Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ 24 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ।
Farmers Protest: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ 24 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆਈ। ਰਿਪੋਰਟ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ 'ਤੇ ਪਹੁੰਚ ਗਏ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ। ਹਾਲਾਂਕਿ ਡਾਕਟਰਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।
ਉਧਰ, ਸੁਪਰੀਮ ਕੋਰਟ ਨੇ ਵੀ ਵੀਰਵਾਰ ਨੂੰ ਕਿਸਾਨਾਂ ਦੇ ਅੰਦੋਲਨ ਬਾਰੇ ਪਟੀਸ਼ਨ ਉਪਰ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ 70 ਸਾਲਾਂ ਦਾ ਵਿਅਕਤੀ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕਿਹੜਾ ਡਾਕਟਰ ਕਹਿ ਰਿਹਾ ਹੈ ਕਿ ਉਹ ਠੀਕ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਇਹ ਕਿਹੜੇ ਡਾਕਟਰ ਨੇ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਹੇ ਹਨ?
ਸੁਪਰੀਮ ਕੋਰਟ ਨੇ ਕਿਹਾ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਡੱਲੇਵਾਲ ਠੀਕ ਹਨ। ਜਦੋਂ ਉਨ੍ਹਾਂ ਦੀ ਕੋਈ ਜਾਂਚ ਨਹੀਂ ਹੋਈ, ਖੂਨ ਦਾ ਟੈਸਟ ਨਹੀਂ ਹੋਇਆ, ਈਸੀਜੀ ਨਹੀਂ ਕਰਵਾਈ ਗਈ ਤਾਂ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਉਹ ਠੀਕ ਹਨ।
ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ 18 ਦਸੰਬਰ ਨੂੰ ਵੀ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਅਦਾਲਤ ਨੇ ਸੂਬਾ ਸਰਕਾਰ ਨੂੰ ਹਦਾਇਤੀ ਦਿੱਤੀ ਸੀ ਕਿ ਡੱਲੇਵਾਲ ਬਾਰੇ ਢਿੱਲ ਨਾ ਵਰਤੀ ਜਾਏ। ਉਹ ਕਿਸਾਨ ਆਗੂ ਹਨ, ਕਿਸਾਨਾਂ ਦੀਆਂ ਭਾਵਨਾਵਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਏ।