ਮੋਗਾ: ਵੱਖ-ਵੱਖ ਜਥੇਬੰਦੀਆਂ ਵੱਲੋਂ ਮੋਗਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਪੰਜਾਬ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜਿਓ ਸਿਮ, ਰਿਲਾਇੰਸ ਮਾਲ ਅਤੇ ਰਿਲਾਇੰਸ ਪੈਟਰੋਲ ਪੰਪ ਦਾ ਬਾਈਕਾਟ ਕੀਤਾ ਗਿਆ। ਇਸ ਤਹਿਤ ਮੋਗਾ ਵਿੱਚ ਬਣੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਉ ਕੀਤਾ ਗਿਆ।
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਖੁੱਲ੍ਹੀ ਮਠਿਆਈ ਨੂੰ ਲੈ ਕੇ ਅੱਜ ਤੋਂ ਬਦਲੇ ਇਹ ਨਿਯਮ
ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ। ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਇਹ ਤਿੰਨੇ ਬਿੱਲ ਵਾਪਸ ਨਹੀਂ ਲਏ ਜਾਣਗੇ ਉਦੋਂ ਤਕ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ। ਓਧਰ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