Punjab News: ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾ ਰਹੇ ਹਨ। ਦੂਜੇ ਪਾਸੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।

Continues below advertisement



ਰਾਤ ਨੂੰ ਤਿੰਨ ਵਾਰ ਸਿਹਤ ਵਿਭਾਗ ਨੇ ਕੀਤਾ ਚੈਕਅੱਪ 
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8.15 ਵਜੇ ਡੱਲੇਵਾਲ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 77/45 ਤੋਂ ਹੇਠਾਂ ਅਤੇ ਪਲਸ ਰੇਟ 38 ਤੋਂ ਹੇਠਾਂ ਆ ਗਿਆ ਸੀ। ਡਾਕਟਰਾਂ ਨੇ ਦੱਸਿਆ ਕਿ ਜਦੋਂ ਡੱਲੇਵਾਲ ਪੈਰਾਂ ਨੂੰ ਥੋੜਾ ਜਿਹਾ ਉੱਪਰ ਚੁੱਕਦੇ ਹਨ ਤਾਂ ਬਲੱਡ ਪ੍ਰੈਸ਼ਰ ਕੁਝ ਸਥਿਰ ਹੋ ਜਾਂਦਾ ਹੈ, ਨਹੀਂ ਤਾਂ ਬਲੱਡ ਪ੍ਰੈਸ਼ਰ ਅਤੇ ਪਲਸ ਰੇਟ ਕਾਫੀ ਹੇਠਾਂ ਚਲੀ ਜਾਂਦੀ ਹੈ। ਰਾਤ ਦੇ 2.30 ਵਜੇ ਤੱਕ ਡਾਕਟਰਾਂ ਦੇ ਯਤਨਾਂ ਸਦਕਾ ਬਲੱਡ ਪ੍ਰੈਸ਼ਰ 95/70 'ਤੇ ਥੋੜ੍ਹਾ ਸਥਿਰ ਹੋ ਗਿਆ। ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


ਮੰਗਲਵਾਰ ਸਵੇਰੇ ਸੀਨੀਅਰ ਪੁਲਿਸ ਅਧਿਕਾਰੀ ਨਰਿੰਦਰ ਭਾਰਗਵ ਅਤੇ ਐਸਐਸਪੀ ਪਟਿਆਲਾ ਨਾਨਕ ਸਿੰਘ ਖਨੌਰੀ ਪਹੁੰਚੇ। ਇੱਥੇ ਉਹ ਕਿਸਾਨ ਆਗੂਆਂ ਨੂੰ ਮਿਲੇ। ਉਨ੍ਹਾਂ ਦੱਸਿਆ ਕਿ ਜਦੋਂ ਡੱਲੇਵਾਲ ਦੀ ਸਿਹਤ ਵਿਗੜ ਗਈ ਤਾਂ ਮੌਕੇ ’ਤੇ ਸਰਕਾਰੀ ਡਾਕਟਰਾਂ ਦੀ ਟੀਮ ਮੌਜੂਦ ਸੀ। ਰਾਤ ਨੂੰ 3 ਵਾਰ ਜਾਂਚ ਕੀਤੀ। ਹਾਲਾਂਕਿ ਡੱਲੇਵਾਲ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਉਨ੍ਹਾਂ ਨੂੰ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਖਨੌਰੀ ਸਰਹੱਦ ਵਿਖੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।