Farmers Protest Live Updates: ਕਿਸਾਨ ਅੰਦੋਲਨ 'ਚ ਕੁੱਦੀਆਂ ਦੇਸ਼ ਦੀਆਂ ਸਿਆਸੀ ਪਾਰਟੀਆਂ, ਬੀਜੇਪੀ ਨੇ ਚੁੱਕੇ ਸਵਾਲ

Farmers Protest Updates: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 10 ਵੇਂ ਦਿਨ ਵੀ ਜਾਰੀ ਹੈ। ਮੰਗਲਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਗੱਲਬਾਤ ਬੇਸਿੱਟਾ ਰਹੀ ਸੀ।

ਏਬੀਪੀ ਸਾਂਝਾ Last Updated: 07 Dec 2020 05:16 PM
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਦੇਸ਼ ਵਿਆਪੀ ਸਲਾਹਕਾਰ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਹੈ ਕਿ 'ਭਾਰਤ ਬੰਦ' ਸ਼ਾਂਤੀ ਨਾਲ ਹੋਵੇ ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਇਸ ਵੇਲੇ ਪੂਰੇ ਦੇਸ਼ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨਾਲ ਲਗਾਤਾਰ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਵਿਰੋਧੀ ਪਾਰਟੀਆਂ ਵੀ ਕਿਸਾਨ ਅੰਦੋਲਨ ਦੀ ਹਮਾਇਤ ’ਚ ਹਨ। ਬੇਸ਼ੱਕ ਸਿਆਸੀ ਪਾਰਟੀਆਂ ਪਹਿਲਾਂ ਬਿਆਨਬਾਜ਼ੀ ਕਰਕੇ ਹੀ ਕਿਸਾਨਾਂ ਨਾਲ ਖੜ੍ਹੀਆਂ ਸੀ ਪਰ ਹੁਣ ਮੈਦਾਨ ਵਿੱਚ ਨਿੱਤਰ ਆਈਆਂ ਹਨ। ਤਾਜ਼ਾ ਹਾਲਾਤ ਨੂੰ ਵੇਖ ਬੀਜੇਪੀ ਕਾਫੀ ਫਿਕਰਮੰਦ ਨਜ਼ਰ ਆ ਰਹੀ ਹੈ।
ਸੋਮਵਾਰ ਨੂੰ ਖੇਤੀਬਾੜੀ ਬਿੱਲ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ 12ਵਾਂ ਦਿਨ ਹੈ। ਇਹ ਅੰਦੋਲਨ ਵਿਆਪਕ ਰੂਪ ਲੈ ਰਿਹਾ ਹੈ। ਇਸ ਸਿਲਸਿਲੇ ਵਿੱਚ ਮੰਗਲਵਾਰ 8 ਦਸੰਬਰ ਨੂੰ, ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸ ਨੂੰ ਵਿਰੋਧੀ ਪਾਰਟੀਆਂ ਦਾ ਪੂਰਾ ਸਮਰਥਨ ਪ੍ਰਾਪਤ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਮਹਾਰਾਸ਼ਟਰ, ਬਿਹਾਰ, ਤਾਮਿਲਨਾਡੂ, ਉੱਤਰ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੀਆਂ 10 ਪਾਰਟੀਆਂ ਨੇ ਸਾਂਝੇ ਬਿਆਨ ਜਾਰੀ ਕਰਕੇ ਭਾਰਤ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ।
ਕਿਸਾਨ ਅੰਦੋਲਨ ਅਧੀਨ 8 ਦਸੰਬਰ ਨੂੰ ਕਿਸਾਨਾਂ ਨੇ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਉੱਧਰ ਦੂਜੇ ਪਾਸੇ ਦੇਸ਼ ਦੇ ਸਭ ਤੋਂ ਵੱਡੇ ਵਪਾਰੀ ਸੰਗਠਨ ‘ਕਨਫ਼ੈਡਰੇਸ਼ਨ ਆਫ਼ ਆਲ ਇੰਡੀਆ ਟ੍ਰੇਡਰਜ਼’ (CAIT) ਤੇ ਟ੍ਰਾਂਸਪੋਰਟ ਸੈਕਟਰ ਦੇ ਵੱਡੇ ਸੰਗਠਨ ‘ਆਲ ਇੰਡੀਆ ਟ੍ਰਾਂਸਪੋਰਟ ਵੈਲਫ਼ੇਅਰ ਐਸੋਸੀਏਸ਼ਨ’ (AITWA) ਦਾ ਕਹਿਣਾ ਹੈ ਕਿ ਦੇਸ਼ ਦਾ ਵਪਾਰੀ ਤੇ ਟ੍ਰਾਂਸਪੋਰਟ 8 ਦਸੰਬਰ ਨੂੰ ਹੋ ਰਹੇ ‘ਭਾਰਤ ਬੰਦ’ ਵਿੱਚ ਸ਼ਾਮਲ ਨਹੀਂ ਹੈ।
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਸੁਧਾਰਾਂ ਬਾਰੇ ਜੋ ਕਾਨੂੰਨ ਬਣਾਏ ਗਏ ਹਨ, ਉਨ੍ਹਾਂ ‘ਤੇ ਕੁਝ ਕਿਸਾਨ ਸੰਗਠਨਾਂ ਵੱਲੋਂ ਉਠਾਏ ਗਏ ਸ਼ੰਕਿਆਂ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਪਰ ਅਚਾਨਕ ਸਾਰੀਆਂ ਵਿਰੋਧੀ ਜਾਂ ਗੈਰ-ਭਾਜਪਾ ਪਾਰਟੀਆਂ ਸੰਘਰਸ਼ ਵਿੱਚ ਕੁੱਦ ਗਈਆਂ। ਅੱਜ ਜਦੋਂ ਕਾਂਗਰਸ ਦੀ ਰਾਜਨੀਤਕ ਹੋਂਦ ਖ਼ਤਮ ਹੋ ਰਹੀ ਹੈ, ਉਹ ਵਾਰ-ਵਾਰ ਚੋਣਾਂ ਹਾਰ ਰਹੇ ਹਨ ਭਾਵੇਂ ਇਹ ਲੋਕ ਸਭਾ, ਵਿਧਾਨ ਸਭਾ ਜਾਂ ਨਗਰ ਨਿਗਮ ਚੋਣਾਂ ਹੋਣ। ਉਹ ਆਪਣੀ ਹੋਂਦ ਬਚਾਉਣ ਲਈ ਕਿਸੇ ਵੀ ਵਿਰੋਧੀ ਸੰਘਰਸ਼ ਵਿੱਚ ਸ਼ਾਮਲ ਹੋ ਜਾਂਦੇ ਹਨ।

