ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ‘ਚ ਕਿਸਾਨਾ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਅਸਰ ਪੂਰਨ ਤੌਰ ‘ਤੇ ਦੇਖਣ ਨੂੰ ਮਿਲਿਆ। ਉੱਥੇ ਹੀ ਗੁਰਦਾਸਪੁਰ ਦੇ ਸ਼ਹਿਰ ਬਟਾਲਾ ‘ਚ ਕਿਸਾਨ ਜਥੇਬੰਦੀ ‘ਮਾਝਾ ਕਿਸਾਨ ਸੰਗਰਸ਼ ਕਮੇਟੀ‘ ਤੇ ‘ਆੜਤੀ ਯੂਨੀਅਨ‘ ਵੱਲੋਂ ਬਟਾਲਾ ਦੇ ਬਾਜ਼ਾਰ ‘ਚ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਬਟਾਲਾ ਸ਼ਹਿਰ ਦੇ ਮੁੱਖ ਚੌਕ ਅੰਮ੍ਰਿਤਸਰ-ਪਠਾਨਕੋਟ ‘ਚ ਚੱਕਾ ਜਾਮ ਕਰ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਦੇ ਧਰਨੇ ‘ਚ ਵੱਖ-ਵੱਖ ਲੋਕਾਂ ਵੱਲੋਂ ਸਮਰਥਨ ਕੀਤਾ ਗਿਆ। ਦੱਸ ਦਈਏ ਕਿ ਕਿਸਾਨਾਂ ਨੂੰ ਮੈਡੀਕਲ ਐਸੋਸੀਏਸ਼ਨ ਤੇ ਆਂਗਣਵਾੜੀ ਯੂਨੀਅਨ ਸਣੇ ਨੌਜਵਾਨ ਵਿਦਿਆਰਥੀ ਵਰਗ ਵੀ ਸਮਰਥਨ ‘ਚ ਆਏ। ਇਸ ਦੌਰਾਨ ਇਹ ਸਾਮਣਾ ਕੇਂਦਰ ਖਿਲਾਫ ਪ੍ਰਦਰਸ਼ਨ ‘ਚ ਬੈਠੇ। ਇਨ੍ਹਾਂ ਸਭ ਵਰਗਾਂ ਦੇ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਕਿਸਾਨੀ ‘ਤੇ ਨਿਰਭਰ ਕਰਦਾ ਹੈ ਤੇ ਜੇਕਰ ਕਿਸਾਨ ਖੁਸ਼ਹਾਲ ਹੈ ਤਾਂ ਹੀ ਪੰਜਾਬ ਖੁਸ਼ਹਾਲ ਹੈ।

ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਖੇਤੀ ਬਿੱਲ ਰੱਦ ਕਰਵਾਉਣ ਤੇ ਕੇਂਦਰ ਨੂੰ ਆਪਣੇ ਫੈਸਲੇ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਉਹ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਉਨ੍ਹਾਂ ਨੂੰ ਦਿੱਲੀ ਦਾ ਰੁੱਖ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ। ਇਸ ਦੇ ਨਾਲ ਹੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਵੀ ਬਟਾਲਾ ਦੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੇਧੀਨੰਗਲ ਦੀ ਅਗਵਾਈ ਵਿਚ ਧਰਨਾ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ਜੰਮੂ-ਕਸ਼ਮੀਰ ਤੇ ਹਿਮਾਚਲ ਨੂੰ ਜਾਣ ਵਾਲੇ ਮੁੱਖ ਮਾਰਗਾਂ ‘ਤੇ ਚੱਕਾ ਜਾਮ ਕੀਤਾ।

ਖੇਤੀ ਬਿੱਲਾਂ 'ਤੇ ਹਰਸਮਿਰਤ ਬਾਦਲ ਦਾ ਸਟੈਂਡ ਨਹੀਂ ਸਪਸ਼ਟ, ਅੱਜ ਫਿਰ ਕਿਹਾ ਕਿਸਾਨਾਂ ਦੇ ਸ਼ੰਕੇ ਦੂਰ ਨਹੀਂ ਹੋਏ

ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਉਹ ਖੁਦ ਕਿਸਾਨ ਹਨ ਤੇ ਅਕਾਲੀ ਪਾਰਟੀ ਹਮੇਸ਼ਾ ਕਿਸਾਨੀ ਨਾਲ ਹੈ ਤੇ ਅੱਜ ਅਕਾਲੀ ਦਲ ਵੱਲੋਂ ਪੂਰੇ ਪੰਜਾਬ ‘ਚ ਅੰਦੋਲਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾ ਹਿਤਾਂ ਲਈ ਅਕਾਲੀ ਹਰ ਲੜਾਈ ਤੇ ਕੁਰਬਾਨੀ ਲਈ ਹਮੇਸ਼ਾ ਤਿਆਰ ਹੈ।

Farmer Protest: ਪੰਜਾਬ 'ਚ ਰੇਲ ਜਾਮ, ਸੜਕਾਂ 'ਤੇ ਕਿਸਾਨ, ਜਾਣੋ- ਭਾਰਤ ਬੰਦ ਬਾਰੇ 10 ਵੱਡੀਆਂ ਗੱਲਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904