Farmer Protest in Amritsar: ਕਿਸਾਨਾਂ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ, ਭਾਰਤ ਬੰਦ ਨੂੰ ਸ਼ਾਤਮਈ ਢੰਗ ਨਾਲ ਕਾਮਯਾਬ ਬਣਾਉਣ ਲਈ ਕੀਤੀ ਅਪੀਲ
ਏਬੀਪੀ ਸਾਂਝਾ | 05 Dec 2020 12:49 PM (IST)
ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿਖੇ ਦੇ ਟੋਲ ਨਾਕਿਆਂ ਅਤੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ। ਸ਼ਨੀਵਾਰ ਨੂੰ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਸਮੇਤ ਅੰਬਾਨੀ-ਅਡਾਨੀ ਦੇ ਪੁਤਲੇ ਸਾੜੇ ਗਏ।
ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਦੇ ਖਿਲਾਫ ਸੰਘਰਸ਼ (Farmers protest) ਕਰ ਰਹੇ ਕਿਸਾਨਾਂ ਵੱਲੋਂ ਪੰਜਾਬ 'ਚ ਵੀ ਸੰਘਰਸ਼ ਨੂੰ ਉਸੇ ਰਫ਼ਤਾਰ ਨਾਲ ਚਲਾਇਆ ਜਾ ਰਿਹਾ ਹੈ, ਜਿਸ ਰਫ਼ਤਾਰ ਨਾਲ ਇਸ ਦੀ ਸ਼ੁਰੂਆਤ ਸਤੰਬਰ ਮਹੀਨੇ 'ਚ ਕੀਤੀ ਗਈ ਸੀ। ਬੇਸ਼ੱਕ ਕੇੰਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਗੱਲਬਾਤ ਦਾ ਦੌਰ ਜਾਰੀ ਹੈ ਅਤੇ ਉਨ੍ਹਾਂ ਵਲੋਂ ਕਿਸਾਨਾਂ ਨੂੰ ਮਨਾਉਣ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸਾਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਤੇ ਅੜਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਕਿਸਾਨ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ, ਜਿਸ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਅਦਾਰਿਆਂ ਦੇ ਮੁਖੀ ਅਡਾਨੀ ਅਤੇ ਅੰਬਾਨੀ ਦੇ ਪੁਤਲੇ ਸਾੜੇ ਜਾ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿਖੇ ਦੇ ਟੋਲ ਨਾਕਿਆਂ ਅਤੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ। ਸ਼ਨੀਵਾਰ ਨੂੰ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਸਮੇਤ ਅੰਬਾਨੀ-ਅਡਾਨੀ ਦੇ ਪੁਤਲੇ ਸਾੜੇ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਖੇਤੀ ਕਾਨੂੰਨਾਂ 'ਚ ਸੋਧ ਕਰਕੇ ਇਨ੍ਹਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਸ਼ਰਤ 'ਤੇ ਮਨਜ਼ੂਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕਿਸਾਨ ਸਿਰਫ ਉਦੋਂ ਹੀ ਆਪਣਾ ਅੰਦੋਲਨ ਵਾਪਸ ਲੈਣਗੇ ਜਦੋਂ ਇਹ ਤਿੰਨੇ ਖੇਤੀ ਕਾਨੂੰਨ ਕੇਂਦਰ ਸਰਕਾਰ ਰੱਦ ਕਰੇਗੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਟੈਕਸ ਜੰਡਿਆਲਾ ਗੁਰੂ ਅਤੇ ਰੇਲਵੇ ਸਟੇਸ਼ਨ ਨਜਦੀਕ ਵੀ ਪੁਤਲੇ ਸਾੜੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਅੱਠ ਦਸੰਬਰ ਦੇ ਭਾਰਤ ਬੰਦ (Bharat Band) ਨੂੰ ਸਫਲ ਬਣਾਉਣ ਦੀ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨਗੇ ਅਤੇ ਲੋਕ ਇਸ ਦੇਸ਼ਵਿਆਪੀ ਬੰਦ ਨੂੰ ਸਫਲ ਬਣਾਉਣ 'ਚ ਸਹਿਯੋਗ ਦੇਣਗੇ। Farmers Protest Update: ਅੱਜ ਆਰ-ਪਾਰ ਦੀ ਲੜਾਈ ਲੜਣਗੇ ਕਿਸਾਨ, ਸਿਰਫ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੋਏਗੀ ਕੇਂਦਰ ਨਾਲ ਗੱਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904