Farmers Protest Live Updates: ਸਰਕਾਰ ਦੀਆਂ 8 ਦਸੰਬਰ 'ਤੇ ਨਜ਼ਰਾਂ, 'ਭਾਰਤ ਬੰਦ' ਦੀ ਸਫਲਤਾ ਕਰੇਗੀ ਸਭ ਕੁਝ ਤੈਅ
ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।
LIVE
Background
Farmers Protest: ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।
ਰ ਇਸ ਤੋਂ ਪਹਿਲਾਂ ਕਿਸਾਨ ਅੱਠ ਵਜੇ ਹਾਈਵੇਅ 'ਤੇ ਬੈਠਕ ਕਰਨ ਵਾਲੇ ਹਨ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।
ਕਿਸਾਨਾਂ ਨੂੰ ਰਾਜ਼ੀ ਕਰਨ ਦੀ ਮੋਦੀ ਨੇ ਸੰਭਾਲੀ ਕਮਾਨ, 'ਭਾਰਤ ਬੰਦ' ਦਾ ਐਕਸਨ ਵੇਖ ਕਰਨਗੇ ਫੈਸਲਾ
ਕਿਸਾਨਾਂ ਨੇ ਮੋਦੀ ਸਰਕਾਰ ਨੂੰ ਕਸੂਤੀ ਹਾਲਤ ਵਿੱਚ ਫਸਾ ਦਿੱਤਾ ਹੈ। ਮੌਜੂਦਾ ਹਾਲਾਤ ਵੇਖ ਸਰਕਾਰ ਨੂੰ ਕੁਝ ਨਹੀਂ ਸੁੱਝ ਰਿਹਾ। ਸ਼ਨੀਵਾਰ ਹੋਈ ਮੀਟਿੰਗ ਮਗਰੋਂ ਸਰਕਾਰ ਕੋਲ ਇੱਕੋ ਰਾਹ ਕਾਨੂੰਨ ਵਾਪਸ ਲੈਣਾ ਦਾ ਹੀ ਬਚਿਆ ਹੈ।
ਕਾਰ ਸੇਵਾ ਡੇਰੇ ਵੱਲੋਂ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਲਈ ਵਿਸ਼ੇਸ਼ ਉਪਰਾਲਾ, ਟਰੱਕਾਂ 'ਚ ਭੇਜਿਆਂ ਖਾਣ ਦਾ ਸਾਮਾਨ
ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਬਾਬਾ ਹਰਬੰਸ ਸਿੰਘ ਦਿੱਲੀ ਵਾਲੇ ਕਾਰ ਸੇਵਾ ਡੇਰੇ ਵੱਲੋਂ ਕਿਸਾਨੀ ਸੰਘਰਸ਼ 'ਚ ਸ਼ਾਮਲ ਲੋਕਾਂ ਲਈ ਨਮਕੀਨ ਮੱਠੀਆ ਤੇ ਹੋਰ ਖਾਣ ਪੀਣ ਦੇ ਸਮਾਨ ਦੇ ਸੱਤ ਟਰੱਕ ਰਵਾਨਾ ਕੀਤੇ ਗਏ।