ਕਿਸਾਨਾਂ ਦੇ ਭਾਰਤ ਬੰਦ ਤੋਂ ਪਹਿਲਾਂ ਅੱਜ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਨੇਤਾਵਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਿਆਸੀ ਲੋਕ ਸਾਡੇ ਮੰਚ ‘ਤੇ ਨਹੀਂ ਆਉਣਗੇ। ਅਸੀਂ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਇਹ ਸਭ ਕੁੱਦ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਭਾਜਪਾ ਤੇ ਨਰਿੰਦਰ ਮੋਦੀ ਦਾ ਵਿਰੋਧ ਕਰਨ ਦਾ ਇੱਕ ਹੋਰ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਲ 2019 ਦੀਆਂ ਚੋਣਾਂ ਵਿੱਚ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਖੇਤੀਬਾੜੀ ਉਤਪਾਦਨ ਮਾਰਕੀਟ ਐਕਟ ਨੂੰ ਖਤਮ ਕਰ ਦਿੱਤਾ ਜਾਵੇਗਾ ਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਨਿਰਯਾਤ ਤੇ ਵਪਾਰ ‘ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਤੋਂ ਮੁਕਤ ਕੀਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਹੱਦ ਉੱਪਰ ਕਿਸਾਨਾਂ ਨੂੰ ਮਿਲਣ ਪਹੁੰਚੇ। ਉਹ ਆਪਣੇ ਮੰਤਰੀਆਂ ਨਾਲ ਸਿੱਧੇ ਕਿਸਾਨਾਂ ਵਿੱਚ ਪਹੁੰਚੇ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਆਮ ਆਦਮੀ ਪਾਰਟੀ (ਆਪ) ਨੇ ਪਹਿਲਾਂ ਹੀ 8 ਦਸੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਸਮਰਥਨ ਕਰ ਦਿੱਤਾ ਹੈ।
ਲਖਨਊ ਵਿੱਚ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਧਾਰਾ 144 ਲਾਗੂ ਹੈ। ਅਖਿਲੇਸ਼ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲ ਕਰਨਾ ਚਾਹੁੰਦੇ ਹਾਂ, ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਭਾਜਪਾ 'ਤੇ ਇਕਪਾਸੜ ਫੈਸਲੇ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਸਰਾਪ ਲੱਗੇਗਾ।
ਲਖਨਊ ਵਿੱਚ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਧਾਰਾ 144 ਲਾਗੂ ਹੈ। ਅਖਿਲੇਸ਼ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲ ਕਰਨਾ ਚਾਹੁੰਦੇ ਹਾਂ, ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਭਾਜਪਾ 'ਤੇ ਇਕਪਾਸੜ ਫੈਸਲੇ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਸਰਾਪ ਲੱਗੇਗਾ।

ਕਿਸਾਨਾਂ ਦਾ ਕਹਿਣਾ ਹੈ ਕਿ 9 ਤਰੀਕ ਨੂੰ ਸਾਡੇ ਹੱਕ 'ਚ ਫੈਸਲਾ ਆਉਂਦਾ ਹੈ ਤਾਂ ਠੀਕ ਹੈ ਨਹੀਂ ਤਾਂ ਅਸੀਂ ਡਟੇ ਰਹਾਂਗੇ। ਅਸੀਂ ਦਿੱਲੀ ਇਹ ਸੋਚ ਕੇ ਨਹੀਂ ਆਏ ਕਿ ਹੱਕ ਲਏ ਬਗੈਰ ਅਸੀਂ ਘਰ ਵਾਪਸ ਜਾਵਾਂਗੇ। ਅਸੀਂ ਇੱਥੇ ਸੰਘਰਸ਼ ਜਾਰੀ ਰੱਖਾਂਗੇ। ਅਸੀਂ ਜਿੱਤਣ ਤੱਕ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਸਾਰੇ ਭਾਰਤ ਬੰਦ ਵਿੱਚ ਸਾਡਾ ਸਮਰਥਨ ਕਰ ਰਹੇ ਹਨ। ਹਰ ਕੋਈ ਆਪਣੇ ਆਪ ਬਜ਼ਾਰ ਬੰਦ ਕਰਨ ਲਈ ਕਹਿ ਰਿਹਾ ਹੈ। ਸਾਰੇ ਲੋਕ ਇਸ ਬੰਦ ਲਈ ਤਿਆਰ ਹਨ। ਉਹ ਜਾਣਦੇ ਹਨ ਕਿ ਕਿਸਾਨ ਸਹੀ ਹਨ। ਇਸ ਲਈ ਉਹ ਸਾਡਾ ਸਮਰਥਨ ਕਰ ਰਹੇ ਹਨ। ਬੰਦ ਦੌਰਾਨ ਜ਼ਰੂਰੀ ਸੇਵਾਵਾਂ 'ਤੇ ਛੋਟ ਮਿਲੇਗੀ।
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫ਼ੌਜੀ ਵੀ ਹਿੱਸਾ ਲੈ ਰਹੇ ਹਨ। ਮੋਗਾ ਤੋਂ ਸੋਨੀਪਤ ਪੁੱਜੇ ਹੋਏ ਰਿਟਾਇਰਡ ਸੂਬੇਦਾਰ ਜੋਗਿੰਦਰ ਸਿੰਘ ਸਮੇਤ ਕਈ ਸੇਵਾ ਮੁਕਤ ਫ਼ੌਜੀ ਕਿਸਾਨਾਂ ਨਾਲ ਕੁੰਡਲੀ ਬਾਰਡਰ ਉੱਤੇ ਇਕੱਠੇ ਹੋਏ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦਿੱਲੀ ਸਰਕਾਰ ਦੇ ਹੋਰ ਮੰਤਰੀਆਂ ਨੇ ਸਿੰਘੂ ਹੱਦ ਨੇੜੇ ਗੁਰੂ ਤੇਗ ਬਹਾਦਰ ਯਾਦਗਾਰ ਵਿਖੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਭਰ ਦੇ ਆਮ ਆਦਮੀ ਪਾਰਟੀ ਦੇ ਵਰਕਰ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਨਗੇ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਵੀ ਕਿਸਾਨਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਹੱਦ ਉੱਪਰ ਕਿਸਾਨਾਂ ਨੂੰ ਮਿਲਣ ਪਹੁੰਚੇ। ਉਹ ਆਪਣੇ ਮੰਤਰੀਆਂ ਨਾਲ ਸਿੱਧੇ ਕਿਸਾਨਾਂ ਵਿੱਚ ਪਹੁੰਚੇ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਆਮ ਆਦਮੀ ਪਾਰਟੀ (ਆਪ) ਨੇ ਪਹਿਲਾਂ ਹੀ 8 ਦਸੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਸਮਰਥਨ ਕਰ ਦਿੱਤਾ ਹੈ।
ਸੋਮਵਾਰ ਕਿਸਾਨ ਅੰਦੋਲਨ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਖੇਤੀ ਕਾਨੂੰਨਾਂ ਵਿਰੁੱਧ ਇਸ ਅੰਦੋਲਨ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਇਸ ਅੰਦੋਲਨ ਦੇ ਪੱਖ 'ਚ ਆਪਣੀ ਗੱਲ ਕਹੀ ਹੈ। ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਅੰਦੋਲਨ ਦੀ ਹਮਾਇਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 8 ਦਸੰਬਰ ਦੇ ਭਾਰਤ ਬੰਦ ਦਾ ਬਸਪਾ ਸਮਰਥਨ ਕਰਦੀ ਹੈ।
ਇੱਕ ਪਾਸੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾਇਆ ਹੋਇਆ ਹੈ। ਉਧਰ ਕਈ ਮਸ਼ਹੂਰ ਹਸਤੀਆਂ ਕਿਸਾਨਾਂ ਦੇ ਸਮਰਥਨ ਵਿਚ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਪੁਰਸਕਾਰ ਵਾਪਸ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਕੜੀ ਵਿਚ ਹੁਣ ਪਟਿਆਲਾ ਦੇ ਰਾਏ ਸਿੰਘ ਧਾਲੀਵਾਲ ਜੋ ਪੰਜਾਬ ਹੋਮ ਗਾਰਡਜ਼ ਦੇ ਸੇਵਾਮੁਕਤ ਕਮਾਂਡੈਂਟ ਹਨ, ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਇਕਮੁੱਠਤਾ ਵਿਚ ਆਪਣਾ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ ਕੀਤਾ ਹੈ।
ਦਿੱਲੀ ਨਾਲ ਲੱਗਦੇ ਨੋਇਡਾ ਵਿਚ ਕੋਰੋਨਾ ਮਾਮਲੇ ਵਿਚ ਵਾਧਾ ਹੋਣ ਕਾਰਨ ਧਾਰਾ 144 ਲਾਗੂ ਕੀਤੀ ਗਈ ਹੈ। ਸੈਕਸ਼ਨ 144 ਨੋਇਡਾ ਵਿੱਚ 2 ਜਨਵਰੀ ਤੱਕ ਲਾਗੂ ਰਹੇਗੀ। ਨੋਇਡਾ ਪ੍ਰਸ਼ਾਸਨ ਨੂੰ ਡਰ ਹੈ ਕਿ 23 ਦਸੰਬਰ ਨੂੰ ਚੌਧਰੀ ਚਰਨ ਸਿੰਘ ਜਯੰਤੀ, 25 ਦਸੰਬਰ ਨੂੰ ਕ੍ਰਿਸਮਸ ਅਤੇ 31 ਦਸੰਬਰ - 1 ਜਨਵਰੀ ਨੂੰ ਨਵੇਂ ਸਾਲ ਮੌਕੇ ਨੋਇਡਾ ਵਿੱਚ ਭੀੜ ਵਧ ਸਕਦੀ ਹੈ। ਭੀੜ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਕੋਰੋਨਾ ਕੇਸ ਵਿੱਚ ਵਾਧਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਧਾਰਾ 144 ਲਗਾਈ ਗਈ ਹੈ ਜਿਸ ਵਿੱਚ ਚਾਰ ਤੋਂ ਵੱਧ ਲੋਕ ਇੱਕ ਥਾਂ ‘ਤੇ ਇਕੱਠੇ ਨਹੀਂ ਹੋ ਸਕਦੇ।
ਕਿਸਾਨ ਅੰਦੋਲਨ ਦੇ ਸਮਰਥਨ ਵਿਚ ਬਹੁਤ ਸਾਰੇ ਕੌਮਾਂਤਰੀ ਖਿਡਾਰੀ ਅੱਜ ਆਪਣੇ ਮੈਡਲਸ ਸਰਕਾਰ ਨੂੰ ਵਾਪਸ ਕਰ ਰਹੇ ਹਨ। ਪ੍ਰੈਸ ਕਲੱਬ ਵਿਚ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ, ਜਿਸ ਵਿਚ ਤਕਰੀਬਨ 30 ਖਿਡਾਰੀ ਐਵਾਰਡ ਵਾਪਸੀ ਦਾ ਐਲਾਨ ਕਰਨਗੇ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਪਿਛਲੇ ਦਿਨੀਂ ਖੇਡ ਰਤਨ ਵਾਪਸ ਕਰਨ ਦੀ ਗੱਲ ਕੀਤੀ ਸੀ। ਉਨ੍ਹਾਂ ਤੋਂ ਪਹਿਲਾਂ ਬਹੁਤ ਸਾਰੇ ਲੋਕ ਪੰਜਾਬ ਵਿਚ ਸਨਮਾਨ ਵਾਪਸ ਕਰ ਚੁੱਕੇ ਹਨ।

