Punjab News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਕਿਸਾਨਾਂ ਦੇ ਰੋਸ ਪ੍ਰਦਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਗਏ, ਉਨ੍ਹਾਂ ਲਈ ਭੋਜਨ, ਪਖਾਨੇ ਆਦਿ ਦਾ ਪ੍ਰਬੰਧ ਕੀਤਾ। ਹੁਣ ਉਹੀ ਕਿਸਾਨ ਸੰਗਰੂਰ ਵਿੱਚ ਭਗਵੰਤ ਮਾਨ ਦੇ ਬੂਹੇ 'ਤੇ ਬੈਠੇ ਹਨ, ਪਿਛਲੇ 10 ਦਿਨਾਂ ਤੋਂ ਇੱਕ ਕਿਸਾਨ ਦੀ ਮੌਤ ਹੋ ਗਈ ਪਰ ਬਦਲਾਵ ਲੀਡਰਾਂ ਕੋਲ ਉਨ੍ਹਾਂ ਦੀ ਗੱਲ ਸੁਣਨ ਦਾ ਸਮਾਂ ਵੀ ਨਹੀਂ ਹੈ।