Barnala news: ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਕੱਢਿਆ ਗੁੱਸਾ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਧਰਨਾਕਾਰੀ ਕਿਸਾਨਾਂ ਨੇ ਦੱਸਿਆ ਕਿ ਅੱਜ ਬਰਨਾਲਾ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਉਂਕਿ ਪੰਜਾਬ ਅਤੇ ਦੇਸ਼ ਭਰ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
Barnala news: ਬਰਨਾਲਾ 'ਚ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਅਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਹੋਏ ਅੱਤਿਆਚਾਰ ਕਰਕੇ ਸਰਕਾਰ ਵਿਰੁੱਧ ਗੁੱਸਾ ਕੱਢਿਆ।
ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਕਿਸਾਨਾਂ ਨੇ ਦੱਸਿਆ ਕਿ ਅੱਜ ਬਰਨਾਲਾ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਉਂਕਿ ਪੰਜਾਬ ਅਤੇ ਦੇਸ਼ ਭਰ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Waris Punjab De: ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ, ਜਾਣੋ ਵਜ੍ਹਾ
ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਜਾਣ ਲਈ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਨ, ਜਿੱਥੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨੂੰ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ। ਇਸ ਦੇ ਮੱਦੇਨਜ਼ਰ ਸਾਂਝੇ ਕਿਸਾਨ ਮੋਰਚਾ ਨੇ ਗੈਰ-ਸਿਆਸੀ ਸਾਧਨਾਂ ਰਾਹੀਂ ਅੱਜ ਦੇਸ਼ ਭਰ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ।
ਇਸ ਦੇ ਚਲਦਿਆਂ ਅੱਜ ਬਰਨਾਲਾ ਦੀ ਅਨਾਜ ਮੰਡੀ ਤੋਂ ਰੋਸ ਮਾਰਚ ਕੱਢ ਕੇ ਕਚਰੀ ਚੌਂਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਪਿੰਡ-ਪਿੰਡ ਜਾ ਕੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Sarwan singh pandher arrest: ਤਮਿਲਨਾਡੂ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।