕੱਠੇ ਹੋਏ। ਇਸ ਤੋਂ ਬਾਅਦ ਇੱਥੋਂ ਕਿਸਾਨ ਜਲੂਸ ਕੱਢਦੇ ਹੋਏ ਲਾਲ ਬੱਤੀ ਚੌਕ ਪਹੁੰਚੇ। ਸਖਤ ਸੁਰੱਖਿਆ ਦੇ ਦੌਰਾਨ ਕਿਸਾਨਾਂ ਨੇ ਕੁਝ ਸਮੇਂ ਲਈ ਬਲਾਕ ਜਾਮ ਕਰ ਦਿੱਤਾ ਤੇ ਬਾਅਦ ਵਿੱਚ ਏਡੀਸੀ ਖੁਦ ਮੌਕੇ ‘ਤੇ ਪਹੁੰਚੇ ਅਤੇ ਸੜਕ 'ਤੇ ਹੀ ਕਿਸਾਨਾਂ ਤੋਂ ਉਨ੍ਹਾਂ ਨੇ ਮੰਗ ਪੱਤਰ ਲੈ ਲਿਆ।
ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀਆਂ ਹੱਦਾਂ ’ਤੇ ਅੱਜ 28ਵੇਂ ਦਿਨ ਵੀ ਪ੍ਰਦਰਸ਼ਨ ਜਾਰੀ ਹੈ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੁੱਲ੍ਹੋ ਮਨ ਨਾਲ ਗੱਲਬਾਤ ਲਈ ਤਿਆਰ ਹੈ।
ਹਲਕਾ ਖੰਨਾ ਵਿੱਚ ਪੈਂਦੇ ਬੀਜਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਪਿੰਡ ਦੀ ਪੰਚਾਇਤ ਨੇ ਜੀਓ ਦੇ ਟਾਵਰ ਦਾ ਬਿਜਲੀ ਕਨੈਕਸ਼ਨ ਕੱਟ ਦਿੱਤਾ। ਪਿੰਡ ਵਿੱਚ ਮਤਾ ਪਾ ਜੀਓ ਦੇ ਸਾਰੇ ਸਿਮ ਬੰਦ ਕਰਕੇ ਦੂਜੇ ਨੈੱਟਵਰਕ ਵਿੱਚ ਪੋਟ ਕਰਵਾਉਣ ਦਾ ਫੈਸਲਾ ਲਿਆ ਹੈ।
ਦੇਸ਼ ਦੇ ਕਿਸਾਨ ਠੰਢੀਆਂ ਰਾਤਾਂ ਸੜਕਾਂ 'ਤੇ ਗੁਜ਼ਾਰ ਰਹੇ ਹਨ ਜਿਸ ਦਾ ਕਾਰਨ ਸਿਰਫ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਹੀ ਨਹੀਂ, ਸਗੋਂ ਐਮਐਸਪੀ ਨੂੰ ਵੀ ਜਾਰੀ ਰੱਖਣ ਦੀ ਮੰਗ ਹੈ। ਵੇਖਿਆ ਜਾਵੇ ਤਾਂ ਐਮਐਸਪੀ ਕਿਸਾਨੀ ਲਹਿਰ ਦਾ ਇੰਨਾ ਵੱਡਾ ਕਾਰਨ ਇੰਝ ਹੀ ਨਹੀਂ ਬਣਿਆ। ਇਸ ਦਾ ਕਾਰਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਖੁਸ਼ਹਾਲੀ ਦੇ ਅਤੀਤ ਨਾਲ ਸਬੰਧਤ ਹੈ। ਐਮਐਸਪੀ ਦੀ ਸ਼ੁਰੂਆਤ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ, ਜਿਸ ਦੇ ਨਤੀਜੇ 70-80 ਦੇ ਦਹਾਕੇ ਵਿੱਚ ਦੇਸ਼ ਨੂੰ ਮਿਲਣ ਲੱਗ ਪਏ ਸੀ। ਪੜ੍ਹੋ ਰਿਪੋਰਟ
ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਆਇਆ। ਵਫ਼ਦ ਵਿੱਚ ਡੈਰੇਕ-ਓ-ਬ੍ਰਾਇਨ, ਸ਼ਤਾਬਦੀ ਰਾਏ, ਪ੍ਰਸੂਨ ਬੈਨਰਜੀ, ਪ੍ਰਤਿਮਾ ਮੰਡਲ ਤੇ ਮੁਹੰਮਦ ਨਦੀਮੂਲ ਹੱਕ ਸ਼ਾਮਲ ਹਨ। ਤ੍ਰਿਣਮੂਲ ਦੇ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਇੱਥੇ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦੇ ਆਦੇਸ਼ਾਂ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਹਾਂ।
ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਇੱਕ ਵਾਰ ਫਿਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਸ ਮੁੱਦੇ 'ਤੇ ਪਾਰਟੀ ਨੇਤਾਵਾਂ ਦੇ ਵਫਦ ਨਾਲ ਮਿਲਣਗੇ। ਕਾਂਗਰਸ ਦੇ ਸੰਸਦ ਮੈਂਬਰ ਕੇ ਸੁਰੇਸ਼ ਨੇ ਕਿਹਾ, “ਰਾਹੁਲ ਗਾਂਧੀ ਕੱਲ੍ਹ ਸਵੇਰੇ 10:45 ਵਜੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਨੂੰ ਮਿਲਣਗੇ ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦੋ ਕਰੋੜ ਲੋਕਾਂ ਦੇ ਦਸਤਖਤ ਵਾਲੇ ਦਸਤਾਵੇਜ਼ ਰਾਸ਼ਟਰਪਤੀ ਨੂੰ ਸੌਂਪਣਗੇ।
ਕੇਂਦਰ ਸਰਕਾਰ ਖੇਤੀ ਕਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਅਜਿਹਾ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨਾਂ ਤੋਂ ਝਲਕ ਰਿਹਾ ਹੈ। ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਜਦੋਂ ਵੀ ਵੱਡੀਆਂ ਤਬਦੀਲੀਆਂ ਲਈ ਸੁਧਾਰ ਪੇਸ਼ ਕੀਤੇ ਜਾਂਦੇ ਹਨ ਤਾਂ ਪਹਿਲਾਂ ਇਸ ਦਾ ਮਜ਼ਾਕ ਉਡਾਇਆ ਜਾਂਦਾ ਹੈ, ਫਿਰ ਵਿਰੋਧ ਕੀਤਾ ਜਾਂਦਾ ਹੈ ਤੇ ਬਾਅਦ ਵਿੱਚ ਸਵੀਕਾਰ ਲਿਆ ਜਾਂਦਾ ਹੈ। ਅਸੀਂ ਇਸ ਸਮੇਂ ਇਸ ਪੜਾਅ ਵਿੱਚੋਂ ਲੰਘ ਰਹੇ ਹਾਂ।
ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਪ੍ਰਧਾਨ ਮੰਤਰੀ ਮੋਦੀ ਤੇ ਨਿਸ਼ਾਨਾ ਸਾਧਿਆ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 28ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਲਗਾਤਾਰ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਅੰਦੋਲਨ ਦਾ ਸੇਕ ਬੀਜੇਪੀ ਦੇ ਗੜ੍ਹ ਉੱਤਰ ਪ੍ਰਦੇਸ਼ ਵਿੱਚ ਪਹੁੰਚ ਚੁੱਕਾ ਹੈ। ਯੂਪੀ ਦੀ ਯੋਗੀ ਸਰਕਾਰ ਕਿਸਾਨਾਂ ਨੂੰ ਖੁਸ਼ ਕਰਨ ਲਈ ਹਰ ਵਾਹ ਲਾ ਰਹੀ ਹੈ। ਇਸ ਲਈ ਹੀ ਅੱਜ ਕਿਸਾਨ ਦਿਵਸ ਮੌਕੇ ਟਰੈਕਟਰ ਵੰਡੇ ਗਏ।
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਹੌਸਲੇ ਬੁਲੰਜ ਹਨ। ਅੱਜ ਕਿਸਾਨ ਦਿਵਸ ਮਨਾ ਰਹੀਆਂ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਅਪੀਲ ਕੀਤੀ ਹੈ ਕਿ ਅੱਜ ਦੇਸ਼ ਵਾਸੀ ਉਨ੍ਹਾਂ ਦੇ ਸਮਰਥਨ 'ਚ ਇੱਕ ਵੇਲੇ ਦਾ ਭੋਜਨ ਨਾ ਕਰਨ। ਇਸ ਦੇ ਨਾਲ ਹੀ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਿੰਘ ਬਾਰਡਰ 'ਤੇ ਅਹਿਮ ਬੈਠਕ ਕੀਤੀ ਜਾਵੇਗੀ, ਜਿਸ 'ਚ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਗਏ ਸੱਦੇ 'ਤੇ ਵਿਚਾਰ ਕੀਤੀ ਜਾਵੇਗੀ।
ਕਿਸਾਨਾਂ ਦੇ ਸੰਘਰਸ਼ ਨੂੰ ਦਿੱਲੀ 'ਚ ਅੱਜ 28ਵਾਂ ਦਿਨ ਹੈ। ਕਰੀਬ ਇੱਕ ਮਹੀਨਾ ਹੀ ਹੋਣ ਵਾਲਾ ਹੈ ਤੇ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡੇਰਾ ਲਾਈ ਬੈਠੇ ਹਨ। ਫਿਲਹਾਲ ਇਸ ਮਸਲੇ ਦਾ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਕਿਸਾਨਾਂ ਤੇ ਕੇਂਦਰ ਵਿਚਾਲੇ ਪਿਛਲੀਆਂ ਪੰਜ ਬੈਠਕਾਂ ਬੇਸਿੱਟਾ ਰਹਿ ਚੁੱਕੀਆਂ ਹਨ। ਦੋਨੋਂ ਧਿਰਾਂ ਦੀ ਕਿਸੇ ਵੀ ਠੋਸ ਨਤੀਜੇ ਤੇ ਸਹਿਮਤੀ ਨਹੀਂ ਬਣੀ। ਹੁਣ ਛੇਵੇਂ ਗੇੜ ਦੀ ਮੀਟਿੰਗ ਤੇ ਚਰਚਾ ਚੱਲ ਰਹੀ ਹੈ ਪਰ ਹਾਲੇ ਤੱਕ ਕੋਈ ਤਾਰੀਖ ਤੈਅ ਨਹੀਂ ਹੋਈ।
ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਗਿਆ ਹੈ। ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਮਗਰੋਂ ਹੁਣ ਮਹਾਰਾਸ਼ਟਰ ਦੇ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵੱਲ ਧਾਵਾ ਬੋਲਿਆ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਕਿਸਾਨ 1300 ਕਿਲੋਮੀਟਰ ਸਫਰ ਕਰਕੇ ਦਿੱਲੀ ਪਹੁੰਚਣਗੇ।
ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ 28 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਇਸ ਦਰਮਿਆਨ ਅੱਜ ਪੂਰਾ ਦੇਸ਼ ਕੌਮੀ ਕਿਸਾਨ ਦਿਹਾੜਾ ਮਨਾ ਰਿਹਾ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਅੱਜ ਉਹ ਇਕ ਟਾਇਮ ਦਾ ਖਾਣਾ ਨਹੀਂ ਖਾਣਗੇ। ਕਿਸਾਨ ਜਥੇਬੰਦੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਦੁਪਹਿਰ ਸਮੇਂ ਰੋਟੀ ਨਾ ਪਕਾਉਣ। ਕਿਸਾਨ ਦਿਹਾੜਾ ਹਰ ਸਾਲ 23 ਦਸੰਬਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ।
ਕਿਸਾਨ ਅੰਦੋਲਨ ਵਿਚਾਲੇ ਰਾਸ਼ਟਰੀ ਕਿਸਾਨ ਦਿਵਸ ਮੌਕੇ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਜਨਮ ਦਿਵਸ ਨੂੰ ਰਾਸ਼ਟਰੀ ਕਿਸਾਨ ਦਿਵਸ ਵਜੋਂ ਮਨਾਇਆ। ਇਸ ਮੌਕੇ ਰੱਖਿਆ ਮੰਤਰੀ ਨੇ ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੌਧਰੀ ਚਰਨ ਸਿੰਘ ਦੀ ਪ੍ਰੇਰਨਾ ਨਾਲ ਕਿਸਾਨਾਂ ਦੇ ਹਿੱਤ ਵਿੱਚ ਕਈ ਕਦਮ ਉਠਾ ਰਹੇ ਹਨ।
ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਕਿਸਾਨ ਅਚਾਨਕ ਗੁੱਸੇ ਵਿੱਚ ਆ ਗਏ। ਕਿਸਾਨਾਂ ਨੇ ਰਾਮੂਰਾਬਾਦ ਵਿੱਚ ਐਸਐਸਪੀ ਦੀ ਕਾਰ ‘ਤੇ ਹਮਲਾ ਕੀਤਾ। ਜਾਣਕਾਰੀ ਮੁਤਾਬਕ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਾਏ ਸੀ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ। ਪੁਲਿਸ ਤੇ ਕਿਸਾਨਾਂ ਵਿਚਾਲੇ ਭਿਆਨਕ ਝੜਪ ਹੋ ਗਈ। ਇਸ ਹਮਲੇ ਵਿੱਚ ਐਸਐਸਪੀ ਪ੍ਰਭਾਕਰ ਚੌਧਰੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੀ ਲੱਤ 'ਤੇ ਸੱਟ ਲੱਗੀ ਹੈ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਇਹੀ ਨਹੀਂ ਜ਼ਿਲ੍ਹੇ ਦੇ ਐਸਪੀ ਸ਼ਗਨ ਗੌਤਮ ਵੀ 'ਤੇ ਨਾਰਾਜ਼ ਕਿਸਾਨਾਂ ਨੇ ਹਮਲਾ ਕੀਤਾ। ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।
ਕਿਸਾਨਾਂ ਨੇ ਮੁੜ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲਵੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਉਹ ਕਾਨੂੰਨਾਂ ਵਿੱਚ ਕੋਈ ਸੋਧ ਨਹੀਂ ਚਾਹੁੰਦੇ ਬੱਸ ਇਸ ਦੀ ਵਾਪਸੀ ਚਾਹੁੰਦੇ ਹਨ। ਸਿੰਘੂ ਸਰਹੱਦ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰ ਸਰਵਣ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਨੂੰਨ ਵਾਪਸ ਨਹੀਂ ਲੈਵੇਗੀ। ਉਸ ਨੇ ਇਸ ਬਾਰੇ ਇੱਕ ਪੱਤਰ ਜਾਰੀ ਕੀਤਾ ਹੈ ਕਿ ਜੇ ਕਿਸਾਨ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਚਾਰ ਵਟਾਂਦਰੇ ਲਈ ਸਮਾਂ ਤੇ ਤਾਰੀਖ ਦੇਣਾ ਚਾਹੀਦਾ ਹੈ।
ਸਿੰਘੂ ਬਾਰਡਰ ਤੇ ਭਾਈ ਕਨੱਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖੂਨ ਦਾਨ ਕੈਂਪ ਲਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੇ ਖੂਨ ਨਾਲ ਹਸਤਾਖਰ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ।
ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਅੱਜ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ-ਨੋਇਡਾ ਨੂੰ ਜੋੜਦੇ ਚੱਲਾ ਬਾਰਡਰ 'ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਕਾਰਨ ਪੁਲਿਸ ਨੇ ਨੋਇਡਾ, ਗਾਜ਼ੀਆਬਾਦ ਤੋਂ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਰੋਕ ਦਿੱਤਾ ਹੈ। ਦਿੱਲੀ ਟ੍ਰੈਫਿਕ ਪੁਲਿਸ ਅਨੁਸਾਰ ਇਹ ਫੈਸਲਾ ਰਾਹਗੀਰਾਂ ਦੀ ਸੁਰੱਖਿਆ ਕਾਰਨ ਲਿਆ ਗਿਆ ਹੈ।
ਮਸ਼ਹੂਰ ਸਮਾਜਸੇਵੀ ਤੇ ਅੰਦੋਲਨਕਾਰੀ ਅੰਨਾ ਹਜ਼ਾਰੇ ਨੇ ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਖਿਲਾਫ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਇਸ ਕਰਕੇ ਉਹ ਇੱਕ ਵਾਰ ਫੇਰ ਭੁੱਖ ਹੜਤਾਲ ਲਈ ਤਿਆਰ ਹਨ ਤੇ ਜਲਦੀ ਹੀ ਇਸ ਦੀ ਲੋਕੇਸ਼ਨ ਤੈਅ ਕੀਤੀ ਜਾਵੇਗੀ। ਪੜ੍ਹੋ ਰਿਪੋਰਟ
ਕਿਸਾਨੀ ਅੰਦੋਲਨ ਦਰਮਿਆਨ ਅਜੇ ਖੇਤੀ ਕਨੂੰਨ ਚੰਗੀ ਤਰ੍ਹਾਂ ਪੂਰੇ ਦੇਸ਼ 'ਚ ਲਾਗੂ ਵੀ ਨਹੀਂ ਹੋਏ ਕਿ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਲੈ ਕੇ ਜਤਾਇਆ ਜਾ ਰਿਹਾ ਡਰ ਸੱਚ ਸਾਬਤ ਹੋ ਰਿਹਾ ਹੈ। ਮੱਧ ਪ੍ਰਦੇਸ਼ ਦੇ ਗੁਨਾ 'ਚ ਵਪਾਰੀ ਵੱਲੋਂ ਕਿਸਾਨਾਂ ਨੂੰ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੜ੍ਹੋ ਰਿਪੋਰਟ
ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਤੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਹੋਰ ਆਗੂ ਹਾਜ਼ਰ ਸਨ। ਬਹੁਜਨ ਸਮਾਜ ਪਾਰਟੀ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਦਿੱਤੀ ਜਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਅਜੇ ਤੱਕ ਖੇਤੀਬਾੜੀ ਮੰਤਰੀ ਵੱਲੋਂ ਗੱਲਬਾਤ ਲਈ ਕੋਈ ਸੱਦਾ ਨਹੀਂ ਮਿਲਿਆ। ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਸਰਕਾਰ ਸਾਰੇ ਤਿੰਨ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਹ ਵਾਪਸ ਨਹੀਂ ਜਾਣਗੇ। ਸਾਰੇ ਮਸਲਿਆਂ ਦੇ ਹੱਲ ਲਈ ਮਹੀਨੇ ਤੋਂ ਵੱਧ ਦਾ ਸਮਾਂ ਲੱਗੇਗਾ, ਸਰਕਾਰ ਸਾਡੇ ਕੋਲ ਆਵੇਗੀ।
ਦਿੱਲੀ-ਨੋਇਡਾ ਚਿੱਲਾ ਬਾਰਡਰ 'ਤੇ ਅੱਜ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ 22ਵਾਂ ਦਿਨ ਹੈ। ਕਿਸਾਨ ਖੇਤੀਬਾੜੀ ਕਾਨੂੰਨ ਦੇ ਖਿਲਾਫ ਧਰਨੇ 'ਤੇ ਬੈਠੇ ਹਨ। ਸਰਹੱਦ 'ਤੇ ਅੱਜ ਕਿਸਾਨਾਂ ਦੀ ਭੁੱਖ ਹੜਤਾਲ ਦਾ ਦੂਸਰਾ ਦਿਨ ਹੈ। ਅੱਜ ਵੀ 11 ਕਿਸਾਨ ਭੁੱਖ ਹੜਤਾਲ 'ਤੇ ਬੈਠੇ ਹਨ। ਕੱਲ੍ਹ ਵੀ 11 ਕਿਸਾਨ ਬੈਠੇ ਸਨ।
ਪੰਜਾਬ ਵਿੱਚ ਕਿਸਾਨ ਅੰਦੋਲਨ ਨੂੰ ਹੋਰ ਹੁਲਾਰਾ ਮਿਲਿਆ ਹੈ। ਹੁਣ ਸਰਕਾਰਾਂ ਲਈ ਨੀਤੀਆਂ ਘੜਨ ਵਾਲੇ ਹੀ ਖੇਤੀ ਕਾਨੂੰਨਾਂ ਖਿਲਾਫ ਡਟਣ ਲੱਗੇ ਹਨ। ਪੰਜਾਬ ਦੇ ਸਾਬਕਾ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਅਲੋਚਨਾ ਕਰਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਨ੍ਹਾਂ ਸਾਬਕਾ ਅਧਿਕਾਰੀਆਂ ਨੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਮੀਟਿੰਗ ਕਰਕੇ ਨਵੇਂ ਖੇਤੀ ਕਾਨੂੰਨਾਂ ਦੇ ਕਿਸਾਨੀ ਉਪਰ ਪੈਣ ਵਾਲੇ ਮਾਰੂ ਅਸਰਾਂ ’ਤੇ ਚਰਚਾ ਕੀਤੀ। ਇਸ ਮੌਕੇ ਸਬ-ਕਮੇਟੀ ਵੀ ਬਣਾਈ ਗਈ ਤਾਂ ਜੋ ਕਿਸਾਨ ਜਥੇਬੰਦੀਆਂ ਨਾਲ ਲੋੜੀਂਦਾ ਤਾਲਮੇਲ ਬਣਾਇਆ ਜਾ ਸਕੇ।
ਇਨ੍ਹੀਂ ਦਿਨੀਂ ਪੂਰੇ ਦੇਸ਼ ਦੇ ਵੱਖੋ-ਵੱਖਰੇ ਹਿੱਸਿਆਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਧਮਕ ਬਿਹਾਰ ’ਚ ਵੀ ਪੈਣੀ ਸ਼ੁਰੂ ਹੋ ਗਈ ਹੈ। ਅੱਜ ਪਟਨਾ ’ਚ ਇਸ ਦੀ ਝਲਕ ਕੁਝ ਅਜਿਹੀ ਦਿੱਸੀ ਕਿ ਦਿੱਲੀ ਤੋਂ ਕਿਸਾਨ ਆਗੂ ਬਿਹਾਰ ਦੇ ਕਿਸਾਨਾਂ ਵਿੱਚ ਅੰਦੋਲਨ ਦੀ ਚਿਣਗ ਲਾਉਣ ਪਟਨਾ ਪੁੱਜੇ। ਬਿਹਾਰ ਦੇ ਕਿਸਾਨਾਂ ਨੂੰ ਅੰਦੋਲਨ ਨਾਲ ਜੋੜਨ ਲਈ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਤੇ ਮੁੰਬਈ ਤਾਜ ਹਮਲੇ ਤੇ ਕਾਰਗਿਲ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਰਾਮੇਸ਼ਵਰ ਸ਼ੇਓਰਾਮ ਪਟਨਾ ਪੁੱਜੇ।
ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਿੱਚੋਂ ਕਈਆਂ ਨੇ ਸੋਸ਼ਲ ਮੀਡੀਆ ਉੱਤੇ ਆਪਣਾ ਅਕਾਊਟ ਬਣਾਇਆ ਹੈ। ਐਤਵਾਰ ਦੀ ਸ਼ਾਮ ਨੂੰ ਫ਼ੇਸਬੁੱਕ ਨੇ 7 ਲੱਖ ਤੋਂ ਵੱਧ ਫ਼ੌਲੋਅਰਜ਼ ਵਾਲੇ ਕਿਸਾਨ ਏਕਤਾ ਮੋਰਚਾ ਦੇ ਪੰਨੇ ਨੂੰ ਬਲੌਕ ਕਰ ਦਿੱਤਾ ਸੀ। ਸੰਗਠਨ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਉੱਤੇ ਵੀ ਉਨ੍ਹਾਂ ਦੇ ਕੰਟੈਂਟ ਪੋਸਟ ਕਰਨ ਉੱਤੇ ਰੋਕ ਲਾ ਦਿੱਤੀ ਗਈ ਸੀ। ਹੁਣ ‘ਫ਼ੇਸਬੁੱਕ’ ਨੇ ਇਸ ਦਾ ਕਾਰਨ ਦੱਸਿਆ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 22 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਕਿਸਾਨ ਮੋਰਚੇ ’ਚ ਮਨਾਉਣ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੁੰਡਲੀ-ਸਿੰਘੂ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਨ੍ਹਾਂ ਨੇ ਦੇਸ਼ ਧਰਮ ਤੇ ਕੌਮ ਦੀ ਰਾਖੀ ਲਈ ਛੋਟੀ ਉਮਰ ’ਚ ਕੁਰਬਾਨੀ ਕਰਕੇ ਇਤਿਹਾਸ ਦਾ ਨਵਾਂ ਤੇ ਨਿਵੇਕਲਾ ਅਧਿਆਏ ਰਚਿਆ ਹੈ।
ਦਿੱਲੀ ਦੀ ਹੱਦ 'ਤੇ ਕਿਸਾਨ ਅੰਦੋਲਨ ਬਾਰੇ ਵੱਡੀ ਖਬਰ ਆਈ ਹੈ। ਹਰਿਆਣਾ 'ਚ ਕੁੰਡਲੀ ਬਾਰਡਰ 'ਤੇ ਸੋਮਵਾਰ ਨੂੰ ਪੰਜਾਬ ਦੇ ਕਿਸਾਨ ਨੇ ਜਹਿਰ ਖਾ ਲਿਆ। ਇਸ ਦਾ ਪਤਾ ਲੱਗਦਿਆਂ ਹੀ ਅਫੜਾ-ਤਫੜੀ ਮਚ ਗਈ। ਕਿਸਾਨ ਕਿਸਾਨ ਨਿਰੰਜਨ ਸਿੰਘ (65) ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਹੈ। ਹਾਲਤ ਵਿਗੜਣ 'ਤੇ ਕਿਸਾਨ ਨੂੰ ਸੋਨੀਪਤ ਦੇ ਨਾਗਰਿਕ ਹਸਪਤਾਲ ਲਿਆਜਿਆ ਗਿਆ, ਜਿੱਥੇ ਉਨ੍ਹਾਂ ਨੂੰ ਰੋਹਤਨ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਅੱਜ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੂਨ ਨਾਲ ਚਿੱਠੀ ਲਿਖੀ ਗਈ ਹੈ। ਚਿੱਠੀ 'ਚ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 27 ਨਵੰਬਰ ਤੋਂ ਲਗਾਤਾਰ ਠੰਢ ਵਿੱਚ ਰੋਸ ਪ੍ਰਗਟਾ ਰਹੇ ਹਨ। ਸ਼ਰਾਰਤੀ ਅਨਸਰ ਲਗਾਤਾਰ ਸ਼ਾਂਤਮਈ ਅੰਦੋਲਨ ਨੂੰ ਖ਼ਰਾਬ ਕਰਨ ਲਈ ਸਾਜਿਸ਼ਾਂ ਬਣਾ ਰਹੇ ਹਨ। ਉਹ ਮੋਦੀ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹਨ ਤੇ ਆਰਐਸਐਸ ਦਾ ਬੰਦੇ ਨੇ ਪੈਸੇ ਲੈ ਕੇ ਇਸ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਵਿਰੁੱਧ ਕਿਸਾਨਾਂ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ ਸੀ। ਮੋਦੀ ਸਰਕਾਰ ਸਾਡਾ ਖੂਨ ਲੈਣਾ ਚਾਹੁੰਦੀ ਹੈ, ਇਸ ਲਈ ਉਸ ਨੂੰ ਖੂਨ ਨਾਲ ਚਿੱਠੀ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਬਿੱਲ ਵਾਪਸ ਨਹੀਂ ਲੈਂਦੀ ਅਸੀਂ ਉਨ੍ਹਾਂ ਨੂੰ ਰੋਜ਼ ਦੋ ਚਿੱਠੀਆਂ ਹਿੰਦੀ ਤੇ ਪੰਜਾਬੀ 'ਚ ਭੇਜਾਂਗੇ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇ ਕੋਈ ਐਮਐਸਪੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮੈਂ ਰਾਜਨੀਤੀ ਛੱਡ ਦਿਆਂਗਾ। ਹਰਿਆਣਾ ਦੇ ਨਾਰਨੌਲ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਖੱਟਰ ਨੇ ਕਿਹਾ, "ਐਮਐਸਪੀ ਹਮੇਸ਼ਾ ਰਹੇਗਾ। ਜੇ ਕੋਈ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਮਨੋਹਰ ਲਾਲ ਖੱਟਰ ਰਾਜਨੀਤੀ ਛੱਡ ਦੇਵੇਗਾ। ਐਮਐਸਪੀ ਹਮੇਸ਼ਾਂ ਰਹੇਗਾ।” ਉਨ੍ਹਾਂ ਕਿਹਾ ਕਿ ਪਹਿਲਾਂ ਐਮਐਸਪੀ ਸੀ, ਅਜੇ ਵੀ ਹੈ ਤੇ ਜਾਰੀ ਰਹੇਗਾ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਦੱਸਿਆ ਕਿ 25 ਤੋਂ 27 ਦਸੰਬਰ ਤੱਕ ਹਰਿਆਣਾ ’ਚ ਸਾਰੇ ਰਾਜ ਮਾਰਗਾਂ 'ਤੇ ਟੋਲ ਵਸੂਲੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਪ੍ਰੈੱਸ ਕਾਨਫ਼ਰੰਸ ’ਚ ਮੌਜੂਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 23 ਦਸੰਬਰ ਨੂੰ ‘ਕਿਸਾਨ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਉਸ ਦਿਨ ਦੁਪਹਿਰ ਨੂੰ ਭੋਜਨ ਨਾ ਪਕਾਉਣ।
ਕੇਂਦਰ ਵੱਲੋਂ ਪਾਸ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕੇਰਲ ’ਚ ਵੀ ਸਿਆਸਤ ਸ਼ੁਰੂ ਹੋ ਗਈ ਹੈ। ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪਾਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਬੁੱਧਵਾਰ ਨੂੰ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਣ ਦਾ ਫ਼ੈਸਲਾ ਲਿਆ ਗਿਆ। ਖੱਬੀਆਂ ਪਾਰਟੀਆਂ ਦੀ ਅਗਵਾਈ ਹੇਠਲਾ ਸੱਤਾਧਾਰੀ ‘ਖੱਬਾ ਜਮਹੂਰੀ ਮੋਰਚਾ’ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਕੈਬਨਿਟ ਦੇ ਫ਼ੈਸਲੇ ਬਾਰੇ ਕੇਰਲ ਦੇ ਵਿੱਤ ਮੰਤਰੀ ਥਾਮਸ ਇਸਹਾਕ ਨੇ ਕਿਹਾ ਕਿ ਕੇਰਲ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਪੂਰੀ ਇੱਕਜੁਟਤਾ ਨਾਲ ਖੜ੍ਹੀ ਹੈ।
ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਹਾਰਾਸ਼ਟਰ ਤੋਂ ਵੱਡੀ ਹਮਾਇਤ ਮਿਲੀ ਹੈ। ਅੱਜ ਮਹਾਰਾਸ਼ਟਰ ਦੇ 21 ਜ਼ਿਲ੍ਹਿਆਂ ਦੇ ਹਜ਼ਾਰਾਂ ਕਿਸਾਨ ਦਿੱਲੀ ਵੱਲ ਧਾਵਾ ਬੋਲਣਗੇ। ਸੜਕ ਰਾਹੀਂ ਦਿੱਲੀ ਆਉਣ ਵਾਲੇ ਇਹ ਸਾਰੇ ਕਿਸਾਨ ਲਗਪਗ 3 ਤੋਂ 4 ਦਿਨਾਂ ਵਿੱਚ ਪਹੁੰਚ ਜਾਣਗੇ। ਇਸ ਨਾਲ ਸਰਕਾਰ ਦੀ ਮੁਸੀਬਤ ਹੋਰ ਵਧ ਜਾਏਗੀ। ਕਿਸਾਨ ਮਹਾਂਸਭਾ ਦੀ ਅਗਵਾਈ ਹੇਠ ਇਹ ਸਾਰੇ ਕਿਸਾਨ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ। ਕਿਸਾਨ ਆਗੂ ਡਾ: ਅਜੀਤ ਨਵਾਲੇ ਨੇ ਕਿਹਾ ਕਿ ਜੇਕਰ ਦੇਸ਼ ਦੇ ਹਰ ਰਾਜ ਦੇ ਕਿਸਾਨ ਦਿੱਲੀ ਆਉਣਾ ਸ਼ੁਰੂ ਕਰ ਦੇਣ ਤਾਂ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਪਏਗੀ।
ਕਿਸਾਨ ਅੰਦੋਲਨ ਵਿਚਾਲੇ ਦਿੱਲੀ ਟ੍ਰੈਫ਼ਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਟ੍ਰੈਫ਼ਿਕ ਰੂਟਾਂ 'ਚ ਕੀਤੇ ਗਏ ਬਦਲਾਅ ਨੂੰ ਲੈ ਕੇ ਇਸ 'ਚ ਜਾਣਕਾਰੀ ਦਿੱਤੀ ਗਈ ਹੈ। ਟ੍ਰੈਫ਼ਿਕ ਪੁਲਿਸ ਮੁਤਾਬਕ ਦਿੱਲੀ ਤੋਂ ਨੋਇਡਾ ਆਉਣ ਵਾਲੇ ਚਿੱਲਾ ਬਾਰਡਰ ਦਾ ਇੱਕ ਹਿੱਸਾ ਖੋਲ੍ਹ ਦਿੱਤਾ ਗਿਆ ਹੈ। ਹਾਲਾਂਕਿ ਨੋਇਡਾ ਤੋਂ ਦਿੱਲੀ ਜਾਣ ਵਾਲਾ ਹਿੱਸਾ ਬੰਦ ਹੈ। ਉੱਥੇ ਹੀ ਟਿਕਰੀ, ਧਰਨਾ ਬਾਰਡਰ ਪੂਰੀ ਤਰ੍ਹਾਂ ਬੰਦ ਹਨ। ਝਾਟੀਕਾਰਾ ਬਾਰਡਰ ਸਿਰਫ਼ ਟੂ-ਵ੍ਹੀਲਰਾਂ ਲਈ ਖੋਲ੍ਹਿਆ ਗਿਆ ਹੈ। ਉੱਥੇ ਹੀ ਹੀ ਸਿੰਘੂ, ਮੁੰਗੇਸ਼, ਪਿਆਓ ਮਨਿਆਰੀ ਬਾਰਡਰ ਪੂਰੀ ਤਰ੍ਹਾਂ ਨਾਲ ਬੰਦ ਹਨ।
ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੁੜ ਮੀਟਿੰਗ ਕਰਨ ਦਾ ਦਿਨ ਤੇ ਸਮਾਂ ਤੈਅ ਕਰਨ ਲਈ ਲਿਖਤੀ ਪ੍ਰਸਤਾਵ ਭੇਜਿਆ ਹੈ। ਇਸ ਪ੍ਰਸਤਾਵ 'ਤੇ, ਕਿਸਾਨ ਜਥੇਬੰਦੀਆਂ ਅੱਜ ਫੈਸਲਾ ਲੈਣਗੀਆਂ ਕਿ ਕਿਸ ਸਮੇਂ ਸਰਕਾਰ ਨਾਲ ਮੀਟਿੰਗ ਕਰਨੀ ਹੈ। ਕਿਸਾਨ ਆਗੂ ਸਤਨਾਮ ਸਿੰਘ ਨੇ ਕਿਹਾ, ‘ਪ੍ਰਸਤਾਵ ਸਰਕਾਰ ਵੱਲੋਂ ਆਇਆ ਹੈ। ਸਰਕਾਰ ਨੇ ਸਾਨੂੰ ਜਾਤ ਪਾਤ ਵਿੱਚ ਵੰਡਣ ਦੀ ਬਹੁਤ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਦਾ ਜ਼ੋਰ ਕੰਮ ਨਹੀਂ ਆਇਆ ਤਾਂ ਪ੍ਰਧਾਨ ਮੰਤਰੀ ਕੱਲ੍ਹ ਰਕਾਬਗੰਜ ਗੁਰਦੁਆਰੇ ਗਏ। ਜਦੋਂ ਵੀ ਅਸੀਂ ਗੱਲਬਾਤ ਲਈ ਜਾਂਦੇ ਹਾਂ, ਅਸੀਂ ਹਮੇਸ਼ਾਂ ਉਮੀਦ ਨਾਲ ਜਾਂਦੇ ਹਾਂ, ਪਰ ਜੇ ਅਸੀਂ ਇਸ ਵਾਰ ਸਹਿਮਤ ਨਹੀਂ ਹੁੰਦੇ, ਤਾਂ ਵੀ ਸਾਡਾ ਅੰਦੋਲਨ ਜਾਰੀ ਰਹੇਗਾ।
ਕਿਸਾਨ ਲੀਡਰ ਡਾ. ਸਤਨਾਮ ਸਿੰਘ ਨੇ ਕਿਹਾ, “11 ਕਿਸਾਨ ਸਵੇਰੇ 11 ਵਜੇ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਉਹ ਮੰਗਲਵਾਰ ਸਵੇਰੇ 11 ਵਜੇ ਤੱਕ ਹੜਤਾਲ ਕਰਨਗੇ। ਦੇਸ਼ ਭਰ ਵਿੱਚ 100 ਥਾਵਾਂ ’ਤੇ 24 ਘੰਟੇ ਦੀ ਭੁੱਖ ਹੜਤਾਲ ਕੀਤੀ ਜਾਵੇਗੀ। ਹੋਰ 11 ਕਿਸਾਨ ਭਲਕੇ 11 ਵਜੇ ਭੁੱਖ ਹੜਤਾਲ ’ਤੇ ਜਾਣਗੇ। ਇਹ ਭੁੱਖ ਹੜਤਾਲ ਲੜੀਵਾਰ ਹੋਵੇਗੀ। ਇਸ ਤਰ੍ਹਾਂ 3 ਦਿਨਾਂ ਦੀ ਭੁੱਖ ਹੜਤਾਲ ਹੋਵੇਗੀ।"
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ 'ਚ ਵਿਰੋਧ ਖ਼ਤਮ ਕਰਨ ਨੂੰ ਲੈ ਕੇ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਦਰਮਿਆਨ ਸੋਮਵਾਰ ਤੋਂ ਕਿਸਾਨਾਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਦਾ ਸੱਦਾ ਦਿੱਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇੱਕ ਜਾਂ ਦੋ ਦਿਨਾਂ ਵਿੱਚ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਨਗੇ।
ਅੰਨਾ ਹਜ਼ਾਰੇ ਨੇ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਭੁੱਖ ਹੜਤਾਲ ’ਤੇ ਜਾਣਗੇ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੇ ਪੱਤਰ ਵਿੱਚ ਅੰਨਾ ਹਜ਼ਾਰੇ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ’ਤੇ ਜਾਣਗੇ।
ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਹਮਾਇਤ ਵਿੱਚ ਅੰਦੋਲਨ ਦਾ ਐਲਾਨ ਕੀਤਾ ਹੈ। ਅੰਨਾ ਹਜ਼ਾਰੇ ਦਿੱਲੀ ਦੇ ਜੰਤਰ-ਮੰਤਰ ਜਾਂ ਰਾਮ ਲੀਲਾ ਮੈਦਾਨ ਵਿੱਚ ਅੰਦੋਲਨ ਕਰਨਗੇ। ਇਸ ਲਈ ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਬਿਨੈ ਪੱਤਰ ਭੇਜਿਆ ਹੈ।
ਕਿਸਾਨ ਜਥੇਬੰਦੀਆਂ ਨੇ ਅੱਜ ਮੋਦੀ ਸਰਕਾਰ ਉੱਪਰ ਅੰਦੋਲਨ ਨੂੰ ਦਬਾਉਣ ਦੀ ਸਾਜ਼ਿਸ ਦੇ ਗੰਭੀਰ ਇਲਜ਼ਾਮ ਲਾਏ ਹਨ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਦੇ ਕਾਰੋਬਾਰਾਂ 'ਤੇ ਛਾਪੇ ਮਾਰ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੂੰ ਵਿਦੇਸ਼ਾਂ ਵਿੱਚੋਂ ਫੰਡ ਮਿਲਣ ਦੇ ਇਲਜ਼ਾਮ ਲਾ ਕੇ ਕਾਰਵਾਈ ਦੇ ਡਰਾਵੇ ਦੇ ਰਹੀ ਹੈ।
ਪ੍ਰਧਾਨ ਮੰਤਰੀ ਮੋਦੀ ਅੱਜ ਚੁੱਪ-ਚੁਪੀਤੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚੇ। ਮੀਡੀਆ ਨੇ ਇਸ ਨੂੰ ਬੜੇ ਜ਼ੋਰਸ਼ੋਰ ਨਾਲ ਪ੍ਰਚਾਰਿਆ ਹੈ। ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਸਿੱਖ ਕੌਮ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਹਰ ਸ਼ਖ਼ਸ ਦਾ ਸਵਾਗਤ ਕਰਦੀ ਹੈ ਪਰ ਪ੍ਰਧਾਨ ਮੰਤਰੀ ਨੂੰ ਵੀ ਸਿੱਖ ਗੁਰੂਆਂ ਦੇ ਸਿਧਾਂਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸਿੱਖ ਧਰਮ ਵਿੱਚ, ਖੇਤੀਬਾੜੀ ਨੂੰ ਉੱਤਮ ਦਰਜਾ ਦਿੱਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ ਸੀ। ਇਸ ਲਈ ਮੋਦੀ ਨੂੰ ਖੇਤੀ ਲਈ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਅੱਜ ਪੰਜਾਬੀ ਗਾਇਕ ਕਰਨ ਔਜਲਾ ਵੀ ਕਿਸਾਨ ਅੰਦੋਲਨ 'ਚ ਸ਼ਾਮਲ ਹੋਏ। ਕਰਨ ਔਜਲਾ ਪਿਛਲੇ ਕੁਝ ਸਮੇ ਤੋਂ ਕੈਨੇਡਾ ਵਿੱਚ ਹੀ ਰਹਿ ਰਹੇ ਸਨ ਤੇ ਅੱਜ ਕਰਨ ਕੈਨੇਡਾ ਤੋਂ ਸਿੱਧਾ ਦਿੱਲੀ ਪਹੁੰਚੇ। ਕਰਨ ਔਜਲਾ ਨੇ ਇਸ ਅੰਦਲੋਨ ਵਿੱਚ ਪਹੁੰਚ ਸਟੇਜ ਤੇ ਆਪਣੇ ਵਿਚਾਰ ਤਾਂ ਪੇਸ਼ ਕੀਤੇ ਹੀ ਇਸ ਦੇ ਨਾਲ ਹੀ 'ਖਾਲਸਾ ਏਡ' ਦੇ ਕੈਂਪ ਤੇ ਸੇਵਾ ਕਰਦੇ ਵੀ ਦਿਖਾਈ ਦਿੱਤੇ। ਕਰਨ ਔਜਲਾ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਕਿਸਾਨਾਂ ਦੀ ਇਸ ਲੜਾਈ ਤੇ ਮੋਢੇ ਨਾਲ ਮੋਢਾ ਜੋੜੇ ਉਨ੍ਹਾਂ ਨਾਲ ਖੜ੍ਹਾ ਹੈ।
ਸਰਕਾਰ ਦੇ ਰਵੱਈਏ ਨੂੰ ਵੇਖ ਕਿਸਾਨ ਅਗਲੀ ਰਣਨੀਤੀ ਉਲੀਕ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀ ਅੱਜ ਦੁਪਹਿਰ ਦੋ ਵਜੇ ਤੋਂ ਅਹਿਮ ਮੀਟਿੰਗ ਹੋ ਰਹੀ ਹੈ। ਇਸ ਸਬੰਧੀ ਹਰਮੀਤ ਸਿੰਘ ਕਾਦੀਆਂ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ਵਿੱਚ ਅਗਲੀ ਰਣਨੀਤੀ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਮੀਟਿੰਗ ਮਗਰੋਂ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਵੇਗੀ। ਉਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਅਰਦਾਸ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਪਿਛਲੇ 25 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਡਟੇ ਹੋਏ ਹਨ। ਇਨ੍ਹਾਂ 25 ਦਿਨਾਂ ਵਿੱਚ ਬਹੁਤ ਸਾਰੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅੰਦੋਲਨ 'ਚ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਲਈ ਐਤਵਾਰ ਨੂੰ ਸ਼ਰਧਾਂਜਲੀ ਦਿੱਤੀ ਗਈ। ਗਾਜੀਪੁਰ ਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਮਰਨ ਵਾਲੇ 31 ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਸ਼ਰਧਾਂਜਲੀ ਸਭਾ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ 31 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਕਿਸਾਨਾਂ ਨੇ ਆਪਣੇ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਤੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਭਰਾ ਸਾਡੇ ਵਿਚਕਾਰ ਨਹੀਂ, ਇਹ ਸਾਰੇ ਸ਼ਹੀਦ ਹੋ ਚੁੱਕੇ ਹਨ।
ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਠੱਲ੍ਹਣ ਲਈ ਪੂਰੀ ਤਾਕਤ ਲਾ ਦਿੱਤੀ ਹੈ। ਬੇਸ਼ੱਕ ਇੱਕ ਪਾਸੇ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਕੇ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਪਸਤ ਕਰਨ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਇਸ ਦੀ ਮਿਸਾਲ ਪੰਜਾਬ ਦੇ ਆੜ੍ਹਤੀਆਂ 'ਤੇ ਛਾਪੇਮਾਰੀ ਤੇ ਕਿਸਾਨ ਯੂਨੀਅਨਾਂ ਨੂੰ ਵਿਦੇਸ਼ਾਂ ਵਿੱਚੋਂ ਮਿਲ ਰਹੇ ਫੰਡਾਂ 'ਤੇ ਸ਼ਿਕੰਜਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਦਿਲ ਖੋਲ੍ਹ ਕੇ ਫੰਡ ਦਿੱਤਾ ਹੈ। ਕੇਂਦਰ ਸਰਕਾਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਇਸ ਲਈ ਸਰਕਾਰ ਫੰਡ ਲੈਣ ਵਾਲੀਆਂ ਜਥੇਬੰਦੀਆਂ ਉੱਪਰ ਸਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।
ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦੀ ਕਿਸਾਨਾਂ ਨਾਲ ਗੱਲਬਾਤ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਤੇ ਹੋਵੇਗੀ। ਇਸ ਲਈ ਪਾਰਟੀ ਉੱਤਰ ਪ੍ਰਦੇਸ਼ ਵਿੱਚ 2500 ਤੋਂ ਵੱਧ ਥਾਵਾਂ 'ਤੇ ਪ੍ਰਧਾਨ ਮੰਤਰੀ ਸੰਵਾਦ ਪ੍ਰੋਗਰਾਮ ਕਰਾਏਗੀ। ਬੀਜੇਪੀ ਨੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀ ਤਿਆਰੀ ਤੇਜ਼ ਕਰ ਦਿੱਤੀ ਹੈ।
ਅੱਜ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਆਪਣੀ ਜਾਨ ਗੁਆਦਿੱਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਇਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, "ਕਿਸਾਨਾਂ ਦਾ ਸੰਘਰਸ਼ ਤੇ ਕੁਰਬਾਨੀ ਜ਼ਰੂਰ ਰੰਗ ਲਿਆਵੇਗੀ! ਕਿਸਾਨੀ ਭੈਣਾਂ-ਭਰਾਵਾਂ ਨੂੰ ਸਲਾਮ ਤੇ ਸ਼ਰਧਾਂਜਲੀ।"
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਮੁੜ ਹਮਲਾ ਬੋਲਿਆ। ਉਨ੍ਹਾਂ ਮੋਦੀ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਤੇ ਪੰਜਾਬ 'ਚ ਆੜ੍ਹਤੀਆਂ ਤੇ ਇਨਕਮ ਟੈਕਸ ਦੀ ਛਾਪੇਮਾਰੀ ਕਰਵਾ ਰਹੀ ਹੈ। ਕੈਪਟਨ ਨੇ ਇਲਜ਼ਾਮ ਲਾਇਆ ਕਿ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲਿਆਂ ਨੂੰ ਅੱਜ ਦੇਸ਼ ਭਰ ਵਿੱਚ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੌਰਾਨ ਬਾਬਾ ਰਾਮ ਸਿੰਘ ਸੀਂਗੜੇ ਵਾਲਿਆਂ ਸਮੇਤ ਦੋ ਦਰਜਨ ਤੋਂ ਵਧੇਰੇ ਲੋਕ ਸ਼ਹੀਦ ਹੋ ਚੁੱਕੇ ਹਨ।
ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਨਤਮਸਤਕ ਹੋਣ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ "ਮੈਂ ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ।"
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹਨ ਨੂੰ ਕੇਂਦਰ ਸਰਕਾਰ ਲਈ ਕਰਾਰ ਜਵਾਬ ਦੱਸਿਆ ਹੈ।ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ ਸੀ।
ਜਥੇਦਾਰ ਨੇ ਕਿਸਾਨ ਸੰਘਰਸ਼ ਬਾਰੇ ਕੇਂਦਰ ਸਰਕਾਰ ਦੇ ਰਵੱਈਏ ਦੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਹੈ ਕਿ ਇਸ ਸਮੇਂ ਪੂਰੀ ਦੁਨੀਆ ਸਰਦੀਆਂ ਵਿੱਚ ਦਿੱਲੀ ਦੀਆਂ ਸੜਕਾਂ ‘ਤੇ ਸੌਂ ਰਹੇ ਕਿਸਾਨਾਂ ਕਾਰਨ ਸੰਵੇਦਨਸ਼ੀਲ ਹੈ, ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਠੰਢ ਤੇ ਹਾਦਸਿਆਂ ਨਾਲ ਕਿਸਾਨਾਂ ਦੀ ਮੌਤ ਹੋ ਰਹੀ ਹੈ ਜੋ ਦੁਖਦਾਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੈ ਕਿ ਦਿੱਲੀ ਵਿੱਚ ਚਾਹੇ ਕੋਈ ਵੀ ਸਰਕਾਰ ਹੋਏ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਤਖਤ 'ਤੇ ਚਾਹੇ ਮੁਗ਼ਲ ਤੇ ਚਾਹੇ ਬ੍ਰਿਟਿਸ਼ ਕਾਬਜ਼ ਸੀ, ਉਨ੍ਹਾਂ ਸਾਰਿਆਂ ਮਜ਼ਦੂਰ ਤੇ ਦੱਬੇ-ਕੁਚਲੇ ਲੋਕਾਂ ਨੂੰ ਦਬਾਇਆ ਹੈ।
ਦੇਸ਼ ਵਿੱਚ ਕਿਸਾਨੀ ਲਹਿਰ ਜ਼ੋਰ ਫੜ ਰਹੀ ਹੈ। ਕਿਸਾਨੀ ਦਾ ਮੁੱਦਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੰਦੋਲਨਕਾਰੀਆਂ ਬਾਰੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਤੇ ਉਨ੍ਹਾਂ 'ਤੇ ਗੱਦਾਰ ਹੋਣ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ ਪਰ ਇੱਥੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਨ੍ਹਾਂ ਤਸਵੀਰਾਂ ਦੀ ਸੱਚਾਈ ਕੀ ਹੈ।
ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਸੰਘਰਸ਼ ਅਗਲੇ ਛੇ ਮਹੀਨੇ ਤੱਕ ਜਾਰੀ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਪ੍ਰਸੰਸਾ ਕਰਕੇ ਗੱਲਬਾਤ ਦਾ ਰਾਹ ਬੰਦ ਕਰ ਦਿੱਤਾ ਹੈ। ਇਸ ਲਈ ਸੰਘਰਸ਼ ਲੰਬਾ ਚੱਲੇਗਾ।
ਸਿੱਖ ਪ੍ਰਚਾਰਕ ਬਾਬਾ ਰਾਮ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਹਰਿਆਣਾ ਦੇ ਸ਼ਹਿਰ ਕਰਨਾਲ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ, ਧਾਰਮਿਕ ਪ੍ਰਚਾਰਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਹਜ਼ਾਰਾਂ ਸ਼ਰਧਾਲੂ ਵੀ ਬਾਬਾ ਰਾਮ ਸਿੰਘ ਨੂੰ ਦੁਖੀ ਹਿਰਦੇ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦੇਣ ਲਈ ਮੌਜੂਦ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਰਾਏਸਨ ਵਿਖੇ ਕਿਸਾਨ ਭਲਾਈ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਕਿਸਾਨ ਪਿਛਲੇ ਸਮੇਂ ਤੋਂ ਗੜੇਮਾਰੀ, ਕੁਦਰਤੀ ਆਫ਼ਤ ਕਾਰਨ ਪ੍ਰੇਸ਼ਾਨ ਹੋਏ ਹਨ। ਅੱਜ, ਮੱਧ ਪ੍ਰਦੇਸ਼ ਵਿੱਚ ਇਸ ਪ੍ਰੋਗਰਾਮ ਜ਼ਰੀਏ 35 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1600 ਕਰੋੜ ਰੁਪਏ ਭੇਜੇ ਜਾ ਰਹੇ ਹਨ। ਕੋਈ ਦਲਾਲ ਨਹੀਂ, ਕੋਈ ਵਿਚੋਲਾ ਨਹੀਂ।
ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਹੋਰ ਕਿੰਨੇ ਅੰਨਦਾਤਿਆਂ ਨੂੰ ਕੁਰਬਾਨੀ ਦੇਣੀ ਹੋਵੇਗੀ? ਖੇਤੀ ਵਿਰੋਧੀ ਕਾਨੂੰਨ ਕਦੋਂ ਖ਼ਤਮ ਕੀਤੇ ਜਾਣਗੇ? ਇਸ ਤੋਂ ਇਲਾਵਾ ਰਾਹੁਲ ਨੇ ਇੱਕ ਖ਼ਬਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