ਕਿਸਾਨਾਂ ਨੇ ਅੱਜ ਮੀਟਿੰਗ ਤੋਂ ਬਾਅਦ ਦਾਅਵਾ ਕੀਤਾ ਕਿ ਖੇਤੀ ਕਾਨੂੰਨ ਵਾਪਸ ਕਰਾ ਕੇ ਹੀ ਦਮ ਲਵਾਂਗੇ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਖ਼ਿਲਾਫ਼ ਪੰਜਾਬ ਤੋਂ ਨਿਕਲਿਆ ਅੰਦੋਲਨ ਦੇਸ਼ ਭਰ ਵਿੱਚ ਫੈਲ ਚੁੱਕਿਆ ਹੈ। ਸਭ ਦੀਆਂ ਨਜ਼ਰਾਂ 8 ਦਸੰਬਰ ਦੇ ਭਾਰਤ ਬੰਦ ਉੱਪਰ ਹਨ। ਭਾਰਤ ਬੰਦ ਸਵੇਰ ਤੋਂ ਦੁਪਹਿਰ ਤਿੰਨ ਵਜੇ ਤੱਕ ਹੋਵੇਗਾ। ਦੁਕਾਨਾਂ ਤੇ ਕਾਰੋਬਾਰ ਸਭ ਬੰਦ ਰਹਿਣਗੇ। ਐਮਰਜੈਂਸੀ ਵਾਹਨਾਂ ਨੂੰ ਹੀ ਰਸਤਾ ਮਿਲੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਆਮ ਆਦਮੀ ਪਾਰਟੀ 8 ਦਸੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਭਾਰਤ ਬੰਦ ਦੇ ਸੱਦੇ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਂਤਮਈ ਢੰਗ ਨਾਲ ਇਸ ਦਾ ਸਮਰਥਨ ਕਰਨਗੇ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਹਰ ਕੋਈ ਕਿਸਾਨਾਂ ਦਾ ਸਮਰਥਨ ਕਰੇ ਤੇ ਇਸ 'ਚ ਹਿੱਸਾ ਲਵੇ।”
ਐਤਵਾਰ ਨੂੰ ਨਵੇਂ ਕਿਸਾਨ ਕਾਨੂੰਨ ਵਿਰੁੱਧ ਅੰਦੋਲਨ ਦਾ 11 ਵਾਂ ਦਿਨ ਹੈ।


ਨਵੇਂ ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਬੀਜੇਪੀ ਵਿਰੋਧੀ ਪਾਰਟੀਆਂ ਦੀ ਵੱਡੀ ਹਮਾਇਤ ਮਿਲੀ ਹੈ। ਤ੍ਰਿਣਮੂਲ ਕਾਂਗਰਸ ਤੇ ਤੇਲੰਗਾਨਾ ਰਾਸ਼ਟਰੀ ਸਮਿਤੀ ਤੋਂ ਬਾਅਦ ਕਾਂਗਰਸ ਨੇ ਵੀ ਭਾਰਤ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਕਾਂਗਰਸ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਅਸੀਂ ਆਪਣੇ ਪਾਰਟੀ ਦਫਤਰਾਂ ਵਿੱਚ ਪ੍ਰਦਰਸ਼ਨ ਦਾ ਸਮਰਥਨ ਕਰਾਂਗੇ। ਇਹ ਰਾਹੁਲ ਗਾਂਧੀ ਦਾ ਕਿਸਾਨਾਂ ਨੂੰ ਸਮਰਥਨ ਵਧਾਉਣ ਲਈ ਇੱਕ ਕਦਮ ਹੋਵੇਗਾ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਪ੍ਰਦਰਸ਼ਨ ਸਫਲ ਰਹੇ।
ਕਿਸਾਨ ਅੰਦੋਲਨ ਕਾਰਨ ਭਾਰਤ ਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਹੋਰ ਵਧਦਾ ਜਾ ਰਿਹਾ ਹੈ। ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨਾਂ ਦੇ ਅੰਦੋਲਨ ਬਾਰੇ ਕੀਤੀ ਗਈ ਹਮਾਇਤ ਮਗਰੋਂ ਭਾਰਤ ਬਹੁਤ ਨਾਰਾਜ਼ ਹੈ। ਉਧਰ, ਕੈਨੇਡੀਅਨ ਪ੍ਰਧਾਨ ਮੰਤਰੀ ਵੀ ਆਪਣੇ ਬਿਆਨ 'ਤੇ ਕਾਇਮ ਹਨ। ਇਨ੍ਹਾਂ ਹਾਲਤਾਂ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਕੋਰੋਨਾ ਇਨਫੈਕਸ਼ਨ ਸਬੰਧੀ ਕੈਨੇਡਾ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਅਸਲੀ ਕਿਸਾਨ ਨਹੀਂ ਜਾਪਦੇ। ਅਸਲ ਕਿਸਾਨ ਖੇਤ ਵਿੱਚ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀ ਧਿਰ 'ਤੇ ਦੋਸ਼ ਲਾਏ ਕਿ ਕਿਸਾਨਾਂ ਨੂੰ ਭੜਕਿਆ ਜਾ ਰਿਹਾ ਹੈ। ਚੌਧਰੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਲਿਖਤੀ ਰੂਪ ਵਿੱਚ ਦੇ ਸਕਦੀ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਹਨ ਪਰ ਕੁਝ ਰਾਜਨੀਤਕ ਲੋਕ ਅੱਗ 'ਤੇ ਤੇਲ ਪਾਉਣ ਲਈ ਕੰਮ ਕਰ ਰਹੇ ਹਨ।

ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਸ ਕਰਾਂਗਾ, ਜੋ ਦੇਸ਼ ਦਾ ਸਰਵਉਚ ਖੇਡ ਸਨਮਾਨ ਹੈ।


