ਪੜਚੋਲ ਕਰੋ

Farmers Protest: ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਪ੍ਰਸਤਾਵ 'ਤੇ ਮੰਥਨ! ਖੇਤੀ ਮਾਹਿਰਾਂ ਤੋਂ ਵੀ ਮੰਗੀ ਰਾਏ

ਇਸ ਪ੍ਰਸਤਾਵ ਮੁਤਾਬਕ ਸਰਕਾਰ ਚਾਰ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇਗੀ ਪਰ ਇਸ ਲਈ ਪੰਜ ਸਾਲ ਦਾ ਕੰਟਰੈਕਟ ਕਰਨਾ ਪਵੇਗਾ। ਹੁਣ ਕਿਸਾਨ ਆਗੂ ਇਸ ਬਾਰੇ ਮੰਥਨ ਕਰ ਰਹੇ ਹਨ। 

Farmers Protest: ਕਿਸਾਨ ਕੇਂਦਰ ਸਰਕਾਰ ਦੇ ਪ੍ਰਸਤਾਵ ਉਪਰ ਮੰਥਨ ਕਰ ਰਹੇ ਹਨ। ਇਸ ਲਈ ਕਿਸਾਨ ਜਥੇਬੰਦੀਆਂ ਆਪਸੀ ਮੀਟਿੰਗਾਂ ਤੋਂ ਇਲਾਵਾ ਖੇਤੀ ਮਾਹਿਰਾਂ ਦੀ ਰਾਏ ਵੀ ਲੈ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਹਰ ਪੱਖ ਤੋਂ ਵਾਚਿਆ ਜਾ ਰਿਹਾ ਹੈ। ਇਸ ਮਗਰੋਂ ਸਾਰਿਆਂ ਦੀ ਸਹਿਮਤੀ ਨਾਲ ਹੀ ਕੋਈ ਫੈਸਲਾ ਲਿਆ ਜਾਏਗਾ। ਦੂਜੇ ਪਾਸੇ ਕਿਸਾਨ ਦਿੱਲੀ ਕੂਚ ਦੀਆਂ ਤਿਆਰੀਆਂ ਵੀ ਜਾਰੀ ਰੱਖ ਰਹੇ ਹਨ। 

ਦਰਅਸਲ ਐਤਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਚੌਥੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਗਿਆ ਹੈ। ਇਸ ਪ੍ਰਸਤਾਵ ਮੁਤਾਬਕ ਸਰਕਾਰ ਚਾਰ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇਗੀ ਪਰ ਇਸ ਲਈ ਪੰਜ ਸਾਲ ਦਾ ਕੰਟਰੈਕਟ ਕਰਨਾ ਪਵੇਗਾ। ਹੁਣ ਕਿਸਾਨ ਆਗੂ ਇਸ ਬਾਰੇ ਮੰਥਨ ਕਰ ਰਹੇ ਹਨ। 

ਇਸ ਦੇ ਨਾਲ ਹੀ ਕਿਸਾਨ ਆਗੂ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਵੀ ਬਣਾ ਰਹੇ ਹਨ। ਕਿਸਾਨਾਂ ਮੁਤਾਬਕ ਇਸ ਸਬੰਧੀ ਖੇਤੀ ਮਾਹਿਰਾਂ ਨਾਲ ਵੀ ਸੰਪਰਕ ਕੀਤਾ ਗਿਆ ਹੈ। ਕਿਸਾਨ ਇਸ ਬਾਰੇ ਸੁਝਾਅ ਲੈ ਰਹੇ ਹਨ ਕਿ ਇਸ ਤਜਵੀਜ਼ ਨੂੰ ਅਪਣਾਉਣ ਤੋਂ ਬਾਅਦ ਭਵਿੱਖ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਇਹ ਨਿਯਮ ਪੂਰੇ ਦੇਸ਼ ਵਿੱਚ ਲਾਗੂ ਹੋਣੇ ਹਨ। ਅਜਿਹੇ 'ਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਕੀਤੀ ਜਾ ਸਕਦੀ। ਇਸ ਲਈ ਇਸ ਪ੍ਰਸਤਾਵ ਨੂੰ ਹਰ ਪੱਖ ਤੋਂ ਘੋਖਿਆ ਜਾ ਰਿਹਾ ਹੈ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਅੱਜ ਤੇ ਭਲਕੇ ਸਰਕਾਰ ਦੀ ਤਜਵੀਜ਼ ’ਤੇ ਵਿਚਾਰ ਕਰਾਂਗੇ। ਇਸ ਦੇ ਨਾਲ ਹੀ ਸਰਕਾਰ ਹੋਰ ਮੰਗਾਂ 'ਤੇ ਵੀ ਵਿਚਾਰ ਕਰੇਗੀ। ਜੇਕਰ ਕੋਈ ਨਤੀਜਾ ਨਾ ਨਿਕਲਿਆ ਤਾਂ 21 ਫਰਵਰੀ ਨੂੰ ਦਿੱਲੀ ਚੱਲੋ ਮਾਰਚ ਜਾਰੀ ਰਹੇਗਾ।

