Farmers Protest Live Updates: ਸਰਕਾਰ ਦੀਆਂ 8 ਦਸੰਬਰ 'ਤੇ ਨਜ਼ਰਾਂ, 'ਭਾਰਤ ਬੰਦ' ਦੀ ਸਫਲਤਾ ਕਰੇਗੀ ਸਭ ਕੁਝ ਤੈਅ

ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।

ਏਬੀਪੀ ਸਾਂਝਾ Last Updated: 06 Dec 2020 11:27 AM
ਕਿਸਾਨਾਂ ਨੇ ਮੋਦੀ ਸਰਕਾਰ ਨੂੰ ਕਸੂਤੀ ਹਾਲਤ ਵਿੱਚ ਫਸਾ ਦਿੱਤਾ ਹੈ। ਮੌਜੂਦਾ ਹਾਲਾਤ ਵੇਖ ਸਰਕਾਰ ਨੂੰ ਕੁਝ ਨਹੀਂ ਸੁੱਝ ਰਿਹਾ। ਸ਼ਨੀਵਾਰ ਹੋਈ ਮੀਟਿੰਗ ਮਗਰੋਂ ਸਰਕਾਰ ਕੋਲ ਇੱਕੋ ਰਾਹ ਕਾਨੂੰਨ ਵਾਪਸ ਲੈਣਾ ਦਾ ਹੀ ਬਚਿਆ ਹੈ। ਉਂਝ ਸਰਕਾਰ ਅੱਠ ਦਸੰਬਰ ਦੇ ਭਾਰਤ ਬੰਦ ਦਾ ਅਸਰ ਵੇਖਣਾ ਚਾਹੁੰਦੀ ਹੈ। ਇਸ ਮਗਰੋਂ ਹੀ ਸਰਕਾਰ ਨੌਂ ਦਸੰਬਰ ਨੂੰ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਕੇਂਦਰ ਸਰਕਾਰ ਦੇ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਜਿਸ ਵਿੱਚ ਹਰ ਵਰਗ ਕਿਸੇ ਨਾ ਕਿਸੇ ਰੂਪ ਵਿੱਚ ਸਾਥ ਦੇ ਰਿਹਾ ਹੈ। ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਵੀ ਸੇਵਾ 'ਚ ਯੋਗਦਾਨ ਪਾਇਆ ਜਾ ਰਿਹਾ। ਦਿੱਲੀ ਵਿੱਚ ਲਗਾਤਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਵਿਸ਼ੇਸ਼ ਤੌਰ 'ਤੇ ਖਾਣ ਪੀਣ ਦੇ ਸਾਮਾਨ ਦੇ ਟਰੱਕ ਰਵਾਨਾ ਕੀਤੇ ਗਏ।
ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨ 9ਵੇਂ ਦਿਨ ਸਖ਼ਤ ਸੁਰੱਖਿਆ ’ਚ ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੀਆਂ ਸੀਮਾਵਾਂ ਉੱਤੇ ਡਟੇ ਹੋਏ ਹਨ। ਸਰਕਾਰ ਨਾਲ ਕੱਲ੍ਹ ਵੀਰਵਾਰ ਨੂੰ ਗੱਲਬਾਤ ਇੱਕ ਵਾਰ ਫਿਰ ਬੇਨਤੀਜਾ ਰਹਿਣ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਦੇ ਸੰਗਠਨ ਅਗਲੇਰੀ ਕਾਰਵਾਈ ਨੂੰ ਲੈ ਕੇ ਅੱਜ ਮੀਟਿੰਗ ਕਰ ਰਹੇ ਹਨ।
ਸ਼ੁੱਕਰਵਾਰ ਦੁਪਹਿਰ ਸਿੰਘੂ ਬਾਡਰਰ 'ਤੇ ਮਹਾਰਾਸ਼ਟਰ ਦੇ ਕਿਸਾਨ ਵੀ ਪਹੁੰਚ ਗਏ। ਕਿਸਾਨਾਂ ਦੇ ਜਥੇ ਦਾ ਇੱਥੇ ਸਵਾਗਤ ਕੀਤਾ ਗਿਆ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਹੋਰ ਕਿਸਾਨ ਵੀ ਦਿੱਲੀ ਵੱਲ ਕੂਚ ਕਰ ਰਹੇ ਹਨ। ਉਧਰ, ਮੱਧ ਪ੍ਰਦੇਸ਼ ਦੇ ਕਿਸਾਨ ਵੀ ਦਿੱਲੀ ਪਹੁੰਚ ਰਹੇ ਹਨ। ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਸ਼ੁੱਕਰਵਾਰ ਸਵੇਰ ਤੋਂ ਹੀ ਐਨਐਚ 19 'ਤੇ ਡੇਰਾ ਜਮਾਂ ਲਿਆ।





ਕਿਸਾਨਾਂ ਦੇ ਰੋਹ ਨੂੰ ਵੇਖ ਮੋਦੀ ਸਰਕਾਰ ਨਰਮ ਪੈ ਗਈ ਹੈ। ਸਰਕਾਰ ਨੇ ਤਿੰਨੇ ਕਾਨੂੰਨਾਂ 'ਚ ਸੋਧ ਦੇ ਸੰਕੇਤ ਦਿੱਥੇ ਹਨ। ਇਸ ਦੇ ਨਾਲ ਹੀ ਐਮਐਸਪੀ 'ਤੇ ਵੀ ਕਾਨੂੰਨ ਬਣ ਸਕਦਾ ਹੈ। ਦੂਜੇ ਪਾਸੇ ਕਿਸਾਨ ਤਿੰਨੇ ਕਾਨੂੰਨ ਰੱਦ ਕਰਨ ਤੇ ਐਮਐਸਪੀ ਪੂਰੇ ਦੇਸ਼ ਵਿੱਚ ਲਾਗੀ ਕਰਨ ਉੱਪਰ ਅੜੇ ਹੋਏ ਹਨ।




ਕਿਸਾਨਾਂ ਦੇ ਰੋਹ ਨੂੰ ਵੇਖ ਮੋਦੀ ਸਰਕਾਰ ਨਰਮ ਪੈ ਗਈ ਹੈ। ਸਰਕਾਰ ਨੇ ਤਿੰਨੇ ਕਾਨੂੰਨਾਂ 'ਚ ਸੋਧ ਦੇ ਸੰਕੇਤ ਦਿੱਥੇ ਹਨ। ਇਸ ਦੇ ਨਾਲ ਹੀ ਐਮਐਸਪੀ 'ਤੇ ਵੀ ਕਾਨੂੰਨ ਬਣ ਸਕਦਾ ਹੈ। ਦੂਜੇ ਪਾਸੇ ਕਿਸਾਨ ਤਿੰਨੇ ਕਾਨੂੰਨ ਰੱਦ ਕਰਨ ਤੇ ਐਮਐਸਪੀ ਪੂਰੇ ਦੇਸ਼ ਵਿੱਚ ਲਾਗੀ ਕਰਨ ਉੱਪਰ ਅੜੇ ਹੋਏ ਹਨ।


ਅੱਜ ਦਿੱਲੀ 'ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਦਾ 9ਵਾਂ ਦਿਨ ਹੈ। ਅੰਦੋਲਨ ਕਾਰਨ ਦਿੱਲੀ ਦੀ ਹੱਦ 'ਤੇ 9 ਪੁਆਇੰਟਾਂ 'ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਵੀਰਵਾਰ ਨੂੰ ਕੇਂਦਰ ਤੇ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਗਿਆ ਸੀ ਕਿ ਅੰਦੋਲਨ ਨਹੀਂ ਰੁਕੇਗਾ, ਕਿਉਂਕਿ ਗੱਲਬਾਤ ਦੇ ਚੌਥੇ ਗੇੜ ਵਿੱਚ ਕਈ ਮੁੱਦਿਆਂ ‘ਤੇ ਡੈੱਡਲਾਕ ਬਰਕਰਾਰ ਰਿਹਾ। ਕੇਂਦਰ ਨੇ ਭਰੋਸਾ ਦਿੱਤਾ, ਪਰ ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ ‘ਤੇ ਅੜੇ ਰਹੇ। ਉਨ੍ਹਾਂ ਕਿਹਾ ਕਿ ਕਾਨੂੰਨ ਵਾਪਸ ਲੈਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ।
ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਵੱਖ ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।
ਕੇਂਦਰ ਤੇ ਕਿਸਾਨਾਂ ਦਰਮਿਆਨ 5ਵੇਂ ਦੌਰ ਦੀ ਗੱਲਬਾਤ 5 ਦਸੰਬਰ ਨੂੰ ਹੋਣੀ ਹੈ। ਕਿਸਾਨ ਲੀਡਰ ਦਰਸ਼ਨਪਾਲ ਨੇ ਕਿਹਾ ਕਿ ਕੇਂਦਰ ਕਾਨੂੰਨਾਂ ਵਿੱਚ ਕੁਝ ਸੁਧਾਰਾਂ ਲਈ ਸਹਿਮਤ ਹੈ, ਪਰ ਅਸੀਂ ਨਹੀਂ। ਅਸੀਂ ਉਨ੍ਹਾਂ ਨੂੰ ਦੱਸਿਆ ਹੈ ਕਿ ਪੂਰੇ ਕਾਨੂੰਨ ਹੀ ਖਾਮੀਆਂ ਨਾਲ ਭਰੇ ਹਨ। ਅਸੀਂ ਅੱਜ ਮੀਟਿੰਗ ਕਰਾਂਗੇ ਤੇ ਕੱਲ੍ਹ ਦੀ ਬੈਠਕ ਤੋਂ ਪਹਿਲਾਂ ਆਪਣੀ ਰਣਨੀਤੀ ਤਿਆਰ ਕਰਾਂਗੇ।
ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਵਿੱਚ ਸੋਧ ਹੋਏਗੀ ਜਾਂ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਾਏਗੀ, ਇਸ ਦਾ ਫੈਸਲਾ ਤਾਂ ਹੁਣ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਹੋਏਗਾ। ਇਸ ਦੌਰਾਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੇ ਨੌਂ ਐਂਟਰੀ ਪੁਆਇੰਟਸ ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ। ਬਹਾਦੁਰਗੜ੍ਹ ਦਾ ਟਿਕਰੀ ਬਾਰਡਰ ਤਾਂ ਮਿੰਨੀ ਪੰਜਾਬ ਲੱਗ ਰਿਹਾ ਹੈ। ਇੱਥੇ ਹਰ ਰੋਜ਼ ਕਿਸਾਨਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਤਿੰਨ ਨਵੇਂ ਕੇਂਦਰੀ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ 8ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦਿੱਲੀ-ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਲਗਪਗ ਦਰਜਨਾਂ ਬਾਰਡਰ ਸੀਲ ਹਨ, ਜਿਸ ਕਾਰਨ ਆਮ ਲੋਕਾਂ ਨੂੰ ਆਵਾਜਾਈ ’ਚ ਡਾਢੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੋਦੀ ਸਰਕਾਰ ਲਈ ਮੁਸੀਬਤ ਵਧਦੀ ਜਾ ਰਹੀ ਹੈ ਕਿਉਂਕਿ ਦੂਜੇ ਰਾਜਾਂ ਦੇ ਕਿਸਾਨਾਂ ਨੇ ਵੀ ਟਰੈਕਟਰ-ਟਰਾਲੀਆਂ ਨਾਲ ਦਿੱਲੀ 'ਤੇ ਧਾਵਾ ਬੋਲ ਦਿੱਤਾ ਹੈ। ਯੂਪੀ, ਰਾਜਸਥਾਨ ਤੇ ਮੱਧ ਪ੍ਰਦੇਸ਼ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਵੱਲ ਚੱਲ ਪਏ ਹਨ।


ਮੋਦੀ ਸਰਕਾਰ ਨੂੰ ਉਮੀਦ ਨਹੀਂ ਸੀ ਕਿ ਕਿਸਾਨ ਇੰਨੀ ਤਿਆਰੀ ਨਾਲ ਟੱਕਰਣਗੇ। ਲਗਾਤਾਰ ਹੋ ਰਹੀਆਂ ਮੀਟਿੰਗਾਂ ਵਿੱਚ ਜਿਸ ਤਰੀਕੇ ਨਾਲ ਕਿਸਾਨਾਂ ਨੇ ਮੰਤਰੀਆਂ ਸਾਹਮਣੇ ਦਲੀਲਾਂ ਰੱਖੀਆਂ, ਉਹ ਹੈਰਾਨ ਕਰਨ ਵਾਲੀਆਂ ਹਨ। ਕਿਸਾਨਾਂ ਦਾ ਪੱਖ ਸੁਣ ਕੇ ਸਰਕਾਰ ਨੂੰ ਲੱਗਣ ਲੱਗਾ ਹੈ ਕਿ ਕਾਨੂੰਨਾਂ ਵਿੱਚ ਕਮੀਆਂ ਹਨ ਜਿਨ੍ਹਾਂ ਨੂੰ ਦੂਰ ਕਰਨਾ ਚਾਹੀਦਾ ਹੈ। ਸਰਕਾਰ ਨਾਲ ਗੱਲਬਾਤ ਮਗਰੋਂ ਕਿਸਾਨ ਲੀਡਰ ਹਰਸ਼ਵਿੰਦਰ ਸਿੰਘ ਨੇ ਕਿਹਾ, “ਮੰਤਰੀਆਂ ਨੇ ਸਾਨੂੰ ਕਾਨੂੰਨਾਂ ਦੀਆਂ ਕਮੀਆਂ ਦੱਸਣ ਲਈ ਕਿਹਾ। ਅਸੀਂ ਕਿਹਾ- ਤੁਹਾਡੇ ਕਾਨੂੰਨ ਵਿੱਚ ਖਾਮੀਆਂ ਹੀ ਖਾਮੀਆਂ ਹਨ। ਪੂਰਾ ਕਾਨੂੰਨ ਕਮੀਆਂ ਨਾਲ ਭਰਿਆ ਹੋਇਆ ਹੈ। ਇਹ ਸੁਣ ਕੇ ਮੰਤਰੀਆਂ ਨੇ ਕਿਹਾ ਕੱਲ੍ਹ ਮੀਟਿੰਗ ਕਰਕੇ ਇਸ ਬਾਰੇ ਸੋਚਾਂਗੇ। ਅੱਗੋਂ ਕਿਸਾਨਾਂ ਕਿਹਾ ਅਸੀਂ ਵੀ ਮੀਟਿੰਗ ਕਰਕੇ ਸਰਕਾਰ ਦੇ ਰਵੱਈਏ ਬਾਰੇ ਸੋਚਾਂਗੇ।




ਕਿਸਾਨਾਂ ਦੇ ਰੋਹ ਨੂੰ ਵੇਖ ਮੋਦੀ ਸਰਕਾਰ ਨਰਮ ਪੈ ਗਈ ਹੈ। ਸਰਕਾਰ ਨੇ ਤਿੰਨੇ ਕਾਨੂੰਨਾਂ 'ਚ ਸੋਧ ਦੇ ਸੰਕੇਤ ਦਿੱਥੇ ਹਨ। ਇਸ ਦੇ ਨਾਲ ਹੀ ਐਮਐਸਪੀ 'ਤੇ ਵੀ ਕਾਨੂੰਨ ਬਣ ਸਕਦਾ ਹੈ। ਦੂਜੇ ਪਾਸੇ ਕਿਸਾਨ ਤਿੰਨੇ ਕਾਨੂੰਨ ਰੱਦ ਕਰਨ ਤੇ ਐਮਐਸਪੀ ਪੂਰੇ ਦੇਸ਼ ਵਿੱਚ ਲਾਗੀ ਕਰਨ ਉੱਪਰ ਅੜੇ ਹੋਏ ਹਨ।
ਮੀਟਿੰਗ 'ਚੋਂ ਮੰਤਰੀ ਪਲ-ਪਲ ਦੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇ ਰਹੇ ਹਨ, ਕਿਸਾਨਾਂ ਵੱਲੋਂ ਹਰ ਨੁਕਤੇ 'ਤੇ ਆਪਣੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਸਰਕਾਰ ਅਜੇ ਵੀ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿੱਚ ਆਪਣਾ ‘ਪਦਮ ਵਿਭੂਸ਼ਨ’ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤਾ ਹੈ। ਵੱਡੇ ਬਾਦਲ ਨੇ ਆਪਣਾ ਇਹ ਵੱਕਾਰੀ ਪੁਰਸਕਾਰ ਵਾਪਸ ਕਰਦਿਆਂ ਰਾਸ਼ਟਰਪਤੀ ਨੂੰ ਲਿਖੀ ਚਿੱਠੀ ਵਿੱਚ ਲਿਖਿਆ ਹੈ ਕਿ ਭਾਰਤ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਹਰਿਆਣਾ ਸਰਕਾਰ ਲਈ ਖ਼ਤਰੇ ਦੀ ਘੰਟੀ ਹੋ ਸਕਦਾ ਹੈ ਕਿਉਂਕਿ ਖਾਪ ਦਾ ਹਰਿਆਣਾ ਸਰਕਾਰ 'ਚ ਅਹਿਮ ਰੋਲ ਰਹਿੰਦਾ ਹੈ ਤੇ ਇਸ ਦੇ ਨਾਲ ਹੀ ਖਾਪਾਂ ਵੱਲੋਂ ਐਲਾਨ ਕੀਤਾ ਹੋਇਆ ਹੈ ਕਿ ਜੇਕਰ ਕੇਂਦਰ ਨੇ ਕੋਈ ਹੱਲ ਨਹੀਂ ਕੱਢਿਆ ਤਾਂ ਇਸ ਦਾ ਖਾਮਿਆਜ਼ਾ ਹਰਿਆਣਾ ਸਰਕਾਰ ਨੂੰ ਭਰਨਾ ਪਏਗਾ। ਹਰਿਆਣਾ ਦੇ ਸੱਤਾ ਦੇ ਸਮੀਕਰਣ ਨੂੰ ਵੇਖਦੇ ਹੋਏ ਭਾਜਪਾ ਕੋਲ 90 ਵਿਧਾਨ ਸਭਾ ਸੀਟਾਂ ਵਿੱਚੋਂ 40 ਸੀਟਾਂ ਹਨ, 10 ਮੌਜੂਦਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਪਾਰਟੀ ਜੇਜੇਪੀ ਦੀਆਂ ਹਨ, ਜਦੋਂਕਿ 31 ਸੀਟਾਂ ਕਾਂਗਰਸ ਕੋਲ ਹਨ। ਇਨੈਲੋ ਤੇ ਹਲੋਭਾਪਾ ਦੀ ਇੱਕ-ਇੱਕ ਸੀਟ ਹੈ, ਜਦਕਿ 8 ਵਿਧਾਇਕ ਆਜ਼ਾਦ ਹਨ। ਜ਼ਾਹਰ ਹੈ ਕਿ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਹੁਮਤ ਵਿੱਚ ਨਹੀਂ ਹੈ।

ਮੀਟਿੰਗ 'ਚੋਂ ਮੰਤਰੀ ਪਲ-ਪਲ ਦੀ ਜਾਣਕਾਰੀ ਅਮਿਤ ਸ਼ਾਹ ਨੂੰ ਦੇ ਰਹੇ ਹਨ, ਕਿਸਾਨਾਂ ਵੱਲੋਂ ਹਰ ਨੁਕਤੇ 'ਤੇ ਆਪਣੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ।
ਰੋਟੀ-ਪਾਣੀ ਤੋਂ ਬਾਅਦ ਕਿਸਾਨ ਤੇ ਕੇਂਦਰੀ ਮੰਤਰੀ ਮੁੜ ਆਹਮੋ-ਸਾਹਮਣੇ ਬੈਠ ਗਏ ਹਨ। ਕਿਸਾਨਾਂ ਨਾਲ ਮੁਲਾਕਾਤ ਦੌਰਾਨ ਰੇਲ ਮੰਤਰੀ ਪਿਯੂਸ਼ ਗੋਇਲ, ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਅਮਿਤ ਸ਼ਾਹ ਨਾਲ ਦੋ ਵਾਰ ਗੱਲ਼ ਕੀਤੀ। ਮੰਤਰੀ ਵਿਗਿਆਨ ਭਵਨ ਤੋਂ ਫੋਨ 'ਤੇ ਅਮਿਤ ਸ਼ਾਹ ਨੂੰ ਗੱਲਬਾਤ ਬਾਰੇ ਨਿਰੰਤਰ ਜਾਣਕਾਰੀ ਦੇ ਰਹੇ ਹਨ।

ਕੇਂਦਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਮੰਨਣ ਲਈ ਤਿਆਰ ਨਹੀਂ। ਕੇਂਦਰੀ ਮੰਤਰੀਆਂ ਨਾਲ ਕਿਸਾਨ ਲੀਡਰਾਂ ਦੀ ਕਰੀਬ ਤਿੰਨ ਘੰਟੇ ਚੱਲੀ ਪਹਿਲੇ ਗੇੜ ਦੀ ਮੀਟਿੰਗ 'ਚ ਗੱਲ ਕਿਸੇ ਸਿਰੇ ਨਹੀਂ ਲੱਗੀ। ਮੰਤਰੀ ਕਿਸਾਨਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਦਬਾਅ ਬਣਾਉਣ ਵਿੱਚ ਅਸਫਲ ਹੋਏ ਹਨ। ਕਿਸਾਨ ਜਥੇਬੰਦੀਆਂ ਨੇ ਦੁਪਹਿਰ ਦਾ ਸਰਕਾਰ ਵੱਲੋਂ ਪਰੋਸਿਆ ਖਾਣਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਤੇ ਆਪਣੇ ਵੱਲੋਂ ਲਿਆਂਦਾ ਲੰਗਰ ਹੀ ਛਕਿਆ। ਗੱਲਬਾਤ ਦਾ ਅਲਾ ਗੇੜ ਜਲਦੀ ਸ਼ੁਰੂ ਹੋਣ ਵਾਲਾ ਹੈ।
ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰ ਰਹੇ ਕਿਸਾਨਾਂ ਨੇ ਸਰਕਾਰ ਦੀ ਰੋਟੀ ਖਾਣ ਤੋਂ ਇਨਕਾਰ ਕਰ ਦਿੱਤਾ। ਹੁਣ ਹੁਸ਼ਿਆਰਪੁਰ ਦੀ ਸੰਸਥਾ ਸਰਬੱਤ ਦਾ ਭਲਾ ਭੋਜਨ ਲੈ ਕੇ ਵਿਗਿਆਨ ਭਵਨ ਪਹੁੰਚੀ ਹੈ। ਕਿਸਾਨ ਇਹ ਲੰਗਰ ਛਕਣਗੇ ਤੇ ਮੁੜ ਮੀਟਿੰਗ ਵਿੱਚ ਸ਼ਾਮਲ ਹੋਣਗੇ। ਦਰਅਸਲ ਅੱਜ ਚੱਲ਼ ਰਹੀ ਮੀਟਿੰਗ ਦੀ ਦੁਪਹਿਰ ਦੇ ਖਾਣੇ ਲਈ ਬਰੇਕ ਹੋਈ ਹੈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ 40 ਨੁਮਾਇੰਦੇ ਹਾਜ਼ਰ ਹਨ।

ਕਿਸਾਨਾਂ ਦੇ ਹੱਕ 'ਚ ਭੀਮ ਆਰਮੀ ਵੀ ਡਟ ਗਈ ਹੈ। ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਵੀ ਆਪਣੇ ਸਾਥੀਆਂ ਨਾਲ ਕਿਸਾਨਾਂ ਵਿਚਕਾਰ ਪਹੁੰਚੇ ਹਨ। ਭੀਮ ਆਰਮੀ ਦੇ ਮੁਖੀ ਨੇ ਕਿਹਾ, "ਅਸੀਂ ਕਿਸਾਨਾਂ ਦੇ ਨਾਲ ਹਾਂ ਤੇ ਜੇਕਰ ਸਰਕਾਰ ਉਨ੍ਹਾਂ ਨਾਲ ਤਾਨਾਸ਼ਾਹੀ ਰਵੱਈਆ ਅਖਤਿਆਰ ਕਰਦੀ ਹੈ ਤਾਂ ਅਸੀਂ ਸੜਕਾਂ 'ਤੇ ਉਤਰਾਂਗੇ। ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਦੀ ਮੰਗ ਪੂਰੀ ਕੀਤਾ ਜਾਵੇ। ਸਰਕਾਰ ਦਾ ਅਸਲ ਟੀਚਾ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਪੂੰਜੀਪਤੀਆਂ ਨੂੰ ਦੇਣਾ ਹੈ।"
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਆਪਣਾ ਪਦਮ ਵਿਭੂਸ਼ਣ ਸਰਕਾਰ ਨੂੰ ਵਾਪਸ ਕਰ ਦਿੱਤਾ ਹੈ। ਆਪਣਾ ਸਨਮਾਨ ਵਾਪਸ ਕਰਦਿਆਂ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਕ ਪੱਤਰ ਲਿਖਿਆ ਹੈ। ਲਗਪਗ ਤਿੰਨ ਪੰਨਿਆਂ ਦੇ ਇਸ ਪੱਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ।
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਮਗਰੋਂ ਕੈਪਟਨ ਨੇ ਕਿਹਾ ਕਿ ਕਿਸਾਨਾਂ ਤੇ ਕੇਂਦਰ ਦਰਮਿਆਨ ਮੀਟਿੰਗ ਚੱਲ ਰਹੀ ਹੈ। ਮੇਰੇ ਹੱਲ ਕਰਨ ਲਈ ਕੁਝ ਵੀ ਨਹੀਂ। ਮੈਂ ਗ੍ਰਹਿ ਮੰਤਰੀ ਨਾਲ ਮੁਲਾਕਾਤ ਵਿੱਚ ਆਪਣੇ ਵਿਰੋਧ ਨੂੰ ਦੁਹਰਾਇਆ ਤੇ ਉਨ੍ਹਾਂ ਨੂੰ ਮਸਲਾ ਹੱਲ ਕਰਨ ਦੀ ਬੇਨਤੀ ਕੀਤੀ ਹੈ ਕਿਉਂਕਿ ਇਸ ਨਾਲ ਪੰਜਾਬ ਦੀ ਆਰਥਿਕਤਾ ਤੇ ਦੇਸ਼ ਦੀ ਸੁਰੱਖਿਆ ਪ੍ਰਭਾਵਤ ਹੋ ਰਹੀ ਹੈ।
ਵਿਗਿਆਨ ਭਵਨ ਵਿੱਚ ਸਰਕਾਰ ਤੇ ਕਿਸਾਨ ਸੰਗਠਨ ਦੇ ਨੇਤਾਵਾਂ ਵਿਚਕਾਰ ਚੌਥਾ ਦੌਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ 30 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸਰਕਾਰ ਵੱਲੋਂ ਮੌਜੂਦ ਹਨ।
ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਇਤਰਾਜ਼ਾਂ ਨਾਲ ਸਬੰਧਤ ਖਰੜਾ ਪੇਸ਼ ਕੀਤਾ ਹੈ। ਦਰਅਸਲ ਗੱਲਬਾਤ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਨੂੰ ਉਹ ਨੁਕਤੇ ਦੱਸਣ ਲਈ ਕਿਹਾ ਸੀ ਜਿਹੜੇ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨਾਂ ਵਿੱਚ ਗਲਤ ਲੱਗ ਰਹੇ ਹਨ। ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਇਤਰਾਜ਼ਾਂ ਦਾ ਇਹ ਖਰੜਾ ਪੇਸ਼ ਕੀਤਾ। ਇਸ ਖਰੜੇ ਜ਼ਰੀਏ ਕਿਸਾਨਾਂ ਨੇ ਸਰਕਾਰ ਤੋਂ ਕਈ ਮੰਗਾਂ ਕੀਤੀਆਂ ਹਨ।

ਕਿਸਾਨਾਂ ਨੇ ਸਰਕਾਰ ਨੂੰ ਭੇਜੇ ਗਏ ਖਰੜੇ ਵਿੱਚ ਇਹ ਮੁੱਦੇ ਚੁੱਕੇ ਹਨ:

ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
ਹਵਾ ਪ੍ਰਦੂਸ਼ਣ ਦੇ ਕਾਨੂੰਨ ਵਿੱਚ ਤਬਦੀਲੀ ਵਾਪਸ ਲਈ ਜਾਵੇ।
ਬਿਜਲੀ ਬਿੱਲ ਕਾਨੂੰਨ ਵਿੱਚ ਕੀਤੀ ਤਬਦੀਲੀ ਗਲਤ ਹੈ।
ਸਰਕਾਰ ਨੂੰ ਐਮਐਸਪੀ 'ਤੇ ਲਿਖਤੀ ਤੌਰ 'ਤੇ ਭਰੋਸਾ ਦੇਣਾ ਚਾਹੀਦਾ ਹੈ।
ਕਾਂਟਰੈਕਟ ਖੇਤੀ ਉੱਪਰ ਕਿਸਾਨਾਂ ਨੂੰ ਇਤਰਾਜ਼ ਹੈ।
ਕਿਸਾਨਾਂ ਨੇ ਕਦੇ ਵੀ ਇਸ ਤਰ੍ਹਾਂ ਦੇ ਬਿੱਲ ਦੀ ਮੰਗ ਨਹੀਂ ਕੀਤੀ, ਤਾਂ ਫਿਰ ਇਹ ਬਿੱਲ ਕਿਉਂ ਲਿਆਂਦੇ ਗਏ? ਇਸ ਦਾ ਲਾਭ ਸਿਰਫ ਕਾਰੋਬਾਰੀਆਂ ਨੂੰ ਹੈ।
ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨ ਸੰਗਠਨਾਂ ਨੇ ਸਪਸ਼ਟ ਤੌਰ ‘ਤੇ ਕਿਹਾ ਹੈ ਕਿ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਪੈਣਗੇ। ਕਿਸਾਨ ਜਥੇਬੰਦੀਆਂ ਨੇ ਇਤਰਾਜ਼ਾਂ ਦੀ ਸੂਚੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਸੂਚੀ ਵਿੱਚ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਨਾਲ-ਨਾਲ ਏਅਰ ਕੁਆਲਟੀ ਆਰਡੀਨੈਂਸ ਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 'ਤੇ ਵੀ ਇਤਰਾਜ਼ ਜਤਾਇਆ ਹੈ।
ਕਿਸਾਨ ਲੀਡਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਸਰਕਾਰ ਨਾਲ ਗੱਲਬਾਤ ਦਾ ਚੌਥਾ ਦੌਰ ਫੇਲ੍ਹ ਹੋ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਏਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ 35 ਕਿਸਾਨ ਸੰਗਠਨਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਯੂਸ਼ ਗੋਇਲ ਤੇ ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਸੀ।
ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ, "ਕਿਸਾਨਾਂ ਨਾਲ ਇੱਕ-ਇੱਕ ਬਿੰਦੂ 'ਤੇ ਵਿਚਾਰ ਚਰਚਾ ਹੋਏਗੀ। ਅਸੀਂ ਹਮੇਸ਼ਾਂ ਗੱਲ ਕਰਨ ਲਈ ਤਿਆਰ ਹਾਂ, ਚਰਚਾ ਤੋਂ ਬਾਅਦ ਹੀ ਕੋਈ ਨਤੀਜਾ ਸਾਹਮਣੇ ਆਵੇਗਾ। ਅਸੀਂ ਖੁੱਲੇ ਮਨ ਨਾਲ ਗੱਲ ਕਰਾਂਗੇ। ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਸਰਕਾਰ ਬਹੁਤ ਸਪਸ਼ਟ ਹੈ, ਐਮਐਸਪੀ ਸੀ, ਹੈ ਤੇ ਰਹੇਗੀ। ਇਸ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਸਰਕਾਰ ਵਚਨਬੱਧ ਹੈ, ਲਿਖਤ ਵਿੱਚ ਦੇਣ ਲਈ ਤਿਆਰ ਹੈ।”
ਕਿਸਾਨ ਲੀਡਰ ਅੱਜ ਕੇਂਦਰ ਸਰਕਾਰ ਨਾਲ ਖੇਤੀਬਾੜੀ ਕਾਨੂੰਨਾਂ ਬਾਰੇ ਬੈਠਕ ਲਈ ਸਿੱਘੂ ਹੱਦ ਤੋਂ ਰਵਾਨਾ ਹੋ ਗਏ ਹਨ। ਇਹ ਬੈਠਕ ਰਾਜਧਾਨੀ ਦੇ ਵਿਗਿਆਨ ਭਵਨ ਵਿੱਚ 12 ਵਜੇ ਹੋਵੇਗੀ।
ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰ ਰਹੇ ਹਨ। ਚਰਚਾ ਹੈ ਕਿ ਕਿਸਾਨਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਕੈਪਟਨ ਨਾਲ ਮੁਲਕਾਤ ਦਾ ਕੀ ਰਾਜ਼ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਕੇਂਦਰ ਦੀ ਕਿਸਾਨ ਜਥੇਬੰਦੀਆਂ ਤੋਂ ਪਹਿਲਾਂ ਕੈਪਟਨ ਤੇ ਸ਼ਾਹ ਦੇ ਵਿਚਾਲੇ ਮੁਲਾਕਾਤ ਹੋਵੇਗੀ। ਦੋਵਾਂ 'ਚ ਕਿਸਾਨ ਅੰਦੋਲਨ 'ਤੇ ਗੱਲ ਹੋਵੇਗੀ।

