ਪੜਚੋਲ ਕਰੋ
Advertisement
Punjab News : ਕਿਸਾਨ ਸੰਗਰੂਰ 'ਚ ਭਗਵੰਤ ਮਾਨ ਦੇ ਬੂਹੇ 'ਤੇ ਧਰਨਾ ਦੇ ਰਹੇ ਪਰ ਬਦਲਾਵ ਲੀਡਰਾਂ ਕੋਲ ਉਨ੍ਹਾਂ ਦੀ ਗੱਲ ਸੁਣਨ ਦਾ ਸਮਾਂ ਵੀ ਨਹੀਂ: ਸੁਖਪਾਲ ਖਹਿਰਾ
Punjab News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਕਿਸਾਨਾਂ ਦੇ ਰੋਸ ਪ੍ਰਦਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ।
Punjab News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਕਿਸਾਨਾਂ ਦੇ ਰੋਸ ਪ੍ਰਦਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਗਏ, ਉਨ੍ਹਾਂ ਲਈ ਭੋਜਨ, ਪਖਾਨੇ ਆਦਿ ਦਾ ਪ੍ਰਬੰਧ ਕੀਤਾ। ਹੁਣ ਉਹੀ ਕਿਸਾਨ ਸੰਗਰੂਰ ਵਿੱਚ ਭਗਵੰਤ ਮਾਨ ਦੇ ਬੂਹੇ 'ਤੇ ਬੈਠੇ ਹਨ, ਪਿਛਲੇ 10 ਦਿਨਾਂ ਤੋਂ ਇੱਕ ਕਿਸਾਨ ਦੀ ਮੌਤ ਹੋ ਗਈ ਪਰ ਬਦਲਾਵ ਲੀਡਰਾਂ ਕੋਲ ਉਨ੍ਹਾਂ ਦੀ ਗੱਲ ਸੁਣਨ ਦਾ ਸਮਾਂ ਵੀ ਨਹੀਂ ਹੈ।
During farmers agitation in Delhi @ArvindKejriwal visited them,arranged food,toilets etc for them bcoz of elections in PB. Now same Bku farmers are at doorsteps of @BhagwantMann in Sangrur fr last 10 days & one farmer died but “Badlav”leaders don’t even have time to listen to dem pic.twitter.com/jUcRtg2RuB
— Sukhpal Singh Khaira (@SukhpalKhaira) October 18, 2022
ਇਸ ਦੇ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਸ ਸਮੇਂ ਕਿਸਾਨਾਂ ਦੇ ਹੌਸਲੇ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਟਵੀਟ ਕਰਦੇ ਕਿਹਾ ਸੀ ਕਿ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਕਿਸਾਨਾਂ ਨੇ ਇਸ ਇਤਿਹਾਸਕ ਅੰਦੋਲਨ ਦੌਰਾਨ ਬਹੁਤ ਕੁੱਝ ਸਹਿਣ ਕੀਤਾ ਹੈ। ਗਰਮੀ, ਸਰਦੀ, ਬਾਰਸ਼, ਤੂਫਾਨ ਵਿਚਕਾਰ ਸਾਜਿਸ਼ਾਂ ਨੂੰ ਵੀ ਝੱਲਿਆ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਦੇਸ਼ ਕਿਸਾਨਾਂ ਨੇ ਸਾਨੂੰ ਸਬਕ ਸਿਖਾਇਆ ਹੈ ਕਿ ਸਬਰ ਦੇ ਨਾਲ ਹੱਕ ਦੀ ਲੜਾਈ ਕਿਵੇਂ ਲੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਭਰਾਵਾਂ ਦੇ ਹੌਸਲੇ, ਜਜ਼ਬੇ ਅਤੇ ਕੁਰਬਾਨੀਆਂ ਨੂੰ ਸਲਾਮ ਕਰਦਾ ਹਾਂ।
आज किसान आंदोलन को पूरा एक साल हो गया है। इस ऐतिहासिक आंदोलन ने गर्मी-सर्दी, बरसात-तूफ़ान के साथ अनेक साज़िशों का भी सामना किया।
— Arvind Kejriwal (@ArvindKejriwal) November 26, 2021
देश के किसान ने हम सबको सिखा दिया कि धैर्य के साथ हक़ की लड़ाई कैसे लड़ी जाती है। किसान भाइयों के हौसले, साहस, जज़्बे और बलिदान को मैं सलाम करता हूँ।
ਦੱਸ ਦੇਈਏ ਕਿ ਦੇਸ਼ ਭਰ ਦੇ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਧਰਨਾ ਲਗਾਇਆ ਸੀ। ਕਿਸਾਨ ਅੰਦੋਲਨ ਦੌਰਾਨ 700 ਦੇ ਲਗਭਗ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰੰਤੂ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਰਹੇ। ਅੰਦੋਲਨ 'ਤੇ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਕਿਸਾਨ ਦਿੱਲੀ ਮੋਰਚੇ 'ਚ ਵੱਡੀ ਗਿਣਤੀ ਪੁੱਜਣੇ ਸ਼ੁਰੂ ਹੋ ਗਏ ਸਨ , ਇਸ ਮਗਰੋਂ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਆਈਪੀਐਲ
ਆਟੋ
ਪੰਜਾਬ
Advertisement