ਦੱਸ ਦਈਏ ਕਿ ਐਤਵਾਰ ਰਾਤ ਚੰਡੀਗੜ੍ਹ ਵਿੱਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇੱਕ ਪ੍ਰਸਤਾਵ ਦਿੱਤਾ ਸੀ। ਪ੍ਰਸਤਾਵ ਅਨੁਸਾਰ, ਕਿਸਾਨਾਂ ਨੂੰ ਦਾਲਾਂ ਸਮੇਤ ਪੰਜ ਫਸਲਾਂ 'ਤੇ ਪੰਜ ਸਾਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੱਤੀ ਗਈ ਸੀ।

ਇਨ੍ਹਾਂ ਫਸਲਾਂ ਵਿੱਚ ਮੱਕੀ, ਕਪਾਹ, ਅਰਹਰ ਤੇ ਉੜਦ ਸ਼ਾਮਲ ਹਨ। ਸਰਕਾਰ ਨੇ ਕਿਹਾ ਹੈ ਕਿ ਇਨ੍ਹਾਂ ਫਸਲਾਂ ਦੀ ਖਰੀਦ ਸਹਿਕਾਰੀ ਸੰਸਥਾਵਾਂ ਜ਼ਰੀਏ ਹੋਏਗੀ। ਇਨ੍ਹਾਂ ਸਹਿਕਾਰੀ ਸੰਸਥਾਵਾਂ ਵਿੱਚ NAFED ਤੇ NCCF ਸ਼ਾਮਲ ਹਨ। ਉਧਰ, ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਦਾਲਾਂ ਆਦਿ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਗੰਭੀਰਤਾ ਦਿਖਾਵੇ ਤਾਂ ਵਿਦੇਸ਼ਾਂ ਤੋਂ ਦਾਲਾਂ ਨਹੀਂ ਮੰਗਵਾਉਣੀਆਂ ਪੈਣਗੀਆਂ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ 'ਤੇ ਵਿਚਾਰ ਕਰ ਰਹੇ ਹਾਂ ਪਰ ਸਾਡੀ ਘੱਟੋ-ਘੱਟ ਸਮਰਥਨ ਮੁੱਲ 'ਤੇ ਸਾਰੀਆਂ ਫਸਲਾਂ ਖਰੀਦਣ ਲਈ ਕਾਨੂੰਨ ਬਣਾਉਣ ਦੀ ਮੰਗ ਬਰਕਰਾਰ ਹੈ। ਸਾਡੀਆਂ 10 ਤੋਂ ਵੱਧ ਮੰਗਾਂ ਹਨ। ਇਨ੍ਹਾਂ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਵੀ ਹੈ। ਸਰਕਾਰ ਨੂੰ ਇਨ੍ਹਾਂ ਮੰਗਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਸ ਮਾਮਲੇ ਨੂੰ ਸਕਾਰਾਤਮਕ ਢੰਗ ਨਾਲ ਅੱਗੇ ਵਧਾਇਆ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget