Farmers Protest: ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਮਰਮ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਵਿੱਚੋਂ ਮਾਸ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਅਤੇ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਉਹ ਸਰੀਰਕ ਤੌਰ 'ਤੇ ਬਹੁਤ ਕਮਜ਼ੋਰ ਹੋ ਚੁੱਕੇ ਹਨ।
ਬੀਪੀ ਲਗਾਤਾਰ ਡਿੱਗ ਰਿਹਾ ਹੈ। ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੰਦੋਲਨ ਸਬੰਧੀ ਸਾਰੇ ਬਿਆਨ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਅਤੇ ਭਾਸ਼ਾ ਦੀ ਮਰਿਆਦਾ ਦੇ ਅਨੁਸਾਰ ਦਿੱਤੇ ਜਾ ਰਹੇ ਹਨ। ਸਾਰੇ ਬਿਆਨ ਜਗਜੀਤ ਸਿੰਘ ਡੱਲੇਵਾਲ ਦੀ ਭਾਵਨਾ ਦੇ ਅਨੁਸਾਰ ਦਿੱਤੇ ਜਾ ਰਹੇ ਹਨ।
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਅੱਜ ਪੰਚਕੁਲਾ ਵਿੱਚ ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਹੈ, ਜਿਸ ਵਿੱਚ ਜਾਣ ਤੋਂ ਕਿਸਾਨਾਂ ਨੇ ਮਨ੍ਹਾ ਕਰ ਦਿੱਤਾ ਹੈ। ਐਸਕੇਐਮ ਦਾ ਕਹਿਣਾ ਹੈ ਕਿ ਜਿਹੜਾ ਸੱਦਾ ਭੇਜਿਆ ਗਿਆ ਹੈ, ਉਸ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਜ਼ਿਕਰ ਨਹੀਂ ਹੈ। ਕਿਸਾਨ ਆਗੂਆਂ ਦਾ ਫੋਕਸ ਹੁਣ 4 ਜਨਵਰੀ ਨੂੰ ਸੱਦੀ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਵਿੱਚ ਹੈ।
ਸੁਪਰੀਮ ਕੋਰਟ ਜਾਰੀ ਕਰੇ ਆਦੇਸ਼
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲਦਾ ਤਾਂ ਉਸ ਨੂੰ ਇਨਸਾਫ਼ ਦੀ ਆਖਰੀ ਉਮੀਦ ਸੁਪਰੀਮ ਕੋਰਟ ਤੋਂ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਖੇਤੀ ਬਾਰੇ ਸੰਸਦੀ ਕਮੇਟੀ ਦੀ ਰਿਪੋਰਟ ਅਤੇ ਸੁਪਰੀਮ ਕੋਰਟ ਕਮੇਟੀ ਦੀ ਅੰਤ੍ਰਿਮ ਰਿਪੋਰਟ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਕਰਨਾਟਕ ਅਤੇ ਤਾਮਿਲਨਾਡੂ ਤੋਂ ਕਿਸਾਨਾਂ ਦਾ ਇੱਕ ਵੱਡਾ ਸਮੂਹ ਕੁਰਬਰੂ ਸ਼ਾਂਤਾਕੁਮਾਰ ਅਤੇ ਪੀਆਰ ਪੰਡਯਾਨ ਦੀ ਅਗਵਾਈ ਵਿੱਚ ਖਨੌਰੀ ਕਿਸਾਨ ਮੋਰਚਾ ਵਿੱਚ ਪਹੁੰਚ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।