(Source: ECI/ABP News/ABP Majha)
Farmers Protest: ਤਿਰੰਗਾ ਲਹਿਰਾਉਣ ਪਹੁੰਚੀ ਕੈਬਨਿਟ ਮੰਤਰੀ ਨੂੰ ਟੱਕਰੇ ਕਿਸਾਨ, ਬੋਲੇ...ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਅਜੇ ਨਹੀਂ ਮਿਲੀ
Punjab News: ਬਰਨਾਲਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਪਹੁੰਚੀ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕਾਲੇ ਝੰਡੇ ਦਿਖਾ ਕੇ ਪੰਜਾਬ ਸਰਕਾਰ
Barnala News: ਬਰਨਾਲਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਪਹੁੰਚੀ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕਾਲੇ ਝੰਡੇ ਦਿਖਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਜ਼ਮੀਨੀ ਮੁੱਦੇ ਨੂੰ ਲੈ ਕੇ ਕਿਸਾਨਾਂ ਨੇ ਇਹ ਪ੍ਰਦਰਸ਼ਨ ਕੀਤਾ।
ਇਸ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਬੀਕੇਯੂ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਕੁਲਵੰਤ ਸਿੰਘ ਤੇ ਜਗਰਾਜ ਸਿੰਘ ਨੇ ਕਿਹਾ ਕਿ ਭਾਵੇਂ ਅੱਜ ਦੇਸ਼ ਦਾ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਪਰ ਆਮ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਅਜੇ ਤੱਕ ਨਹੀਂ ਮਿਲੀ। ਇਸ ਕਾਰਨ ਅੱਜ ਉਨ੍ਹਾਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਰਨੇ ਦਾ ਮੁੱਖ ਕਾਰਨ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿੱਚ ਜ਼ਮੀਨੀ ਵਿਵਾਦ ਹੈ ਜਿੱਥੇ ਆਮ ਕਿਸਾਨਾਂ ਦੀਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ। ਇਸ ਲਈ ਉਨ੍ਹਾਂ ਦੀ ਜਥੇਬੰਦੀ ਇਸ ਜ਼ਮੀਨ ਨੂੰ ਇਨਸਾਫ਼ ਦਿਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਇਸ ਸਬੰਧੀ ਆਮ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਮੰਗ ਨਾ ਮੰਨੀ ਗਈ ਤਾਂ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਧਰਨੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਮੁੱਦੇ ’ਤੇ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਸਰਕਾਰ ਨਾਲ ਰਾਬਤਾ ਰੱਖਦੀਆਂ ਹਨ। ਉਨ੍ਹਾਂ ਧਰਨਾਕਾਰੀ ਕਿਸਾਨ ਜਥੇਬੰਦੀ ਨੂੰ ਸਰਕਾਰ ਨਾਲ ਬੈਠ ਕੇ ਮਸਲਾ ਹੱਲ ਕਰਨ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।