ਲੁਧਿਆਣਾ: ਪੰਜਾਬ ਸਣੇ ਹਰਿਆਣਾ ਤੇ ਪੂਰੇ ਦੇਸ਼ ‘ਚ ਕਿਸਾਨਾਂ ਵਲੋਂ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹਾਲ ਹੀ ‘ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਬਿੱਲਾਂ ਨੂੰ ਕਿਸਾਨਾਂ ਵਲੋਂ ਕਾਲਾ ਕਾਨੂੰਨ ਕਿਹਾ ਗਿਆ ਹੈ। ਜਿੱਥੇ ਇਸ ਪ੍ਰਦਰਸ਼ਨ ਨੂੰ ਵੱਖ-ਵੱਖ ਪਾਰਟੀਆਂ ਤੇ ਯੂਨੀਅਨਾਂ ਦਾ ਸਾਥ ਮਿਲੀਆ ਉੱਥੇ ਹੀ ਕਿਸਾਨਾਂ ਨੂੰ ਪਹਿਲੀ ਵਾਰ ਇਸ ਹੱਦ ਤੱਕ ਪੰਜਾਬੀ ਕਲਾਕਾਰਾਂ ਦਾ ਸਾਥ ਮਿਲੀਆ।


ਕਿਸਾਨਾਂ ਦਾ ਇਹ ਪ੍ਰਦਰਸ਼ਨ ਲੁਧਿਆਣਾ ‘ਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਗਿਆ। ਇਸ ਧਰਨੇ ਵਿੱਚ ਪੰਜਾਬੀ ਦੇ ਉੱਘੇ ਗਾਇਕ ਦੀਪ ਢਿੱਲੋਂ ਮੌਜੂਦ ਸੀ। ਦੀਪ ਢਿੱਲੋਂ ਨੇ ਕਿਸਾਨਾਂ ਦੇ ਪੱਖ ਦੇ ਵਿੱਚ ਗੀਤ ਗਾਇਆ ਤੇ ਨਾਲ ਹੀ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਕਿਸਾਨ ਦੀਆਂ ਹੀ ਗੱਲਾਂ ਹੁੰਦੀਆਂ ਨੇ, ਕਿਸਾਨ ‘ਤੇ ਹੀ ਗੀਤ ਲਿਰਖੇ ਜਾਂਦੇ ਨੇ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਕਿਸਾਨਾਂ ‘ਤੇ ਹੀ ਨਿਰਭਰ ਹੈ। ਇਸ ਲਈ ਅੱਜ ਅਸੀਂ ਸਾਰੇ ਪੰਜਾਬ ਦੇ ਸਿੰਗਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਾਂ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਅਸੀਂ ਇਹ ਧੱਕਾ ਨਹੀਂ ਹੋਣ ਦੇਵਾਂਗੇ। ਨਾਲ ਹੀ ਉਸ ਨੇ ਕਿਹਾ ਕਿ ਉਹ ਸਿੰਗਰ ਤੋਂ ਪਹਿਲਾਂ ਇੱਕ ਕਿਸਾਨ ਹੈ।

Farmers protest: ਗੁਰਦਾਸਪੁਰ ‘ਚ ਕਿਸਾਨਾਂ ਨੂੰ ਮਿਲੀਆ ਹਰ ਵਰਗ ਦੇ ਲੋਕਾਂ ਦਾ ਸਾਥ, ਜਾਣੋ ਕਿਸ ਨੇ ਕੀ ਕਿਹਾ

ਇਸ ਦੇ ਨਾਲ ਹੀ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਮੀਕਾ ਨੇ ਕਿਹਾ ਕੀ ਉਨ੍ਹਾਂ ਦੇ ਪਿੰਡ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹੱਕ ਲਈ ਧਰਨਾ ਲਾਇਆ ਹੈ। ਕਿਸਾਨਾਂ ਨਾਲ ਜੁੜੀਆਂ ਜਥੇਬੰਦੀਆਂ ਦੇ ਹੱਕ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਕੋਈ ਪਾਰਟੀ ਦਾ ਨਹੀਂ ਪ੍ਰਚਾਰ ਕਰ ਰਿਹਾ। ਉਹ ਸਿਰਫ਼ ਕਿਸਾਨ ਹਨ ਤੇ ਕਿਸਾਨ ਆਪਣੇ ਹੱਕ ਲਈ ਕੇਂਦਰ ਸਰਕਾਰ ਤੋਂ ਆਪਣਾ ਹੱਕ ਮੰਗ ਰਹੇ ਹਨ।

ਕਿਸਾਨਾਂ ਦਾ ਵੱਡਾ ਐਲਾਨ, ਹੁਣ 29 ਸਤੰਬਰ ਤੱਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904