International Women Day: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਅੱਜ 25 ਦਿਨ ਹੋ ਗਏ ਹਨ। ਅੱਜ ਅੰਦੋਲਨ ਦੀ ਕਮਾਨ ਮਹਿਲਾਵਾਂ ਸਾਂਭਣ ਜਾ ਰਹੀਆਂ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਖਨੌਰੀ ਅਤੇ ਸ਼ੰਭੂ ਮੋਰਚਿਆਂ 'ਤੇ ਸਟੇਜ ਦਾ ਸੰਚਾਲਨ ਮਹਿਲਾ ਕਿਸਾਨ ਕਰਨਗੀਆਂ।



ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਨੇ ਅੱਜ ਦੇ ਦਿਨ ਲਈ ਬੀਬੀਆਂ ਨੂੰ ਖਾਸ ਸੁਨੇਹਾ ਭੇਜਿਆ ਸੀ। ਜਿਸ ਵਿੱਚ ਪੰਜਾਬ ਅਤੇ ਹਰਿਆਣਾਂ ਦੀਆਂ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚਿਆਂ 'ਤੇ ਪਹੁੰਚਣਗੀਆਂ।  ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਹੋਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਵੱਧ ਤੋਂ ਵੱਧ ਔਰਤਾਂ ਨੂੰ ਪੁੱਜਣ ਦੀ ਅਪੀਲ ਕੀਤੀ ਹੈ।


ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕੇਰਲ ਦੇ ਕਿਸਾਨਾਂ ਦਾ ਇੱਕ ਸਮੂਹ ਵੀਰਵਾਰ ਨੂੰ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਇਆ।


 ਤ੍ਰਿਪੁਰਾ, ਤਾਮਿਲਨਾਡੂ 'ਚ ਕਿਸਾਨਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ 'ਚ ਟਰੇਨਾਂ ਨੂੰ 2 ਘੰਟੇ ਲਈ ਰੋਕਿਆ ਗਿਆ। ਰੇਲਵੇ ਪੁਲੀਸ ਨੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


 


ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਸਾਡੀਆਂ ਗੱਲਾਂ ਕੱਲ੍ਹ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ।


ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰ ਨੇ ਜੰਤਰ-ਮੰਤਰ 'ਤੇ ਧਾਰਾ 144 ਲਾਗੂ ਕਰ ਦਿੱਤੀ ਹੈ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l