ਮੁੰਬਈ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਵਫ਼ਦ ਨੇ ਕਿਹਾ ਕਿ "ਉਧਰ ਠਾਕਰੇ ਨੇ ਭਰੋਸਾ ਦੁਆਇਆ ਹੈ ਕਿ ਉਹ ਅੰਦੋਲਨ ਦੌਰਾਨ ਕਿਸਾਨਾਂ ਦੇ ਸਾਰੇ ਪ੍ਰੋਗਰਾਮਾਂ ਦਾ ਸਮਰਥਨ ਕਰਨਗੇ। ਉਹ ਦੋ ਹਫ਼ਤਿਆਂ ਬਾਅਦ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਵੀ ਆਉਣਗੇ।"
ਖੇਤੀ ਕਾਨੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ਵਿਚ ਅਗੇ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੰਘੂ ਬਾਰਡਰ ਤੇ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਸ਼ਨੀਵਾਰ ਨੂੰ ਕੇਂਦਰ ਨਾਲ ਕਿਸਾਨਾਂ ਦੀ ਪੰਜਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਸੀ।
ਸੰਘਰਸ਼ ਨੂੰ ਮਿਲ ਰਹੀ ਹਮਾਇਤ ਤੋਂ ਜੋਸ਼ ਵਿੱਚ ਆਉਂਦਿਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਵਿੱਚ ਸੋਧ ਨਹੀਂ ਚਾਹੁੰਦੇ। ਕਾਨੂੰਨ ਹਰ ਹਾਲਤ ਵਿੱਚ ਵਾਪਸ ਕਰਵਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਹੁਣ ਇੰਝ ਜਾਪਦਾ ਹੈ ਕਿ ਸਰਕਾਰ ਕਾਨੂੰਨਾਂ ਨੂੰ ਨਿਸ਼ਚਿਤ ਰੂਪ ਵਿੱਚ ਵਾਪਸ ਲਵੇਗੀ ਕਿਉਂਕਿ ਹੋਰ ਕੋਈ ਰਾਹ ਨਹੀਂ ਬਚਿਆ। ਭਾਰਤ ਕਿਸਾਨ ਯੂਨੀਅਨ (ਡਕੌਂਦਾ) ਦੇ ਲੀਡਰ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਹੈ ਕਿ ਕਿਸਾਨ ਇਹ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ ਕਿਉਂਕਿ ਇਹ ਕਾਨੂੰਨ ਬਣਿਆ ਹੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਦੇ ਨਾਲ ਹੀ ਅੱਠ ਦਸੰਬਰ ਦੇ ਭਾਰਤ ਬੰਦ ਦੀ ਤਿਆਰੀ ਕੀਤੀ ਜਾ ਰਹੀ ਹੈ।
ਸਿੰਘੂ ਹੱਦ 'ਤੇ ਸਵੇਰੇ 10 ਵਜੇ ਤੋਂ ਕਿਸਾਨਾਂ ਦੀ ਮੀਟਿੰਗ ਚੱਲ ਰਹੀ ਹੈ। ਇਸ ਬੈਠਕ ਵਿੱਚ 9 ਦਸੰਬਰ ਨੂੰ ਸਰਕਾਰ ਨਾਲ ਮੀਟਿੰਗ ਦੀ ਰਣਨੀਤੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਕਈ ਰਾਜਾਂ ਦੇ ਕਿਸਾਨ ਇਸ ਮੀਟਿੰਗ ਲਈ ਸਿੰਘੂ ਹੱਦ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਇਹ ਮੀਟਿੰਗ ਸਮੇਂ ਸਿਰ ਸ਼ੁਰੂ ਹੋਈ।
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੀ ਗੂੰਜ ਸੰਯੁਕਤ ਰਾਸ਼ਟਰ ਤਕ ਪਹੁੰਚੀ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਦੇ ਬੁਲਾਰੇ ਨੇ ਸ਼ਨੀਵਾਰ ਭਾਰਤ 'ਚ ਕਿਸਾਨ ਅੰਦੋਲਨ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਹੱਕ ਹੈ ਤੇ ਸਰਕਾਰ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਬੇਨਤੀ ਕੀਤੀ, ‘ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਪ੍ਰਦਰਸ਼ਨ ਕਰ ਰਹੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਭੇਜਿਆ ਜਾਵੇ।’
Famers Protest Update: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਸਾਨਾਂ ਦੇ ਅੰਦੋਲਨ ਕਾਰਨ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ ਅਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਹੈ।
ਪੰਜਵੇਂ ਗੇੜ ਦੀ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਨੂੰ ਸਪਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਕਾਰਪੋਰੇਟ ਖੇਤੀਬਾੜੀ ਕਾਨੂੰਨ ਨਹੀਂ ਚਾਹੁੰਦੇ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਸਰਕਾਰ ਨੂੰ ਫਾਇਦਾ ਹੋਵੇਗਾ ਨਾ ਕਿ ਕਿਸਾਨਾਂ ਨੂੰ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਕੋਲ ਇੰਨੀਆਂ ਚੀਜ਼ਾਂ ਹਨ ਕਿ ਅਸੀਂ ਇੱਕ ਸਾਲ ਇੱਥੇ ਬਿਤਾ ਸਕਦੇ ਹਾਂ। ਅਸੀਂ ਕਈ ਦਿਨਾਂ ਤੋਂ ਸੜਕਾਂ 'ਤੇ ਹਾਂ। ਜੇ ਸਰਕਾਰ ਚਾਹੁੰਦੀ ਹੈ ਕਿ ਅਸੀਂ ਸੜਕਾਂ 'ਤੇ ਰੁਕੀਏ ਤਾਂ ਸਾਨੂੰ ਕੋਈ ਸਮੱਸਿਆ ਨਹੀਂ।
ਦਸ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸਾਂਝੇ ਮੰਚ ਨੇ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ‘ਭਾਰਤ ਬੰਦ’ ਦੇ ਸੱਦੇ ‘ਤੇ ਆਪਣਾ ਸਮਰਥਨ ਦਿੱਤਾ ਹੈ। ਇਨ੍ਹਾਂ ਯੂਨੀਅਨਾਂ ਨੇ ਹਾਲ ਹੀ ਵਿੱਚ ਪਾਸ ਕੀਤੇ ਲੇਬਰ ਕੋਡ ਤੋਂ ਇਲਾਵਾ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਦੀ ਮੰਗ ਕੀਤੀ ਸੀ।
Farmers Protest: ਮਸ਼ਹੂਰ ਹਸਤੀਆਂ, ਗਾਇਕਾਂ ਅਤੇ ਨਾਮਵਰ ਸ਼ਖਸੀਅਤਾਂ ਕਿਸਾਨ ਦੇ ਸਮਰਥਨ ਵਿੱਚ ਆਏ ਹਨ। ਬਹੁਤ ਸਾਰੇ ਪੰਜਾਬੀ ਗਾਇਕ ਕਿਸਾਨੀ ਦੇ ਹੱਕ ਵਿੱਚ ਆਏ ਹਨ। ਅਤੇ ਆਪਣੀ ਆਵਾਜ਼ ਉਠਾ ਰਹੇ ਹਨ। ਇਸ ਦੇ ਨਾਲ ਹੀ ਇਸ ਅੰਦੋਲਨ 'ਚ ਅੱਜ ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੌਸਾਂਝ ਵੀ ਕਿਸਾਨਾਂ ਦੇ ਸੰਘਰਸ਼ 'ਚ ਅਮਰੀਕਾ ਤੋਂ ਦਿੱਲੀ ਪਹੁੰਚੇ।

ਦਿਲਜੀਤ ਨੇ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਸਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨ ਨੂੰ ਅੱਗੇ ਵੀ ਸ਼ਾਂਤਮਈ ਰੱਖਿਆ ਜਾਵੇ।ਦਿਲਜੀਤ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ।
ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਵੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਏ।ਦਿੱਲੀ ਵਿੱਚ ਅੰਦੋਲਨਕਾਰੀ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਦਾ ਪ੍ਰਬੰਧ ਕਰਨ ਲਈ ਦਿਲਜੀਤ ਨੇ ਇੱਕ ਕਰੋੜ ਰੁਪਏ ਦਾਨ ਵਜੋਂ ਦਿੱਤੇ ਹਨ।
ਪੰਜਾਬੀ ਸੁਪਰਸਟਾਰ ਦਿਲਜੀਤ ਦੁਸਾਂਝ ਵੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਏ।ਦਿੱਲੀ ਵਿੱਚ ਅੰਦੋਲਨਕਾਰੀ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਦਾ ਪ੍ਰਬੰਧ ਕਰਨ ਲਈ ਦਿਲਜੀਤ ਨੇ ਇੱਕ ਕਰੋੜ ਰੁਪਏ ਦਾਨ ਵਜੋਂ ਦਿੱਤੇ ਹਨ।
ਮੀਟਿੰਗ 'ਚ ਗਿਹਮਾ-ਗਿਹਮੀ ਦਾ ਮਾਹੌਲ ਹੈ।ਸਰਕਾਰ ਨੇ ਕਿਸਾਨਾਂ ਤੋਂ ਸਮਾਂ ਮੰਗਿਆ ਹੈ।ਪਰ ਕਿਸਾਨਾਂ ਨੇ ਸਰਕਾਰ ਨੂੰ ਸਿਰਫ ਇੱਕੋ ਜਵਾਬ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਕਰੋ ਨਹੀਂ ਦਾ ਮੀਟਿੰਗ ਰੱਦ ਕਰੋ।

Farmers Protest update: ਮੀਟਿੰਗ 'ਚ 15 ਮਿੰਟਾਂ ਦਾ ਬ੍ਰੇਕ ਹੋ ਗਿਆ ਹੈ। ਹੁਣ ਤੱਕ ਦੀ ਮੀਟਿੰਗ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰ ਨੇ ਕਿਸਾਨਾਂ ਦੇ ਸ਼ੰਕਿਆਂ ਦਾ ਲਿਖਤੀ ਜਵਾਬ ਦਿੱਤਾ ਹੈ।ਸੂਤਰਾਂ ਮੁਤਾਬਿਕ ਮੀਟਿੰਗ ਜਲਦ ਖ਼ਤਮ ਹੋ ਸਕਦੀ ਹੈ।
ਸਰਕਾਰ ਅਤੇ ਕਿਸਾਨਾਂ ਦਰਮਿਆਨ ਪੰਜਵੇਂ ਗੇੜ ਦੀ ਬੈਠਕ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਚੱਲ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਸਰਕਾਰ ਦੀ ਤਰਫੋਂ ਹਾਜਰ ਹਨ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਕੇਂਦਰੀ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਪੇਸ਼ ਕੀਤੇ ਜਾ ਰਹੇ ਸੰਭਾਵਤ ਪ੍ਰਸਤਾਵ ਬਾਰੇ ਵਿਚਾਰ-ਵਟਾਂਦਰਾ ਕੀਤਾ।
ਸਰਕਾਰ ਅਤੇ ਕਿਸਾਨਾਂ ਦਰਮਿਆਨ ਪੰਜਵੇਂ ਗੇੜ ਦੀ ਬੈਠਕ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਚੱਲ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਸਰਕਾਰ ਦੀ ਤਰਫੋਂ ਹਾਜਰ ਹਨ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਕੇਂਦਰੀ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਪੇਸ਼ ਕੀਤੇ ਜਾ ਰਹੇ ਸੰਭਾਵਤ ਪ੍ਰਸਤਾਵ ਬਾਰੇ ਵਿਚਾਰ-ਵਟਾਂਦਰਾ ਕੀਤਾ।
ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਵਿਗਿਆਨ ਭਵਨ ਪਹੁੰਚੇ। ਅੱਜ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੰਜਵੇਂ ਗੇੜ ਦੀ ਗੱਲਬਾਤ ਹੋਵੇਗੀ।


ਕਿਸਾਨ ਸੰਗਠਨ ਦੇ ਆਗੂ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨ ਲਈ ਵਿਗਿਆਨ ਭਵਨ ਪਹੁੰਚੇ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਹਰਸੂਲਇੰਦਰ ਸਿੰਘ ਦਾ ਕਹਿਣਾ ਹੈ, "ਅਸੀਂ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਾਂ। ਅਸੀਂ ਕਾਨੂੰਨਾਂ ਵਿਚ ਸੋਧ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰਾਂਗੇ।"
ਵਿਗਿਆਨ ਭਵਨ ਪਹੁੰਚੇ ਕਿਸਾਨ, ਕੁਝ ਹੀ ਦੇਰ 'ਚ ਸ਼ੁਰੂ ਪੰਜਵੇਂ ਗੇੜ ਦੀ ਬੈਠਕ
ਕਿਸਾਨ ਅੰਦੋਲਨ ਨੂੰ ਬ੍ਰਿਟੇਨ ਦੇ 36 ਸੰਸਦ ਮੈਂਬਰਾਂ ਦਾ ਸਮਰਥਨ
ਲੇਬਰ ਪਾਰਟੀ ਦੇ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਬ੍ਰਿਟੇਨ ਦੇ 36 ਸੰਸਦ ਮੈਂਬਰਾਂ ਦਾ ਇਕ ਹਿੱਸਾ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਸਾਹਮਣੇ ਆਇਆ ਹੈ। ਇਸ ਨੇ ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੋਮਿਨਿਕ ਰਾਬ ਨੂੰ ਇਹ ਮਾਮਲਾ ਨਵੀਂ ਦਿੱਲੀ ਕੋਲ ਉਠਾਉਣ ਲਈ ਕਿਹਾ ਹੈ। ਸੰਸਦ ਮੈਂਬਰਾਂ ਨੇ ਪੰਜਾਬ ਅਤੇ ਵਿਦੇਸ਼ਾਂ ਵਿਚ ਸਿੱਖ ਕਿਸਾਨਾਂ ਦੇ ਸਮਰਥਨ ਰਾਹੀਂ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਦੀ ਬੇਨਤੀ ਕੀਤੀ ਹੈ।
RJD ਨੇਤਾ ਤੇਜਸ਼ਵੀ ਯਾਦਵ ਨੇ ਪਟਨਾ ਦੇ ਗਾਂਧੀ ਮੈਦਾਨ ਵਿਖੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ, "ਖੇਤੀਬਾੜੀ ਕਾਨੂੰਨ ਕਿਸਾਨ ਵਿਰੋਧੀ ਹਨ, ਸਾਡੀ ਮੰਗ ਹੈ ਕਿ ਸੜਕਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਅਸੀਂ ਕਿਸਾਨਾਂ ਦੀਆਂ ਮੰਗਾਂ ਦੇ ਨਾਲ ਹਾਂ।"
ਟਿੱਕਰੀ, ਸਿੰਘੂ, ਝਰੋੜਾ, ਗਾਜੀਪੁਰ ਅਤੇ ਚਿੱਲਾ ਸਰਹੱਦ ਬੰਦ
ਕਿਸਾਨਾਂ ਨੇ ਦਿੱਲੀ ਵਿਚ ਦਾਖਲ ਹੋਣ ਲਈ ਮਹੱਤਵਪੂਰਨ ਟਕਰੀ, ਸਿੰਘੂ, ਝਰੋੜਾ, ਗਾਜੀਪੁਰ ਅਤੇ ਚਿੱਲਾ ਸਰਹੱਦਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਤ ਹੋਈ ਹੈ। ਪੁਲਿਸ ਨੇ ਇਨ੍ਹਾਂ ਸਰਹੱਦਾਂ 'ਤੇ ਟ੍ਰੈਫਿਕ ਦਾ ਰਸਤਾ ਬਦਲ ਦਿੱਤਾ ਹੈ। ਇਸ ਕਾਰਨ, ਟ੍ਰੈਫਿਕ ਜਾਮ ਹੋ ਗਿਆ ਹੈ। ਯਾਤਰੀ ਦਾਰੂਲਾ, ਕਪਾਸ਼ੇਰਾ, ਰਾਜੋਕਰੀ ਨੈਸ਼ਨਲ ਹਾਈਵੇ ਨੰ -8, ਬਿਜਵਾਸਨ / ਬਾਜਾਖੇੜਾ, ਪਾਲਮ ਵਿਹਾਰ ਅਤੇ ਡੁੰਡੇਹਰਾ ਸਰਹੱਦ ਰਾਹੀਂ ਹਰਿਆਣਾ ਜਾ ਸਕਦੇ ਹਨ।
Farmer Protest Update: ਲੋਕ ਸਭਾ ਸਪੀਕਰ ਵੀ ਪਹੁੰਚੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੇ, ਅਮਿਤ ਸ਼ਾਹ ਅਤੇ ਮੋਦੀ ਵਿਚਾਲੇ ਹਾਲੇ ਵੀ ਜਾਰੀ ਗੱਲਬਾਤ
ਪੀਐਮ ਮੋਦੀ ਨੇ ਅੰਦੋਲਨ ‘ਤੇ ਜਤਾਈ ਚਿੰਤਾ-

ਏਬੀਪੀ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਚਾਰ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪੀਐਮ ਮੋਦੀ ਜਲਦੀ ਹੀ ਅੰਦੋਲਨ ਨੂੰ ਖ਼ਤਮ ਕਰਨ ਦੇ ਹੱਕ ਵਿੱਚ ਹਨ। ਸਰਕਾਰ ਐਮਐਸਪੀ ਨੂੰ ਮਜ਼ਬੂਤ ​​ਕਰਨ ‘ਤੇ ਵਿਚਾਰ ਕਰ ਰਹੀ ਹੈ।
ਕਾਂਗਰਸੀ ਨੇਤਾ ਕਪਿਲ ਸਿੱਬਲ ਨੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨ ਬਾਰੇ ਕਿਹਾ, “ਜੇਕਰ ਇਸ ਸਮੇਂ ਵਿਰੋਧੀ ਧਿਰ ਨਾਲ ਵਿਚਾਰ ਵਟਾਂਦਰੇ ਕੀਤੇ ਜਾਂਦੇ, ਤਾਂ ਸ਼ਾਇਦ ਇਹ ਹੰਗਾਮਾ ਅੱਜ ਨਾ ਵਾਪਰਿਆ ਹੁੰਦਾ। ਇਹ ਚੰਗਾ ਹੈ ਕਿ ਕਿਸਾਨ ਸਰਕਾਰ ਨਾਲ ਗੱਲ ਕਰ ਰਹੇ ਹਨ। ਗੱਲਬਾਤ ਪਹਿਲਾਂ ਹੀ ਹੋਣੀ ਚਾਹੀਦੀ ਸੀ। ਪਹਿਲਾਂ ਗੱਲ ਨਹੀਂ ਹੋਈ ਇਸੇ ਕਾਰਨ ਅਸੀਂ ਇਹ ਨਤੀਜਾ ਵੇਖ ਰਹੇ ਹਾਂ। ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਦੀ ਮੁਸ਼ਕਲ ਦਾ ਕੋਈ ਹੱਲ ਲੱਭੇ ਅਤੇ ਦੇਸ਼ ਅੱਗੇ ਵਧੇ। ”
Farmer Protest Updates: ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਸਵੇਰੇ ਕਰੀਬ 11:40 ਵਜੇ ਖਤਮ ਹੋਈ। ਇਹ ਮੁਲਾਕਾਤ ਤਕਰੀਬਨ ਦੋ ਘੰਟੇ ਚੱਲੀ। ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਇੱਕ ਮੀਟਿੰਗ ਅੱਜ ਦੁਪਹਿਰ 2 ਵਜੇ ਤੈਅ ਕੀਤੀ ਗਈ ਹੈ। ਮੈਨੂੰ ਬਹੁਤ ਉਮੀਦ ਹੈ ਕਿ ਕਿਸਾਨ ਪੌਜ਼ੇਟਿਵ ਸੋਚਣਗੇ ਅਤੇ ਆਪਣਾ ਅੰਦੋਲਨ ਖਤਮ ਕਰਨਗੇ।
Farmer Protest Updates: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਸੜਕਾਂ ਆਮ ਲੋਕਾਂ ਲਈ ਬੰਦ ਹੋ ਗਈਆਂ ਹਨ। ਦਿੱਲੀ-ਨੋਇਡਾ ਲਿੰਕ ਰੋਡ ਨੂੰ ਵੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਦਿੱਲੀ ਆਉਣ ਲਈ ਲਿੰਕ ਰੋਡ ਦੀ ਥਾਂ ਡੀ.ਐਨ.ਡੀ. ਦਾ ਇਸਤਮਾਲ ਕਰਨ ਦੀ ਸਲਾਹ ਦਿੱਤੀ ਗਈ ਹੈ। ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਬਹੁਤ ਸਾਰੇ ਰਸਤੇ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਲਈ ਟ੍ਰੈਫਿਕ ਸਲਾਹਕਾਰ ਜਾਰੀ ਕੀਤਾ ਹੈ।
ਅੱਜ ਕੇਂਦਰ ਦੀ ਮੀਟਿੰਗ ਵਿੱਚ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ

ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਤੇ ਪਹੁੰਚੇ ਹਨ।


ਅੱਜ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ 10 ਵਾਂ ਦਿਨ ਹੈ। ਅੱਜ ਸਰਕਾਰ ਨਾਲ ਕਿਸਾਨਾਂ ਦੀ ਪੰਜਵੀਂ ਗੇੜ ਮੀਟਿੰਗ ਹੈ। ਇਸ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਰੁਖ ਸਖ਼ਤ ਕਰ ਲਿਆ ਹੈ।

ਪਿਛੋਕੜ

ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 10 ਵੇਂ ਦਿਨ ਵੀ ਜਾਰੀ ਹੈ। ਮੰਗਲਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਗੱਲਬਾਤ ਬੇਸਿੱਟਾ ਰਹੀ ਸੀ। ਕਿਸਾਨ ਕੇਂਦਰ ਸਰਕਾਰ ਦੀ ਤਰਫੋਂ ਕਮੇਟੀ ਬਣਾਉਣ ਵਾਲੀ ਗੱਲ ਲਈ ਤਿਆਰ ਨਹੀਂ ਹੈ। ਕਿਸਾਨਾਂ ਨੂੰ ਕਮੇਟੀ 'ਤੇ ਕੋਈ ਇਤਰਾਜ਼ ਨਹੀਂ ਹੈ, ਪਰ ਉਹ ਕਹਿੰਦੇ ਹਨ ਕਿ ਜਦੋਂ ਤੱਕ ਕਮੇਟੀ ਕਿਸੇ ਸਿੱਟੇ' ਤੇ ਨਹੀਂ ਪਹੁੰਚਦੀ, ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

ਸਰਕਾਰ ਨੇ ਇਹ ਵੀ ਪ੍ਰਸਤਾਵ ਦਿੱਤਾ ਹੈ ਕਿ ਕਮੇਟੀ ਰੋਜ਼ ਬੈਠ ਕੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਤਾਂ ਜੋ ਨਤੀਜੇ ਜਲਦੀ ਆ ਸਕਣ। ਦੂਜੇ ਪਾਸੇ, ਸਿੰਘੂ ਸਰਹੱਦ ਤੋਂ ਕਿਸਾਨਾਂ ਨੇ ਕਿਹਾ, ਜਦ ਤੱਕ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਹੋਰ ਵੱਡਾ ਹੋਵੇਗਾ।ਇੱਕ ਵਿਵਾਦਪੂਰਨ ਬਿਆਨ ਵਿੱਚ ਕੇਂਦਰੀ ਮੰਤਰੀ ਵੀ ਕੇ ਸਿੰਘ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਪ੍ਰਦਰਸ਼ਨ ਕਰ ਰਹੇ ਬਹੁਤ ਸਾਰੇ ਲੋਕ ਕਿਸਾਨ ਨਹੀਂ ਜਾਪਦੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.