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ਉੱਪਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਮੁਲਾਕਾਤ ਤੋਂ ਵੱਡੀਆਂ ਉਮੀਦਾਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ, "ਸਾਨੂੰ ਉਮੀਦ ਹੈ ਕਿ ਫੈਸਲਾ ਸਾਡੇ ਹੱਕ ਵਿੱਚ ਆਵੇਗਾ। ਇੰਨੇ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ, ਹਰਿਆਣਾ, ਯੂਪੀ ਤੋਂ ਇੱਥੇ ਪਹੁੰਚ ਰਹੇ ਹਨ।"
ਅੱਜ ਦੁਪਹਿਰ 12 ਵਜੇ ਵਿਗਿਆਨ ਭਵਨ ਵਿੱਚ ਕਿਸਾਨਾਂ ਤੇ ਸਰਕਾਰ ਦਰਮਿਆਨ ਚੌਥੀ ਮੀਟਿੰਗ ਹੋਵੇਗੀ। ਇਸ ਬੈਠਕ ਵਿੱਚ 32 ਕਿਸਾਨ ਜਥੇਬੰਦੀਆਂ ਤੇ ਤਿੰਨ ਯੂਨਾਈਟਿਡ ਫਰੰਟ ਦੇ ਕਿਸਾਨ ਆਗੂ ਸ਼ਾਮਲ ਹੋਣਗੇ। ਇਹ ਸਾਰੇ ਲੋਕ ਸਵੇਰੇ 10 ਵਜੇ ਬੱਸ ਵਿੱਚ ਸਵਾਰ ਹੋ ਕੇ ਵਿਗਿਆਨ ਭਵਨ ਲਈ ਰਵਾਨਾ ਹੋਣਗੇ। ਸਾਰੀਆਂ ਕਿਸਾਨ ਜਥੇਬੰਦੀਆਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੀਆਂ ਹਨ। ਉਧਰ, ਸਰਕਾਰ ਇੱਕ ਵਿਚਕਾਰਲਾ ਰਸਤਾ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।
ਦਿੱਲੀ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਇੱਕ ਵਾਰ ਫਿਰ ਆਪਣੇ ਇਰਾਦਿਆਂ ਨੂੰ ਸਪੱਸ਼ਟ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਲੰਬੀ ਵਿਚਾਰ ਚਰਚਾ ਕਰਕੇ ਟਰਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰ ਨਾਲ ਗੱਲ ਕਰਨ ਲਈ ਕਿਸਾਨਾਂ ਦੀ ਛੋਟੀ ਕਮੇਟੀ ਨਹੀਂ ਬਣਾਈ ਜਾਏਗੀ। ਅਸੀਂ ਸੱਤ ਜਾਂ ਦਸ ਪੰਨਿਆਂ ਦਾ ਖਰੜਾ ਸਰਕਾਰ ਨੂੰ ਭੇਜਾਂਗੇ, ਜੇਕਰ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਨੇ ਮੰਗ ਕੀਤੀ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ ਤੇ ਖੇਤੀਬਾੜੀ ਕਾਨੂੰਨ ਰੱਦ ਕੀਤਾ ਜਾਵੇ।
ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ਜਾਮ ਕਰ ਦਿੱਤਾ ਹੈ ਤੇ ਨਾਲ ਹੀ ਦਿੱਲੀ-ਨੋਇਡਾ ਨੂੰ ਜੋੜਨ ਵਾਲੀ ਡੀਐਨਡੀ ਸੜਕ ਵੀ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਦਿੱਲੀ ਤੇ ਨੋਇਡਾ ਦਰਮਿਆਨ ਯਾਤਰਾ ਕਰਨ ਵਾਲਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫੰਰਸ ਕੀਤੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ। ਕਿਉਕਿ ਦੇਸ਼ ਦਾ ਕਿਸਾਨ ਕੜਾਕੇ ਦੀ ਠੰਢ ਵਿਚ ਸੜਕਾਂ 'ਤੇ ਸੋ ਰਿਹਾ ਹੈ। ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਮੇਰੇ 'ਤੇ ਆਰੋਪ ਲਾਏ ਕਿ ਦਿੱਲੀ ਸਰਕਾਰ ਨੇ ਦਿਲੀ 'ਚ ਖੇਤੀ ਕਾਨੂਨ ਲਾਗੂ ਕਰ ਦਿੱਤੇ ਹਨ। ਕੈਪਟਨ ਸਾਹਿਬ ਗੰਦੀ ਰਾਜਨੀਤੀ ਕਰ ਰਹੇ ਹੈ। ਜਿਸ ਦਿਨ ਇਨ੍ਹਾਂ ਕਾਨੂਨਾਂ ਦੇ ਸਾਈਨ ਹੋਏ ਸੀ ਉਸੇ ਦਿਨ ਹੀ ਇਹ ਕਾਨੂਨ ਸਾਰੇ ਦੇਸ਼ ਵਿਚ ਲਾਗੂ ਹੋ ਗਏ ਸੀ।
ਦਿੱਲੀ ਦੀ ਸਿੰਘੂ ਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਬੈਠਕ ਖ਼ਤਮ ਹੋ ਗਈ ਹੈ। ਮੀਟਿੰਗ ਵਿੱਚ ਕਿਸਾਨਾਂ ਨੇ ਕੋਈ ਵੀ ਕਮੇਟੀ ਬਣਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਾਮ ਚਾਰ ਵਜੇ ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਵੇਗੀ ਜਿਸ ਵਿੱਚ ਅੱਗੇ ਦੀ ਰਣਨੀਤੀ ਦੱਸੀ ਜਾਏਗੀ। ਦੱਸ ਦਈਏ ਕਿ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਵਿੱਚ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ। ਕਮੇਟੀ ਦਾ ਫੈਸਲਾ ਆਉਣ ਤੱਕ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਸੀ। ਇਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਹੈ।



ਤਾਜ਼ਾ ਰਿਪੋਰਟ ਮੁਤਾਬਕ ਹਜ਼ਾਰਾਂ ਕਿਸਾਨਾਂ ਨੇ ਅੱਜ 7ਵੇਂ ਦਿਨ ਰਾਸ਼ਟਰੀ ਰਾਜਧਾਨੀ ਦੇ ਮੁੱਖ ਐਂਟਰੀ ਪੁਆਇੰਟਾਂ ਨੂੰ ਬੰਦ ਕਰ ਦਿੱਤਾ। ਪੁਲੀਸ ਨੇ ਹਰਿਆਣਾ-ਦਿੱਲੀ ਹੱਦ ਨੂੰ ਸਿੰਘੂ ਤੇ ਟੀਕਰੀ ਤੋਂ ਆਵਾਜਾਈ ਲਈ ਬੰਦ ਰੱਖਿਆ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਰਹੱਦ ਵਾਲੇ ਗਾਜ਼ੀਪੁਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਦਿੱਲੀ-ਉੱਤਰ ਪ੍ਰਦੇਸ਼ ਦੀ ਹੱਦ 'ਤੇ ਹੋਏ ਵਿਰੋਧ ਪ੍ਰਦਰਸ਼ਨ ਕਾਰਨ ਰਾਸ਼ਟਰੀ ਰਾਜਧਾਨੀ ਨੂੰ ਰਾਜ ਨਾਲ ਜੋੜਨ ਵਾਲਾ ਮਹੱਤਵਪੂਰਨ ਰਸਤਾ ਬੰਦ ਹੋ ਗਿਆ। “ਨੋਇਡਾ ਲਿੰਕ ਰੋਡ ’ਤੇ ਚਿੱਲਾ ਸਰਹੱਦ ਗੌਤਮ ਬੁੱਧ ਦੁਵਾਰ ਨੇੜੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਆਵਾਜਾਈ ਲਈ ਬੰਦ ਹੈ। ਟ੍ਰੈਫਿਕ ਪੁਲੀਸ ਨੇ ਟਵੀਟ ਕੀਤਾ ਹੈ ਕਿ ਰਾਸ਼ਟਰੀ ਰਾਜਧਾਨੀ ਨੂੰ ਗੁੜਗਾਉਂ ਤੇ ਝੱਜਰ-ਬਹਾਦੁਰਗੜ ਨਾਲ ਜੋੜਨ ਵਾਲੇ ਦੋ ਹੋਰ ਪੁਆਇੰਟਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਸਰਕਾਰ ਨਾਲ ਗੱਲ਼ਬਾਤ ਅਸਫਲ ਰਹਿਣ ਮਗਰੋਂ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ ਕਰਨ ਦੀ ਕਵਾਇਦ ਵਿੱਢ ਦਿੱਤੀ। ਦਿੱਲੀ ਦੇ ਮੁੱਖ ਐਂਟਰੀ ਪੁਆਇੰਟਾਂ 'ਤੇ ਕਿਸਾਨਾਂ ਨੇ ਧਰਨੇ ਲਾ ਦਿੱਤੇ। ਇਸ ਨਾਲ ਯਾਤਰੀਆਂ ਖਾਸ ਕਰਕੇ ਦਫਤਰ ਜਾਣ ਵਾਲਿਆਂ ਨੂੰ ਬੁੱਧਵਾਰ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਘੁੰਮ ਘੁਮਾ ਕੇ ਕੰਮਕਾਜ ’ਤੇ ਜਾਣਾ ਪਿਆ। ਇਸ ਕਰਕੇ ਦਿੱਲੀ ਦਾ ਸਾਰਾ ਤਾਣਾਬਾਣਾ ਉਲਝ ਗਿਆ ਹੈ। ਦਿੱਲੀ ਨੂੰ ਬਾਹਰੋਂ ਸਪਲਾਈ ਵੀ ਰੁਕਦੀ ਜਾ ਰਹੀ ਹੈ ਜਿਸ ਕਰਕ ਫਲ-ਸਬਜ਼ੀਆਂ ਦੇ ਭਾਅ ਅਸਮਾਨੀਂ ਚੜ੍ਹਨ ਲੱਗੇ ਹਨ।
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਸਾਨ ਅੰਦੋਲਨ 'ਚ ਸ਼ਾਮਲ ਕੁਝ ਲੋਕਾਂ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਖਾਲਿਸਤਾਨੀ ਅਨਸਰ ਕਿਸਾਨਾਂ ਦੇ ਅੰਦੋਲਨ ਨੂੰ ਵਿਗਾੜ ਰਹੇ ਹਨ। ਬਿੱਟੂ ਨੇ ਕਿਹਾ ਕਿ ਕੁਝ ਅਨਸਰ ਕਿਸਾਨਾਂ ਨੂੰ ਪਿੱਛੇ ਕਰਕੇ ਖ਼ੁਦ ਮੋਰਚੇ 'ਚ ਫਰੰਟ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਅੰਦੋਲਨ ਨੂੰ ਹਾਈਜੈਕ ਕਰ ਲਿਆ ਹੈ।
ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸਵੇ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ-ਨੋਇਡਾ ਨੂੰ ਜੋੜਨ ਵਾਲੀ ਡੀਐਨਡੀ ਸੜਕ ਵੀ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ, ਦਿੱਲੀ ਤੇ ਨੋਇਡਾ ਦਰਮਿਆਨ ਯਾਤਰਾ ਕਰਨ ਵਾਲਿਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਅੰਦੋਲਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲਵੇ ਮੰਤਰੀ ਪਿਯੂਸ਼ ਗੋਇਲ ਦੀ ਮੀਟਿੰਗ ਹੋ ਰਹੀ ਹੈ। ਦੋਵੇਂ ਮੰਤਰੀ 15 ਮਿੰਟ ਪਹਿਲਾਂ ਅਮਿਤ ਸ਼ਾਹ ਦੇ ਘਰ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ। ਇਸ ਦੀ ਤਿਆਰੀ ਲਈ ਹੀ ਇਹ ਮੀਟਿੰਗ ਹੋ ਰਹੀ ਹੈ। ਕੱਲ੍ਹ, ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਬੈਠਕ ਬੇ-ਨਤੀਜਾ ਰਹੀ ਸੀ।
ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਰਾਜਧਾਨੀ ਦੀਆਂ ਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਬੇਨਤੀਜਾ ਹੋਣ ਮਗਰੋਂ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਪਹੁੰਚ ਗਿਆ ਹੈ। ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਨੇ ਕੂਚ ਕੀਤਾ ਹੈ। ਉਧਰ, ਸਰਕਾਰ ਨੂੰ ਵੀ ਡਰ ਸਤਾਉਣ ਲੱਗਾ ਹੈ ਕਿ ਅੰਦੋਲਨ ਵਿਸ਼ਾਲ ਹੋਣ ਨਾਲ ਸੰਭਾਲਣਾ ਔਖਾ ਹੋ ਜਾਏਗਾ।
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਸਿੱਖ ਕਿਸਾਨਾਂ ਜਾਂ ਪੰਜਾਬ ਦੇ ਕਿਸਾਨਾਂ ਦਾ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਇਸ ’ਤੇ ਕਿਸੇ ਵੱਲੋਂ ਖਾਲਿਸਤਾਨੀ ਜਾਂ ਕਿਸੇ ਫਿਰਕਾਪ੍ਰਸਤੀ ਦਾ ਠੱਪਾ ਲਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਹਿ ਚਾਹੁੰਦਾ ਹੈ।
ਮੰਗਲਵਾਰ ਸਰਕਾਰ ਨਾਲ ਗੱਲ਼ਬਾਤ ਅਸਫਲ ਰਹਿਣ ਮਗਰੋਂ ਅੱਜ ਇੱਥੇ ਕਿਸਾਨ ਜਥੇਬੰਦੀਆਂ ਦੀ ਵੀ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਸਿੰਘੂ ਹੱਦ ‘ਤੇ ਹੋਵੇਗੀ। ਮੀਟਿੰਗ ਵਿੱਚ ਅਗਲੀ ਰਣਨੀਤੀ ਉਲੀਕੀ ਜਾਏਗੀ। ਸਿੰਘੂ ਹੱਦ 'ਤੇ ਡਟੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ, ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਮੰਨਿਆ ਜਾ ਰਿਹਾ ਹੈ ਕਿ ਜੇ ਇਸ ਤਰ੍ਹਾਂ ਜਾਰੀ ਰਿਹਾ ਤਾਂ ਅੰਦੋਲਨ ਹੋਰ ਵੱਡਾ ਹੋਵੇਗਾ। ਅੱਜ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚੋਂ ਵੱਡੀ ਗਿਣਤੀ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ।
ਕਿਸਾਨ ਅੰਦੋਲਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲਵੇ ਮੰਤਰੀ ਪਿਯੂਸ਼ ਗੋਇਲ ਦੀ ਮੀਟਿੰਗ ਹੋ ਰਹੀ ਹੈ। ਦੋਵੇਂ ਮੰਤਰੀ 15 ਮਿੰਟ ਪਹਿਲਾਂ ਅਮਿਤ ਸ਼ਾਹ ਦੇ ਘਰ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ। ਇਸ ਦੀ ਤਿਆਰੀ ਲਈ ਹੀ ਇਹ ਮੀਟਿੰਗ ਹੋ ਰਹੀ ਹੈ। ਕੱਲ੍ਹ, ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਬੈਠਕ ਬੇ-ਨਤੀਜਾ ਰਹੀ ਸੀ।
ਰਾਜਧਾਨੀ ਦਿੱਲੀ 'ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 7ਵੇਂ ਦਿਨ ਵੀ ਜਾਰੀ ਹੈ। ਕਈ ਕਿਸਾਨ ਜਥੇਬੰਦੀਆਂ ਦਿੱਲੀ 'ਚ ਡਟੀਆਂ ਹੋਈਆਂ ਹਨ। ਹੁਣ ਕਿਸਾਨਾਂ ਨੂੰ ਹਰਿਆਣਾ ਦੀਆਂ ਖਾਪ ਪੰਚਾਇਤਾਂ ਦਾ ਸਮਰਥਨ ਵੀ ਮਿਲ ਗਿਆ ਹੈ। ਅੱਜ ਹਰਿਆਣਾ 'ਚੋਂ ਵੱਡੀ ਗਿਣਤੀ 'ਚ ਖਾਪ ਪੰਚਾਇਤਾਂ ਦਿੱਲੀ ਕੂਚ ਕਰਨ ਵਾਲੀਆਂ ਹਨ। ਇਸ ਨੂੰ ਦੇਖਦਿਆਂ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਕਈ ਥਾਂ 'ਤੇ ਰਾਹ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਖਾਪ ਪੰਚਾਇਤਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਿਆ ਜਾ ਸਕੇ।


