ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦੇਵੀਦਾਸਪੁਰਾ ਵਿੱਚ ਰੇਲਵੇ ਟ੍ਰੈਕ ਜਾਮ ਕਰ ਪ੍ਰਦਰਸ਼ਨ ਦਾ ਅੱਜ ਸੱਤਵਾਂ ਦਿਨ ਹੈ। ਇਸ ਦੇ ਨਾਲ ਹੀ ਇਸ ਰੇਲ ਰੋਕੋ ਅੰਦੋਲਨ ਵਿੱਚ ਕਿਸਾਨਾਂ ਦਾ ਉਤਸ਼ਾਹ ਉਸੇ ਤਰ੍ਹਾਂ ਹੀ ਬਰਕਰਾਰ ਹੈ ਜਿਵੇਂ ਪਹਿਲੇ ਦਿਨ ਸੀ। ਕਿਸਾਨ ਵੱਡੀ ਗਿਣਤੀ 'ਚ ਜੱਥਿਆਂ ਦੀ ਸ਼ਕਲ ਵਿੱਚ ਪ੍ਰਦਰਸ਼ਨ ਵਿੱਚ ਪਹੁੰਚ ਰਹੇ ਹਨ।
ਅੱਜ ਕਿਸਾਨ ਜਥੇਬੰਦੀਆਂ ਨੇ ਕਾਰਪੋਰੇਟ ਅਦਾਰਿਆਂ ਖਿਲਾਫ ਪ੍ਰਦਰਸ਼ਨ ਤੇਜ਼ ਕਰਦਿਆਂ ਰਿਲਾਇੰਸ ਕੰਪਨੀ ਦੀ ਮੋਬਾਈਲ ਸਿੰਮ ਸਾੜੇ ਗਏ ਤੇ ਰਿਲਾਇੰਸ ਕੰਪਨੀ ਦੇ ਐਡਵਰਟਾਈਜ਼ਮੈਂਟ ਵਾਲੇ ਫਲੈਕਸ ਬੋਰਡ ਨੂੰ ਵੀ ਅੱਗ ਲਾਈ ਗਈ। ਦੱਸ ਦਈਏ ਕਿ ਬੀਤੇ ਦਿਨੀਂ ਕਿਸਾਨ ਆਗੂਆਂ ਨੇ ਕਾਰਪੋਰੇਟ ਅਦਾਰਿਆਂ ਦੇ ਬਾਈਕਾਟ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਹ ਕਦਮ ਚੁੱਕਿਆ।
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਅੱਜ ਏਬੀਪੀ ਸਾਂਝਾ ਨੂੰ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰਦਰਸ਼ਨ ਦਾ ਮਕਸਦ ਸਿਰਫ ਇਹ ਹੈ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਦਾ ਸਿੱਧੇ ਤੌਰ 'ਤੇ ਪੱਖਪੂਰ ਰਹੀ ਹੈ ਤੇ ਇਨ੍ਹਾਂ ਨੂੰ ਪੂਰੀ ਸਪੋਰਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਫੈਸਲਾ ਕਰ ਚੁੱਕੇ ਹਨ ਕਿ ਕਾਰਪੋਰੇਟ ਅਦਾਰਿਆਂ ਨੂੰ ਪੰਜਾਬ 'ਚ ਤੇ ਖਾਸ ਕਰ ਖੇਤੀ ਸੈਕਟਰ ਦੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਸਰਵਨ ਸਿੰਘ ਪੰਧੇਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਸ਼ਾਂਤਮਈ ਪ੍ਰਦਰਸ਼ਨ 'ਚ ਯਕੀਨ ਰੱਖਦੀ ਹੈ, ਹਿੰਸਕ ਪ੍ਰਦਰਸ਼ਨਾਂ 'ਚ ਨਹੀਂ। ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਤਿੰਨਾਂ ਤਖ਼ਤਾਂ ਤੋਂ ਮਾਰਚ ਕਰਨ ਬਾਰੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸਿਆਸੀ ਪਾਰਟੀਆਂ ਵੋਟਾਂ ਖਾਤਰ ਹੀ ਕਿਸਾਨ ਪੱਖੀ ਹੋਣ ਦੇ ਡਰਾਮੇ ਕਰ ਰਹੇ ਹਨ।
ਪਰਾਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ, ਕੋਰੋਨਾ ਕਰਕੇ ਸਰਕਾਰ ਕਰੇ ਇੰਤਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904