ਪੰਜਾਬ ਦੇ ਵਿਧਾਇਕਾਂ ਵੀ ਤੋਰੇ ਦਿੱਲੀ ਵੱਲ ਟਰੈਕਟਰ, ਕਿਸਾਨਾਂ ਦੀ ਹਮਾਇਤ ਦਾ ਐਲਾਨ
ਏਬੀਪੀ ਸਾਂਝਾ | 26 Nov 2020 04:02 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਜੰਤਰ-ਮੰਤਰ ਦਿੱਲੀ ਵਿਖੇ ਇੱਕ ਧਰਨਾ ਦਿੱਤਾ ਸੀ।
ਚੰਡੀਗੜ੍ਹ: ਕੇਂਦਰ ਖਿਲਾਫ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹੁਣ ਪੰਜਾਬ ਦੇ ਕਈ ਕਾਂਗਰਸੀ ਵਿਧਾਇਕਾਂ ਦਾ ਸਾਥ ਮਿਲਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਦੇ ਸਮਰਥਣ ‘ਚ ਮੈਦਾਨ ਵਿੱਚ ਉੱਤਰੇ ਵਿਧਾਇਕ ਕੌਮੀ ਰਾਜਧਾਨੀ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹਿੱਸਾ ਲੈਣ ਲਈ ਦਿੱਲੀ ਲਈ ਰਵਾਨਾ ਹੋਏ ਹਨ। ਪਾਰਟੀ ਸੂਤਰਾਂ ਨੇ ਅਧਿਕਾਰਤ ਤੌਰ 'ਤੇ ਕਿਹਾ ਹੈ ਕਿ ਪ੍ਰਦੇਸ਼ ਕਾਂਗਰਸ ਵੱਲੋਂ ਵਿਧਾਇਕਾਂ ਨੂੰ ਕੋਈ ਵੀ ਫਰਮਾਨ ਜਾਰੀ ਨਹੀਂ ਕੀਤਾ ਗਿਆ। ਦਿੱਲੀ ਆ ਰਹੇ ਪਾਰਟੀ ਦੇ ਸੀਨੀਅਰ ਵਿਧਾਇਕ ਰਾਜਾ ਵੜਿੰਗ ਨੇ ਕਿਹਾ, "ਇਸ ਸਮੇਂ ਰਾਜਨੀਤਕ ਪਾਰਟੀਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਨ।" ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਜੰਤਰ-ਮੰਤਰ ਦਿੱਲੀ ਵਿਖੇ ਇੱਕ ਧਰਨਾ ਦਿੱਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904