ਕਿਸਾਨ ਅੰਦੋਲਨ ਨੂੰ ਵਿਦੇਸ਼ਾਂ 'ਚੋਂ ਵੀ ਵੱਡੀ ਹਮਾਇਤ ਮਿਲ ਰਹੀ ਹੈ। ਇਸ ਕਰਕੇ ਮੋਦੀ ਸਰਕਾਰ ਵੀ ਫਿਕਰਮੰਦ ਹੈ। ਇੱਕ ਪਾਸੇ ਵਿਦੇਸ਼ਾਂ ਵਿੱਚ ਕਿਸਾਨਾਂ ਦੇ ਹੱਕ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਹਨ ਤੇ ਫੰਡ ਭੇਜੇ ਜਾ ਰਹੇ ਹਨ, ਉੱਥੇ ਹੀ ਹੁਣ ਅੰਬਾਨੀ ਤੇ ਅਡਾਨੀ ਗਰੁੱਪ ਦੇ ਸਾਮਾਨ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਨਿਊਜ਼ੀਲੈਂਡ 'ਚ ਦੋ ਪੰਜਾਬੀ ਭਰਾਵਾਂ ਇੰਦਰਜੀਤ ਸਿੰਘ ਤੇ ਸੁਰਜੀਤ ਸਿੰਘ ਨੇ 'ਫਾਰਚੂਨ' ਕੰਪਨੀ ਦੇ ਸਾਰੇ ਉਤਪਾਦਾਂ ਦਾ ਬਾਈਕਾਟ ਕਰਦਿਆਂ ਉਨ੍ਹਾਂ ਦੀ ਵਿਕਰੀ ਆਪਣੇ ਸਟੋਰ ਵਿੱਚ ਨਾ ਕਰਨ ਦਾ ਫ਼ੈਸਲਾ ਲਿਆ ਹੈ।
ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅਸਰ ਹੁਣ ਤਾਮਿਲਨਾਡੂ 'ਚ ਵੀ ਦਿਖਾਈ ਦੇਣ ਲੱਗ ਪਿਆ ਹੈ। ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਡੀਐਮਕੇ ਤੇ ਉਸ ਦੇ ਸਹਿਯੋਗੀ ਦਲਾਂ ਦੇ ਨੇਤਾ ਤੇ ਵਰਕਰ ਚੇਨਈ 'ਚ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਬੈਠ ਗਏ ਹਨ। ਡੀਐਮਕੇ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰੇ। ਡੀਐਮਕੇ ਦੇ ਪ੍ਰਧਾਨ ਐਮਕੇ ਸਟਾਲਿਨ ਨੇ ਕਿਹਾ ਕਿ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਜਿਹੜੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਦੇਸ਼ ਵਿਰੋਧੀ ਹਨ। ਅਸੀਂ ਇਸ ਗੱਲ ਦੀ ਨਿਖੇਧੀ ਕਰਦੇ ਹਾਂ।
ਸਰਕਾਰ ਕਿਸਾਨਾਂ ਨੂੰ ਅੰਦੋਲਨ ਵਿੱਚ ਜਾਣੋਂ ਰੋਕਣ ਲਈ ਸਖਤੀ ਕਰਨ ਲੱਗੀ ਹੈ। ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ’ਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਸੰਭਲ ਦੇ ਐਸਡੀਐਮ ਨੇ ਛੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਚੱਲਕਾ ਭਰਨ ਲਈ ਨੋਟਿਸ ਭੇਜੇ ਗਏ ਹਨ। ਪਹਿਲਾਂ ਇਨ੍ਹਾਂ ਕਿਸਾਨਾਂ ਨੂੰ 50 ਲੱਖ ਰੁਪਏ ਦੇ ਨੋਟਿਸ ਭੇਜੇ ਗਏ ਸਨ ਪਰ ਹੁਣ ਇਸ ਨੋਟਿਸ ਨੂੰ ਸੋਧ ਦਿੱਤਾ ਗਿਆ ਹੈ।
ਕਿਸਾਨਾਂ ਦੇ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਮੱਧ ਪ੍ਰਦੇਸ਼ ਦੇ ਰਾਇਸੇਨ 'ਚ ਅੱਜ ਸਵੇਰ 11 ਵਜੇ ਤੋਂ ਸ਼ੁਰੂ ਹੋ ਰਹੇ ਸੂਬਾ ਪੱਧਰੀ ਖੇਤੀ ਮਹਾਂਸੰਮੇਲਨ 'ਚ ਮੋਦੀ ਵੀਡੀਓ ਕਾਨਫੰਰਸਿੰਗ ਜ਼ਰੀਏ ਜੁੜਣਗੇ ਤੇ ਕਿਸਾਨਾਂ ਨਾਲ ਸੰਵਾਦ ਰਚਾਉਣਗੇ। ਇਸ ਜ਼ਰੀਏ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਦੱਸੇ ਜਾਣਗੇ।
ਕਿਸਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀਆਂ ਸ਼ਿਕਾਇਤਾਂ ਦੇ ਦਰਮਿਆਨ ਉੱਤਰ ਪ੍ਰਦੇਸ਼ ਦੇ ਸਾਂਭਲ ਜ਼ਿਲ੍ਹੇ ਵਿੱਚ, ਕੁਝ ਕਿਸਾਨ ਨੇਤਾਵਾਂ ਨੂੰ 'ਸ਼ਾਂਤੀ ਭੰਗ' ਦੇ ਡਰ ਕਾਰਨ 50 ਲੱਖ ਰੁਪਏ ਦੇ ਬਾਂਡ ਭਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਾਂਡ ਦੀ ਰਕਮ ਨੂੰ ਘਟਾ ਕੇ 50 ਹਜ਼ਾਰ ਕਰ ਦਿੱਤਾ ਗਿਆ ਹੈ, ਪਰ ਜਿਨ੍ਹਾਂ ਨੇਤਾਵਾਂ ਨੂੰ ਇਹ ਨੋਟਿਸ ਦਿੱਤੇ ਗਏ ਹਨ, ਉਨ੍ਹਾਂ ਨੇ ਇਸ ਤੋਂ ਇਨਕਾਰ ਕੀਤਾ ਹੈ। ਸੰਭਲ ਦੇ ਡਿਪਟੀ ਜ਼ਿਲ੍ਹਾ ਮੈਜਿਸਟਰੇਟ ਦੀਪੇਂਦਰ ਯਾਦਵ ਦਾ ਕਹਿਣਾ ਹੈ ਕਿ ਇਹ ਨੋਟਿਸ ਸੀਆਰਪੀਸੀ ਦੀ ਧਾਰਾ 107 ਤੇ 116 ਨੂੰ ਲਾਗੂ ਕਰਨ ਦੇ ਸਬੰਧ ਵਿੱਚ ਭੇਜੇ ਗਏ ਹਨ ਜਿਸ ਵਿੱਚ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ।
ਕਿਸਾਨ ਅੰਦੋਲਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਦੋ ਸੰਸਦ ਮੈਂਬਰਾਂ ਨੇ ਤਿੱਖਾ ਪ੍ਰਤੀਕਰਮ ਪ੍ਰਗਟਾਇਆ ਹੈ। ਉੱਤਰ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਤੇ ਕਨੌਜ ਤੋਂ ਸੰਸਦ ਮੈਂਬਰ ਸੁਬ੍ਰਤ ਪਾਠਕ ਨੇ ਕਿਹਾ ਕਿ ਇਹ ਅੰਦੋਲਨ ਕਿਸਾਨ ਵਿਰੋਧੀ, ਹਿੰਦੂ ਵਿਰੋਧੀ ਤੇ ਮੋਦੀ ਵਿਰੋਧੀ ਹੈ। ਪਾਠਕ ਨੇ ਅੰਦੋਲਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਅੰਦੋਲਨ ਖੜ੍ਹਾ ਕਰਨਗੇ। ਉਨ੍ਹਾਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਉੱਤੇ ਵੀ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੁਝ ਅਰਾਜਕਤਾਵਾਦੀ ਤੱਤ ਜਾਣਬੁੱਝ ਕੇ ਅੰਦੋਲਨ ਨੂੰ ਫੈਲਾ ਰਹੇ ਹਨ। ਅਖਿਲੇਸ਼ ਯਾਦਵ ਵੀ ਇਸ ਨੂੰ ਹਵਾ ਦੇ ਰਹੇ ਹਨ। ਅੱਜ ਕਨੌਜ ਸਮੇਤ ਸਮੁੱਚੇ ਯੂਪੀ ’ਚ ਕਿਤੇ ਕੋਈ ਵਸੂਲੀ ਨਹੀਂ ਹੋ ਰਹੀ।
ਪਿਛਲੇ 21 ਦਿਨਾਂ ਤੋਂ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ‘ਤੇ ਡਟੇ ਹਨ। ਇਸ ਦੌਰਾਨ ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ, ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਉਹ ਫਿਲਹਾਲ ਕਾਨੂੰਨਾਂ ਦੀ ਵੈਧਤਾ ਦਾ ਫ਼ੈਸਲਾ ਨਹੀਂ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੰਕੇਤ ਦਿੱਤਾ ਸੀ ਕਿ ਉਹ ਇੱਕ ਕਮੇਟੀ ਬਣਾ ਸਕਦੀ ਹੈ ਜਿਸ ਵਿੱਚ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਲੋਕ ਹੋਣਗੇ ਤਾਂ ਜੋ ਵਿਰੋਧ ਖ਼ਤਮ ਹੋਏ ਤੇ ਕਿਸਾਨਾਂ ਦਾ ਅੰਦੋਲਨ ਖ਼ਤਮ ਹੋਏ।
ਪਿਛਲੇ 21 ਦਿਨਾਂ ਤੋਂ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ‘ਤੇ ਡਟੇ ਹਨ। ਇਸ ਦੌਰਾਨ ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ, ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਉਹ ਫਿਲਹਾਲ ਕਾਨੂੰਨਾਂ ਦੀ ਵੈਧਤਾ ਦਾ ਫ਼ੈਸਲਾ ਨਹੀਂ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੰਕੇਤ ਦਿੱਤਾ ਸੀ ਕਿ ਉਹ ਇੱਕ ਕਮੇਟੀ ਬਣਾ ਸਕਦੀ ਹੈ ਜਿਸ ਵਿੱਚ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਲੋਕ ਹੋਣਗੇ ਤਾਂ ਜੋ ਵਿਰੋਧ ਖ਼ਤਮ ਹੋਏ ਤੇ ਕਿਸਾਨਾਂ ਦਾ ਅੰਦੋਲਨ ਖ਼ਤਮ ਹੋਏ।
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਗੱਲ ਕਰਨ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ਮੋਡ 'ਚ ਆ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਲਕੇ ਸ਼ੁੱਕਰਵਾਰ 2 ਵਜੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਨਗੇ। ਇਹ ਸੰਬੋਧਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ। ਇਸ ਦਾ ਸਿੱਧਾ ਪ੍ਰਸਾਰਣ ਸੂਬੇ ਦੀਆਂ ਤਕਰੀਬਨ 23 ਹਜ਼ਾਰ ਗ੍ਰਾਮ ਪੰਚਾਇਤਾਂ ਵਿੱਚ ਕੀਤਾ ਜਾਵੇਗਾ।
ਕਿਸਾਨਾਂ ਨੇ ਸੁਪਰੀਮ ਕੋਰਟ ਕੋਲ ਕਾਨੂੰਨ ਰੱਦ ਕਰਨ ਦੀ ਗੁਹਾਰ ਲਾਈ ਹੈ। ਕਿਸਾਨ ਅੰਦੋਲਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਦੀ ਟਿੱਪਣੀ 'ਤੇ ਪੁੱਛੇ ਗਏ ਸਵਾਲ 'ਤੇ ਹਰਿੰਦਰ ਸਿੰਘ ਨੇ ਕਿਹਾ, "ਸਾਡੀ ਅਦਾਲਤ ਨੂੰ ਬੇਨਤੀ ਹੈ ਕਿ ਪਹਿਲਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਫਿਰ ਸਮੱਸਿਆਵਾਂ ਦੇ ਹੱਲ ਲੱਭਣ ਦੇ ਆਦੇਸ਼ ਦਿੱਤੇ ਜਾਣ।" ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ਲਈ ਕਿਹਾ ਸੀ।
ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ, ਚੀਫ਼ ਜਸਟਿਸ ਆਫ਼ ਇੰਡੀਆ ਦੀ ਪ੍ਰਧਾਨਗੀ ਹੇਠਲੇ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਫਿਲਹਾਲ ਉਹ ਕਾਨੂੰਨਾਂ ਦੀ ਵੈਧਤਾ ਦਾ ਫੈਸਲਾ ਨਹੀਂ ਕਰੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਸਭ ਤੋਂ ਪਹਿਲਾਂ ਤੇ ਇੱਕੋ ਇੱਕ ਚੀਜ਼ ਜੋ ਅਸੀਂ ਤੈਅ ਕਰਾਂਗੇ, ਉਹ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਬਾਰੇ ਹੈ। ਕਾਨੂੰਨਾਂ ਦੀ ਵੈਧਤਾ ਦੇ ਸਵਾਲ ਨੂੰ ਅਜੇ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਹੁਣ ਉੱਤਰ ਪ੍ਰਦੇਸ਼ ਦੇ ਕਿਸਾਨ ਮੋਦੀ ਸਰਕਾਰ ਦੀ ਮੁਸ਼ਕਲ ਵਧਾ ਰਹੇ ਹਨ। ਖੇਤ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਯੂਪੀ ਦੇ ਕਿਸਾਨਾਂ ਦੀ ਵੱਡੀ ਪੰਚਾਇਤ ਹੋ ਰਹੀ ਹੈ। ਅੱਜ ਤਕਰੀਬਨ ਦਸ ਖਾਪ ਪੰਚਾਇਤਾਂ ਦੇ ਕਿਸਾਨ ਯੂਪੀ ਗੇਟ ਵਿਖੇ ਇਕੱਠੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਦੀ ਅਗਵਾਈ ਹੇਠ ਖਾਪ ਪੰਚਾਇਤ ਕਰਕੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਇਹ ਵੀ ਮੰਨਿਆ ਜਾਂਦਾ ਹੈ ਕਿ ਇੱਕ ਵਾਰ ਫਿਰ ਭੁੱਖ ਹੜਤਾਲ ਦਾ ਐਲਾਨ ਕੀਤਾ ਜਾ ਸਕਦਾ ਹੈ।
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਦਿੱਲੀ ਦੀਆਂ ਹੱਦਾਂ ਉੱਪਰ ਮੋਰਚਾ ਲਗਾਤਾਰ ਜਾਰੀ ਹੈ। ਕਿਸਾਨਾਂ ਦਾ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਸਭ ਨੂੰ ਵਿਚਾਰਣ ਲਈ ਅੱਜ ਦੋ ਵਜੇ ਕਿਸਾਨ ਆਗੂ ਅਹਿਮ ਬੈਠਕ ਕਰਨ ਜਾ ਰਹੇ ਹਨ।
ਖੇਤੀ ਕਾਨੂੰਨਾਂ 'ਤੇ ਬੁਰੀ ਤਰ੍ਹਾਂ ਘਿਰੀ ਕੇਂਦਰ ਸਰਕਾਰ ਨਿੱਤ ਨਵੇਂ ਦਾਅਵੇ ਕਰ ਰਹੀ ਹੈ। ਹੁਣ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਅਜੀਬ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਧਰਨਾ ‘ਆਪਣੀ ਤਰ੍ਹਾਂ ਦਾ ਵੱਖਰਾ ਅੰਦੋਲਨ’ ਹੈ, ਜੋ ਮਹਿਜ਼ ‘ਇੱਕ ਸੂਬੇ ਤੱਕ ਸੀਮਤ’ ਹੈ। ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ, ‘ਖੇਤੀ ਸੈਕਟਰ ਵਿੱਚ ਕੀਤੇ ਹਾਲੀਆ ਸੁਧਾਰਾਂ ਨੂੰ ਲੈ ਕੇ ਦੇਸ਼ ਵਿੱਚ ਉਤਸ਼ਾਹ ਦਾ ਮਾਹੌਲ ਹੈ।’ ਤੋਮਰ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਜਾਰੀ ਹੈ, ਉਥੇ ਦੂਜੇ ਪਾਸੇ ਲੱਖਾਂ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਤੋਮਰ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਰਹੇ ਹਨ ਜਦੋਂਕਿ ਪੰਜਾਬ ਦੇ ਕਿਸਾਨਾਂ ਨੂੰ ਵਿਰੋਧੀ ਧਿਰਾਂ ‘ਗੁੰਮਰਾਹ’ ਕਰ ਰਹੀਆਂ ਹਨ। ਉਨ੍ਹਾਂ ਕਿਹਾ, ‘ਪੰਜਾਬ ਦੇ ਕਿਸਾਨ ਥੋੜ੍ਹਾ ਗੁੱਸੇ ’ਚ ਹਨ, ਪਰ ਅਸੀਂ ਜਲਦੀ ਹੀ ਹੱਲ ਕੱਢ ਲਵਾਂਗੇ।’
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਵਿੱਚ ਸੰਤ ਰਾਮ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, “ਸੰਤ ਬਾਬਾ ਰਾਮ ਸਿੰਘ ਜੀ ਦੀ ਮੌਤ ਸੰਤ ਸਮਾਜ, ਦੇਸ਼, ਰਾਜ ਤੇ ਮੇਰੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਹ ਦੁਖਾਈ ਪਲ ਹੈ। ਬਾਬਾ ਜੀ ਦੀ ਆਤਮਾ ਪਰਮਾਤਮਾ ਵਿੱਚ ਵਿਲੀਨ ਹੋਵੇ। ਅਸੀਂ ਉਨ੍ਹਾਂ ਵੱਲੋਂ ਵਿਕਾਏ ਭਲਾਈ ਦੇ ਮਾਰਗ 'ਤੇ ਚੱਲਣ ਲਈ ਦ੍ਰਿੜ ਹਾਂ, ਇਹ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।"
ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਦਖਲ 'ਤੇ ਸਵਰਾਜ ਇੰਡੀਆ ਨੇਤਾ ਯੋਗੇਂਦਰ ਯਾਦਵ ਦਾ ਪੱਖ ਆਇਆ ਹੈ। ਉਨ੍ਹਾਂ ਟਵਿੱਟਰ 'ਤੇ ਕਿਹਾ ਹੈ,' 'ਸੁਪਰੀਮ ਕੋਰਟ ਤਿੰਨੋਂ ਖੇਤੀ ਕਾਨੂੰਨਾਂ ਦੀ ਸੰਵਿਧਾਨਕਤਾ ਦਾ ਫ਼ੈਸਲਾ ਕਰ ਸਕਦੀ ਹੈ ਤੇ ਅਜਿਹਾ ਕਰਨਾ ਚਾਹੀਦਾ ਹੈ ਪਰ ਨਿਆਂਪਾਲਿਕਾ ਇਨ੍ਹਾਂ ਕਾਨੂੰਨਾਂ ਦੀ ਵਿਵਹਾਰਕਤਾ ਤੇ ਲੋੜ ਦਾ ਫ਼ੈਸਲਾ ਨਹੀਂ ਕਰ ਸਕਦੀ। ਇਹ ਮਾਮਲਾ ਕਿਸਾਨਾਂ ਤੇ ਉਨ੍ਹਾਂ ਦੇ ਚੁਣੇ ਹੋਏ ਨੇਤਾਵਾਂ ਦਰਮਿਆਨ ਹੈ। ਅਦਾਲਤ ਦੀ ਨਿਗਰਾਨੀ ਹੇਠ ਗੱਲਬਾਤ ਗਲਤ ਰਾਹ ਹੋਵੇਗਾ। ”
ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ਉੱਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ; ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ।
ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ ਵਿੱਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ ਵਿੱਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ ’ਤੇ ਪੁੱਜ ਰਹੇ ਹਨ। ਹੁਣ ਇਹ ਪ੍ਰਕਿਰਿਆ 8-8 ਦਿਨਾਂ ਦੀ ਬਣਾਈ ਜਾ ਰਹੀ ਹੈ। ਉਨ੍ਹਾਂ ਹੀ ਟ੍ਰਾਲੀਆਂ ਵਿੱਚ ਰਾਸ਼ਨ ਵੀ ਪਹੁੰਚਾਇਆ ਜਾ ਰਿਹਾ ਹੈ।
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਕਿਸਾਨ ਪ੍ਰਦਸ਼ਨ 'ਚ ਡਟੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਬੁੱਧਵਾਰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ। ਹਜ਼ਾਰਾਂ ਸ਼ਰਧਾਲੂਆਂ ਨੇ ਨਮ ਅੱਖਾਂ ਨਾਲ ਸੰਤ ਰਾਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੰਤ ਰਾਮ ਸਿੰਘ ਜੀ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਕੁਇੰਟਲ ਦੇ ਕਰੀਬ ਲੱਡੂ ਬਣਾਏ ਜਾ ਰਹੇ ਹਨ ਜੋ ਕਿਸਾਨਾਂ ਦੇ ਧਰਨੇ ਤੇ ਭੇਜੇ ਜਾਣਗੇ। ਇਹ ਲੱਡੂ ਕਿਸਾਨਾਂ ਦੀ ਜਿੱਤ ਦਾ ਪ੍ਰਤੀਕ ਹੋਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਤੇ ਪਹਿਲਾਂ ਹੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਤੋਂ ਪੂਰੀ ਤਰ੍ਹਾਂ ਘਬਰਾਈ ਹੋਈ ਹੈ। ਉਨ੍ਹਾਂ ਨੂੰ ਹੁਣ ਕਿਸਾਨਾਂ ਦੀ ਗੱਲ ਮੰਨਣੀ ਹੀ ਪਵੇਗੀ, ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ੇਸ਼ ਤੌਰ ਤੇ ਲੱਡੂ ਤਿਆਰ ਕਰਵਾ ਕੇ ਦਿੱਲੀ ਭੇਜੀ ਜਾ ਰਹੇ ਹਨ।
ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਪੰਜਾਬ ਬੀਜੇਪੀ ਖੇਤੀ ਕਾਨੂੰਨਾਂ ਬਾਰੇ ਆਪਣਾ ਪੱਖ ਰੱਖਣ ਲਈ ਮੁੜ ਸਰਗਰਮ ਹੋਈ ਹੈ। ਭਾਜਪਾ ਨੇਤਾ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਖੇਤੀ ਕਾਨੂੰਨਾਂ ਬਾਰੇ ਵੱਡਾ ਦਾਅਵਾ ਕੀਤਾ ਹੈ। ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦੇ ਹੋਏ ਮਲਿਕ ਨੇ ਕਿਹਾ, "ਵਿਰੋਧੀ ਧਿਰਾਂ ਦੀ ਮੰਗ 'ਤੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਹੈ।"
ਕਿਸਾਨ ਅੰਦੋਲਨ 'ਚ ਸੁਪਰੀਮ ਕੋਰਟ ਨੇ ਦਖਲ ਦੇ ਦਿੱਤਾ ਹੈ।ਹੁਣ ਮਸਲੇ ਦੇ ਹੱਲ ਲਈ ਕਮੇਟੀ ਬਣਾਏਗਾ ਸੁਪਰੀਮ ਕੋਰਟ।ਕੋਰਟ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਮੰਗਿਆ ਹੈ।ਕੱਲ੍ਹ ਹੋਏਗੀ ਸੁਣਵਾਈ। ਅਦਾਲਤ ਨੇ ਕਿਹਾ ਹੈ ਕਿ ਉਹ ਕਿਸਾਨ ਜੱਥੇਬੰਦੀਆਂ ਦੀ ਗੱਲ ਸੁਣਨਗੀ ਅਤੇ ਨਾਲ ਹੀ ਸਰਕਾਰ ਨੂੰ ਪੁੱਛਿਆ ਕਿ ਅਜੇ ਤਕ ਸਮਝੌਤਾ ਕਿਉਂ ਨਹੀਂ ਹੋਇਆ ਹੈ। ਹੁਣ ਸਰਕਾਰ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਨੋਟਿਸ ਦਿੱਤਾ ਗਿਆ ਹੈ, ਅਦਾਲਤ ਦਾ ਕਹਿਣਾ ਹੈ ਕਿ ਅਜਿਹੇ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਸੁਲਝਾ ਲਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਸਰਕਾਰ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਦੀ ਕਮੇਟੀ ਬਣਾਉਣ ਲਈ ਕਿਹਾ ਹੈ, ਤਾਂ ਜੋ ਦੋਵੇਂ ਆਪਸ ਵਿੱਚ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਕਰ ਸਕਣ।
ਪੰਜਾਬ ਬੀਜੇਪੀ ਖੇਤੀ ਕਾਨੂੰਨਾਂ ਬਾਰੇ ਆਪਣਾ ਰੱਖਣ ਲਈ ਮੁੜ ਸਰਗਰਮ ਹੋਈ ਹੈ। ਅੱਜ ਇਸ ਸਬੰਧੀ ਅੰਮ੍ਰਿਤਸਰ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਭਾਜਪਾ ਨੇਤਾ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਖੇਤੀ ਕਾਨੂੰਨਾਂ ਬਾਰੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀ ਮੰਗ 'ਤੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਾਨੂੰਨ ਕਿਸਾਨਾਂ ਨੂੰ ਦਲਾਲਾਂ ਤੋਂ ਆਜ਼ਾਦ ਕਰਵਾਉਣ ਲਈ ਹਨ। ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਖੇਤੀ ਕਾਨੂੰਨਾਂ ਦੇ ਨਾਂ 'ਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ।
ਅੱਜ ਯੂਪੀ ਦੇ ਕਿਸਾਨਾਂ ਨੇ ਵੱਡਾ ਐਕਸ਼ਨ ਕੀਤਾ ਹੈ। ਯੂਪੀ ਦੇ ਕਿਸਾਨਾਂ ਵੱਲੋਂ ਦਿੱਲੀ ਤੇ ਨੋਇਡਾ ਦਰਮਿਆਨ ਚਿੱਲਾ ਬਾਰਡਰ ਦੀ ਲਿੰਕ ਰੋਡ ਜਾਮ ਕਰ ਦਿੱਤੀ ਹੈ। ਇਸ ਨਾਲ ਟਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪਤਾ ਲੱਗਾ ਹੈ ਕਿ ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਨਾਲ ਹੀ ਯੂਪੀ ਅੰਦਰ ਕਿਸਾਨ ਅੰਦੋਲਨ ਤੇਜ਼ੀ ਫੜ ਰਿਹਾ ਹੈ।
ਕਿਸਾਨ ਲੀਡਰਾਂ ਨੇ ਇਲਜ਼ਾਮ ਲਾਇਆ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਨੂੰ ਦਿੱਲੀ ਵੱਲ ਆਉਣ ਤੋਂ ਰੋਕਿਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਯੂਪੀ ਗੇਟ ਵੱਲ ਆ ਰਹੀਆਂ ਦੋ ਟਰੈਕਟਰ ਟਰਾਲੀਆਂ ਨੂੰ ਰੋਕਿਆ ਗਿਆ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਟਰੈਕਟਰ ਟਰਾਲੀ ਨੂੰ ਨਾ ਛੱਡਿਆ ਗਿਆ ਤਾਂ ਵੱਡਾ ਕਦਮ ਚੁੱਕਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਵੱਡੀ ਗਿਣਤੀ ਕਿਸਾਨ ਦਿੱਲੀ ਆਉਣਾ ਚਾਹੁੰਦੇ ਹਨ ਪਰ ਯੂਪੀ ਸਰਕਾਰ ਕਿਸਾਨਾਂ ਨੂੰ ਧੱਕੇ ਨਾਲ ਰੋਕ ਰਹੀ ਹੈ।
ਹਰਿਆਣਾ ਤੋਂ ਬਾਅਦ ਉੱਤਰ ਪ੍ਰਦੇਸ਼ ਦੀਆਂ ਖਾਪਾਂ ਵੀ ਕਿਸਾਨ ਅੰਦੋਲਨ ਨਾਲ ਡਟ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਈ ਖਾਪਾਂ ਨੇ ਅੰਦੋਲਨ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇਹ ਖਾਪਾਂ 17 ਦਸੰਬਰ ਨੂੰ ਦਿੱਲੀ ਦੀਆਂ ਹੱਦਾਂ 'ਤੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੀਆਂ। ਅਖਿਲ ਖਾਪ ਕੌਂਸਲ ਦੇ ਸਕੱਤਰ ਸੁਭਾਸ਼ ਬਾਲਯਾਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਦਿੱਲੀ ਤੇ ਨੋਇਡਾ ਦਰਮਿਆਨ ਚਿੱਲਾ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਗੇ।
ਸਰਕਾਰ ਕਿਸਾਨ ਅੰਦੋਲਨ ਦਾ ਹੱਲ ਲੱਭਣ ਵਿੱਚ ਦੇਰੀ ਕਰ ਰਹੀ ਹੈ। ਇਸ ਨਾਲ ਦੇਸ਼ ਦੀ ਆਰਥਿਕਤਾ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਦੇਸ਼ ਦੇ ਪ੍ਰਮੁੱਖ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਐਸੋਚੈਮ) ਨੇ ਕਿਹਾ ਹੈ ਕਿ ਦੇਸ਼ ਵਿੱਚ ਚੱਲ ਰਹੇ ਕਿਸਾਨੀ ਪ੍ਰਦਰਸ਼ਨ ਕਾਰਨ ਅਰਥਚਾਰੇ ਨੂੰ ਬਹੁਤ ਨੁਕਸਾਨ ਹੋਇਆ ਹੈ। ਐਸੋਚੈਮ ਦਾ ਦਾਅਵਾ ਹੈ ਕਿ ਵੱਡੇ ਪੱਧਰ 'ਤੇ ਕਿਸਾਨ ਅੰਦੋਲਨ ਕਾਰਨ ਦੇਸ਼ ਨੂੰ ਹਰ ਦਿਨ 3,000 ਤੋਂ 3,500 ਕਰੋੜ ਦਾ ਘਾਟਾ ਸਹਿਣਾ ਪੈ ਰਿਹਾ ਹੈ। ਕਿਸਾਨਾਂ ਅੰਦੋਲਨ ਪਿਛਲੇ ਤਿੰਨ ਹਫ਼ਤਿਆਂ ਤੋਂ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿੱਚ ਇਹ ਮੰਨਿਆ ਜਾਂਦਾ ਹੈ ਕਿ 21 ਦਿਨਾਂ ਵਿੱਚ ਤਕਰੀਬਨ 75 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ।
ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਨਵਾਂ ਮੋੜ ਲੈ ਰਿਹਾ ਹੈ। ਹੁਣ ਦੇਸ਼ ਭਰ ਵਿੱਚੋਂ ਸਾਬਕਾ ਫੌਜੀ ਅੰਦੋਲਨ ਵਿੱਚ ਆਉਣ ਲੱਗਾ ਹੈ। ਅੱਜ ਯੂਪੀ ਦੇ ਵੱਖ-ਵੱਖ ਥਾਵਾਂ ਤੋਂ ਸਾਬਕਾ ਸੈਨਿਕ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਗਾਜੀਪੁਰ ਸਰਹੱਦ ਪਹੁੰਚੇ। ਸਾਬਕਾ ਸੈਨਿਕ ਸੰਗਠਨ ਵਿੱਚ ਸੂਬੇਦਾਰ ਰਹੇ ਜੇਪੀ ਮਿਸ਼ਰਾ ਨੇ ਕਿਹਾ, "ਅੱਜ ਓਡੀਸ਼ਾ ਤੋਂ ਹੋਰ ਲੋਕ ਆ ਰਹੇ ਹਨ। ਦੋ ਵਜੇ ਕਰੀਬ 200 ਲੋਕ ਆਉਣਗੇ। ਕਿਸਾਨਾਂ ਨਾਲ ਹੁਣ ਸੰਤ ਤੇ ਸੈਨਿਕ ਦੋਵੇਂ ਸਮਾਜ ਖੜ੍ਹੇ ਹਨ।" ਇਸ ਤੋਂ ਪੰਜਾਬ ਤੇ ਹਰਿਆਣਾ ਤੋਂ ਵੀ ਵੱਡੀ ਗਿਣਤੀ ਸੈਨਿਕ ਕਿਸਾਨਾਂ ਨਾਲ ਡਟੇ ਹੋਏ ਹਨ।
ਖੇਤੀ ਕਾਨੂੰਨਾਂ 'ਤੇ ਕਿਸਾਨਾਂ ਤੇ ਸਰਕਾਰ ਵਿਚਾਲੇ ਖਿੱਚੋਤਾਣ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ ਤੇ ਓਧਰ ਕੇਂਦਰ ਟਸ ਤੋਂ ਮਸ ਨਹੀਂ ਹੋ ਰਿਹਾ। ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਲਈ ਅੱਜ ਦਾ ਦਿਨ ਕਾਫੀ ਅਹਿਮ ਹੋ ਸਕਦਾ ਹੈ। ਦਰਅਸਲ ਦਿੱਲੀ ਦੀਆਂ ਸੀਮਾਵਾਂ 'ਤੇ ਕਿਸਾਨ ਡਟੇ ਰਹਿਣਗੇ ਜਾਂ ਉਨ੍ਹਾਂ ਨੂੰ ਕਿਤੇ ਹੋਰ ਭੇਜਿਆ ਜਾਵੇਗਾ, ਇਸ 'ਤੇ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦਾ ਹੈ।
ਪੀਐਮ ਮੋਦੀ ਨੇ ਗੁਜਰਾਤ ਦੇ ਕੱਛ 'ਚ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਨੇੜੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ। ਜ਼ਮੀਨ ‘ਤੇ ਕਬਜ਼ੇ ਦਾ ਭਰਮ ਫੈਲਾਇਆ ਜਾ ਰਿਹਾ ਹੈ। ਕੁਝ ਲੋਕ ਕਿਸਾਨਾਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਚਲਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨੀ ਲਹਿਰ ਨੂੰ ਲੈ ਕੇ ਭਾਜਪਾ ‘ਤੇ ਵੱਡਾ ਹਮਲਾ ਬੋਲਿਆ ਹੈ। ਮੰਗਲਵਾਰ ਨੂੰ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਅਸਲ ਟੁਕੜੇ-ਟੁਕੜੇ ਗੈਂਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਰਾਸ਼ਟਰੀ ਏਕਤਾ ਨੂੰ ਤਾਰ-ਤਾਰ ਕੀਤਾ ਹੈ। ਉਸ ਨੇ ਬੇਸ਼ਰਮੀ ਨਾਲ ਹਿੰਦੂਆਂ ਨੂੰ ਮੁਸਲਮਾਨਾਂ ਵਿਰੁੱਧ ਭੜਕਾਇਆ ਤੇ ਹੁਣ ਸ਼ਾਂਤਮਈ ਪੰਜਾਬੀ ਹਿੰਦੂਆਂ ਨੂੰ ਸਿੱਖਾਂ ਖ਼ਾਸਕਰ ਕਿਸਾਨੀ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਨੇੜੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ। ਜ਼ਮੀਨ ‘ਤੇ ਕਬਜ਼ੇ ਦਾ ਭਰਮ ਫੈਲਾਇਆ ਜਾ ਰਿਹਾ ਹੈ। ਕੁਝ ਲੋਕ ਕਿਸਾਨਾਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਤੁਰ ਹਨ। ਮੋਦੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਹਿੱਤ ਮੇਰਾ ਏਜੰਡਾ ਹੈ। ਅੱਜ ਕੱਲ੍ਹ ਭਰਮ ਫੈਲਾ ਰਹੇ ਲੋਕ ਕਦੇ ਕਾਨੂੰਨ ਦੇ ਸਮਰਥਨ ਵਿੱਚ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਵਿਰੋਧੀ ਧਿਰ ਦੀ ਸਾਜਿਸ਼ ਨੂੰ ਹਰਾ ਦੇਣਗੇ। ਕਿਸਾਨਾਂ ਪ੍ਰਤੀ ਸਰਕਾਰ ਦੀ ਨੀਅਤ ਸਪਸ਼ਟ ਹੈ। ਖੇਤੀਬਾੜੀ ਸੁਧਾਰ ਦੀ ਮੰਗ ਸਾਲਾਂ ਤੋਂ ਚੱਲ ਰਹੀ ਸੀ। ਦੇਸ਼ ਦੇ ਹਰ ਕੋਨੇ ਤੋਂ ਕਿਸਾਨਾਂ ਨੇ ਆਸ਼ੀਰਵਾਦ ਦਿੱਤਾ। ਕਿਸਾਨ ਸਾਡੇ ਲਈ ਪਹਿਲੀ ਤਰਜੀਹ ਹਨ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਖੇਤੀਬਾੜੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰ ਰਹੇ ਹਨ। ਹੁਣ ਉਨ੍ਹਾਂ ਇੱਕ ਵਾਰ ਫਿਰ ਅੱਜ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਨਜ਼ਰ ਵਿੱਚ ਅੰਦੋਲਨਕਾਰੀ ਕਿਸਾਨ ‘ਖਾਲਿਸਤਾਨੀ’ ਤੇ ਪੂੰਜੀਵਾਦੀ ਸਰਕਾਰ ਦੇ ਸਭ ਤੋਂ ਚੰਗੇ ਦੋਸਤ ਹਨ।
ਕਿਸਾਨ ਅੰਦੋਲਨ ਵਿਚਾਲੇ ਬਿਹਾਰ ਦੇ ਇੱਕ ਕਿਸਾਨ ਦੀ ਖਬਰ ਬਹੁਤ ਵਾਇਰਲ ਹੋ ਰਹੀ ਹੈ। ਸਮਸਤੀਪੁਰ ਜ਼ਿਲ੍ਹੇ ਦੇ ਮੁਕਤਪੁਰ ਵਿੱਚ ਇੱਕ ਕਿਸਾਨ ਨੇ ਆਪਣੀ ਫੁੱਲ ਗੋਲੀ ਟਰੈਕਟਰ ਨਾਲ ਵਾਹ ਦਿੱਤੀ। ਕਿਸਾਨ ਨੇ ਆਪਣਾ ਦਰਦ ਦੱਸਿਆ ਕਿ ਬਾਜ਼ਾਰ ਵਿੱਚ ਗੋਭੀ ਇੱਕ ਰੁਪਏ ਪ੍ਰਤੀ ਕਿੱਲੋ ਵੀ ਨਹੀਂ ਵਿਕ ਰਹੀ। ਇਸ ਨਾਲ ਤਾਂ ਫਸਲ ਮੰਡੀ ਲਿਆਉਣ ਦਾ ਖਰਚਾ ਹੀ ਨਹੀਂ ਮੁੜ ਰਿਹਾ। ਇਸ ਲਈ ਫਸਲ ਵਾਹ ਦਿੱਤੀ ਹੈ। ਸੋਸ਼ਲ ਮੀਡੀਆ ਉੱਪਰ ਕਿਹਾ ਜਾ ਰਿਹਾ ਹੈ ਕਿ ਮੋਦੀ ਇਹੀ ਬਿਹਾਰ ਮਾਡਲ ਪੂਰੇ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੇ ਹਨ।
ਕਿਸਾਨ ਅੰਦੋਲਨ ਵਿਚਾਲੇ ਬਿਹਾਰ ਦੇ ਇੱਕ ਕਿਸਾਨ ਦੀ ਖਬਰ ਬਹੁਤ ਵਾਇਰਲ ਹੋ ਰਹੀ ਹੈ। ਸਮਸਤੀਪੁਰ ਜ਼ਿਲ੍ਹੇ ਦੇ ਮੁਕਤਪੁਰ ਵਿੱਚ ਇੱਕ ਕਿਸਾਨ ਨੇ ਆਪਣੀ ਫੁੱਲ ਗੋਲੀ ਟਰੈਕਟਰ ਨਾਲ ਵਾਹ ਦਿੱਤੀ। ਕਿਸਾਨ ਨੇ ਆਪਣਾ ਦਰਦ ਦੱਸਿਆ ਕਿ ਬਾਜ਼ਾਰ ਵਿੱਚ ਗੋਭੀ ਇੱਕ ਰੁਪਏ ਪ੍ਰਤੀ ਕਿੱਲੋ ਵੀ ਨਹੀਂ ਵਿਕ ਰਹੀ। ਇਸ ਨਾਲ ਤਾਂ ਫਸਲ ਮੰਡੀ ਲਿਆਉਣ ਦਾ ਖਰਚਾ ਹੀ ਨਹੀਂ ਮੁੜ ਰਿਹਾ। ਇਸ ਲਈ ਫਸਲ ਵਾਹ ਦਿੱਤੀ ਹੈ। ਸੋਸ਼ਲ ਮੀਡੀਆ ਉੱਪਰ ਕਿਹਾ ਜਾ ਰਿਹਾ ਹੈ ਕਿ ਮੋਦੀ ਇਹੀ ਬਿਹਾਰ ਮਾਡਲ ਪੂਰੇ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੇ ਹਨ।
ਖੇਤੀ ਕਾਨੂੰਨਾਂ ਬਾਰੇ ਬੀਜੇਪੀ ਲੀਡਰਾਂ ਦੇ ਵਿਵਾਦਤ ਬਿਆਨ ਆ ਰਹੇ ਹਨ। ਹੁਣ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਅਜਿਹੀ ਹੀ ਬਿਆਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਹੋ ਰਹੀ, ਦਿੱਕਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋ ਰਹੀ ਹੈ, ਜਿਨ੍ਹਾਂ ਦਾ ਮੰਡੀਆਂ 'ਤੇ ਕੰਟੋਰਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਮੰਡੀ ਵੀ ਰਹੇ ਪਰ ਕਿਸਾਨ ਦੇਸ਼ 'ਚ ਜਿੱਥੇ ਚਾਹੁਣ ਆਪਣੀ ਫ਼ਸਲ ਵੇਚਣ।
ਕਿਸਾਨ ਅੰਦੋਲਨ ਦੇ ਅਸਰ ਨੂੰ ਠੱਲ੍ਹਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਗੁਜਰਾਤ 'ਚ ਕੱਛ ਦੇ ਇੱਕ ਦਿਨਾਂ ਦੌਰੇ 'ਤੇ ਹਨ। ਉਹ ਕੱਛ ਦੇ ਕਿਸਾਨਾਂ ਤੋਂ ਇਲਾਵਾ ਗੁਜਰਾਤ ਦੇ ਸਿੱਖਾਂ ਨਾਲ ਵੀ ਮੁਲਾਕਾਤ ਕਰਨਗੇ। ਇੱਥੇ ਪ੍ਰਧਾਨ ਮੰਤਰੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ ਤੇ ਕੱਛ 'ਚ ਕਿਸਾਨਾਂ 'ਤੇ ਕਲਾਕਾਰਾਂ ਨਾਲ ਸੰਵਾਦ ਕਰਨਗੇ। ਭਾਰਤ-ਪਾਕਿਸਤਾਨ ਸਰਹੱਦ ਕੋਲ ਵੱਸੇ ਸਿੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨੇ ਸੰਵਾਦ ਲਈ ਬੁਲਾਇਆ ਹੈ। ਕੱਛ ਜ਼ਿਲ੍ਹੇ ਦੀ ਲਖਪਤ ਤਾਲੁਕਾ 'ਚ ਤੇ ਇਸ ਦੇ ਆਸਪਾਸ ਮਿਲਾਕੇ ਕਰੀਬ 5,000 ਸਿੱਖ ਪਰਿਵਾਰ ਰਹਿੰਦੇ ਹਨ। ਦਰਅਸਲ ਕਿਸਾਨ ਅੰਦੋਲਨ ਵਿੱਚ ਬੀਜੇਪੀ ਨੇ ਨਵੀਂ ਮੁਹਿੰਮ ਛੇੜੀ ਹੋਈ ਹੈ। ਮੋਦੀ ਸਰਕਾਰ ਪਿਛਲੇ ਦਿਨਾਂ ਤੋਂ ਸਿੱਖ ਹਤੈਸ਼ੀ ਹੋਣ ਦਾ ਪ੍ਰਚਾਰ ਕਰਨ ਵਿੱਚ ਜੁਟੀ ਹੋਈ ਹੈ। ਪਹਿਲਾਂ ਦੋ ਕਰੋੜ ਲੋਕਾਂ ਨੂੰ ਰੇਲਵੇ ਵੱਲੋਂ ਈਮੇਲ ਭੇਜ ਕੇ ਮੋਦੀ ਵੱਲੋਂ ਸਿੱਖਾਂ ਲਈ ਕੀਤੇ ਕੰਮ ਗਿਣਵਾਏ ਸੀ।
ਕਿਸਾਨ ਅੰਦੋਲਨ ਬਾਰੇ ਬੀਜੇਪੀ ਲੀਡਰਾਂ ਦੇ ਵਿਵਾਦਤ ਬਿਆਨ ਕਿਸਾਨਾਂ ਦਾ ਗੁੱਸਾ ਹੋਰ ਭੜਕਾ ਰਹੇ ਹਨ। ਹੁਣ ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਅੰਦੋਲਨ ਸਬੰਧੀ ਵਿਵਾਦਪੂਰਨ ਬਿਆਨ ਦਿੱਤਾ ਹੈ। ਕਮਲ ਪਟੇਲ ਦੀ ਇੱਕ ਪ੍ਰੈੱਸ ਕਾਨਫਰੰਸ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਮਸ਼ਰੂਮ ਕਿਹਾ ਹੈ। ਉਨ੍ਹਾਂ ਕਿਹਾ ਕਿ 500 ਕਿਸਾਨ ਯੂਨੀਅਨਾਂ ‘ਮਸ਼ਰੂਮ’ ਵਾਂਗ ਸਾਹਮਣੇ ਆਈਆਂ ਹਨ। ਇਹ ਕਿਸਾਨ ਯੂਨੀਅਨਾਂ ਨਹੀਂ, ਇਹ ਵਿਚੋਲਿਆਂ ਤੇ ਦੇਸ਼ ਵਿਰੋਧੀ ਸੰਗਠਨਾਂ ਨਾਲ ਜੁੜੇ ਲੋਕ ਹਨ। ਉਨ੍ਹਾਂ ਨੂੰ ਵਿਦੇਸ਼ੀ ਤਾਕਤਾਂ ਦੁਆਰਾ ਫੰਡ ਦਿੱਤੇ ਜਾਂਦੇ ਹਨ ਜੋ ਨਹੀਂ ਚਾਹੁੰਦੇ ਕਿ ਦੇਸ਼ ਮਜ਼ਬੂਤਹੋਵੇ।
ਦਿੱਲੀ ਤੇ ਹਰਿਆਣਾ ਨੂੰ ਜੋੜਦੇ ਸਿੰਘੂ ਬਾਰਡਰ ਤੋਂ ਵੱਡੀ ਖਬਰ ਆਈ ਹੈ। ਸਰਕਾਰ ਨੇ ਇੱਥੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬਾਰਡਰ ਦੀ ਸੁਰੱਖਿਆ ਸਖਤ ਕਰਦਿਆਂ ਵਾਧੂ ਬਲ ਤਾਇਨਾਤ ਕੀਤੇ ਹਨ। ਇਸ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦਾ ਕਬਜ਼ਾ ਹੈ।
ਕਿਸਾਨ ਅੰਦੋਲਨ ਕਰਕੇ ਪੈਦਾ ਹੋਏ ਹਾਲਾਤ ਨੂੰ ਵੇਖਦਿਆਂ ਸਰਕਾਰ ਨੇ ਕਿਹਾ ਹੈ ਕਿ ਇਸ ਵਾਰ ਸੰਸਦ ਦਾ ਕੋਈ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ। ਇਸ ਬਾਰੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਲਹਾਦ ਜੋਸ਼ੀ ਨੇ ਕਿਹਾ ਹੈ ਕਿ ਸਾਰੀਆਂ ਪਾਰਟੀਆਂ ਕੋਵਿਡ ਦੇ ਫੈਲਣ ਤੋਂ ਬਚਣ ਲਈ ਸੈਸ਼ਨ ਨੂੰ ਰੱਦ ਕਰਨ ਦੀ ਹਮਾਇਤ ਕਰਦੀਆਂ ਹਨ। ਹੁਣ ਸਿੱਧਾ ਜਨਵਰੀ 'ਚ ਬਜਟ ਸੈਸ਼ਨ ਹੋਏਗਾ। ਦੂਜੇ ਪਾਸੇ ਵਿਰੋਧੀ ਧਿਰਾਂ ਨੇ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਕਰਕੇ ਡਰ ਰਹੀ ਹੈ।ਜੋਸ਼ੀ ਨੇ ਇਸ ਗੱਲ ਦੀ ਪੁਸ਼ਟੀ ਇੱਕ ਪੱਤਰ ਰਾਹੀਂ ਕੀਤੀ ਜੋ ਉਨ੍ਹਾਂ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਜਵਾਬ ਵਜੋਂ ਲਿਖਿਆ ਸੀ। ਚੌਧਰੀ ਨੇ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸੈਸ਼ਨ ਦੀ ਮੰਗ ਕੀਤੀ ਸੀ।
ਕੇਂਦਰ ਸਰਕਾਰ ਮੁੜ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਰਾਜੀ ਹੋ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਅਨੁਸਾਰ, ਖੇਤੀਬਾੜੀ ਕਾਨੂੰਨਾਂ ਦੇ ਹਰ ਬਿੰਦੂ 'ਤੇ ਗੱਲਬਾਤ ਕੀਤੀ ਜਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਕਿਸਾਨਾਂ ਨਾਲ ਸੰਪਰਕ ਵਿੱਚ ਹੈ। ਖੇਤੀਬਾੜੀ ਮੰਤਰੀ ਨੇ ਕਿਹਾ, ‘ਕਿਸਾਨ ਨੇਤਾਵਾਂ ਤੇ ਸਰਕਾਰ ਦਰਮਿਆਨ ਗੱਲਬਾਤ ਜ਼ਰੂਰ ਹੋਵੇਗੀ। ਅਸੀਂ ਕਿਸਾਨਾਂ ਨਾਲ ਸੰਪਰਕ ਵਿੱਚ ਹਾਂ।
ਮੋਦੀ ਸਰਕਾਰ ਲਈ ਹੁਣ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਸਾਬਕਾ ਫੌਜੀ ਵੀ ਕਿਸਾਨਾਂ ਨਾਲ ਡਟ ਗਏ ਹਨ। ਇੱਥੋਂ ਤੱਕ ਕਿ ਸਰਹੱਦਾਂ 'ਤੇ ਡਟੇ ਫੌਜੀਆਂ ਅੰਦਰ ਵੀ ਰੋਸ ਹੈ ਕਿ ਉਨ੍ਹਾਂ ਦੇ ਕਿਸਾਨ ਪਿਓ-ਦਾਦੇ ਠੰਢ ਵਿੱਚ ਦਿੱਲੀ ਦੀ ਹੱਦ ਉੱਪਰ ਰਾਤਾਂ ਕੱਟ ਰਹੇ ਹਨ। ਲੰਘੇ ਦਿਨ ਬਠਿੰਡਾ ਵਿੱਚ ਫੌਜੀ ਜਵਾਨ ਨੇ ਕਿਸਾਨ ਧਰਨੇ ਵਿੱਚ ਸ਼ਾਮਲ ਹੋ ਕੇ ਸਰਕਾਰ ਨੂੰ ਵੰਗਾਰਿਆ। ਹੁਣ ਕਿਸਾਨ ਅੰਦੋਲਨ ਵਿੱਚ ਦਿੱਲੀ ਪੁੱਜੇ ਸਾਬਕਾ ਫੌਜੀਆਂ ਨੇ ਮੈਡਲ ਮੋੜਨ ਦੀ ਧਮਕੀ ਦਿੱਤੀ ਹੈ।
ਕੜਾਕੇ ਦੀ ਠੰਢ ਵਿੱਚ ਵੀ ਲੱਖਾਂ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਪੂਰੇ ਜੋਸ਼ ਨਾਲ ਡਟੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨਾਂ ਦਾ ਅੰਦੋਲਨ ਦਿਨ-ਬ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਹੁਣ ਇਸ ਮੰਗ ਅੜ ਗਏ ਹਨ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ।
ਕਿਸਾਨ ਅੰਦੋਲਨ ਨਾਲ ਜੁੜੀ ਬੁਰੀ ਖਬਰ ਆਈ ਹੈ। ਦਿੱਲੀ ਤੋਂ ਵਾਪਸ ਪਰਤ ਰਹੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਫੇੜਾ ਦੇ ਦੋ ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਬੀਤੀ ਰਾਤ ਪਿੰਡ ਦੇ ਕਿਸਾਨ ਦਿੱਲੀ ਧਰਨੇ ਤੋਂ ਜਦੋਂ ਵਾਪਸ ਆ ਰਹੇ ਸਨ ਤਾਂ ਹਰਿਆਣਾ ਦੇ ਤਰਾਵੜੀ ਕਸਬੇ ਨੇੜੇ ਜੀਟੀ ਰੋਡ 'ਤੇ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਏ ਤੇ ਲਾਭ ਸਿੰਘ ਤੇ ਗੁਰਪ੍ਰੀਤ ਸਿੰਘ ਨਾਮੀ ਦੋ ਕਿਸਾਨਾਂ ਦੀ ਮੌਤ ਹੋ ਗਈ ਤੇ ਕਈ ਕਿਸਾਨ ਜਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਵਧੇਰੇ ਨਾਜ਼ੁਕ ਬਣੀ ਹੋਈ ਹੈ।
ਕਿਸਾਨ ਅੰਦੋਲਨ ਦੇ ਵਿਚਕਾਰ ਅੱਜ ਖੁਰਾਕ ਤੇ ਖਪਤਕਾਰ ਮੰਤਰਾਲੇ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਖੁਰਾਕ ਮੰਤਰਾਲੇ ਦੇ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਮੀਟਿੰਗ ਵਿੱਚ, ਫਸਲਾਂ ਦੀ ਖਰੀਦ, ਸੰਭਾਲ ਤੇ ਵੰਡ ਬਾਰੇ ਪ੍ਰਸ਼ਨ ਪੁੱਛੇ ਜਾਣਗੇ। ਮੰਤਰਾਲੇ ਦੇ ਨਾਲ-ਨਾਲ ਖੁਰਾਕ ਨਿਗਮ ਦੇ ਅਧਿਕਾਰੀ ਵੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ। ਸਰਕਾਰ ਦੀ ਤਰਫੋਂ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਮੁੱਖ ਤੌਰ 'ਤੇ ਕਿਸਾਨਾਂ ਤੋਂ ਕਣਕ ਤੇ ਚੌਲਾਂ ਤੋਂ ਇਲਾਵਾ ਦਾਲਾਂ ਤੇ ਤੇਲ ਬੀਜਾਂ ਦੀਆਂ ਫਸਲਾਂ ਦੀ ਖਰੀਦ ਤੇ ਸਟੋਰ ਕਰਦੀ ਹੈ।
ਇਹ ਬੈਠਕ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਕਮੇਟੀ ਦੀ ਅਗਵਾਈ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਸੰਸਦ ਮੈਂਬਰ ਸੁਦੀਪ ਬੰਦੋਪਾਧਿਆਏ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਇਹ ਮੰਨਿਆ ਜਾਂਦਾ ਹੈ ਕਿ ਕਮੇਟੀ ਦੇ ਅਧਿਕਾਰੀਆਂ ਤੋਂ ਐਮਐਸਪੀ ਬਾਰੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾ ਸਕਦੇ ਹਨ। ਹਾਲਾਂਕਿ, ਸਰਕਾਰ ਦੀ ਤਰਫੋਂ, ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਵਾਰ-ਵਾਰ ਸਪੱਸ਼ਟ ਕਰਦੇ ਆ ਰਹੇ ਹਨ ਕਿ ਸਰਕਾਰ ਹਮੇਸ਼ਾ ਐਮਐਸਪੀ ਬਣਾਈ ਰੱਖੇਗੀ ਤੇ ਇਸ ਨੂੰ ਕਦੇ ਖਤਮ ਨਹੀਂ ਕੀਤਾ ਜਾਵੇਗਾ।
ਕਿਸਾਨਾਂ ਤੇ ਸਰਕਾਰ ਦੇ ਵਿਚ ਜਾਰੀ ਟਕਰਾਅ ਦੇ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਾਨੂੰਨ ਸਮਝਣੇ ਚਾਹੀਦੇ ਹਨ। ਸਰਕਾਰ ਉਨ੍ਹਾਂ ਦੇ ਨਾਲ ਕਿਸੇ ਤਰ੍ਹਾ ਦੀ ਬੇਇਨਸਾਫੀ ਨਹੀਂ ਕਰੇਗੀ। ਗਡਕਰੀ ਨੇ ਕਿਹਾ, 'ਕਿਸਾਨਾਂ ਨੂੰ ਆਕੇ ਕਾਨੂੰਨ ਸਮਝਣੇ ਚਾਹੀਦੇ ਹਨ।' ਗਡਕਰੀ ਨੇ ਕਿਹਾ, 'ਸਾਡੀ ਸਰਕਾਰ ਕਿਸਾਨਾਂ ਦੇ ਪ੍ਰਤੀ ਸਮਰਪਿਤ ਹੈ ਤੇ ਉਨ੍ਹਾਂ ਵੱਲੋਂ ਦਿੱਤੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ। ਸਾਡੀ ਸਰਕਾਰ 'ਚ ਕਿਸਾਨਾਂ ਦੇ ਨਾਲ ਕੋਈ ਵੀ ਅਨਿਆ ਨਹੀਂ ਹੋਵੇਗਾ। ਕੁਝ ਤੱਥ ਹਨ ਜੋ ਇਸ ਅੰਦੋਲਨ ਦਾ ਗਲਤ ਇਸਤੇਮਾਲ ਕਰਕੇ ਇਸ ਨੂੰ ਭਟਕਾਉਣਾ ਚਾਹੁੰਦੇ ਹਨ। ਇਹ ਗਲਤ ਹੈ। ਕਿਸਾਨਾਂ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।'
