Punjab News: ਅਬੋਹਰ ਦੇ ਨਾਲ ਲਗਦੀ ਮਲੂਕਾ ਮਾਇਨਰ ਵਿੱਚ ਪਾੜ ਪੈ ਗਿਆ ਜਿਸ ਤੋਂ ਬਾਅਦ ਪਾਣੀ ਆਲੇ-ਦੁਆਲੇ ਦੇ ਖੇਤਾਂ ਵਿੱਚ ਚਲਾ ਗਿਆ ਜਿਸ ਨਾਲ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤੋਂ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਬਾਬਤ ਕਿਸਾਨਾਂ ਦਾ ਕਹਿਣਾ ਹੈ ਕਿ ਨਹਿਰ ਦੀ ਨਾਂ ਤਾਂ ਵੇਲੇ ਸਿਰ ਸਫਾਈ ਹੈ ਤੇ ਨਾ ਹੀ ਇਸ ਦੀ ਮੁਰੰਮਤ ਵੱਲ ਧਿਆਨ ਦਿੱਤਾ ਗਿਆ ਹੈ ਜਿਸ ਕਾਰਨ ਨਹਿਰ ਪਾੜ ਪਿਆ ਹੈ ਤੇ ਉਨ੍ਹਾਂ ਦੀ ਫ਼ਸਲ ਤਬਾਹ ਹੋ ਗਈ।
ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਦਰੱਖਤ ਪੁੱਟ ਕੇ ਨਹਿਰ ਵਿੱਚ ਸੁੱਟ ਦਿੱਤੇ ਗਏ ਤੇ ਆਸੇ ਪਾਸੇ ਤੋਂ ਮਿੱਟੀ ਚੁੱਕ ਕੇ ਨਹਿਰ ਵਿੱਚ ਬੰਨ ਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ ਕਿਸਾਨਾਂ ਨੇ ਗੁੱਸੇ ਵਿੱਚ ਆ ਕੇ ਨਹਿਰ ਨੂੰ ਬੰਨ੍ਹ ਲਾਉਣ ਦਾ ਕੰਮ ਰੁਕਵਾ ਦਿੱਤਾ ਹੈ।
ਪਹਿਲਾਂ ਮੁਆਵਜ਼ਾ ਦਿੱਤਾ ਜਾਵੇ ਫਿਰ ਲੱਗੇਗਾ ਬੰਨ੍ਹ
ਕਿਸਾਨਾਂ ਨੇ ਤਰਕ ਦਿੱਤਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ ਇਸ ਤੋਂ ਬਾਅਦ ਹੀ ਉਹ ਨਹਿਰ ਨੂੰ ਬੰਨ੍ਹ ਲਾਉਣ ਦੇਣਗੇ। ਉਨ੍ਹਾਂ ਇਸ ਮੌਕੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਤੇ ਵਾਅਦਾਖ਼ਿਲਾਫ਼ੀ ਨੂੰ ਲੈ ਸਰਕਾਰ ਖ਼ਿਲਾਫ਼ ਨਰਾਜ਼ਗੀ ਜ਼ਾਹਰ ਕੀਤੀ।
ਇਹ ਵੀ ਪੜ੍ਹੋ: 40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ ਗਿਆ ਬਲਾਤਕਾਰੀ ਰਾਮ ਰਹੀਮ, ਵਿਰੋਧ ਦੇ ਬਾਵਜੂਦ ਠਾਠ ਰਿਹੈ ਰਾਮ ਰਹੀਮ
ਇਸ ਮੌਕੇ ਨਹਿਰ ਨੂੰ ਬੰਨ੍ਹ ਲਾਉਣ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਰਖੱਤ ਪੁੱਟ ਕੇ ਨਹਿਰ ਵਿੱਚ ਨਹੀਂ ਸੁੱਟੇ ਗਏ ਕਿਸਾਨਾਂ ਵੱਲੋਂ ਬੇਬੁਨਿਆਦ ਇਲਜ਼ਾਮ ਲਾਏ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਉੱਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦਾ ਦੋਸ਼ ਵੀ ਲਾਇਆ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਬੰਨ੍ਹ ਲਾਉਣ ਤੋਂ ਰੋਕਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।