ਦਿੱਲੀ ਦੀਆਂ ਹੱਦਾਂ 'ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਦਿੱਲੀ ਦੀਆਂ ਦੋ ਹੱਦਾਂ ਪੂਰੀ ਤਰ੍ਹਾਂ ਸੀਲ ਹੋ ਗਈਆਂ ਹਨ। ਦੋਵਾਂ ਹੱਦਾਂ ਦੇ ਸੀਲ ਹੋਣ ਕਾਰਨ ਸਬਜ਼ੀਆਂ ਦੀ ਸਪਲਾਈ ਰੁਕ ਗਈ ਹੈ। ਇਸ ਦਾ ਅਸਰ ਦਿੱਲੀ ਦੇ ਸਬਜ਼ੀ ਬਾਜ਼ਾਰਾਂ ‘ਤੇ ਪਿਆ ਹੈ। ਦਿੱਲੀ ਦੀਆਂ ਦੋ ਵੱਡੀਆਂ ਸਬਜ਼ੀ ਮੰਡੀਆਂ ਅਜ਼ਾਦਪੁਰ ਤੇ ਗਾਜ਼ੀਪੁਰ ਮੰਡੀ ਦੇ ਵਪਾਰੀ ਕਹਿੰਦੇ ਹਨ ਕਿ ਜੇ ਅੰਦੋਲਨ ਲੰਬੇ ਸਮੇਂ ਤੱਕ ਚੱਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਲੋਕਾਂ ਲਈ ਪ੍ਰੇਸ਼ਾਨੀ ਹੋ ਸਕਦੀ ਹੈ।
ਕਿਸਾਨਾਂ ਦੇ ਜ਼ਬਰਦਸਤ ਅੰਦੋਲਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਦਿੱਲੀ ਦੀ ਮਯੂਰ ਵਿਹਾਰ-ਨੋਇਡਾ ਹੱਦ ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਦਿੱਲੀ ਟ੍ਰੈਫਿਕ ਪੁਲਿਸ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੇ ਮੱਦੇਨਜ਼ਰ, ਟਿਕਰੀ ਹੱਦ, ਝੜੌਦਾ ਹੱਦ, ਝਟਿਕੜਾ ਹੱਦ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਦੀ ਆਵਾਜਾਈ ਲਈ ਬੰਦ ਹੈ। ਬਡੂਸਰਾਏ ਹੱਦ ਸਿਰਫ ਦੋਪਹੀਆ ਵਾਹਨ ਦੀ ਆਵਾਜਾਈ ਲਈ ਖੁੱਲ੍ਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ 'ਤੇ ਖਾਲਿਸਤਾਨ ਤੇ ਅੱਤਵਾਦੀ ਹੋਣ ਦੇ ਦੋਸ਼ ਲਾਏ ਜਾ ਰਹੇ ਹਨ। ਅਸੀਂ ਕਿਸੇ ਵੀ ਸੰਗਠਨ ਨਾਲ ਨਹੀਂ ਜੁੜੇ। ਅਸੀਂ ਕਿਸਾਨ ਹਾਂ ਤੇ ਅਸੀਂ ਸਾਰੇ ਆਪਣੇ ਖੇਤ ਛੱਡ ਕੇ ਇੱਥੇ ਖੜ੍ਹੇ ਹਾਂ। ਦੂਜੇ ਪਾਸੇ ਚਿੱਲਾ ਹੱਦ 'ਤੇ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਦਰਅਸਲ, ਨੋਇਡਾ ਗੇਟ ਸੜਕ ਦਿੱਲੀ ਤੇ ਨੋਇਡਾ ਵਿਚਾਲੇ ਮੁੱਖ ਮਾਰਗ ਹੈ। ਅਜਿਹੀ ਸਥਿਤੀ ਵਿੱਚ, ਬਹੁਤ ਸਾਰੇ ਲੋਕਾਂ ਨੂੰ ਟ੍ਰੈਫਿਕ ਦੇ ਰੂਟ ਬਦਲਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਮੁੜ ਬੇਸਿੱਟਾ
ਅੱਜ ਕਿਸਾਨਾਂ ਨੇ ਕੇਂਦਰ ਦੀ ਮੀਟਿੰਗ ਹੋਈ। ਕੇਂਦਰ ਨੇ ਕਿਸਾਨਾਂ ਨੂੰ ਇੱਕ ਮੀਟਿੰਗ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਕੇਂਦਰ ਦਾ ਕਹਿਣਾ ਹੈ ਨਵੇਂ ਖੇਤੀ ਕਾਨੂੰਨਾਂ ਦੀਆਂ ਖਾਮੀਆਂ ਤੇ ਇੱਕ ਕਮੇਟੀ ਬਣਾਈ ਜਾਵੇ। ਜਿਸ ਵਿੱਚ ਇਨ੍ਹਾਂ ਕਾਨੂੰਨਾਂ ਤੇ ਵਿਚਾਰ ਚਰਚਾ ਕੀਤੀ ਜਾਏਗੀ।ਪਰ ਕਿਸਾਨ ਆਪਣੇ ਫੈਸਲੇ ਤੇ ਡਟੇ ਹੋਏ ਹਨ। ਕਿਸਾਨਾਂ ਨੇ ਸਾਫ ਕਰ ਦਿੱਤਾ ਹੈ ਕਿ ਕਿਸੇ ਸਪਸ਼ੱਟ ਨਤੀਜੇ ਤੇ ਪਹੁੰਚਣ ਤੱਕ ਧਰਨਾ ਜਾਰੀ ਹੀ ਰਹੇਗਾ। ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਅੜੇ ਹੋਏ ਹਨ।

ਕਿਸਾਨ ਪ੍ਰਦਰਸ਼ਨ ਕਰਕੇ ਹਰਿਆਣੇ ਦੀ ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਹੁਣ ਸੱਤਾ ਵਿੱਚ ਇੱਕ ਹੋਰ ਸਹਿਯੋਗੀ ਪਾਰਟੀ ਨੇ ਚੇਤਾਵਨੀ ਦਿੱਤੀ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਪਾਰਟੀ ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਤੇ ਉਨ੍ਹਾਂ ਦੇ ਪਿਤਾ ਅਜੇ ਚੌਟਾਲਾ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਵੱਡਾ ਸੋਚਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਲੱਭਣਾ ਚਾਹੀਦਾ ਹੈ।


ਸਰਕਾਰੀ ਸੂਤਰਾਂ ਮੁਤਾਬਕ ਮੀਟਿੰਗ ਵਿੱਚ ਸਰਕਾਰ ਕਿਸਾਨ ਨੇਤਾਵਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਖੇਤੀਬਾੜੀ ਉਪਜ ਮਾਰਕੀਟ ਕਮੇਟੀ (ਏਪੀਐਮਸੀ) ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਰਹੀ ਹੈ। ਮੀਟਿੰਗ ਵਿੱਚ ਜ਼ਿਆਦਾਤਰ ਪੰਜਾਬ ਦੇ ਲੀਡਰ ਹਨ।
ਕੇਂਦਰ ਸਰਕਾਰ ਬੜੇ ਕੂਟਨੀਤਕ ਤਰੀਕੇ ਨਾਲ ਮੀਟਿੰਗ ਕਰ ਰਹੀ ਹੈ। ਸਰਕਾਰ ਸਾਰੇ ਸੂਬਿਆਂ ਦੇ ਕਿਸਾਨਾਂ ਨਾਲ ਇਕੱਠੇ ਗੱਲਬਾਤ ਨਹੀਂ ਕਰ ਰਹੀ। ਸਭ ਤੋਂ ਪਹਿਲਾਂ ਪੰਜਾਬ ਦੇ ਲੀਡਰਾਂ ਨੂੰ ਬੁਲਾਇਆ ਗਿਆ ਹੈ। ਇਸ ਮਗਰੋਂ ਹੋਰ ਸੂਬਿਆਂ ਦੇ ਲੀਡਰ ਬੁਲਾਏ ਜਾਣਗੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਹੈ ਕਿ ਸਰਕਾਰ ਨੇ ਪੰਜਾਬ ਦੇ ਵਫ਼ਦ ਨੂੰ ਤਿੰਨ ਵਜੇ ਬੁਲਾਇਆ ਹੈ। ਇਸ ਤੋਂ ਬਾਅਦ ਸਰਕਾਰ ਸ਼ਾਮ ਨੂੰ ਸੱਤ ਵਜੇ ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ ਤੇ ਦਿੱਲੀ ਦੇ ਪ੍ਰਤੀਨਿਧੀਆਂ ਨਾਲ ਵਿਚਾਰ ਵਟਾਂਦਰਾ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਸ ਮਾਮਲੇ 'ਤੇ ਅੰਤਮ ਫੈਸਲਾ ਚਾਹੁੰਦੇ ਹਾਂ।
ਵਿਗਿਆਨ ਭਵਨ ਵਿੱਚ ਕਿਸਾਨ ਨੇਤਾਵਾਂ ਤੇ ਸਰਕਾਰ ਦਰਮਿਆਨ ਮੀਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 35 ਆਗੂ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਸਰਕਾਰ ਦੇ ਤਿੰਨ ਕੇਂਦਰੀ ਮੰਤਰੀਆਂ ਵਿੱਚ ਪਿਯੂਸ਼ ਗੋਇਲ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਸੋਮ ਪ੍ਰਕਾਸ਼ ਸ਼ਾਮਲ ਹਨ।
ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼, ਪੀਯੂਸ਼ ਗੋਇਲ ਤੇ ਖੇਤੀਬਾੜੀ ਮੰਤਰੀ ਕਿਸਾਨਾਂ ਨਾਲ ਮੀਟਿੰਗ ਵਿੱਚ ਮੌਜੂਦ ਰਹਿਣਗੇ। ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਵਿਚਾਰ ਵਟਾਂਦਰੇ ਲਈ ਤਿਆਰ ਹਾਂ। ਕਿਸਾਨਾਂ ਦੇ ਪ੍ਰਸਤਾਵ ਤੋਂ ਬਾਅਦ ਇਹ ਫੈਸਲਾ ਲਿਆ ਜਾਵੇਗਾ ਕਿ ਸਰਕਾਰ ਕੀ ਕਰੇਗੀ।
ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਤੇ ਸਰਕਾਰ ਦਰਮਿਆਨ ਮੀਟਿੰਗ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਦੋ ਬੱਸਾਂ ਵਿੱਚ ਦਿੱਲੀ ਦੇ ਵਿਗਿਆਨ ਭਵਨ ਪਹੁੰਚੇ ਹਨ। ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋਣੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਵਿਗਿਆਨ ਭਵਨ ਪਹੁੰਚੇ ਹਨ। ਹਾਸਲ ਜਾਣਕਾਰੀ ਅਨੁਸਾਰ 35 ਆਗੂ ਕਿਸਾਨਾਂ ਦੀ ਤਰਫੋਂ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਆਮ ਆਦਮੀ ਪਾਰਟੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਮੰਗਲਵਾਰ ਕਿਸਾਨਾਂ ਦੀ ਹਮਾਇਤ 'ਤੇ ਕਨਾਟ ਪਲੇਸ ਪਹੁੰਚੇ। ਇੱਥੇ ਮਨੁੱਖੀ ਲੜੀ ਬਣਾਉਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਵਿਧਾਇਕ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਗਲਤ ਕਰ ਰਹੀ ਹੈ। ਕਈ ਦਿਨਾਂ ਤੋਂ ਠੰਢ ਵਿੱਚ ਕਿਸਾਨ ਦਿੱਲੀ ਦੀ ਹੱਦ 'ਤੇ ਬੈਠੇ ਹਨ। ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ।
ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਡੇਰਾ ਲਾ ਲਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਤੇ ਸਰਕਾਰ ਦਰਮਿਆਨ ਅੱਜ ਦੁਪਹਿਰ ਤਿੰਨ ਵਜੇ ਗੱਲਬਾਤ ਹੋਣੀ ਹੈ। ਇਸ ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸਰਕਾਰ ਦਾ ਪੱਖ ਰੱਖਣਗੇ ਤੇ ਕਿਸਾਨਾਂ ਨੂੰ ਬਿੱਲਾਂ ਸਬੰਧੀ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨਗੇ। ਦੱਸ ਦਈਏ ਕਿ ਇਹ ਗੱਲਬਾਤ ਦੁਪਹਿਰ 3 ਵਜੇ ਵਿਗਿਆਨ ਭਵਨ ਵਿਖੇ ਹੋਵੇਗੀ।
ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਉੱਤੇ ਖੁੱਲ੍ਹ ਕੇ ਵਿਚਾਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਰਿਹਾਇਸ਼ ਉੱਪਰ ਮੁਲਾਕਾਤ ਕਰਨ ਤੋਂ ਬਾਅਦ ਰਵਾਨਾ ਹੋ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।
ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਡੇਰਾ ਲਾ ਲਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਤੇ ਸਰਕਾਰ ਦਰਮਿਆਨ ਅੱਜ ਦੁਪਹਿਰ ਤਿੰਨ ਵਜੇ ਗੱਲਬਾਤ ਹੋਣੀ ਹੈ। ਇਸ ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸਰਕਾਰ ਦਾ ਪੱਖ ਰੱਖਣਗੇ ਤੇ ਕਿਸਾਨਾਂ ਨੂੰ ਬਿੱਲਾਂ ਸਬੰਧੀ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨਗੇ। ਦੱਸ ਦਈਏ ਕਿ ਇਹ ਗੱਲਬਾਤ ਦੁਪਹਿਰ 3 ਵਜੇ ਵਿਗਿਆਨ ਭਵਨ ਵਿਖੇ ਹੋਵੇਗੀ।
ਕਿਸਾਨ ਸੰਗਠਨਾਂ ਨੇ ਆਖਰਕਾਰ ਫੈਸਲਾ ਲਿਆ ਹੈ ਕਿ ਉਹ ਅੱਜ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ। ਸਵੇਰੇ ਦਿੱਲੀ ਵਿੱਚ ਸਿੰਘੂ ਹੱਦ 'ਤੇ 32 ਕਿਸਾਨ ਸੰਗਠਨਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਗਿਆ। ਇਹ ਕਿਸਾਨਾਂ ਦੀ ਬੈਠਕ ਤਿੰਨ ਘੰਟੇ ਚੱਲੀ, ਜਿਸ ਵਿੱਚ ਸਰਕਾਰ ਨਾਲ ਗੱਲਬਾਤ ਕਰਨ ਲਈ ਸਹਿਮਤੀ ਬਣੀ।
ਅੱਜ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੇ ਗਾਜ਼ੀਪੁਰ ਵਿੱਚ ਦਿੱਲੀ ਸਰਹੱਦ ‘ਤੇ ਟਰੈਕਟਰ ਨਾਲ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ।
ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬੀਆਂ ਤੋਂ ਦੇਸ਼ ਦਾ ਹਰ ਸੂਬਾ ਵਾਰੇ-ਵਾਰੇ ਜਾ ਰਿਹਾ ਹੈ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਦੂਜੇ ਸੂਬੇ ਦੇ ਕਿਸਾਨ ਦਾਅਵਾ ਕਰ ਰਹੇ ਹਨ ਕਿ ਪੰਜਾਬੀਆਂ ਨੇ ਸਾਡੀ ਸੁੱਤੀ ਜ਼ਮੀਰ ਜਗ੍ਹਾ ਦਿੱਤੀ ਹੈ। ਉਨ੍ਹਾਂ ਨੇ ਪੂਰੇ ਦੇਸ਼ ਨੂੰ ਜ਼ੁਲਮਾਂ ਖਿਲਾਫ ਲੜਨ ਦੀ ਜਾਚ ਸਿਖਾਈ ਹੈ।
ਕਿਸਾਨ ਅੰਦੋਲਨ (Farmer Protest) ਨੇ ਬੀਜੇਪੀ ਨੂੰ ਵੱਡੇ ਝਟਕੇ ਦੇਣੇ ਸ਼ੁਰੂ ਕਰ ਦਿੱਤੇ ਹਨ। ਮੋਦੀ ਸਰਕਾਰ (Central goverment) ਦੀ ਜਿੱਦ ਕਰਕੇ ਹੁਣ ਬੀਜੇਪੀ ਲੀਡਰ ਤੇ ਐਨਡੀਏ ਦੇ ਭਾਈਵਾਲ ਵੀ ਪਾਸਾ ਵੱਟਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਬਾਅਦ ਰਾਸ਼ਟਰੀ ਲੋਕਤਾਂਤਰਿਕ ਪਾਰਟੀ ਨੇ ਵੀ ਐਨਡੀਏ ਤੋਂ ਬਾਹਰ ਜਾਣ ਦੀ ਧਮਕੀ ਦਿੱਤੀ ਹੈ।
ਕਿਸਾਨ ਸੰਘਰਸ਼ ਦੀ ਹਮਾਇਤ 'ਚ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੇ ਵੱਡਾ ਫੈਸਲਾ ਲਿਆ ਹੈ। ਖਿਡਾਰੀ ਆਪਣੇ ਅਰਜੁਨ ਐਵਾਰਡ, ਪਦਮਸ੍ਰੀ ਤੇ ਦਰੋਣਾਚਾਰੀਆ ਸਮੇਤ ਕੇਂਦਰ ਸਰਕਾਰ ਵੱਲੋਂ ਦਿੱਤੇ ਸਨਮਾਨ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ 5 ਦਸੰਬਰ ਨੂੰ ਵਾਪਸ ਕਰਨਗੇ।
ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਇਕੱਠੇ ਹੋਏ ਹਨ। ਰਾਜਧਾਨੀ 'ਚ ਦਾਖਲ ਹੋਣ ਦੇ ਤਿੰਨ ਰਸਤਿਆਂ 'ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਦਰਅਸਲ ਕਿਸਾਨ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇਣ 'ਤੇ ਅੜੇ ਹੋਏ ਹਨ।

ਦਿੱਲੀ ਵਿੱਚ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸੱਕਤਰ ਸੁਖਵਿੰਦਰ ਸਭਰਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਕਿਸਾਨਾਂ ਦੇ 500 ਤੋਂ ਵੱਧ ਜਥੇਬੰਦੀਆਂ ਹਨ, ਪਰ ਸਰਕਾਰ ਨੇ ਸਿਰਫ 32 ਧਿਰਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਬਾਕੀ ਗਰੁੱਪਾਂ ਨੂੰ ਸਰਕਾਰ ਵੱਲੋਂ ਨਹੀਂ ਬੁਲਾਇਆ ਗਿਆ। ਜਦੋਂ ਤੱਕ ਸਾਰੇ ਸਮੂਹਾਂ ਨੂੰ ਬੁਲਾਇਆ ਨਹੀਂ ਜਾਂਦਾ ਅਸੀਂ ਗੱਲਬਾਤ ਨਹੀਂ ਕਰਾਂਗੇ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈਕੇ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਬਿਨਾਂ ਪੀਐਮ ਮੋਦੀ ਦਾ ਨਾਂਅ ਲਏ ਕਿਹਾ ਹੈ ਕਿ ਹੰਕਾਰ ਦੀ ਕੁਰਸੀ ਤੋਂ ਉੱਤਰ ਕੇ ਸੋਚੋ ਤੇ ਕਿਸਾਨ ਦਾ ਅਧਿਕਾਰ ਦਿਉ। ਓਧਰ ਅੱਜ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਦੁਪਹਿਰ ਤਿੰਨ ਵਜੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ।
ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।

ਪਿਛੋਕੜ

Farmers Protest: ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।

ਰ ਇਸ ਤੋਂ ਪਹਿਲਾਂ ਕਿਸਾਨ ਅੱਠ ਵਜੇ ਹਾਈਵੇਅ 'ਤੇ ਬੈਠਕ ਕਰਨ ਵਾਲੇ ਹਨ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.