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪੂਰੇ ਸਿਖਰ 'ਤੇ ਹੈ। ਇਸ ਦੌਰਾਨ ਇਕ ਅੰਦੋਲਨ ਸੋਸ਼ਲ ਮੀਡੀਆ 'ਤੇ ਵੀ ਛਿੜਿਆ ਹੋਇਆ ਹੈ। ਟਵਿਟਰ 'ਤੇ 'ਟਰੈਕਟਰ ਟੂ ਟਵਿਟਰ' ਪੂਰੀ ਤਰ੍ਹਾਂ ਛਾਇਆ ਰਿਹਾ। ਕਿਸਾਨ ਅੰਦੋਲਨ ਨਾਲ ਜੁੜੀ ਇਸ ਮੁਹਿੰਮ ਆਈਟੀ ਖੇਤਰ ਦਾ ਮਾਹਿਰ ਭਵਜੀਤ ਨੂੰ ਚਲਾ ਰਿਹਾ ਹੈ। ਭਵਜੀਤ ਦਾ ਟਵਿਟਰ ਹੈਂਡਲ 'ਟਰੈਕਟਰ ਟੂ ਟਵਿਟਰ' ਫਰਜ਼ੀ ਖਬਰਾਂ ਦੀ ਪਛਾਣ ਤੇ ਝੂਠੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਲਈ ਹੈ।
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ, ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਇੱਕ ਵਾਰ ਫਿਰ ਉਮੀਦ ਜਤਾਈ ਹੈ ਕਿ ਜਲਦੀ ਹੀ ਸਰਕਾਰ ਤੇ ਕਿਸਾਨਾਂ ਵਿੱਚ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੇ ਗ੍ਰਹਿ ਮੰਤਰੀ ਇਸ ਮੁੱਦੇ ‘ਤੇ ਲਗਾਤਾਰ ਵਿਚਾਰ ਵਟਾਂਦਰਾ ਕਰ ਰਹੇ ਹਨ।
ਕਿਸਾਨ ਅੰਦੋਲਨ ਤੇਜ਼ ਹੁੰਦਿਆਂ ਹੀ ਕੇਂਦਰ ਸਰਕਾਰ ਨੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪੰਜਾਬ ਦੇ ਲੀਡਰਾਂ ਨਾਲ ਮੀਟਿੰਗ ਹੋ ਰਹੀ ਹੈ। ਇਸ ਦੌਰਾਨ, ਪੰਜਾਬ ਭਾਜਪਾ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਸ਼ਵਨੀ ਕੁਮਾਰ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਪਹੁੰਚੇ ਹਨ।
ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 100ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। 14 ਦਸੰਬਰ, 1920 ਨੂੰ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਨ ਤੇ ਸਿੱਖਾਂ ਦੀ ਆਵਾਜ਼ ਬਣ ਕੇ ਭਾਈਚਾਰੇ ਦੇ ਮਸਲਿਆਂ ਨੂੰ ਉਭਾਰਨ ਲਈ ਇਸ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਦੌਰਾਨ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਪਹੁੰਚੇ। ਅਕਾਲੀ ਦਲ ਅੱਜ ਕਿਸਾਨਾਂ ਦੇ ਸਮਰਥਨ 'ਚ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਵੀ ਕਰ ਰਹੀ ਹੈ।
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਮ ਲੋਕਾਂ ਤੋਂ ਸਾਥ ਮੰਗਿਆ ਹੈ। ਕਿਸਾਨਾਂ ਨੇ ਅੰਦੋਲਨ ਕਾਰਨ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਲਈ ਮੁਆਫੀ ਮੰਗੀ ਹੈ। ਯੂਨਾਈਟਿਡ ਫਾਰਮਰਜ਼ ਫਰੰਟ ਵੱਲੋਂ ਜਾਰੀ ਪਰਚੇ ਵਿੱਚ ਕਿਹਾ ਗਿਆ ਹੈ ਕਿ ਜੇ ਕਿਸੇ ਮਰੀਜ਼ ਜਾਂ ਜ਼ਰੂਰਤਮੰਦ ਨੂੰ ਕੋਈ ਸਮੱਸਿਆ ਹੈ ਤਾਂ ਤੁਰੰਤ ਸਾਡੇ ਨਾਲ ਸੰਪਰਕ ਕਰੋ। ਇਸ ਪਰਚੇ ਦੀ ਸ਼ੁਰੂਆਤ ਇਸ ਤਰ੍ਹਾਂ ਕੀਤੀ ਗਈ ਹੈ, "ਅਸੀਂ ਕਿਸਾਨ ਹਾਂ, ਲੋਕ ਸਾਨੂੰ ਅੰਨਾਦਾਤਾ ਕਹਿੰਦੇ ਹਨ। ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਉਹ ਸਾਡੇ ਲਈ 3 ਕਾਨੂੰਨ ਦਾ ਤੋਹਫ਼ਾ ਲੈ ਕੇ ਆਏ ਹਨ, ਅਸੀਂ ਕਹਿੰਦੇ ਹਾਂ ਕਿ ਇਹ ਤੋਹਫ਼ਾ ਨਹੀਂ ਸਜ਼ਾ ਹੈ। ਜੇ ਸਾਨੂੰ ਸੌਗਾਤ ਦੇਣੀ ਹੈ, ਤਾਂ ਫਸਲ ਦੀ ਉਚਿਤ ਕੀਮਤ ਦੇਣ ਦੀ ਕਾਨੂੰਨੀ ਗਰੰਟੀ ਦਿਓ। ”
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਆਮ ਲੋਕਾਂ ਤੋਂ ਸਾਥ ਮੰਗਿਆ ਹੈ। ਕਿਸਾਨਾਂ ਨੇ ਅੰਦੋਲਨ ਕਾਰਨ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਲਈ ਮੁਆਫੀ ਮੰਗੀ ਹੈ। ਯੂਨਾਈਟਿਡ ਫਾਰਮਰਜ਼ ਫਰੰਟ ਵੱਲੋਂ ਜਾਰੀ ਪਰਚੇ ਵਿੱਚ ਕਿਹਾ ਗਿਆ ਹੈ ਕਿ ਜੇ ਕਿਸੇ ਮਰੀਜ਼ ਜਾਂ ਜ਼ਰੂਰਤਮੰਦ ਨੂੰ ਕੋਈ ਸਮੱਸਿਆ ਹੈ ਤਾਂ ਤੁਰੰਤ ਸਾਡੇ ਨਾਲ ਸੰਪਰਕ ਕਰੋ। ਇਸ ਪਰਚੇ ਦੀ ਸ਼ੁਰੂਆਤ ਇਸ ਤਰ੍ਹਾਂ ਕੀਤੀ ਗਈ ਹੈ, "ਅਸੀਂ ਕਿਸਾਨ ਹਾਂ, ਲੋਕ ਸਾਨੂੰ ਅੰਨਾਦਾਤਾ ਕਹਿੰਦੇ ਹਨ। ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਉਹ ਸਾਡੇ ਲਈ 3 ਕਾਨੂੰਨ ਦਾ ਤੋਹਫ਼ਾ ਲੈ ਕੇ ਆਏ ਹਨ, ਅਸੀਂ ਕਹਿੰਦੇ ਹਾਂ ਕਿ ਇਹ ਤੋਹਫ਼ਾ ਨਹੀਂ ਸਜ਼ਾ ਹੈ। ਜੇ ਸਾਨੂੰ ਸੌਗਾਤ ਦੇਣੀ ਹੈ, ਤਾਂ ਫਸਲ ਦੀ ਉਚਿਤ ਕੀਮਤ ਦੇਣ ਦੀ ਕਾਨੂੰਨੀ ਗਰੰਟੀ ਦਿਓ। ”
ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਅੰਦੋਲਨ ਲਈ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਉਨ੍ਹਾਂ ਵਿਰੋਧੀ ਧਿਰਾਂ ’ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀ ਸਮੱਸਿਆ ਦੇ ਹੱਲ ਲਈ ਰਾਹ ਵਿੱਚ ਰੁਕਾਵਟਾਂ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਇਸ ਫੈਸਲੇ ‘ਤੇ ਪਹੁੰਚਣ ਨਹੀਂ ਦੇਣਾ ਚਾਹੁੰਦੀਆਂ, ਪਰ ਅਸਲੀ ਕਿਸਾਨ ਲੀਡਰ ਜ਼ਰੂਰ ਕੋਈ ਰਾਹ ਲੱਭਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸਰਕਾਰ ਤੇ ਕਿਸਾਨਾਂ ਦਰਮਿਆਨ ਸਮਝੌਤੇ ਦਾ ਭਰੋਸਾ ਹੈ ਤੇ ਕਿਸਾਨੀ ਅੰਦੋਲਨ ਜਲਦੀ ਹੀ ਖ਼ਤਮ ਹੋ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਵਲ ਅਸਲ ਕਿਸਾਨ ਲੀਡਰ ਹੀ ਅੱਗੇ ਆਉਣਗੇ ਤੇ ਕੋਈ ਰਸਤਾ ਲੱਭਣਗੇ।
ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਅਮਿਤ ਸ਼ਾਹ ਨੇ ਸੰਭਾਲਿਆ ਮੋਰਚਾ, ਹੁਣ ਘੜੀ ਜਾ ਰਹੀ ਨਵੀ ਰਣਨੀਤੀ
ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰਾ ਮਾਮਲਾ ਆਪਣੇ ਹੱਥ ਲੈ ਲਿਆ ਹੈ। ਸ਼ਾਹ ਪਿਛਲੇ ਦੋ ਦਿਨਾਂ ਤੋਂ ਬੇਹੱਦ ਸਰਗਰਮ ਨਜ਼ਰ ਆ ਰਹੇ ਹਨ ਹਨ। ਪਿਛਲੇ 2 ਦਿਨਾਂ ਵਿੱਚ ਸ਼ਾਹ ਨੇ 5 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ। ਅਜੇ ਤੱਕ ਸ਼ਾਹ ਨੇ ਕਿਸਾਨਾਂ ਨਾਲ ਸਿਰਫ ਇੱਕ ਹੀ ਮੁਲਾਕਾਤ ਕੀਤੀ ਹੈ ਪਰ ਹੁਣ ਉਹ ਹਰ ਮਸਲੇ ਨੂੰ ਖੁਦ ਵੇਖ ਰਿਹਾ ਹੈ। ਸੂਤਰਾਂ ਮੁਤਾਬਕ ਸਰਕਾਰ ਹਰ ਰਾਜ ਦੇ ਕਿਸਾਨਾਂ ਲਈ ਵੱਖਰੀ ਰਣਨੀਤੀ ਤਿਆਰ ਕਰ ਰਹੀ ਹੈ।
ਸਰਕਾਰ ਨੇ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਖਾਸ ਰਣਨੀਤੀ ਘੜੀ ਹੈ। ਸਰਕਾਰ ਨੂੰ ਲੱਗਦਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਸ਼ਾਂਤ ਕਰਨਾ ਸਭ ਤੋਂ ਔਖਾ ਹੈ। ਇਸ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਕਿਸਾਨ ਨੇਤਾਵਾਂ ਨਾਲ ਗੱਲ ਕਰਨ ਦੀ ਜ਼ਿੰਮੇਵਾਰੀ ਖੁਦ ਸੰਭਾਲ ਲਈ ਹੈ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੱਖ-ਵੱਖ ਰਾਜਾਂ ਦੀਆਂ ਯੂਨੀਅਨਾਂ ਦੇ ਲੀਡਰਾਂ ਨਾਲ ਗੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ 19ਵੇਂ ਦਿਨ ਕੇਂਦਰ ਸਰਕਾਰ ਖਿਲਾਫ ਰੋਸ ਹੋਰ ਵਧ ਗਿਆ ਹੈ। ਕਿਸਾਨ ਅੱਜ ਦਿੱਲੀ ਦੀਆਂ ਹੱਦਾਂ ’ਤੇ ਭੁੱਖ ਹੜਤਾਲ’ 'ਤੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸਰਕਾਰ ਐਮਐਸਪੀ ‘ਤੇ ਸਭ ਨੂੰ ਗੁੰਮਰਾਹ ਕਰ ਰਹੀ ਹੈ। ਇੱਕ ਪਾਸੇ, ਭਾਜਪਾ ਪ੍ਰਚਾਰ ਕਰ ਰਹੀ ਹੈ ਕਿ ਐਮਐਸਪੀ ਜਾਰੀ ਰਹੇਗੀ। ਦੂਜੇ ਪਾਸੇ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਦਸੰਬਰ ਨੂੰ ਕਿਸਾਨਾਂ ਨਾਲ ਬੈਠਕ ਵਿੱਚ ਕਿਹਾ ਸੀ ਕਿ ਸਰਕਾਰ ਐਮਐਸਪੀ 'ਤੇ ਸਾਰੀਆਂ 23 ਫਸਲਾਂ ਨਹੀਂ ਖਰੀਦ ਸਕਦੀ, ਕਿਉਂਕਿ ਇਸ ‘ਤੇ 17 ਲੱਖ ਕਰੋੜ ਰੁਪਏ ਖਰਚ ਆਉਣਗੇ।
ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਵਿੱਚ ਅੰਦੋਲਨ ਫੈਲਣ ਮਗਰੋਂ ਮੋਦੀ ਸਰਕਾਰ ਆਪਣੇ ਫੈਸਲਿਆਂ ਦੇ ਬਚਾਅ 'ਤੇ ਆ ਗਈ ਹੈ। ਕੇਂਦਰੀ ਮੰਤਰੀਆਂ ਨੇ ਹਮਾਲਵਰ ਰੁਖ ਛੱਡਦਿਆਂ ਅਪੀਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, “ਖੇਤੀਬਾੜੀ ਸੈਕਟਰ ਖਿਲਾਫ ਗਲਤ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹਾਲੀਆ ਸੁਧਾਰ ਭਾਰਤ ਦੇ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਹਨ।
ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ, ‘ਕਿਸੇ ਵੀ ਕੰਮ ਜਾਂ ਅੰਦੋਲਨ’ ਨੂੰ ਲੈ ਕੇ ਜ਼ਿੱਦ 'ਤੇ ਅੜ ਜਾਣ ਨਾਲ ਹੱਲ ਨਹੀਂ ਹੁੰਦਾ। ਹੱਲ ਯਕੀਨੀ ਤੌਰ 'ਤੇ ਮਿਲ-ਬੈਠ ਕੇ ਨਿਕਲਦਾ ਹੈ। ਮੈਂ ਕਿਸਾਨਾਂ ਨੂੰ ਬੇਨਤੀ ਕਰਾਂਗਾ ਕਿ ਭਾਰਤ ਸਰਕਾਰ ਤੁਹਾਡੇ ਨਾਲ ਬੈਠਕ ਕਰਨ ਲਈ ਤਿਆਰ ਹੈ।
ਆਰਐਸਐਸ ਨਾਲ ਸਬੰਧਤ ਸੰਗਠਨ ‘ਸਵਦੇਸ਼ੀ ਜਾਗਰਣ ਮੰਚ’ (SJM) ਨੇ ਖੇਤੀ ਕਾਨੂੰਨਾਂ ਦੀਆਂ ਖ਼ਾਮੀਆਂ ਦੂਰ ਕਰਨ ਲਈ ਕੁਝ ਸੋਧ ਕਰਨ ਦਾ ਸੁਝਾਅ ਦਿੱਤਾ ਹੈ। ਇਸ ਮੰਚ ਵੱਲੋਂ ਪਾਸ ਇੱਕ ਪ੍ਰਸਤਾਵ ਮੁਤਾਬਕ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP-ਐਮਐਸਪੀ) ਦੀ ਗਰੰਟੀ ਦਿੱਤੀ ਜਾਣੀ ਚਾਹੀਦੀ ਹੈ ਤੇ ਇਸ ਮੁੱਲ ਤੋਂ ਘੱਟ ਖ਼ਰੀਦਣ ਨੂੰ ‘ਗ਼ੈਰ-ਕਾਨੂੰਨੀ’ ਐਲਾਨਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਹੈ ਕਿ ਸਰਕਾਰ ਇਹ ਕਾਨੂੰਨ ਪੂਰੀ ਤਰ੍ਹਾਂ ਨੇਕ-ਨੀਅਤ ਨਾਲ ਲੈ ਕੇ ਆਈ ਹੈ।
ਕੇਂਦਰੀ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ, ‘ਹੁਣ ਅੰਦੋਲਨ ਕਰਨ ਦਾ ਕੋਈ ਮਤਲਬ ਨਹੀਂ। ਕਿਸਾਨਾਂ ਨੂੰ ਜ਼ਿੱਦ ਛੱਡਣੀ ਚਾਹੀਦੀ ਹੈ। ਤਿੰਨੇਂ ਕਾਨੂੰਨਾਂ ਵਿੱਚ ਕੋਈ ਕਮੀ ਨਹੀਂ। ਸਰਕਾਰ ਅਗਲੀ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਮੰਨ ਲਈਆਂ ਗਈਆਂ ਹਨ।
ਖੇਤੀ ਕਾਨੂੰਨਾਂ ਵਿਰੁੱਧ 'ਚ ਅੱਜ 14 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਵੱਡੇ ਐਕਸ਼ਨ ਕੀਤੇ ਜਾ ਰਹੇ ਹਨ। ਜਲੰਧਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਓ ਕਰਨ ਲਈ 300 ਤੋਂ ਵੱਧ ਟਰੈਕਟਰ ਲੈ ਕੇ ਜਲੰਧਰ ਵੱਲ ਕੂਚ ਕੀਤਾ ਹੈ। ਕਿਸਾਨਾਂ ਦਾ ਇਹ ਜੱਥਾ ਪ੍ਰਤਾਪਪੁਰਾ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਰਾਵਾਨਾ ਹੋਇਆ ਹੈ।
ਕਿਸਾਨਾਂ ਦਾ ਅੰਦੋਲਨ ਤੇਜ਼ੀ ਫੜ੍ਹਦਾ ਜਾ ਰਿਹਾ ਹੈ। ਅਜਿਹੇ ਵਿੱਚ ਅੱਜ ਖੇਤੀਬਾੜੀ ਮਾਮਲਿਆਂ ਬਾਰੇ ਜੀਓਐਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਅਧਿਕਾਰੀ ਸ਼ਾਮਲ ਹੋਣਗੇ। ਅੱਜ ਕਿਸਾਨ ਅੰਦੋਲਨ ਦਾ 19ਵਾਂ ਦਿਨ ਹੈ। ਅਜਿਹੀ ਸਥਿਤੀ ਵਿੱਚ, ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੰਜਾਬ ਦੀਆਂ 32 ਕਿਸਾਨ ਯੂਨੀਅਨ ਦੇ ਇੱਕ ਰੋਜ਼ਾ ਭੁੱਖ ਹੜਤਾਲ ਦੇ ਫੈਸਲੇ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਜੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕਿਹਾ ਕਿ ਉਹ ਭੁੱਖ ਹੜਤਾਲ ‘ਤੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਜਥੇਬੰਦੀਆਂ ਦੇ ਨਾਲ ਹਾਂ ਪਰ ਅੱਜ ਭੁੱਖ ਹੜਤਾਲ ਨਹੀਂ ਕਰਾਂਗੇ।
ਅਰਵਿੰਦ ਕੇਜੀਰਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, ਕੈਪਟਨ ਜੀ, ਮੈਂ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹਿਆ ਹਾਂ। ਮੈਂ ਦਿੱਲੀ ਦੀ ਸਟੇਡੀਅਮ ਜੇਲ੍ਹ ਨਹੀਂ ਬਣਨ ਦਿੱਤੇ, ਕੇਂਦਰ ਨਾਲ ਲੜਿਆ। ਮੈਂ ਕਿਸਾਨਾਂ ਦਾ ਸੇਵਾਦਾਰ ਬਣ ਕੇ ਉਨ੍ਹਾਂ ਦੀ ਸੇਵਾ ਕਰ ਰਿਹਾ ਹਾਂ।
ਤੁਸੀਂ ਆਪਣੇ ਬੇਟੇ ਦਾ ਈਡੀ ਕੇਸ ਨੂੰ ਮੁਆਫ ਕਰਾਉਣ ਲਈ ਕੇਂਦਰ ਨਾਲ ਸੈਟਿੰਗ ਕਰ ਲਈ। ਕਿਸਾਨਾਂ ਦਾ ਅੰਦੋਲਨ ਵੇਚ ਦਿੱਤਾ? ਕਿਉਂ?
ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਗੋਪਾਲ ਰਾਏ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਭੁੱਖ ਹੜਤਾਲ ‘ਤੇ ਬੈਠੇ ਹਨ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਜੈਸੀਂਹਪੁਰ ਖੇੜਾ ਸਰਹੱਦ (ਰਾਜਸਥਾਨ-ਹਰਿਆਣਾ) ਵਿਖੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, "ਅਸੀਂ ਦਿੱਲੀ ਜਾ ਰਹੇ ਸੀ, ਸਾਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ, ਜਦੋਂ ਕਿਸਾਨ ਜਥੇਬੰਦੀਆਂ ਬੁਲਾਉਣਗੀਆਂ ਤਾਂ ਅਸੀਂ ਨਾਕੇ ਤੋੜ ਦੇਵਾਂਗੇ ਤੇ ਦਿੱਲੀ ਬਾਰਡਰ 'ਤੇ ਜਾਵਾਂਗੇ। 500 ਟਰੈਕਟਰ-ਟਰਾਲੀਆਂ ਆ ਰਹੀਆਂ ਹਨ।"
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਹੈ, "ਅਸੀਂ ਸਰਕਾਰ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ (ਭੁੱਖ ਹੜਤਾਲ ਕਰਕੇ) ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤੇ ਨੂੰ ਤੁਹਾਡੀਆਂ ਗਲਤ ਨੀਤੀਆਂ ਕਾਰਨ ਅੱਜ ਭੁੱਖੇ ਰਹਿਆ ਪੈ ਰਿਹਾ ਹੈ।"
ਪਿਛਲੇ 18 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ (Delhi Border) 'ਤੇ ਨਵੇਂ ਖੇਤੀਬਾੜੀ ਕਾਨੂੰਨਾਂ (Agriculture Laws) ਖਿਲਾਫ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ (Central Government) ਠੱਸ ਤੋਂ ਮੱਸ ਹੁੰਦੀ ਨਜ਼ਰ ਨਹੀਂ ਆ ਰਹੀ। ਸਰਕਾਰ ਦੇ ਇਸ ਰਵਈਏ ਕਰਕੇ ਆਪਣੀ ਮੰਗ ‘ਤੇ ਅੜੇ ਕਿਸਾਨ ਸੰਗਠਨਾਂ (Farmer Unions) ਦੇ ਸਾਰੇ ਪ੍ਰਧਾਨਾਂ ਵਲੋਂ ਸੋਮਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ (Hunger Strike) 'ਤੇ ਜਾਣ ਦਾ ਐਲਾਨ ਕੀਤਾ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸਮੂਹ ਸਮਰਥਕਾਂ ਨੂੰ ਇੱਕ ਦਿਨ ਦਾ ਵਰਤ ਰੱਖਣ ਦੀ ਅਪੀਲ ਵੀ ਕੀਤੀ ਹੈ। ਦੱਸ ਦੇਈਏ ਕਿ ਕਿਸਾਨ ਆਗੂ 14 ਦਸੰਬਰ ਨੂੰ ਇੱਕ ਦਿਨ ਦਾ ਵਰਤ ਰੱਖਣ ਦਾ ਐਲਾਨ ਕੀਤਾ ਹੈ।
ਸੱਤਾਧਿਰ ਬੀਜੇਪੀ ਹੁਣ ਖੇਤੀ ਕਾਨੂੰਨਾਂ ਦੇ ਹਮਾਇਤੀ ਕਿਸਾਨਾਂ ਨੂੰ ਲਾਮਬੰਦ ਕਰ ਰਹੀ ਹੈ। ਰੋਜ਼ਾਨਾ ਬੀਜੇਪੀ ਹਮਾਇਤੀ ਕਿਸਾਨਾਂ ਦੇ ਵਫਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲ ਕੇ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਰਹੇ ਹਨ। ਅੱਜ ਉਤਰਾਖੰਡ ਦੇ ਕੁਝ ਕਿਸਾਨ ਸੰਗਠਨ ਦੇ ਲੀਡਰ ਤੋਮਰ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਪਹੁੰਚ ਰਹੇ ਹਨ। ਇਹ ਕਿਸਾਨ ਆਗੂ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਹਨ। ਇਸ ਸਬੰਧੀ ਖੇਤੀਬਾੜੀ ਮੰਤਰੀ ਨੂੰ ਇੱਕ ਪੱਤਰ ਸੌਂਪਣਗੇ।
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, "ਅੱਜ ਜੇ ਕਿਸਾਨ ਅੰਦੋਲਨ ਦੀ ਆੜ ਹੇਠ ਭਾਰਤ ਨੂੰ ਤੋੜਨ ਵਾਲੇ ਟੁਕੜੇ-ਟੁਕੜੇ ਲੋਕ ਪਿੱਛੇ ਹੋ ਕੇ ਅੰਦੋਲਨ ਦੀ ਮੋਢੇ ਤੋਂ ਗੋਲੀ ਚਲਾਉਣਗੇ ਤਾਂ ਉਨ੍ਹਾਂ ਖਿਲਾਫ ਬਹੁਤ ਸਖਤ ਕਾਰਵਾਈ ਕੀਤੀ ਜਾਵੇਗੀ। ਅਸੀਂ ਇਸ ‘ਤੇ ਕੋਈ ਸਮਝੌਤਾ ਨਹੀਂ ਕਰਾਂਗੇ। " ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਪ੍ਰਮੁੱਖ ਲੋਕ ਅੱਜ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਸਿਰਫ ਵਿਰੋਧ ਕਰਨ ਲਈ ਹੀ ਇਸ ਦਾ ਵਿਰੋਧ ਕਰ ਰਹੇ ਹਨ। ਪਹਿਲਾਂ, ਉਹੀ ਲੋਕ ਇਨ੍ਹਾਂ ਸੁਧਾਰਾਂ ਦੀ ਜ਼ਰੂਰਤ ਮਹਿਸੂਸ ਕਰ ਰਹੇ ਸਨ। ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਿਸਾਨੀ ਲਈ ਖੇਤੀਬਾੜੀ ਕਾਨੂੰਨ ਲਾਭਕਾਰੀ ਹੈ।
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਖੇਤੀਬਾੜੀ ਕਾਨੂੰਨਾਂ ਦੇ ਲਾਭ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਪੂਰੀ ਆਜ਼ਾਦੀ ਮਿਲਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਫਸਲ ਭਾਰਤ ਵਿੱਚ ਕਿਤੇ ਵੀ ਵੇਚੀ ਜਾ ਸਕੇ, ਕੋਈ ਵੀ ਇਸ ਨੂੰ ਨਹੀਂ ਰੋਕ ਸਕੇਗਾ। ਫਸਲ ਤੇ ਕੋਈ ਵੱਖਰਾ ਟੈਕਸ ਨਹੀਂ ਲੱਗੇਗਾ। ਉਨ੍ਹਾਂ ਦੱਸਿਆ, "ਇਸ ਸਾਲ ਭਾਰਤ ਸਰਕਾਰ ਨੇ ਐਮਐਸਪੀ ਅਧੀਨ 60 ਹਜ਼ਾਰ ਕਰੋੜ ਰੁਪਏ ਦਾ ਝੋਨਾ ਖਰੀਦਿਆ, ਜਿਸ ਵਿੱਚੋਂ 60 ਪ੍ਰਤੀਸ਼ਤ ਪੰਜਾਬ ਤੋਂ ਖਰੀਦਿਆ ਗਿਆ।"
ਹਰਿਆਣਾ ਦੀ ਹੱਦ ਨੇੜੇ ਰਾਜਸਥਾਨ ਦੇ ਸ਼ਾਹਜਾਨਪੁਰ ਵਿਖੇ ਕਿਸਾਨਾਂ ਨੇ ਜਾਮ ਲਗਾ ਦਿੱਤਾ ਹੈ। ਕਿਸਾਨਾਂ ਦੀ ਇਸ ਕਾਰਵਾਈ ਨਾਲ ਦਿੱਲੀ-ਜੈਪੁਰ ਹਾਈਵੇ ਜਾਮ ਹੋ ਗਿਆ ਹੈ। ਜਾਮ ਨੂੰ ਵੇਖਦੇ ਹੋਏ ਪੁਲਿਸ ਨੇ ਆਵਾਜਾਈ ਬਦਲਵੇਂ ਰਾਹ 'ਤੇ ਸ਼ੁਰੂ ਕਰਵਾਈ ਹੈ। ਇਸ ਦੇ ਬਾਵਜੂਦ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਹੈ। ਲੋਕ ਫਸੇ ਹੋਏ ਹਨ।
ਕਿਸਾਨਾਂ ਵੱਲੋਂ ਅੰਦੋਲਨ ਤੇਜ਼ ਕਰਨ ਮਗਰੋਂ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਮੁੜ ਵਿਚਾਰ ਕਰਨ ਲਈ ਜੁਟ ਗਏ ਹਨ। ਅੱਜ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਸੋਮਨਾਥ ਨੇ ਕਿਸਾਨਾਂ ਦੇ ਮੁੱਦਿਆਂ ਉੱਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਉਨ੍ਹਾਂ ਨਾਲ ਮੀਟਿੰਗ ਕੀਤੀ।
ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਖੜ੍ਹੋਤ ਵਿਚਾਲੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ, “ਜੇਕਰ ਕਿਸਾਨ ਦੋ ਕਦਮ ਅੱਗੇ ਵਧਦੇ ਹਨ ਤਾਂ ਸਰਕਾਰ ਵੀ ਦੋ ਕਦਮ ਅੱਗੇ ਵਧੇਗੀ ਤੇ ਇਸ ਦਾ ਹੱਲ ਲੱਭਿਆ ਜਾਏਗਾ। ਨਹੀਂ ਤਾਂ ਇਨ੍ਹਾਂ ਲੋਕਾਂ ਨੇ ਸਿਰਫ 60 ਸਾਲ ਰਾਜਨੀਤੀ ਕੀਤੀ ਤੇ ਅੱਜ ਵੀ ਉਹ ਕਿਸਾਨ ਨੂੰ ਵਰਤ ਕੇ ਅੱਗੇ ਵਧਣਾ ਚਾਹੁੰਦੇ ਹਨ। ਅਸੀਂ ਕਿਸਾਨਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਸੰਪਰਕ ਵਿੱਚ ਹਾਂ। ਮੈਨੂੰ ਲੱਗਦਾ ਹੈ ਕਿ ਜਲਦੀ ਹੀ ਅਗਲੀ ਬੈਠਕ ਹੋਵੇਗੀ।”
ਕਿਸਾਨਾਂ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਕੱਲ੍ਹ ਕਿਸਾਨਾਂ ਦੇ ਸਮਰਥਨ ਵਿੱਚ ਰੋਸ ਧਰਨੇ ਲਾਵੇਗੀ ਤੇ ਭੁੱਖ ਹੜਤਾਲ ਕਰੇਗੀ। ਆਮ ਆਦਮੀ ਪਾਰਟੀ ਦੇ ਲੀਡਰ ਗੋਪਾਲ ਰਾਏ ਨੇ ਕਿਹਾ, ‘ਕੱਲ੍ਹ ਦਿੱਲੀ ਦੇ ਆਈਟੀਓ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਦੇ ਅਧਿਕਾਰੀਆਂ, ਵਿਧਾਇਕਾਂ ਤੇ ਕੌਂਸਲਰਾਂ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਿਸਾਨਾਂ ਦੇ ਸਮਰਥਨ ‘ਚ ਭੁੱਖ ਹੜਤਾਲ ਕੀਤੀ ਜਾਏਗੀ। ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਮੱਧ ਪ੍ਰਦੇਸ਼ ਵਿੱਚ ਵੀ ਖੇਤੀ ਕਾਨੂੰਨਾਂ ਖਿਲਾਫ ਬਗਾਵਤ ਉੱਠ ਖੜ੍ਹੀ ਹੈ। ਕੇਂਦਰ ਸਰਕਾਰ ਦੇ ਤਿੰਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਭੋਪਾਲ ਵਿੱਚ ਕਿਸਾਨੀ ਅੰਦੋਲਨ ਤੇਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਸੰਸਦੀ ਹਲਕੇ ਤੋਂ ਦਿੱਲੀ ਲਈ ਪੈਦਲ ਮਾਰਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਨੇ ਵੀ ਕਿਸਾਨਾਂ ਵਿੱਚ ਜਾ ਕੇ ਕਾਨੂੰਨਾਂ ਬਾਰੇ ਦੱਸਣ ਦਾ ਫ਼ੈਸਲਾ ਕੀਤਾ ਹੈ। ਉਧਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਡੀਓ ਕਾਨਫਰੰਸਿੰਗ ਕਿਹਾ, "ਤਿੰਨੇ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਵਿਰੋਧੀ ਪਾਰਟੀਆਂ ਭੰਬਲਭੂਸਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।"
ਕਿਸਾਨ ਹੁਣ ਤਿੰਨੇ ਕਾਨੂੰਨ ਰੱਦ ਕਰਵਾਉਣ ਲਈ ਪੂਰੀ ਤਰ੍ਹਾਂ ਅੜ੍ਹ ਗਏ ਹਨ। ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸੱਕਤਰ, ਹਨਨ ਮੋਲ੍ਹਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਹੀ ਕਿਸਾਨਾਂ ਦੀ ਇੱਕੋ ਮੰਗ ਹੈ। ਉਨ੍ਹਾਂ ਕਿਹਾ ਕਿ ਕੁਝ ‘ਕਾਸਮੈਟਿਕ’ ਸੋਧਾਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਨਹੀਂ ਬਣਾ ਸਕਦੀਆਂ। ਮੱਲ੍ਹਾ, ਜੋ 1980 ਤੋਂ 2009 ਤੱਕ ਲਗਾਤਾਰ ਅੱਠ ਵਾਰ ਲੋਕ ਸਭਾ ਦੇ ਮੈਂਬਰ ਰਹੇ ਹਨ, ਨੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਲਈ ‘ਮੌਤ ਦੀ ਸਜ਼ਾ’ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਸਰਕਾਰ ਇੱਕ ਝਟਕੇ ਵਿੱਚ 70 ਸਾਲ ਪੁਰਾਣੇ ਕਿਰਤ ਕਾਨੂੰਨਾਂ ਨੂੰ ਖਤਮ ਕਰ ਸਕਦੀ ਹੈ ਤਾਂ ਇਨ੍ਹਾਂ ਕਾਨੂੰਨਾਂ ਨੂੰ ਕਿਉਂ ਖ਼ਤਮ ਨਹੀਂ ਕਰ ਸਕਦੀ?
ਕਿਸਾਨ ਅੱਜ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਨ ਜਾ ਰਹੇ ਹਨ। ਵੱਡੀ ਗਿਣਤੀ ਕਿਸਾਨ ਇਕੱਠੇ ਹੋ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਖਬਰ ਏਜੰਸੀ ਏਐਨਆਈ ਅਨੁਸਾਰ, ਰਾਜਸਥਾਨ-ਹਰਿਆਣਾ ਸਰਹੱਦ ਨੇੜੇ ਸ਼ਾਹਜਹਾਂਪੁਰ ਵਿੱਚ ਵੱਡੀ ਗਿਣਤੀ ਕਿਸਾਨ ਇਕੱਠੇ ਹੋ ਰਹੇ ਹਨ। ਇਸ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਵਾਧੂ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਤੇ ਬਹੁ-ਪੱਧਰੀ ਬੈਰੀਕੇਡ ਲਾ ਕੇ ਸੁਰੱਖਿਆ ਵਧਾ ਦਿੱਤੀ ਹੈ।
ਕੇਂਦਰੀ ਮੰਤਰੀ ਤੇ ਬੀਜੇਪੀ ਲੀਡਰ ਮੁਖਤਾਰ ਅੱਬਾਸ ਨਕਵੀ ਨੇ ਕਿਸਾਨ ਇੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੇ ਉਸ ਵੇਲੇ ਜੋ ਸਵਾਲ ਉਠਾਏ ਸੀ, ਜਦੋਂ ਸਰਕਾਰ ਉਨ੍ਹਾਂ ਨੂੰ ਸਵੀਕਾਰ ਰਹੀ ਹੈ ਤਾਂ ਫਿਰ ਦੁਬਿਧਾ ਦਾ ਸਵਾਲ ਹੀ ਕਿੱਥੇ ਉੱਠਦਾ ਹੈ? ਉਨ੍ਹਾਂ ਕਿਹਾ ਕਿ ਸਿਰਫ ਉਨ੍ਹਾਂ ਤਾਕਤਾਂ ਨੇ ਦੁਬਿਧਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ 6 ਸਾਲਾਂ ਤੋਂ ਹਰ ਮੁੱਦੇ 'ਤੇ ਦੇਸ਼ ਵਿੱਚ ਦੁਬਿੱਧਾ ਪੈਦਾ ਕਰ ਰਹੀਆਂ ਹਨ। ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਹੁਣ ਇਹ ਕਿਸਾਨ ਅੰਦੋਲਨ ਨਹੀਂ ਸਗੋਂ ਹੋਰ ਤਾਕਤਾਂ ਇਸ ਨੂੰ ਚਲਾ ਰਹੀਆਂ ਹਨ।
ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਤੋਂ ਸੀਨੀਅਰ ਅਫਸਰ ਵੀ ਬੇਚੈਨ ਹਨ। ਇਸ ਕਰਕੇ ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀਆਈਜੀ ਐਲਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੱਜ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਇਸ ਲਈ ਉਹ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਮਝਦੇ ਹਨ ਕਿ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ।
ਖੇਤੀ ਕਾਨੂੰਨਾਂ ਨੂੰ ਲੈ ਕਿ ਕਿਸਾਨਾਂ ਦੇ ਵਿਰੋਧ ਦੀ ਗੂੰਜ ਹੁਣ ਵਿਦੇਸ਼ਾਂ ਤੱਕ ਹੈ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਦੇ ਸਮਰਥਨ 'ਚ ਸਿੱਖ-ਅਮਰੀਕੀ ਨੌਜਵਾਨਾਂ ਨੇ ਵੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਖਾਲਿਸਤਾਨੀਆਂ (Khalistan) ਨੇ ਮਹਾਤਮਾ ਗਾਂਧੀ ਦੀ ਮੂਰਤੀ ਨਾਲ ਛੇੜਛਾੜ ਕੀਤੀ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕਟ ਨੇ ਮੁੜ ਐਲਾਨ ਕੀਤਾ ਹੈ ਕਿ ਜਦ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਕੀਤੇ ਜਾਂਦੇ, ਕਿਸਾਨ ਇੱਥੋਂ ਨਹੀਂ ਹਿੱਲ਼ਣਗੇ। ਉਨ੍ਹਾਂ ਕਿਹਾ, ‘ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਤਿੰਨ ਖੇਤੀ ਕਾਨੂੰਨਾਂ ਤੇ ਕਿਸਾਨੀ ਦੇ ਸਾਰੇ ਮਸਲਿਆਂ ਬਾਰੇ ਗੱਲਬਾਤ ਕਰਕੇ ਹੱਲ ਕਰਨਾ ਚਾਹੀਦਾ ਹੈ।
ਹਰਿਆਣਾ ਵਿੱਚ ਚਰਖੀ-ਦਾਦਰੀ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਜੋਗਪਾਲ ਨੇ ਪੂਰੇ ਜ਼ਿਲ੍ਹੇ ਵਿੱਚ ਧਾਰਾ-144 ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਕੁਝ ਕਿਸਾਨ ਸੰਗਠਨਾਂ ਦੇ ਸੱਦੇ ‘ਤੇ 12 ਤੋਂ 14 ਦਸੰਬਰ ਤੱਕ ਹੋਣ ਵਾਲੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਜਾਰੀ ਕੀਤੇ ਗਏ ਹਨ।
ਅੱਜ ਸਵੇਰੇ 11 ਵਜੇ ਰਾਜਸਥਾਨ ਦੇ ਸ਼ਾਹਜਹਾਂਪੁਰ ਤੋਂ ਕਿਸਾਨ ਦਿੱਲੀ ਲਈ ਕੂਚ ਕਰਨ ਵਾਲੇ ਹਨ। ਐਤਵਾਰ ਕਿਸਾਨ ਦਿੱਲੀ ਨੂੰ ਸੀਲ ਕਰਨ ਦੀ ਪੂਰੀ ਤਿਆਰੀ ਕਰੀ ਬੈਠੇ ਹਨ। ਪੰਜਾਬ ਤੇ ਹਰਿਆਣਾ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਨਿੱਕਲ ਚੁੱਕਾ ਹੈ। ਉੱਥੇ ਹੀ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ 12 ਦਿਨ ਬਾਅਦ ਖੋਲ੍ਹ ਦਿੱਤਾ ਗਿਆ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਆਪਣੀ ਮੰਗ 'ਤੇ ਅਜੇ ਵੀ ਅੜੇ ਹੋਏ ਹਨ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਬੁੱਧੀਜੀਵੀ ਵਰਗ ਨੇ ਕੇਂਦਰ ਸਰਕਾਰ ਉੱਪਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਘੜਨ ਦਾ ਇਲਾਜ਼ਾਮ ਲਾਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕਿਸਾਨੀ ਨੂੰ ਬਰਬਾਦ ਕਰਨ ਵਾਲੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਨਕਾਰੀ ਹੈ। ਹੁਣ ਜਦੋਂ ਸਰਕਾਰ ਦੇ ਕਾਰਪੋਰਟ ਗੱਠਜੋੜ ਬੇਨਕਾਬ ਹੋਣ ਲੱਗਾ ਹੈ ਤਾਂ ਸਰਕਾਰ ਕਦੇ ਕਿਸਾਨਾਂ ਨੂੰ ਖਾਲਿਸਤਾਨੀ, ਕਦੇ ਅੱਤਵਾਦੀ ਤੇ ਕਦੇ ਮਾਓਵਾਦੀ ਦੱਸ ਰਹੀ ਹੈ।
ਪਿਛੋਕੜ
ਕਿਸਾਨ ਅੰਦੋਲਨ ਨੂੰ ਲੈਕੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ, ਕਿਸਾਨਾਂ ਦੇ ਕੁਝ ਲੀਡਰਾਂ ਨੇ ਇਸ ਅੰਦੋਲ ਨੂੰ ਹਾਈਜੈਕ ਕਰ ਲਿਆ ਹੈ। ਨਕਸਲੀ-ਮਾਉਵਾਦੀ ਤਾਕਤਾਂ ਅੰਦੋਲਨ 'ਤੇ ਹਾਵੀ ਹੋ ਰਹੀਆਂ ਹਨ। ਅਜਿਹੇ 'ਚ ਕਿਸਾਨਾਂ ਨੂੰ ਸਮਝਣਾ ਹੋਵੇਗਾ ਕਿ ਇਹ ਅੰਦੋਲਨ ਉਨ੍ਹਾਂ ਦੇ ਹੱਥੋਂ ਨਿੱਕਲ ਕੇ ਮਾਓਵਾਦੀ ਤੇ ਨਕਸਲੀ ਲੋਕਾਂ ਦੇ ਹੱਥਾਂ 'ਚ ਚਲਾ ਗਿਆ ਹੈ। ਉਨ੍ਹਾਂ ਕਿਹਾ ਅਸੀਂ ਕਿਸਾਨਾਂ ਦੀਆਂ ਪੁਰਾਣੀਆਂ ਗੱਲਾਂ 'ਚੋਂ ਨਿਚੋਲ ਕੱਢ ਕੇ ਦੋ ਉਨ੍ਹਾਂ ਦੇ ਖਦਸ਼ੇ ਨਜ਼ਰ ਆਏ ਉਨ੍ਹਾਂ ਤੇ ਇਕ ਚੰਗਾ ਪ੍ਰਪੋਜ਼ਲ ਦਿੱਤਾ। ਪਰ ਉਸ 'ਤੇ ਵੀ ਕੋਈ ਚਰਚਾ ਕਰਨ ਲਈ ਤਿਆਰ ਨਹੀਂ ਹੈ। ਬਹੁਤ ਹੀ ਨਿਰਾਸ਼ਾਜਨਕ ਸਥਿਤੀ ਹੈ ਕਿ ਮਾਓਵਾਦੀ ਤੇ ਨਕਸਲੀ ਉਨ੍ਹਾਂ ਨੂੰ ਚਰਚਾ ਤੋਂ ਰੋਕ ਰਹੇ ਹਨ।
ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤਕ ਗੱਲਬਾਤ ਕਿਸੇ ਸਿਰੇ ਨਹੀਂ ਲੱਗੀ। ਕਿਸਾਨ ਇਸ ਮੰਗ 'ਤੇ ਅੜੇ ਹੋਏ ਹਨ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਦੂਜੇ ਪਾਸੇ ਕੇਂਦਰ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ।