Farmers Protest: ਕਿਸਾਨਾਂ 'ਤੇ ਐਕਸ਼ਨ ਮਗਰੋਂ ਹਾਈਕੋਰਟ ਵੱਲੋਂ ਡੀਜੀਪੀ ਤਲਬ, ਕਿਸਾਨ ਲੀਡਰ ਕਰਨਗੇ ਵੱਡਾ ਐਲਾਨ
ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਨੂੰ ਬਲਡੋਜ਼ਰਾਂ ਨਾਲ ਕੁਚਲਣ ਤੇ ਕਿਸਾਨ ਲੀਡਰਾਂ ਦੀ ਗ੍ਰਿਫਤਾਰੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਿਸਾਨ ਲੀਡਰਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ

Farmers Protest: ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਨੂੰ ਬਲਡੋਜ਼ਰਾਂ ਨਾਲ ਕੁਚਲਣ ਤੇ ਕਿਸਾਨ ਲੀਡਰਾਂ ਦੀ ਗ੍ਰਿਫਤਾਰੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਿਸਾਨ ਲੀਡਰਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਪੰਜਾਬ ਦੇ ਡੀਜੀਪੀ ਆਪਣਾ ਸਪਸ਼ਟੀਕਰਨ ਦੇਣਗੇ। ਹਾਈਕੋਰਟ ਵੱਲੋਂ ਇਹ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਦਾਇਰ ਪਟੀਸ਼ਨ ਉਪਰ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹੋ ਰਹੀ ਹੈ। ਡੀਜੀਪੀ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ 21 ਮਾਰਚ ਨੂੰ ਇੱਕ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਡੱਲੇਵਾਲ 117 ਦਿਨਾਂ ਤੋਂ ਮਰਨ ਵਰਤ 'ਤੇ ਸਨ। ਉਨ੍ਹਾਂ ਨੂੰ ਕੈਂਸਰ ਹੈ। 19 ਮਾਰਚ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ। ਪੁਲਿਸ ਵੱਲੋਂ 400 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੇ ਅਦਾਲਤ ਵਿੱਚ 50 ਕਿਸਾਨਾਂ ਦੇ ਨਾਵਾਂ ਦੀ ਸੂਚੀ ਵੀ ਸੌਂਪੀ ਸੀ। ਇਸ ਸਬੰਧੀ ਅੱਜ ਹਾਈਕੋਰਟ ਦਾ ਕੋਈ ਫੈਸਲਾ ਆ ਸਕਦਾ ਹੈ।
ਉਧਰ, ਪੰਜਾਬ ਪੁਲਿਸ ਨੇ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਸ਼ਿਫਟ ਕਰ ਦਿੱਤਾ ਹੈ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਸਮੇਤ ਹੋਰ ਕਿਸਾਨਾਂ ਨੂੰ ਵੀ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਦੂਜੇ ਪਾਸੇ ਅੰਦੋਲਨਕਾਰੀ ਸੰਗਠਨਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਨੇ ਅੱਜ ਮੋਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। ਕਿਸਾਨ ਆਗੂ ਅਗਲੀ ਰਣਨੀਤੀ ਬਾਰੇ ਐਲਾਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
